John 4:24
ਪਰਮੇਸ਼ੁਰ ਆਤਮਾ ਹੈ। ਇਸ ਲਈ ਜੋ ਲੋਕ ਪਰਮੇਸ਼ੁਰ ਦੀ ਉਪਾਸਨਾ ਕਰਦੇ ਹਨ ਉਨ੍ਹਾਂ ਨੂੰ ਉਸਦੀ ਆਤਮਾ ਅਤੇ ਸਚਿਆਈ ਨਾਲ ਉਪਾਸਨਾ ਕਰਨੀ ਚਾਹੀਦੀ ਹੈ।”
John 4:24 in Other Translations
King James Version (KJV)
God is a Spirit: and they that worship him must worship him in spirit and in truth.
American Standard Version (ASV)
God is a Spirit: and they that worship him must worship in spirit and truth.
Bible in Basic English (BBE)
God is Spirit: then let his worshippers give him worship in the true way of the spirit.
Darby English Bible (DBY)
God [is] a spirit; and they who worship him must worship [him] in spirit and truth.
World English Bible (WEB)
God is spirit, and those who worship him must worship in spirit and truth."
Young's Literal Translation (YLT)
God `is' a Spirit, and those worshipping Him, in spirit and truth it doth behove to worship.'
| πνεῦμα | pneuma | PNAVE-ma | |
| God | ὁ | ho | oh |
| is a Spirit: | θεός | theos | thay-OSE |
| and | καὶ | kai | kay |
| they | τοὺς | tous | toos |
| that worship | προσκυνοῦντας | proskynountas | prose-kyoo-NOON-tahs |
| him | αὐτὸν | auton | af-TONE |
| must | ἐν | en | ane |
| worship | πνεύματι | pneumati | PNAVE-ma-tee |
| him in | καὶ | kai | kay |
| spirit | ἀληθείᾳ | alētheia | ah-lay-THEE-ah |
| and | δεῖ | dei | thee |
| in truth. | προσκυνεῖν | proskynein | prose-kyoo-NEEN |
Cross Reference
2 Corinthians 3:17
ਇੱਥੇ ਸ਼ਬਦ “ਪ੍ਰਭੂ” ਆਤਮਾ ਨਾਲ ਸੰਬੰਧਿਤ ਹੈ। ਅਤੇ ਜਿੱਥੇ ਕਿਤੇ ਪ੍ਰਭੂ ਦਾ ਆਤਮਾ ਹੈ ਉੱਥੇ ਆਜ਼ਾਦੀ ਹੈ।
Psalm 51:17
ਪਰਮੇਸ਼ੁਰ ਜਿਹੜੀ ਬਲੀ ਚਾਹੁੰਦਾ ਹੈ ਉਹ ਗੁਮਾਨ ਨਾਲ ਨਾ ਭਰੀ ਹੋਈ ਰੂਹ ਹੈ। ਹੇ ਪਰਮੇਸ਼ੁਰ, ਤੁਸੀਂ ਉਸ ਬੰਦੇ ਨੂੰ ਵਾਪਸ ਨਹੀਂ ਮੋੜਦੇ ਜਿਹੜਾ ਲਾਚਾਰ ਅਤੇ ਨਿਮ੍ਰਤਾ ਨਾਲ ਤੁਹਾਡੇ ਕੋਲ ਆਉਂਦਾ ਹੈ।
Philippians 3:3
ਪਰ ਅਸੀਂ ਉਹ ਲੋਕ ਹਾਂ ਜਿਨ੍ਹਾਂ ਦੀ ਸੱਚੀ ਸੁੰਨਤ ਹੋਈ ਹੈ। ਅਸੀਂ ਪਰਮੇਸ਼ੁਰ ਦੀ ਉਪਾਸਨਾ ਉਸ ਦੇ ਆਤਮਾ ਰਾਹੀਂ ਕਰਦੇ ਹਾਂ ਅਤੇ ਆਪਣਾ ਵਿਸ਼ਵਾਸ ਆਪਣੇ ਖੁਦ ਵਿੱਚ ਰੱਖਣ ਦੀ ਬਜਾਏ ਮਸੀਹ ਯਿਸੂ ਵਿੱਚ ਰੱਖਦੇ ਹਾਂ।
Matthew 15:8
‘ਇਹ ਲੋਕ ਆਪਣੇ ਬੁਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੈਥੋਂ ਦੂਰ ਹੈ।
Isaiah 57:15
ਪਰਮੇਸ਼ੁਰ ਉੱਚਾ ਅਤੇ ਉੱਠਿਆ ਹੋਇਆ ਹੈ। ਪਰਮੇਸ਼ੁਰ ਸਦਾ ਜਿਉਂਦਾ ਹੈ। ਪਰਮੇਸ਼ੁਰ ਦਾ ਨਾਮ ਪਵਿੱਤਰ ਹੈ। ਪਰਮੇਸ਼ੁਰ ਆਖਦਾ ਹੈ, “ਮੈਂ ਉੱਚੀ ਪਵਿੱਤਰ ਥਾਂ ਉੱਤੇ ਰਹਿੰਦਾ ਹਾਂ, ਪਰ ਉਨ੍ਹਾਂ ਲੋਕਾਂ ਨਾਲ ਵੀ ਜਿਹੜੇ ਉਦਾਸ ਅਤੇ ਨਿਮਾਣੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਨਵਾਂ ਜੀਵਨ ਦੇਵਾਂਗਾ ਜਿਹੜੇ ਆਪਣੇ ਆਤਮੇ ਵਿੱਚ ਨਿਮਾਣੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਜੀਵਨ ਦੇਵਾਂਗਾ, ਜਿਹੜੇ ਆਪਣੇ ਦਿਲਾਂ ਅੰਦਰ ਉਦਾਸ ਨੇ।
1 Samuel 16:7
ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, “ਅਲੀਆਬ ਸੋਹਣਾ ਅਤੇ ਨੌਜੁਆਨ ਹੈ, ਲੰਬਾ ਹੈ। ਪਰ ਤੂੰ ਇਵੇਂ ਨਾ ਸੋਚ ਜਿਵੇਂ ਤੂੰ ਸੋਚ ਰਿਹਾ ਹੈਂ। ਪਰਮੇਸ਼ੁਰ ਚੀਜ਼ਾਂ ਵੱਲ ਉਵੇਂ ਨਹੀਂ ਵੇਖਦਾ ਜਿਵੇਂ ਕਿ ਮਨੁੱਖ ਵੇਖਦੇ ਹਨ। ਲੋਕੀਂ ਦੂਜਿਆਂ ਦਾ ਸਿਰਫ਼ ਬਾਹਰੀ ਰੂਪ ਵੇਖਦੇ ਹਨ ਜਿਵੇਂ ਦੇ ਕਿ ਉਹ ਬਾਹਰੋਂ ਨਜ਼ਰ ਆਉਂਦੇ ਹਨ ਪਰ ਯਹੋਵਾਹ ਉਨ੍ਹਾਂ ਦੇ ਦਿਲਾਂ ਅੰਦਰ ਝਾਤ ਪਾਉਂਦਾ ਹੈ। ਅਲੀਆਬ ਸਹੀ ਮਨੁੱਖ ਨਹੀਂ ਹੈ।”
Psalm 50:23
ਜੇ ਕੋਈ ਬੰਦਾ ਧੰਨਵਾਦ ਦਾ ਚੜ੍ਹਾਵਾ ਪ੍ਰਦਾਨ ਕਰਦਾ ਹੈ ਤਾਂ ਉਹ ਮੇਰੇ ਲਈ ਆਦਰ ਦਰਸਾਉਂਦਾ ਹੈ। ਪਰ ਜੇ ਕੋਈ ਬੰਦਾ ਸਹੀ ਢੰਗ ਨਾਲ ਜਿਉਂਦਾ ਹੈ, ਤਾਂ ਮੈਂ ਉਸ ਨੂੰ ਬਚਾਉਣ ਲਈ ਆਪਣੀ ਸ਼ਕਤੀ ਦਰਸਾਵਾਂਗਾ।”
1 Timothy 1:17
ਉਸ ਬਾਦਸ਼ਾਹ ਨੂੰ ਮਹਿਮਾ ਤੇ ਸਨਮਾਨ ਜਿਹੜਾ ਸਦੀਵੀ ਤੌਰ ਤੇ ਰਾਜ ਕਰਦਾ ਹੈ। ਉਸ ਨੂੰ ਤਬਾਹ ਨਹੀਂ ਕੀਤਾ ਜਾ ਸੱਕਦਾ ਅਤੇ ਨਾ ਹੀ ਦੇਖਿਆ ਜਾ ਸੱਕਦਾ ਹੈ। ਸਿਰਫ਼ ਪਰਮੇਸ਼ੁਰ ਨੂੰ ਹੀ ਸਦਾ ਅਤੇ ਸਦਾ ਲਈ ਸਤਿਕਾਰ ਅਤੇ ਮਹਿਮਾ। ਆਮੀਨ!
2 Corinthians 1:12
ਪੌਲੁਸ ਦੀਆਂ ਯੋਜਨਾਵਾਂ ਵਿੱਚ ਤਬਦੀਲੀ ਅਸੀਂ ਇਹ ਆਖਣ ਵਿੱਚ ਮਾਣ ਕਰਦੇ ਹਾਂ, ਅਤੇ ਮੈਂ ਇਹ ਆਪਣੇ ਦਿਲੋਂ ਆਖ ਸੱਕਦਾ ਹਾਂ ਕਿ ਇਹ ਸੱਚ ਹੈ। ਉਹ ਹਰ ਕਰਨੀ ਜੋ ਅਸੀਂ ਇਸ ਦੁਨੀਆਂ ਵਿੱਚ ਕੀਤੀ, ਅਸੀਂ ਇਮਾਨਦਾਰੀ ਨਾਲ ਅਤੇ ਸਾਫ਼ ਦਿਲ ਨਾਲ ਕੀਤੀ, ਜੋ ਪਰਮੇਸ਼ੁਰ ਵੱਲੋਂ ਆਈ। ਉਨ੍ਹਾਂ ਕੰਮਾਂ ਬਾਰੇ ਵੀ, ਜਿਹੜੀ ਅਸੀਂ ਤੁਹਾਡੇ ਵਿੱਚਕਾਰ ਕੀਤੇ, ਇਹ ਹੋਰ ਵੀ ਵੱਧੇਰੇ ਸੱਚ ਹੈ। ਅਸੀਂ ਇਹ ਸਿਰਫ਼ ਪਰਮੇਸ਼ੁਰ ਦੀ ਮਿਹਰ ਨਾਲ ਕੀਤਾ ਹੈ ਨਾ ਕਿ ਇਸ ਦੁਨੀਆਂ ਦੀ ਸਿਆਣਪ ਨਾਲ।
Psalm 50:13
ਮੈਂ ਬਲਦਾਂ ਦਾ ਮਾਸ ਨਹੀਂ ਖਾਂਦਾ ਮੈਂ ਬੱਕਰੀਆਂ ਦਾ ਲਹੂ ਨਹੀਂ ਪੀਂਦਾ।”