Jonah 1:4
ਭਿਅੰਕਰ ਤੂਫ਼ਾਨ ਪਰ ਯਹੋਵਾਹ ਨੇ ਸਮੁੰਦਰ ਵਿੱਚ ਭਿਅੰਕਰ ਤੂਫ਼ਾਨ ਲੈ ਆਉਂਦਾ। ਹਨੇਰੀ ਨਾਲ ਸਮੁੰਦਰ ਵਿੱਚ ਭਾਰੀ ਤੂਫ਼ਾਨ ਉੱਠ ਖੜ੍ਹਾ ਹੋਇਆ। ਤੂਫ਼ਾਨ ਇੰਨਾ ਭਿਅੰਕਰ ਸੀ ਕਿ ਬੇੜੀ ਟੁੱਟਣ ਨੂੰ ਤਿਆਰ ਸੀ।
Jonah 1:4 in Other Translations
King James Version (KJV)
But the LORD sent out a great wind into the sea, and there was a mighty tempest in the sea, so that the ship was like to be broken.
American Standard Version (ASV)
But Jehovah sent out a great wind upon the sea, and there was a mighty tempest on the sea, so that the ship was like to be broken.
Bible in Basic English (BBE)
And the Lord sent out a great wind on to the sea and there was a violent storm in the sea, so that the ship seemed in danger of being broken.
Darby English Bible (DBY)
But Jehovah sent out a great wind upon the sea, and there was a mighty tempest upon the sea, so that the ship was like to be broken.
World English Bible (WEB)
But Yahweh sent out a great wind on the sea, and there was a mighty tempest on the sea, so that the ship was likely to break up.
Young's Literal Translation (YLT)
And Jehovah hath cast a great wind on the sea, and there is a great tempest in the sea, and the ship hath reckoned to be broken;
| But the Lord | וַֽיהוָ֗ה | wayhwâ | vai-VA |
| sent out | הֵטִ֤יל | hēṭîl | hay-TEEL |
| a great | רֽוּחַ | rûaḥ | ROO-ak |
| wind | גְּדוֹלָה֙ | gĕdôlāh | ɡeh-doh-LA |
| into | אֶל | ʾel | el |
| the sea, | הַיָּ֔ם | hayyām | ha-YAHM |
| and there was | וַיְהִ֥י | wayhî | vai-HEE |
| mighty a | סַֽעַר | saʿar | SA-ar |
| tempest | גָּד֖וֹל | gādôl | ɡa-DOLE |
| in the sea, | בַּיָּ֑ם | bayyām | ba-YAHM |
| ship the that so | וְהָ֣אֳנִיָּ֔ה | wĕhāʾŏniyyâ | veh-HA-oh-nee-YA |
| was like | חִשְּׁבָ֖ה | ḥiššĕbâ | hee-sheh-VA |
| to be broken. | לְהִשָּׁבֵֽר׃ | lĕhiššābēr | leh-hee-sha-VARE |
Cross Reference
Psalm 107:23
ਕੁਝ ਲੋਕਾਂ ਨੇ ਸਮੁੰਦਰ ਵਿੱਚ ਕਿਸ਼ਤੀਆਂ ਰਾਹੀਂ ਸਫ਼ਰ ਕੀਤਾ। ਉਨ੍ਹਾਂ ਦਾ ਕੰਮ ਉਨ੍ਹਾਂ ਨੂੰ ਮਹਾਸਾਗਰ ਤੋਂ ਪਾਰ ਲੈ ਗਿਆ।
Acts 27:13
ਤੂਫ਼ਾਨ ਜਦੋਂ ਦੱਖਣ ਵੱਲੋਂ ਹੌਲੇ-ਹੌਲੇ ਹਵਾ ਵਗਣ ਲੱਗੀ, ਜਹਾਜ਼ ਉੱਤੇ ਆਦਮੀਆਂ ਨੇ ਸੋਚਿਆ, “ਇਹੋ ਹਵਾ ਸੀ ਜੋ ਸਾਨੂੰ ਚਾਹੀਦੀ ਸੀ ਅਤੇ ਸਾਨੂੰ ਮਿਲ ਗਈ ਹੈ।” ਇਸ ਲਈ ਉਨ੍ਹਾਂ ਨੇ ਲੰਗਰ ਨੂੰ ਉਤਾਂਹ ਚੁੱਕਿਆ। ਅਸੀਂ ਕਰੇਤ ਟਾਪੂ ਦੇ ਬਹੁਤ ਨੇੜੇ ਆ ਗਏ।
Matthew 8:24
ਝੀਲ ਵਿੱਚ ਇੰਨਾ ਤੂਫਾਨ ਆਇਆ ਕਿ ਬੇੜੀ ਲਹਿਰਾਂ ਵਿੱਚ ਹੀ ਲੁੱਕਦੀ ਜਾ ਰਹੀ ਸੀ। ਪਰ ਯਿਸੂ ਸੌਂ ਰਿਹਾ ਸੀ।
Amos 4:13
ਮੈਂ ਕੌਣ ਹਾਂ? ਮੈਂ ਹੀ ਪਹਾੜਾਂ ਦਾ ਸਿਰਜਣਹਾਰਾ ਹਾਂ, ਅਤੇ ਮੈਂ ਹੀ ਤੁਹਾਡੇ ਜੀਵਨ ਦਾ ਸਿਰਜਣਹਾਰਾ ਹਾਂ। ਮੈਂ ਇੱਕਲੇ ਨੇ ਹੀ ਲੋਕਾਂ ਨੂੰ ਬੋਲਣਾ ਸਿੱਖਾਇਆ ਅਤੇ ਮੈਂ ਹਨੇਰੇ ਨੂੰ ਦਿਨ ਵਿੱਚ ਬਦਲਿਆ। ਮੈਂ ਹੀ ਹਾਂ, ਜੋ ਧਰਤੀ ਦੇ ਪਰਬਤਾਂ ਉੱਪਰ ਚਲਦਾ ਹੈ। ਕੌਣ ਹਾਂ ਮੈਂ? ਮੇਰਾ ਨਾਉਂ ਯਾਹਵੇਹ, ਸੈਨਾ ਦਾ ਪਰਮੇਸਰ।
Psalm 135:7
ਪਰਮੇਸ਼ੁਰ ਸਾਰੀ ਧਰਤੀ ਉੱਤੇ ਬੱਦਲਵਾਹੀ ਕਰਦਾ ਹੈ। ਪਰਮੇਸ਼ੁਰ ਬਿਜਲੀ ਚਮਕਾਉਂਦਾ ਹੈ ਅਤੇ ਵਰੱਖਾ ਕਰਦਾ ਹੈ। ਯਹੋਵਾਹ ਹਵਾ ਨੂੰ ਸਾਜਦਾ ਹੈ।
Numbers 11:31
ਬਟੇਰ ਆਉਂਦੇ ਹਨ ਫ਼ੇਰ ਯਹੋਵਾਹ ਨੇ ਸਮੁੰਦਰ ਵੱਲੋਂ ਤੇਜ਼ ਹਵਾ ਵਗਾਈ। ਹਵਾ ਨੇ ਬਟੇਰਾਂ ਨੂੰ ਉਸ ਇਲਾਕੇ ਵੱਲ ਵਹਾ ਦਿੱਤਾ ਬਟੇਰਾ ਨੇ ਡੇਰੇ ਦੇ ਸਾਰੇ ਪਾਸੇ ਉਡਾਰੀ ਲਾਈ ਉੱਥੇ ਇੰਨੇ ਬਟੇਰ ਸਨ ਕਿ ਧਰਤੀ ਕੱਜੀ ਗਈ। ਬਟੇਰ ਤਕਰੀਬਨ ਤਿੰਨ ਫੁੱਟ ਗਹਿਰੇ ਧਰਤੀ ਉੱਤੇ ਸਨ। ਉੱਥੇ ਹਰ ਦਿਸ਼ਾ ਵਿੱਚ ਬਟੇਰ ਹੀ ਬਟੇਰ ਸਨ ਜਿੱਥੇ ਤੱਕ ਕਿ ਬੰਦਾ ਇੱਕ ਦਿਨ ਵਿੱਚ ਚੱਲ ਸੱਕਦਾ ਸੀ।
Exodus 15:10
ਪਰ ਤੂੰ ਫ਼ੂਕ ਮਾਰੀ ਅਤੇ ਉਨ੍ਹਾਂ ਨੂੰ ਸਮੁੰਦਰ ਨਾਲ ਢੱਕ ਦਿੱਤਾ। ਉਹ ਸਿੱਕੇ ਵਾਂਗ ਡੂੰਘੇ ਸਮੁੰਦਰ ਵਿੱਚ ਡੁੱਬ ਗਏ।
Exodus 14:21
ਮੂਸਾ ਨੇ ਆਪਣਾ ਹੱਥ ਲਾਲ ਸਾਗਰ ਉੱਪਰ ਉੱਠਾਇਆ ਅਤੇ ਯਹੋਵਾਹ ਨੇ ਪੂਰਬ ਵੱਲੋਂ ਤੇਜ਼ ਹਵਾ ਵਗਾਈ। ਹਵਾ ਰਾਤ ਭਰ ਚਲਦੀ ਰਹੀ। ਸਮੁੰਦਰ ਪਾਟ ਗਿਆ ਅਤੇ ਹਵਾ ਨੇ ਧਰਤੀ ਸੁਕਾ ਦਿੱਤੀ।
Exodus 10:19
ਇਸ ਲਈ ਯਹੋਵਾਹ ਨੇ ਹਵਾ ਦਾ ਰੁੱਖ ਮੋੜ ਦਿੱਤਾ। ਯਹੋਵਾਹ ਨੇ ਪੱਛਮ ਵੱਲੋਂ ਬਹੁਤ ਤੇਜ਼ ਹਵਾ ਵਗਾਈ ਅਤੇ ਇਹ ਟਿੱਡੀਆਂ ਨੂੰ ਮਿਸਰ ਤੋਂ ਉਡਾਕੇ ਲਾਲ ਸਾਗਰ ਵਿੱਚ ਲੈ ਗਈ। ਮਿਸਰ ਵਿੱਚ ਇੱਕ ਵੀ ਟਿੱਡੀ ਨਹੀਂ ਬਚੀ।
Exodus 10:13
ਇਸ ਲਈ ਮੂਸਾ ਨੇ ਆਪਣੀ ਸੋਟੀ ਮਿਸਰ ਦੀ ਧਰਤੀ ਉੱਪਰ ਉੱਠਾਈ ਅਤੇ ਯਹੋਵਾਹ ਨੇ ਪੂਰਬ ਵੱਲੋਂ ਤੇਜ਼ ਹਵਾ ਵਗਾਈ। ਹਵਾ ਸਾਰਾ ਦਿਨ ਤੇ ਸਾਰੀ ਰਾਤ ਵਗਦੀ ਰਹੀ। ਜਦੋਂ ਸਵੇਰ ਹੋਈ ਹਵਾ ਮਿਸਰ ਦੀ ਧਰਤੀ ਉੱਪਰ ਟਿੱਡੀਆਂ ਲੈ ਆਈ।