John 20:23
ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਬਖਸ਼ੋਂਗੇ ਤਾਂ ਉਨ੍ਹਾਂ ਦੇ ਪਾਪ ਬਖਸ਼ੇ ਨਹੀਂ ਜਾਣਗੇ।”
Whose | ἄν | an | an |
soever | τινων | tinōn | tee-none |
ἀφῆτε | aphēte | ah-FAY-tay | |
sins | τὰς | tas | tahs |
remit, ye | ἁμαρτίας | hamartias | a-mahr-TEE-as |
they are remitted | ἀφιένται | aphientai | ah-fee-ANE-tay |
them; unto | αὐτοῖς | autois | af-TOOS |
and whose | ἄν | an | an |
soever | τινων | tinōn | tee-none |
retain, ye sins | κρατῆτε | kratēte | kra-TAY-tay |
they are retained. | κεκράτηνται | kekratēntai | kay-KRA-tane-tay |
Cross Reference
Matthew 16:19
ਮੈਂ ਤੈਨੂੰ ਸਵਰਗ ਦੇ ਰਾਜ ਦੀਆਂ ਕੁੰਜੀਆਂ ਦੇਵਾਂਗਾ। ਜੋ ਨਿਆਂ ਤੂੰ ਧਰਤੀ ਉੱਤੇ ਕਰੇਂਗਾ ਪਰਮੇਸ਼ੁਰ ਦੁਆਰਾ ਕੀਤਾ ਨਿਆਂ ਹੋਵੇਗਾ। ਜਿਸ ਮੁਆਫ਼ੀ ਦਾ ਇਕਰਾਰ ਤੂੰ ਧਰਤੀ ਤੇ ਕਰੇਂਗਾ ਉਹ ਪਰਮੇਸ਼ੁਰ ਦੁਆਰਾ ਦਿੱਤੀ ਗਈ ਮਾਫ਼ੀ ਹੋਵੇਗੀ।”
Matthew 18:18
“ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਵੀ ਨਿਆਂ ਤੁਸੀ ਇੱਥੇ ਧਰਤੀ ਤੇ ਕਰੋਂਗੇ ਉਹ ਪਰਮੇਸ਼ੁਰ ਦੁਆਰਾ ਕੀਤਾ ਨਿਆਂ ਹੋਵੇਗਾ। ਜੋ ਕੁਝ ਵੀ ਤੁਸੀਂ ਧਰਤੀ ਤੇ ਮਾਫ਼ ਕਰੋਂਗੇ ਉਹ ਮਾਫ਼ੀ ਪਰਮੇਸ਼ੁਰ ਦੀ ਦਿੱਤੀ ਹੋਈ ਮਾਫ਼ੀ ਹੋਵੇਗੀ।
Acts 10:43
ਹਰ ਉਹ ਮਨੁੱਖ ਜਿਹੜਾ ਯਿਸੂ ਵਿੱਚ ਨਿਹਚਾ ਰੱਖਦਾ ਹੈ ਉਸ ਨੂੰ ਮੁਆਫ਼ ਕੀਤਾ ਜਾਵੇਗਾ। ਯਿਸੂ ਦੇ ਨਾਂ ਤੇ ਉਸ ਦੇ ਪਾਪ ਖਿਮਾ ਕੀਤੇ ਜਾਣਗੇ। ਸਭ ਨਬੀ ਇਸ ਗੱਲ ਦੀ ਸਾਖੀ ਦਿੰਦੇ ਹਨ।”
Acts 13:38
ਹੇ ਭਰਾਵੋ। ਤੁਹਾਨੂੰ ਸਮਝਣਾ ਚਾਹੀਦਾ ਹੈ ਕਿ ਅਸੀਂ ਤੁਹਾਨੂੰ ਕੀ ਆਖ ਰਹੇ ਹਾਂ; ਇਸਦਾ ਮਤਲਬ ਹੈ ਆਪਣੇ ਪਾਪਾਂ ਦੀ ਮੁਆਫ਼ੀ ਤੁਸੀਂ ਉਸ ਰਾਹੀਂ ਪਾ ਸੱਕਦੇ ਹੋ। ਹਰ ਉਹ ਵਿਅਕਤੀ ਜਿਹੜਾ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਆਪਣੇ ਪਾਪਾਂ ਤੋਂ ਮੁਆਫ਼ ਹੈ ਅਤੇ ਉਸ ਨੂੰ ਉਸ ਸਭ ਕਾਸੇ ਤੋਂ ਵੀ ਮੁਕਤ ਕੀਤਾ ਗਿਆ ਹੈ ਜਿਸਤੋਂ ਮੂਸਾ ਦੀ ਸ਼ਰ੍ਹਾ ਤੁਹਾਨੂੰ ਮੁਕਤ ਨਹੀਂ ਕਰ ਸੱਕਦੀ।
Acts 2:38
ਪਤਰਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਸਭ ਆਪਣੇ ਦਿਲ ਅਤੇ ਜ਼ਿੰਦਗੀਆਂ ਬਦਲੋ ਅਤੇ ਯਿਸੂ ਮਸੀਹ ਦੇ ਨਾਮ ਤੇ ਬਪਤਿਸਮਾ ਲਓ। ਤਦ ਪਰਮੇਸ਼ੁਰ ਤੁਹਾਡੇ ਸਾਰੇ ਪਾਪ ਬਖਸ਼ ਦੇਵੇਗਾ ਅਤੇ ਤੁਸੀਂ ਪਵਿੱਤਰ ਆਤਮਾ ਨੂੰ ਦਾਤ ਵਾਂਗ ਪ੍ਰਾਪਤ ਕਰੋਂਗੇ।
Mark 2:5
ਜਦੋਂ ਯਿਸੂ ਨੇ ਵੇਖਿਆ ਕਿ ਉਨ੍ਹਾਂ ਮਨੁੱਖਾਂ ਨੂੰ ਬਹੁਤ ਵਿਸ਼ਵਾਸ ਸੀ, ਉਸ ਨੇ ਅਧਰੰਗੀ ਮਨੁੱਖ ਨੂੰ ਆਖਿਆ, “ਹੇ ਨੌਜਵਾਨ, ਤੇਰੇ ਸਾਰੇ ਪਾਪ ਮਾਫ਼ ਹੋ ਗਏ ਹਨ।”
2 Corinthians 2:6
ਜਿਹੜੀ ਸਜ਼ਾ ਤੁਹਾਡੀ ਕਲੀਸਿਯਾ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਉਸ ਨੂੰ ਦਿੱਤੀ ਉਹ ਉਸ ਲਈ ਕਾਫ਼ੀ ਹੈ।
1 Timothy 1:20
ਹੁਮਿਨਾਯੁਸ ਅਤੇ ਸਿਕੰਦਰ ਉਨ੍ਹਾਂ ਲੋਕਾਂ ਵਿੱਚੋਂ ਹਨ ਜਿਨ੍ਹਾਂ ਨੇ ਇਹ ਕੀਤਾ ਹੈ। ਮੈਂ ਉਨ੍ਹਾਂ ਨੂੰ ਸ਼ੈਤਾਨ ਦੇ ਹਵਾਲੇ ਕਰ ਦਿੱਤਾ ਹੈ ਤਾਂ ਜੋ ਉਹ ਪਰਮੇਸ਼ੁਰ ਦੇ ਖਿਲਾਫ਼ ਬੋਲਣਾ ਨਾ ਸਿੱਖਣਗੇ।
Ephesians 2:20
ਤੁਸੀਂ ਵਿਸ਼ਵਾਸੀ ਉਸ ਇਮਾਰਤ ਵਾਂਗ ਹੋ ਜਿਸਦਾ ਮਾਲਕ ਪਰਮੇਸ਼ੁਰ ਹੈ। ਇਹ ਇਮਾਰਤ ਰਸੂਲਾਂ ਅਤੇ ਨਬੀਆਂ ਦੁਆਰਾ ਬਣਾਈ ਉਸ ਬੁਨਿਯਾਦ ਉੱਪਰ ਉਸਾਰੀ ਗਈ ਸੀ। ਮਸੀਹ ਯਿਸੂ ਖੁਦ ਇਸ ਇਮਾਰਤ ਦਾ ਸਭ ਤੋਂ ਮਹੱਤਵਪੂਰਣ ਪੱਥਰ ਹੈ।
1 Corinthians 5:4
ਸਾਡੇ ਪ੍ਰਭੂ ਯਿਸੂ ਦੇ ਨਾਮ ਉੱਤੇ ਇੱਕ ਜਗ਼੍ਹਾ ਇਕੱਠੇ ਹੋਵੋ। ਆਤਮਾ ਵਿੱਚ ਮੈਂ ਤੁਹਾਡੇ ਨਾਲ ਹੋਵਾਂਗਾ ਅਤੇ ਸਾਡੇ ਪ੍ਰਭੂ ਯਿਸੂ ਦੀ ਸ਼ਕਤੀ ਵੀ ਤੁਹਾਡੇ ਨਾਲ ਹੋਵੇਗੀ।