John 8:53 in Punjabi

Punjabi Punjabi Bible John John 8 John 8:53

John 8:53
ਕੀ ਤੂੰ ਸਾਡੇ ਪਿਤਾ ਅਬਰਾਹਾਮ ਤੋਂ ਵੱਡਾ ਹੈਂ? ਅਬਰਾਹਾਮ ਅਤੇ ਨਬੀ ਮਰ ਗਏ ਤਾਂ ਤੂੰ ਭਲਾ ਆਪਣੇ-ਆਪ ਨੂੰ ਕੀ ਸਮਝਦਾ ਹੈਂ?”

John 8:52John 8John 8:54

John 8:53 in Other Translations

King James Version (KJV)
Art thou greater than our father Abraham, which is dead? and the prophets are dead: whom makest thou thyself?

American Standard Version (ASV)
Art thou greater than our father Abraham, who died? and the prophets died: whom makest thou thyself?

Bible in Basic English (BBE)
Are you greater than our father Abraham, who is dead? and the prophets are dead: who do you say that you are?

Darby English Bible (DBY)
Art thou greater than our father Abraham, who has died? and the prophets have died: whom makest thou thyself?

World English Bible (WEB)
Are you greater than our father, Abraham, who died? The prophets died. Who do you make yourself out to be?"

Young's Literal Translation (YLT)
Art thou greater than our father Abraham, who died? and the prophets died; whom dost thou make thyself?'

Art
μὴmay

σὺsysyoo
thou
μείζωνmeizōnMEE-zone
greater
than
εἶeiee
our
τοῦtoutoo

πατρὸςpatrospa-TROSE
father
ἡμῶνhēmōnay-MONE
Abraham,
Ἀβραάμabraamah-vra-AM
which
ὅστιςhostisOH-stees
dead?
is
ἀπέθανενapethanenah-PAY-tha-nane
and
καὶkaikay
the
οἱhoioo
prophets
προφῆταιprophētaiproh-FAY-tay
dead:
are
ἀπέθανον·apethanonah-PAY-tha-none
whom
τίναtinaTEE-na
makest
σεαυτὸνseautonsay-af-TONE
thou
σὺsysyoo
thyself?
ποιεῖςpoieispoo-EES

Cross Reference

John 4:12
ਕੀ ਤੁਸੀਂ ਸਾਡੇ ਪੂਰਵਜ ਯਾਕੂਬ ਨਾਲੋਂ ਵੀ ਵੱਧ ਮਹਾਨ ਹੋ। ਯਾਕੂਬ ਨੇ ਸਾਨੂੰ ਇਹ ਖੂਹ ਦਿੱਤਾ ਹੈ। ਉਸ ਨੇ ਇਸਦਾ ਪਾਣੀ ਪੀਤਾ ਸੀ ਅਤੇ ਉਸ ਦੇ ਪੁੱਤਰਾਂ ਤੇ ਜਾਨਵਰਾਂ ਨੇ ਵੀ ਇਸੇ ਖੂਹ ਤੋਂ ਪਾਣੀ ਪੀਤਾ।”

Hebrews 7:1
ਜਾਜਕ ਮਲਕਿਸਿਦਕ ਮਲਕਿਸਿਦਕ ਸਲੇਮ ਦਾ ਰਾਜਾ ਸੀ ਅਤੇ ਸਭ ਤੋਂ ਉੱਚੇ ਪਰਮੇਸ਼ੁਰ ਦਾ ਜਾਜਕ ਸੀ। ਜਦੋਂ ਅਬਰਾਹਾਮ ਰਾਜਿਆਂ ਨੂੰ ਹਰਾ ਕੇ ਵਾਪਸ ਪਰਤ ਰਿਹਾ ਸੀ ਤਾਂ ਮਲਿਕਸਿਦਕ ਨੇ ਅਬਰਾਹਾਮ ਨੂੰ ਮਿਲਿਆ। ਉਸ ਦਿਨ ਮਲਕਿਸਿਦਕ ਨੇ ਅਬਰਾਹਾਮ ਨੂੰ ਅਸੀਸ ਦਿੱਤੀ।

Hebrews 3:2
ਪਰਮੇਸ਼ੁਰ ਨੇ ਯਿਸੂ ਨੂੰ ਸਾਡੇ ਵੱਲ ਘੱਲਿਆ ਅਤੇ ਉਸ ਨੂੰ ਸਾਡਾ ਸਰਦਾਰ ਜਾਜਕ ਬਣਾਇਆ। ਅਤੇ ਯਿਸੂ ਬਿਲਕੁਲ ਮੂਸਾ ਦੀ ਤਰ੍ਹਾਂ ਹੀ ਪਰਮੇਸ਼ੁਰ ਨੂੰ ਵਫ਼ਾਦਾਰ ਸੀ। ਉਸ ਨੇ ਉਹੀ ਸਭ ਕੁਝ ਕੀਤਾ ਜਿਵੇਂ ਪਰਮੇਸ਼ੁਰ ਚਾਹੁੰਦਾ ਸੀ ਕਿ ਉਸ ਨੇ ਪਰਮੇਸ਼ੁਰ ਦੇ ਪੂਰੇ ਘਰ ਵਿੱਚ ਕਰਨਾ ਹੈ।

Romans 9:5
ਉਹ ਲੋਕ ਸਾਡੇ ਪਿਉ-ਦਾਦਿਆਂ ਦੀ ਔਲਾਦ ਹਨ ਅਤੇ ਉਹ ਮਸੀਹ ਦਾ ਦੁਨਿਆਵੀ ਪਰਿਵਾਰ ਹਨ। ਹਮੇਸ਼ਾ ਲਈ ਪਰਮੇਸ਼ੁਰ ਦੀ ਉਸਤਤਿ ਹੋਵੇ ਜੋ ਸਭ ਤੋਂ ਉੱਤੇ ਹੈ। ਆਮੀਨ।

John 19:7
ਯਹੂਦੀਆਂ ਨੇ ਆਖਿਆ, “ਸਾਡੇ ਕੋਲ ਸ਼ਰ੍ਹਾ ਹੈ ਅਤੇ ਇਸਦੇ ਅਨੁਸਾਰ ਇਹ ਮਰਨ ਯੋਗ ਹੈ ਕਿਉਂਕਿ ਇਸਨੇ ਇਹ ਆਖਿਆ ਹੈ ਕਿ ਇਹ ਪਰਮੇਸ਼ੁਰ ਦਾ ਪੁੱਤਰ ਹੈ।”

John 12:34
ਲੋਕਾਂ ਨੇ ਕਿਹਾ, “ਸਾਡੀ ਸ਼ਰ੍ਹਾ ਤਾਂ ਆਖਦੀ ਹੈ ਕਿ ਮਸੀਹ ਹਮੇਸ਼ਾ ਜੀਵੇਗਾ ਤਾਂ ਫ਼ਿਰ ਤੂੰ ਇਹ ਕਿਉਂ ਆਖਦਾ ਹੈ, ਕਿ ‘ਮਨੁੱਖ ਦਾ ਪੁੱਤਰ ਜ਼ਰੂਰ ਉੱਪਰ ਉੱਠਾਇਆ ਜਾਵੇਗਾ? ਇਹ ‘ਮਨੁੱਖ ਦਾ ਪੁੱਤਰ’ ਕੌਣ ਹੈ?”

John 10:33
ਯਹੂਦੀਆਂ ਨੇ ਆਖਿਆ, “ਅਸੀਂ ਤੇਰੇ ਤੇ ਕਿਸੇ ਚੰਗੇ ਕੰਮ ਵਾਸਤੇ ਪੱਥਰ ਨਹੀਂ ਸੁੱਟ ਰਹੇ, ਸਗੋਂ ਇਸ ਲਈ ਕਿ ਤੂੰ ਪਰਮੇਸ਼ੁਰ ਦੇ ਖਿਲਾਫ਼ ਬੋਲਿਆ ਹੈਂ। ਤੂੰ ਸਿਰਫ ਇੱਕ ਮਨੁੱਖ ਹੈਂ ਪਰ ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਹੈਂ। ਇਸੇ ਲਈ ਤੈਨੂੰ ਪੱਥਰਾਂ ਨਾਲ ਜਾਨੋਂ ਮਾਰਨਾ ਚਾਹੁੰਦੇ ਹਾਂ।”

John 10:29
ਮੇਰੇ ਪਿਤਾ ਨੇ ਉਨ੍ਹਾਂ ਨੂੰ ਮੈਨੂੰ ਦਿੱਤਾ ਹੈ। ਉਹ ਸਭ ਤੋਂ ਮਹਾਨ ਹੈ।

John 8:58
ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ।”

John 5:18
ਇਹ ਸੁਣਨ ਤੋਂ ਬਾਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੱਧੇਰੇ ਕੋਸ਼ਿਸ਼ਾਂ ਕਰਨ ਲੱਗੇ। ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ!”

Matthew 12:41
ਨੀਨਵਾਹ ਦੇ ਲੋਕ ਅਤੇ ਉਹ ਲੋਕ ਜੋ ਅੱਜ ਜਿਉਂਦੇ ਹਨ, ਨਿਆਂ ਦੇ ਦਿਨ ਉੱਠ ਖੜ੍ਹੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂਕਿ ਯੂਨਾਹ ਦਾ ਪ੍ਰਚਾਰ ਸੁਣਕੇ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ। ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਯੂਨਾਹ ਤੋਂ ਵੀ ਵੱਡਾ ਇੱਥੇ ਹੈ।

Matthew 12:6
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਇੱਥੇ ਅਜਿਹਾ ਵੀ ਹੈ, ਜੋ ਮੰਦਰ ਨਾਲੋਂ ਵੀ ਮਹਾਨ ਹੈ।

Isaiah 9:6
ਇਹ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਕਿਸੇ ਖਾਸ ਬੱਚੇ ਦਾ ਜਨਮ ਹੋਵੇਗਾ। ਪਰਮੇਸ਼ੁਰ ਸਾਨੂੰ ਇੱਕ ਪੁੱਤਰ ਦੇਵੇਗਾ। ਇਹ ਪੁੱਤਰ ਲੋਕਾਂ ਦੀ ਅਗਵਾਈ ਕਰਨ ਦਾ ਜਿਂਮਾ ਲਵੇਗਾ। ਉਸਦਾ ਨਾਮ ਹੋਵੇਗਾ, “ਅਦਭੁੱਤ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਉਹ ਪਿਤਾ ਜਿਹੜਾ ਸਦਾ ਜਿਉਂਦਾ ਹੈ, ਅਮਨ ਦਾ ਸਹਿਜ਼ਾਦਾ।”