John 5:37
ਅਤੇ ਉਹ ਪਿਤਾ ਜਿਸਨੇ ਮੈਨੂੰ ਭੇਜਿਆ ਉਸ ਨੇ ਮੇਰੇ ਬਾਰੇ ਸਾਖ਼ੀ ਦਿੱਤੀ। ਪਰ ਤੁਸੀਂ ਕਦੇ ਉਸਦੀ ਅਵਾਜ਼ ਨਹੀਂ ਸੁਣੀ। ਅਤੇ ਤੁਸੀਂ ਕਦੇ ਉਸਦਾ ਰੂਪ ਨਹੀਂ ਵੇਖਿਆ।
John 5:37 in Other Translations
King James Version (KJV)
And the Father himself, which hath sent me, hath borne witness of me. Ye have neither heard his voice at any time, nor seen his shape.
American Standard Version (ASV)
And the Father that sent me, he hath borne witness of me. Ye have neither heard his voice at any time, nor seen his form.
Bible in Basic English (BBE)
And the Father himself who sent me has given witness about me. Not one of you has ever given ear to his voice; his form you have not seen.
Darby English Bible (DBY)
And the Father who has sent me himself has borne witness concerning me. Ye have neither heard his voice at any time, nor have seen his shape,
World English Bible (WEB)
The Father himself, who sent me, has testified about me. You have neither heard his voice at any time, nor seen his form.
Young's Literal Translation (YLT)
`And the Father who sent me Himself hath testified concerning me; ye have neither heard His voice at any time, nor His appearance have ye seen;
| And | καὶ | kai | kay |
| the | ὁ | ho | oh |
| Father | πέμψας | pempsas | PAME-psahs |
| himself, | με | me | may |
| which hath sent | πατὴρ | patēr | pa-TARE |
| me, | αὐτὸς | autos | af-TOSE |
| hath borne witness | μεμαρτύρηκεν | memartyrēken | may-mahr-TYOO-ray-kane |
| of | περὶ | peri | pay-REE |
| me. | ἐμοῦ | emou | ay-MOO |
| neither have Ye | οὔτε | oute | OO-tay |
| heard | φωνὴν | phōnēn | foh-NANE |
| his | αὐτοῦ | autou | af-TOO |
| voice | ἀκηκόατε | akēkoate | ah-kay-KOH-ah-tay |
| time, any at | πώποτε | pōpote | POH-poh-tay |
| nor | οὔτε | oute | OO-tay |
| seen | εἶδος | eidos | EE-those |
| his | αὐτοῦ | autou | af-TOO |
| shape. | ἑωράκατε | heōrakate | ay-oh-RA-ka-tay |
Cross Reference
John 8:18
ਮੈਂ ਆਪਣੇ ਪੱਖ ਉੱਤੇ ਗਵਾਹੀ ਦਿੰਦਾ ਹਾਂ ਅਤੇ ਮੇਰਾ ਪਿਤਾ, ਜਿਸਨੇ ਮੈਨੂੰ ਭੇਜਿਆ ਹੈ, ਵੀ ਮੇਰੇ ਪੱਖ ਉੱਤੇ ਗਵਾਹੀ ਦਿੰਦਾ ਹੈ।”
John 1:18
ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਪਰ ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੇ ਸੱਜੇ ਪਾਸੇ ਹੈ ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ।
Matthew 3:17
ਸਵਰਗ ਤੋਂ ਇੱਕ ਬਾਣੀ ਆਈ, ਤੇ ਇਹ ਆਖਿਆ, “ਇਹ ਮੇਰਾ ਪਿਆਰਾ ਪੁੱਤਰ ਹੈ। ਜਿਸਤੋਂ ਮੈਂ ਬਹੁਤ ਪ੍ਰਸੰਨ ਹਾਂ।”
1 Timothy 1:17
ਉਸ ਬਾਦਸ਼ਾਹ ਨੂੰ ਮਹਿਮਾ ਤੇ ਸਨਮਾਨ ਜਿਹੜਾ ਸਦੀਵੀ ਤੌਰ ਤੇ ਰਾਜ ਕਰਦਾ ਹੈ। ਉਸ ਨੂੰ ਤਬਾਹ ਨਹੀਂ ਕੀਤਾ ਜਾ ਸੱਕਦਾ ਅਤੇ ਨਾ ਹੀ ਦੇਖਿਆ ਜਾ ਸੱਕਦਾ ਹੈ। ਸਿਰਫ਼ ਪਰਮੇਸ਼ੁਰ ਨੂੰ ਹੀ ਸਦਾ ਅਤੇ ਸਦਾ ਲਈ ਸਤਿਕਾਰ ਅਤੇ ਮਹਿਮਾ। ਆਮੀਨ!
John 14:9
ਯਿਸੂ ਨੇ ਆਖਿਆ, “ਫਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ। ਪਰ ਹਾਲੇ ਵੀ ਤੂੰ ਮੈਨੂੰ ਨਹੀਂ ਜਾਣਦਾ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਪਿਤਾ ਨੂੰ ਵੀ ਵੇਖਿਆ ਹੈ। ਫਿਰ ਤੂੰ ਇਹ ਕਹਿੰਨਾ, ‘ਸਾਨੂੰ ਪਿਤਾ ਦੇ ਦਰਸ਼ਨ ਕਰਵਾ?’
Deuteronomy 4:12
ਫ਼ੇਰ ਯਹੋਵਾਹ ਨੇ ਤੁਹਾਡੇ ਨਾਲ ਅੱਗ ਵਿੱਚੋਂ ਗੱਲ ਕੀਤੀ। ਤੁਸੀਂ ਕਿਸੇ ਦੇ ਬੋਲਣ ਦੀ ਅਵਾਜ਼ ਸੁਣੀ, ਪਰ ਤੁਹਾਨੂੰ ਕੋਈ ਆਕਾਰ ਨਜ਼ਰ ਨਹੀਂ ਆਇਆ। ਓੱਥੇ ਸਿਰਫ਼ ਆਵਾਜ਼ ਹੀ ਸੀ।
1 John 4:20
ਜੇ ਕੋਈ ਵਿਅਕਤੀ ਆਖਦਾ ਹੈ, “ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ,” ਪਰ ਉਹ ਵਿਅਕਤੀ ਆਪਣੇ ਭਰਾ ਜਾਂ ਭੈਣ ਨੂੰ ਨਫ਼ਰਤ ਕਰਦਾ ਹੈ, ਤਾਂ ਉਹ ਵਿਅਕਤੀ ਝੂਠਾ ਹੈ। ਕਿਉਂਕਿ ਜੇਕਰ ਉਹ ਅਪਣੇ ਉਸ ਭਰਾ ਨੂੰ ਪਿਆਰ ਨਹੀਂ ਕਰਦਾ ਜਿਸ ਨੂੰ ਉਹ ਵੇਖ ਸੱਕਦਾ ਹੈ, ਤਾਂ ਫ਼ੇਰ ਉਸ ਲਈ ਪਰਮੇਸ਼ੁਰ ਨੂੰ ਪਿਆਰ ਕਰਨਾ ਵੀ ਸੰਭਵ ਨਹੀਂ ਜਿਸ ਨੂੰ ਉਹ ਨਹੀਂ ਵੇਖ ਸੱਕਦਾ।
1 John 4:12
ਕਿਸੇ ਨੇ ਕਦੇ ਵੀ ਪਰਮੇਸ਼ੁਰ ਨੂੰ ਨਹੀਂ ਦੇਖਿਆ। ਪਰ ਜੇ ਅਸੀਂ ਇੱਕ ਦੂਸਰੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਅੰਦਰ ਵੱਸਦਾ ਕਰਦਾ ਹੈ। ਅਤੇ ਇੰਝ ਇਹ ਪਿਆਰ ਸਾਡੇ ਅੰਦਰ ਸੰਪੂਰਣ ਹੋ ਗਿਆ ਹੈ।
1 John 1:1
ਹੁਣ ਅਸੀਂ ਤੁਹਾਨੂੰ ਉਸ ਬਾਰੇ ਕੁਝ ਦੱਸਦੇ ਹਾਂ ਜੋ ਮੁੱਢ ਤੋਂ ਹੀ ਮੌਜੂਦ ਸੀ। ਇਹ ਅਸੀਂ ਸੁਣਿਆ ਹੈ ਅਤੇ ਅਸੀਂ ਆਪਣੀਆਂ ਅੱਖਾਂ ਨਾਲ ਦੇਖਿਆ ਹੈ। ਅਸੀਂ ਇਸ ਨੂੰ ਆਪਣੇ ਹੱਥਾਂ ਨਾਲ ਛੂਹਿਆ ਹੈ। ਅਸੀਂ ਤੁਹਾਨੂੰ ਉਸ ਵਚਨ ਬਾਰੇ ਦੱਸਦੇ ਹਾਂ ਜਿਹੜਾ ਜੀਵਨ ਪ੍ਰਦਾਨ ਕਰਦਾ ਹੈ।
1 Timothy 6:16
ਪਰਮੇਸ਼ੁਰ ਕਦੀ ਨਹੀਂ ਮਰਦਾ ਪਰਮੇਸ਼ੁਰ ਆਪਣੀ ਪ੍ਰਚੰਡ ਰੋਸ਼ਨੀ ਵਿੱਚ ਰਹਿੰਦਾ ਹੈ ਕਿ ਲੋਕ ਉਸ ਦੇ ਨੇੜੇ ਨਹੀਂ ਜਾ ਸੱਕਦੇ। ਕਿਸੇ ਵੀ ਵਿਅਕਤੀ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਦੇਖਿਆ। ਕੋਈ ਵੀ ਵਿਅਕਤੀ ਪਰਮੇਸ਼ੁਰ ਦੇ ਦੇਖ ਸੱਕਣ ਦੇ ਸਮਰਥ ਨਹੀਂ ਹੈ। ਪਰਮੇਸ਼ੁਰ ਦੀ ਸਦਾ ਉਸਤਤਿ ਅਤੇ ਸ਼ਕਤੀ ਹੋਵੇ। ਆਮੀਨ।
John 15:24
ਉਨ੍ਹਾਂ ਵਿੱਚਕਾਰ, ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਵੀ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੈਨੂੰ, ਇੱਥੋਂ ਤੱਕ ਕਿ ਮੇਰੇ ਪਿਤਾ ਨੂੰ ਵੀ, ਨਫ਼ਰਤ ਕਰਦੇ ਹਨ।
John 6:27
ਨਾਸ਼ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”
Matthew 17:5
ਅਜੇ ਪਤਰਸ ਬੋਲ ਹੀ ਰਿਹਾ ਸੀ ਕਿ ਇੱਕ ਜੋਤਮਾਨ ਬੱਦਲ ਨੇ ਉਨ੍ਹਾਂ ਉੱਪਰ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ ਕਿ, “ਇਹ ਮੇਰਾ ਪੁੱਤਰ ਹੈ ਅਤੇ ਮੈਂ ਇਸ ਨੂੰ ਪਿਆਰ ਕਰਦਾ ਹਾਂ।”
Exodus 20:19
ਤਾਂ ਲੋਕਾਂ ਨੇ ਮੂਸਾ ਨੂੰ ਆਖਿਆ, “ਜੇ ਤੁਸੀਂ ਸਾਡੇ ਨਾਲ ਗੱਲ ਕਰਨਾ ਚਾਹੁੰਦੇ ਹੋ, ਤਾਂ ਅਸੀਂ ਸੁਣਾਂਗੇ। ਪਰ ਮਿਹਰਬਾਨੀ ਕਰਕੇ ਪਰਮੇਸ਼ੁਰ ਨੂੰ ਸਾਡੇ ਨਾਲ ਗੱਲ ਨਾ ਕਰਨ ਦਿਓ। ਜੇ ਅਜਿਹਾ ਹੋਇਆ ਤਾਂ ਅਸੀਂ ਮਾਰੇ ਜਾਵਾਂਗੇ।”