John 8:38
ਮੈਂ ਤੁਹਾਨੂੰ ਉਹੀ ਕੁਝ ਆਖ ਰਿਹਾ ਹਾਂ ਜੋ ਮੇਰੇ ਪਿਤਾ ਨੇ ਮੈਨੂੰ ਦਰਸਾਇਆ ਹੈ। ਪਰ ਤੁਸੀਂ ਉਹ ਕੁਝ ਕਰਦੇ ਹੋ ਜੋ ਤੁਹਾਡੇ ਪਿਤਾ ਨੇ ਤੁਹਾਨੂੰ ਕਰਨ ਵਾਸਤੇ ਕਿਹਾ ਹੈ।”
John 8:38 in Other Translations
King James Version (KJV)
I speak that which I have seen with my Father: and ye do that which ye have seen with your father.
American Standard Version (ASV)
I speak the things which I have seen with `my' Father: and ye also do the things which ye heard from `your' father.
Bible in Basic English (BBE)
I say the things which I have seen in my Father's house: and you do the things which come to you from your father's house.
Darby English Bible (DBY)
I speak what I have seen with my Father, and ye then do what ye have seen with your father.
World English Bible (WEB)
I say the things which I have seen with my Father; and you also do the things which you have seen with your father."
Young's Literal Translation (YLT)
I -- that which I have seen with my Father do speak, and ye, therefore, that which ye have seen with your father -- ye do.'
| I | ἐγὼ | egō | ay-GOH |
| speak | ὃ | ho | oh |
| have I which that | ἑώρακα | heōraka | ay-OH-ra-ka |
| seen | παρὰ | para | pa-RA |
| with | τῷ | tō | toh |
| my | πατρὶ | patri | pa-TREE |
| Father: | μου, | mou | moo |
| and | λαλῶ· | lalō | la-LOH |
| ye | καὶ | kai | kay |
| do | ὑμεῖς | hymeis | yoo-MEES |
| οὖν | oun | oon | |
| that which | ὃ | ho | oh |
| seen have ye | ἑωράκατε | heōrakate | ay-oh-RA-ka-tay |
| with | παρὰ | para | pa-RA |
| your | τῷ | tō | toh |
| father. | πατρὶ | patri | pa-TREE |
| ὑμῶν | hymōn | yoo-MONE | |
| ποιεῖτε | poieite | poo-EE-tay |
Cross Reference
John 8:44
ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸਦੀ ਅੰਸ਼ ਹੋ ਤੇ ਸਿਰਫ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਹਤਿਆਰਾ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਸਵਰੂਪ ਪ੍ਰਗਟਾਉਂਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।
John 8:41
ਤੁਸੀਂ ਉਵੇਂ ਦੀਆਂ ਗੱਲਾਂ ਕਰੋ ਜਿਵੇਂ ਦੀਆਂ ਤੁਹਾਡਾ ਪਿਤਾ ਕਰਦਾ ਹੈ।” ਪਰ ਯਹੂਦੀਆਂ ਨੇ ਕਿਹਾ, “ਅਸੀਂ ਉਨ੍ਹਾਂ ਬੱਚਿਆਂ ਵਾਂਗ ਨਹੀਂ ਹਾਂ ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਦਾ ਪਿਤਾ ਕੌਣ ਸੀ? ਸਾਡਾ ਇੱਕ ਪਿਤਾ ਹੈ ਅਤੇ ਉਹ ਪਰਮੇਸ਼ੁਰ ਹੈ।”
John 5:19
ਯਿਸੂ ਕੋਲ ਪਰਮੇਸ਼ੁਰ ਦਾ ਅਧਿਕਾਰ ਹੈ ਪਰ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸੱਕਦਾ। ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ। ਜੋ ਕੁਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ।
John 14:24
ਪਰ ਜਿਹੜਾ ਵਿਅਕਤੀ ਮੈਨੂੰ ਪਿਆਰ ਨਹੀਂ ਕਰਦਾ ਉਹ ਮੇਰੇ ਉਪਦੇਸ਼ ਨੂੰ ਵੀ ਨਹੀਂ ਮੰਨਦਾ। ਜਿਹੜੇ ਉਪਦੇਸ਼ ਮੈਂ ਤੁਹਾਨੂੰ ਦਿੰਦਾ ਹਾਂ ਉਹ ਮੇਰੇ ਆਪਣੇ ਨਹੀਂ ਹਨ ਸਗੋਂ ਇਹ ਮੇਰੇ ਪਿਤਾ ਦੇ ਹਨ, ਜਿਸਨੇ ਮੈਨੂੰ ਭੇਜਿਆ ਹੈ।
John 14:10
ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸ ਰਿਹਾ ਹਾਂ ਮੇਰੇ ਵੱਲੋਂ ਨਹੀਂ ਆ ਰਹੀਆਂ। ਪਿਤਾ ਜੋ ਮੇਰੇ ਅੰਦਰ ਨਿਵਾਸ ਕਰਦਾ ਆਪਣੇ ਕੰਮ ਕਰ ਰਿਹਾ ਹੈ।
John 5:30
“ਮੈਂ ਆਪਣੇ-ਆਪ ਕੁਝ ਨਹੀਂ ਕਰ ਸੱਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਪਾਸੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸਨੇ ਮੈਨੂੰ ਭੇਜਿਆ ਹੈ।
John 3:32
ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸ ਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ।
1 John 3:8
ਸ਼ੈਤਾਨ ਮੁੱਢ ਤੋਂ ਹੀ ਪਾਪ ਕਰਦਾ ਆ ਰਿਹਾ ਹੈ, ਅਤੇ ਜਿਹੜਾ ਵਿਅਕਤੀ ਪਾਪ ਕਰਦਾ ਰਹਿੰਦਾ ਹੈ ਸ਼ੈਤਾਨ ਨਾਲ ਸੰਬੰਧਿਤ ਹੈ। ਪਰਮੇਸ਼ੁਰ ਦਾ ਪੁੱਤਰ ਇਸ ਲਈ ਆਇਆ; ਸ਼ੈਤਾਨ ਦੇ ਕੰਮ ਨੂੰ ਖਤਮ ਕਰਨ ਲਈ।
John 12:49
ਕਿਉਂ ਕਿ ਮੈਂ ਆਪਣੇ ਮਨੋਂ ਉਪਦੇਸ਼ ਨਹੀਂ ਦਿੱਤਾ ਸਗੋਂ ਜਿਸ ਪਿਤਾ ਨੇ ਮੈਨੂੰ ਭੇਜਿਆ, ਉਸ ਨੇ ਮੈਨੂੰ ਹੁਕਮ ਦਿੱਤਾ ਕਿ ਮੈਨੂੰ ਕੀ ਕਹਿਣਾ ਚਾਹੀਦਾ ਅਤੇ ਕੀ ਸਿੱਖਾਉਣਾ ਚਾਹੀਦਾ।
John 8:26
ਮੇਰੇ ਕੋਲ ਤੁਹਾਡੇ ਨਿਆਂ ਕਰਨ ਅਤੇ ਬੋਲਣ ਲਈ ਬਹੁਤ ਸਾਰੀਆਂ ਗੱਲਾਂ ਹਨ। ਉਹ ਇੱਕ ਜਿਸ ਨੇ ਮੈਨੂੰ ਭੇਜਿਆ, ਸੱਚ ਬੋਲਦਾ ਹੈ ਅਤੇ ਮੈਂ ਲੋਕਾਂ ਨੂੰ ਉਹ ਗੱਲਾਂ ਦੱਸਦਾ ਹਾਂ ਜੋ ਮੈਂ ਉਸ ਤੋਂ ਸੁਣੀਆਂ ਹਨ।”
John 17:8
ਮੈਂ ਉਨ੍ਹਾਂ ਨੂੰ ਉਹ ਉਪਦੇਸ਼ ਦਿੱਤੇ ਜੋ ਤੂੰ ਮੈਨੂੰ ਦਿੱਤੇ ਹਨ। ਉਨ੍ਹਾਂ ਨੇ ਉਸ ਨੂੰ ਕਬੂਲਿਆ। ਉਨ੍ਹਾਂ ਨੇ ਸੱਚਮੁੱਚ ਇਹ ਨਿਹਚਾ ਕਰ ਲਿਆ ਕਿ ਉਹ ਉਪਦੇਸ਼ ਤੇਰੇ ਤੋਂ ਆਏ ਹਨ, ਅਤੇ ਉਨ੍ਹਾਂ ਨੇ ਵਿਸ਼ਵਾਸ ਕੀਤਾ ਕਿ ਤੂੰ ਹੀ ਮੈਨੂੰ ਭੇਜਿਆ ਹੈ।
Matthew 3:7
ਪਰ ਜਦੋਂ ਉਸ ਨੇ ਵੇਖਿਆ ਕਿ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਥੇਰੇ ਉਸ ਕੋਲੋਂ ਬਪਤਿਸਮਾ ਲੈਣ ਆਏ ਹਨ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਸਾਰੇ ਸੱਪ ਹੋ! ਤੁਹਾਨੂੰ ਪਰਮੇਸ਼ੁਰ ਦੇ ਆਉਣ ਵਾਲੇ ਕਰੋਪ ਤੋਂ ਭੱਜਣਾ ਕਿਸਨੇ ਦੱਸਿਆ ਹੈ?