John 5:21 in Punjabi

Punjabi Punjabi Bible John John 5 John 5:21

John 5:21
ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਇਉਂ ਹੀ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ, ਜੀਵਨ ਦਿੰਦਾ ਹੈ।

John 5:20John 5John 5:22

John 5:21 in Other Translations

King James Version (KJV)
For as the Father raiseth up the dead, and quickeneth them; even so the Son quickeneth whom he will.

American Standard Version (ASV)
For as the Father raiseth the dead and giveth them life, even so the Son also giveth life to whom he will.

Bible in Basic English (BBE)
In the same way, as the Father gives life to the dead, even so the Son gives life to those to whom he is pleased to give it.

Darby English Bible (DBY)
For even as the Father raises the dead and quickens [them], thus the Son also quickens whom he will:

World English Bible (WEB)
For as the Father raises the dead and gives them life, even so the Son also gives life to whom he desires.

Young's Literal Translation (YLT)
`For, as the Father doth raise the dead, and doth make alive, so also the Son doth make alive whom he willeth;

For
ὥσπερhōsperOH-spare
as
γὰρgargahr
the
hooh
Father
πατὴρpatērpa-TARE
raiseth
up
ἐγείρειegeireiay-GEE-ree
the
τοὺςtoustoos
dead,
νεκροὺςnekrousnay-KROOS
and
καὶkaikay
quickeneth
ζῳοποιεῖzōopoieizoh-oh-poo-EE
them;
even
οὕτωςhoutōsOO-tose
so
καὶkaikay
the
hooh
Son
υἱὸςhuiosyoo-OSE
quickeneth
οὓςhousoos
whom
θέλειtheleiTHAY-lee
he
will.
ζῳοποιεῖzōopoieizoh-oh-poo-EE

Cross Reference

John 11:25
ਯਿਸੂ ਨੇ ਉਸ ਨੂੰ ਆਖਿਆ, “ਪੁਨਰ ਉਥਾਂਨ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਉਹ ਜਿਉਣਾ ਜਾਰੀ ਰੱਖੇਗਾ।

Romans 8:11
ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਤੋਂ ਉੱਠਾਇਆ। ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਅੰਦਰ ਨਿਵਾਸ ਕਰਦਾ ਹੈ, ਤਾਂ ਉਹ ਤੁਹਾਡੇ ਨਾਸ਼ਵਾਨ ਸਰੀਰਾਂ ਨੂੰ ਵੀ ਜੀਵਨ ਦੇਵੇਗਾ। ਪਰਮੇਸ਼ੁਰ ਇੱਕ ਹੈ ਜਿਸਨੇ ਮਸੀਹ ਨੂੰ ਮੁਰਦਿਆਂ ਚੋਂ ਉੱਠਾਇਆ ਅਤੇ ਉਹ ਤੁਹਾਡੇ ਸਰੀਰਾਂ ਨੂੰ ਆਪਣੇ ਉਸ ਆਤਮਾ ਰਾਹੀਂ, ਤੁਹਾਡੇ ਨਾਸ਼ਵਾਨ ਸਰੀਰਾਂ ਨੂੰ ਜੀਵਨ ਦੇਵੇਗਾ, ਜਿਹੜਾ ਤੁਹਾਡੇ ਅੰਦਰ ਜਿਉਂਦਾ ਹੈ।

John 11:43
ਇਸ ਪ੍ਰਾਰਥਨਾ ਤੋਂ ਬਾਦ ਉਸ ਨੇ ਉੱਚੀ ਅਵਾਜ਼ ਵਿੱਚ ਬੁਲਾਇਆ, “ਲਾਜ਼ਰ, ਬਾਹਰ ਨਿਕਲ ਆ।”

Luke 8:54
ਪਰ ਯਿਸੂ ਨੇ ਉਸਦਾ ਹੱਥ ਆਪਣੇ ਹੱਥ ਵਿੱਚ ਲਿਆ ਅਤੇ ਉਸ ਨੂੰ ਪੁਕਾਰਿਆ, “ਛੋਟੀ ਬੱਚੀ! ਖੜ੍ਹੀ ਹੋ ਜਾਹ!”

Luke 7:14
ਉਹ ਅਗਾਂਹ ਗਿਆ ਅਤੇ ਤਾਬੂਤ ਨੂੰ ਛੋਹਿਆ ਅਤੇ ਜਿਨ੍ਹਾਂ ਲੋਕਾਂ ਨੇ ਤਾਬੂਤ ਨੂੰ ਚੁੱਕਿਆ ਹੋਇਆ ਸੀ, ਉੱਥੇ ਹੀ ਰੁਕ ਗਏ। ਯਿਸੂ ਨੇ ਉਸ ਮੁਰਦਾ ਪੁੱਤਰ ਨੂੰ ਕਿਹਾ, “ਹੇ ਯੁਵਕ!

Deuteronomy 32:39
“‘ਹੁਣ, ਦੇਖੋ ਕਿ ਮੈਂ ਖੁਦ ਉਹ ਹਾਂ! ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ। ਮੈਂ ਹੀ ਲੋਕਾਂ ਨੂੰ ਮੌਤ ਦਿੰਦਾ ਹਾਂ ਅਤੇ ਲੋਕਾਂ ਨੂੰ ਜਿਉਣ ਦਿੰਦਾ ਹਾਂ। ਮੈਂ ਲੋਕਾਂ ਨੂੰ ਜ਼ਖਮੀ ਕਰਦਾ ਹਾਂ ਅਤੇ ਮੈਂ ਉਨ੍ਹਾਂ ਨੂੰ ਰਾਜ਼ੀ ਕਰਦਾ ਹਾਂ। ਕੋਈ ਵੀ, ਕਿਸੇ ਹੋਰ ਬੰਦੇ ਨੂੰ ਮੇਰੇ ਹੱਥੋਂ, ਨਹੀਂ ਛੁਡਾ ਸੱਕਦਾ!

Romans 4:17
ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਮੈਂ ਤੈਨੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣਾਇਆ ਹੈ।” ਇਹ ਪਰਮੇਸ਼ੁਰ ਦੇ ਅੱਗੇ ਸੱਚ ਹੈ ਕਿ ਅਬਰਾਹਾਮ ਨੇ ਉਸ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਜਿਹੜਾ ਮੁਰਦੇ ਲੋਕਾਂ ਨੂੰ ਜੀਵਨ ਵਿੱਚ ਲਿਆਉਂਦਾ ਹੈ ਅਤੇ ਅਣਹੋਣੀਆਂ ਨੂੰ ਵੀ ਹੋਣੀਆਂ ਕਰਦਾ ਹੈ।

Acts 26:8
ਤੁਸੀਂ ਇਸ ਗੱਲ ਨੂੰ ਅਸੰਭਵ ਕਿਉਂ ਮੰਨਦੇ ਹੋ ਕਿ ਪਰਮੇਸ਼ੁਰ ਮੁਰਦਿਆਂ ਨੂੰ ਜਿਵਾਲੇ?

John 17:2
ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਪਰ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸ ਨੂੰ ਦਿੱਤੇ ਗਏ ਹਨ, ਸਦੀਪਕ ਜੀਵਨ ਦੇਵੇ।

2 Kings 5:7
ਜਦੋਂ ਇਸਰਾਏਲ ਦੇ ਪਾਤਸ਼ਾਹ ਨੇ ਉਹ ਚਿੱਠੀ ਪੜ੍ਹੀ ਤਾਂ ਉਸ ਨੇ ਆਪਣੇ ਕੱਪੜੇ ਫ਼ਾੜ ਕੇ ਇਹ ਦਰਸਾਇਆ ਕਿ ਉਹ ਉਦਾਸ ਹੈ ਅਤੇ ਪਰੇਸ਼ਾਨ ਹੈ। ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, “ਕੀ ਮੈਂ ਪਰਮੇਸ਼ੁਰ ਹਾਂ? ਨਹੀਂ! ਮੇਰਾ ਜੀਵਨ ਅਤੇ ਮੌਤ ਉੱਪਰ ਕੋਈ ਅਧਿਕਾਰ ਨਹੀਂ ਤਾਂ ਫ਼ਿਰ ਭਲਾ ਮੈਂ ਇਸ ਕੋਹੜੀ ਮਨੁੱਖ ਨੂੰ ਇਸਦੇ ਕੋੜ੍ਹ ਤੋਂ ਕਿਵੇਂ ਮੁਕਤ ਕਰ ਸੱਕਦਾ ਹਾਂ। ਤਾਂ ਫ਼ਿਰ ਉਸ ਨੇ ਭਲਾ ਇਸ ਨੂੰ ਮੇਰੇ ਕੋਲ ਕਿਉਂ ਭੇਜਿਆ ਹੈ? ਜ਼ਰਾ ਧਿਆਨ ਨਾਲ ਸੋਚੋ ਤਾਂ ਪਤਾ ਚੱਲੇਗਾ ਕਿ ਇਹ ਉਸਦੀ ਚਾਲ ਹੈ। ਇਸਦਾ ਮਤਲਬ ਅਰਾਮ ਦਾ ਰਾਜਾ ਮੇਰੇ ਨਾਲ ਲੜਾਈ ਲੜਨ ਦੀ ਵਿਉਂਤ ਕਰ ਰਿਹਾ ਹੈ।”

2 Kings 4:32
ਸ਼ੂਨੰਮੀ ਔਰਤ ਦੇ ਬੱਚੇ ਦੇ ਪ੍ਰਾਣ ਵਾਪਸ ਆਉਣੇ ਜਦ ਅਲੀਸ਼ਾ ਘਰ ਵਿੱਚ ਆਇਆ ਤਾਂ ਉਸ ਨੇ ਵੇਖਿਆ ਕਿ ਮੋਇਆ ਹੋਇਆ ਬਾਲਕ ਉਸ ਦੇ ਮੰਜੇ ਤੇ ਪਿਆ ਹੋਇਆ ਸੀ।

1 Kings 17:21
ਫ਼ਿਰ ਏਲੀਯਾਹ ਨੇ ਤਿੰਨ ਵਾਰ ਆਪਣੇ ਆਪ ਨੂੰ ਮੁੰਡੇ ਉੱਪਰ ਪਸਾਰਿਆ ਤੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ ਮੇਰੇ ਪਰਮੇਸ਼ੁਰ! ਇਸ ਮੁੰਡੇ ਨੂੰ ਮੁੜ ਤੋਂ ਜੀਣ ਦੀ ਆਗਿਆ ਦੇ।”