Joshua 1:6
“ਯਹੋਸ਼ੁਆ, ਤੈਨੂੰ ਤਾਕਤਵਰ ਅਤੇ ਬਹਾਦਰ ਹੋਣਾ ਚਾਹੀਦਾ ਹੈ! ਤੈਨੂੰ ਇਨ੍ਹਾਂ ਲੋਕਾਂ ਦੀ ਅਗਵਾਈ ਕਰਨੀ ਚਾਹੀਦੀ ਹੈ ਤਾਂ ਜੋ ਇਹ ਆਪਣੀ ਧਰਤੀ ਲੈ ਸੱਕਣ। ਮੈਂ ਇਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ ਕਿ ਮੈਂ ਉਨ੍ਹਾਂ ਨੂੰ ਇਹ ਧਰਤੀ ਦੇਵਾਂਗਾ।
Joshua 1:6 in Other Translations
King James Version (KJV)
Be strong and of a good courage: for unto this people shalt thou divide for an inheritance the land, which I sware unto their fathers to give them.
American Standard Version (ASV)
Be strong and of good courage; for thou shalt cause this people to inherit the land which I sware unto their fathers to give them.
Bible in Basic English (BBE)
Take heart and be strong; for you will give to this people for their heritage the land which I gave by an oath to their fathers.
Darby English Bible (DBY)
Be strong and courageous, for thou shalt cause this people to inherit the land which I have sworn unto their fathers to give them.
Webster's Bible (WBT)
Be strong and of a good courage: for to this people shalt thou divide for an inheritance the land which I swore to their fathers to give them.
World English Bible (WEB)
Be strong and of good courage; for you shall cause this people to inherit the land which I swore to their fathers to give them.
Young's Literal Translation (YLT)
be strong and courageous, for thou -- thou dost cause this people to inherit the land which I have sworn to their fathers to give to them.
| Be strong | חֲזַ֖ק | ḥăzaq | huh-ZAHK |
| and of a good courage: | וֶֽאֱמָ֑ץ | weʾĕmāṣ | veh-ay-MAHTS |
| for | כִּ֣י | kî | kee |
unto | אַתָּ֗ה | ʾattâ | ah-TA |
| this | תַּנְחִיל֙ | tanḥîl | tahn-HEEL |
| people | אֶת | ʾet | et |
| shalt thou | הָעָ֣ם | hāʿām | ha-AM |
| inheritance an for divide | הַזֶּ֔ה | hazze | ha-ZEH |
| אֶת | ʾet | et | |
| the land, | הָאָ֕רֶץ | hāʾāreṣ | ha-AH-rets |
| which | אֲשֶׁר | ʾăšer | uh-SHER |
| sware I | נִשְׁבַּ֥עְתִּי | nišbaʿtî | neesh-BA-tee |
| unto their fathers | לַֽאֲבוֹתָ֖ם | laʾăbôtām | la-uh-voh-TAHM |
| to give | לָתֵ֥ת | lātēt | la-TATE |
| them. | לָהֶֽם׃ | lāhem | la-HEM |
Cross Reference
Joshua 1:9
ਯਾਦ ਰੱਖੀਂ, ਮੈਂ ਤੈਨੂੰ ਤਾਕਤਵਰ ਅਤੇ ਬਹਾਦਰ ਬਣਨ ਦਾ ਆਦੇਸ਼ ਦਿੰਦਾ ਹਾਂ। ਇਸ ਲਈ ਭੈਭੀਤ ਨਾ ਹੋ, ਕਿਉਂਕਿ ਜਿੱਥੇ ਵੀ ਤੂੰ ਜਾਵੇਂਗਾ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਨਾਲ ਹੋਵੇਗਾ।”
Joshua 1:7
ਪਰ ਤੈਨੂੰ ਇੱਕ ਹੋਰ ਗੱਲ ਬਾਰੇ ਵੀ ਤਾਕਤਵਰ ਅਤੇ ਬਹਾਦਰ ਹੋਣਾ ਚਾਹੀਦਾ ਹੈ। ਤੈਨੂੰ ਇਹ ਪੱਕ ਕਰਨਾ ਚਾਹੀਦਾ ਹੈ ਕਿ ਤੂੰ ਉਨ੍ਹਾਂ ਆਦੇਸ਼ਾਂ ਦਾ ਪਾਲਣ ਕਰੇ ਜਿਹੜੇ ਤੈਨੂੰ ਮੇਰੇ ਸੇਵਕ ਮੂਸਾ ਨੇ ਦਿੱਤੇ ਸਨ। ਜੇ ਤੂੰ ਪੂਰੀ ਤਰ੍ਹਾਂ ਇਸ ਬਿਵਸਥਾ ਉੱਤੇ ਅਮਲ ਕਰੇਂਗਾ ਤਾਂ ਤੂੰ ਆਪਣੀ ਹਰ ਗੱਲ ਵਿੱਚ ਸਫ਼ਲ ਹੋ ਜਾਵੇਂਗਾ।
2 Timothy 2:1
ਮਸੀਹ ਯਿਸੂ ਦਾ ਵਫ਼ਾਦਾਰ ਸਿਪਾਹੀ ਤਿਮੋਥਿਉਸ ਤੂੰ ਮੇਰੇ ਲਈ ਇੱਕ ਪੁੱਤਰ ਵਰਗਾ ਹੈਂ। ਉਸ ਵਿਸ਼ਵਾਸ ਵਿੱਚ ਮਜ਼ਬੂਤ ਰਹਿ ਜਿਹੜਾ ਸਾਨੂੰ ਮਸੀਹ ਯਿਸੂ ਵਿੱਚ ਹੈ।
Ephesians 6:10
ਪਰਮੇਸ਼ੁਰ ਦੀ ਢਾਲ ਪਹਿਨ ਲਵੋ ਆਪਣਾ ਪੱਤਰ ਖਤਮ ਕਰਦਿਆਂ ਹੋਇਆਂ ਮੈਂ ਦੱਸਦਾ ਹਾਂ ਕਿ ਤੁਹਾਨੂੰ ਪ੍ਰਭੂ ਵਿੱਚ ਉਸਦੀ ਮਹਾਨ ਸ਼ਕਤੀ ਵਿੱਚ ਤਕੜੇ ਹੋਣਾ ਚਾਹੀਦਾ ਹੈ।
Zechariah 8:9
ਉਹ ਆਖਦਾ ਹੈ, “ਤਕੜੇ ਹੋਵੋ! ਤੁਸੀਂ ਜੋ ਇਹ ਵਚਨ ਇਨ੍ਹਾਂ ਦਿਨਾਂ ਵਿੱਚ ਸੁਣਦੇ ਹੋ ਜਿਹੜੇ ਯਹੋਵਾਹ ਦੇ ਮੰਦਰ ਦੀ ਨੀਂਹ ਰੱਖਣ ਦੇ ਸਮੇਂ ਵਿੱਚ ਨਬੀਆਂ ਦੇ ਮੂੰਹੋਁ ਨਿਕਲੇ ਸਨ ਇਹ ਉਹੀ ਵਚਨ ਹਨ।
Haggai 2:4
ਪਰ ਹੁਣ, ਜ਼ਰੁੱਬਾਬਲ, ਯਹੋਵਾਹ ਨੇ ਆਖਿਆ, ਹੌਂਸਲਾ ਨਾ ਹਾਰ। ਪਰਧਾਨ ਜਾਜਕ ਯਹੋਸ਼ੁਆ ਯਹੋਸਾਦਾਕ ਦੇ ਪੁੱਤਰ ਹੌਂਸਲਾ ਨਾ ਹਾਰ! ਇਸ ਕੌਮ ਦੇ ਸਾਰੇ ਲੋਕੋ ਹੌਂਸਲਾ ਨਾ ਹਾਰੋ। ਯਹੋਵਾਹ ਸਰਬ ਸ਼ਕਤੀਮਾਨ ਨੇ ਇਉਂ ਆਖਿਆ। ਇਹ ਕੰਮ ਜਾਰੀ ਰੱਖੋ ਕਿਉਂ ਜੋ ਮੈਂ ਤੁਹਾਡੇ ਨਾਲ ਹਾਂ। ਯਹੋਵਾਹ ਸਰਬ-ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ।”
Daniel 10:19
ਫ਼ੇਰ ਉਸ ਨੇ ਆਖਿਆ, ‘ਦਾਨੀਏਲ, ਭੈਭੀਤ ਨਾ ਹੋ। ਪਰਮੇਸ਼ੂਰ ਤੈਨੂੰ ਬਹੁਤ ਪਿਆਰ ਕਰਦਾ ਹੈ। ਤੈਨੂੰ ਸ਼ਾਂਤੀ ਮਿਲੇ। ਹੁਣ ਤਕੜਾ ਹੋ, ਮਜ਼ਬੂਤ ਬਣ।’ “ਜਦੋਂ ਉਸ ਨੇ ਮੇਰੇ ਨਾਲ ਗੱਲ ਕੀਤੀ, ਮੈਂ ਤਕੜਾ ਹੋ ਗਿਆ। ਫ਼ੇਰ ਮੈਂ ਆਖਿਆ, ‘ਸ਼੍ਰੀਮਾਨ, ਤੁਸੀਂ ਮੈਨੂੰ ਤਾਕਤ ਬਖਸ਼ੀ ਹੈ। ਹੁਣ ਤੁਸੀਂ ਗੱਲ ਕਰ ਸੱਕਦੇ ਹੋ।’
Isaiah 35:3
ਕਮਜ਼ੋਰ ਬਾਜ਼ੂਆਂ ਨੂੰ ਫ਼ੇਰ ਤਾਕਤਵਰ ਬਣਾਓ। ਕਮਜ਼ੋਰ ਗੋਡਿਆਂ ਨੂੰ ਫ਼ੇਰ ਮਜ਼ਬੂਤ ਬਣਾਓ।
Psalm 27:14
ਯਹੋਵਾਹ ਦੀ ਸਹਾਇਤਾ ਲਈ ਇੰਤਜ਼ਾਰ ਕਰੋ। ਮਜ਼ਬੂਤ ਅਤੇ ਬਹਾਦੁਰ ਬਣੋ, ਅਤੇ ਯਹੋਵਾਹ ਦੀ ਸਹਾਇਤਾ ਲਈ ਇੰਤਜ਼ਾਰ ਕਰੋ।
1 Chronicles 28:10
ਸੁਲੇਮਾਨ! ਤੂੰ ਇਹ ਯਾਦ ਰੱਖੀਂ ਹਮੇਸ਼ਾ ਵਾਸਤੇ ਕਿ ਯਹੋਵਾਹ ਨੇ ਤੈਨੂੰ ਚੁਣਿਆ ਹੈ ਤਾਂ ਜੋ ਤੂੰ ਪਵਿੱਤਰ ਅਸਥਾਨ ਦੇ ਲਈ ਇੱਕ ਮੰਦਰ ਬਣਾਵੇਂ ਸੋ ਇਸ ਲਈ ਤੂੰ ਹੁਣ ਉੱਠ, ਹਿੰਮਤ ਕਰ ਅਤੇ ਉਸ ਨੂੰ ਬਣਾ।”
1 Chronicles 22:13
ਜੇਕਰ ਤੂੰ ਪਰਮੇਸ਼ੁਰ ਦੇ ਅਸੂਲ ਅਤੇ ਨੇਮ ਮੰਨੇਗਾ ਜਿਹੜੇ ਪਰਮੇਸ਼ੁਰ ਨੇ ਇਸਰਾਏਲ ਵਾਸਤੇ ਮੂਸਾ ਨੂੰ ਦਿੱਤੇ ਸਨ, ਤਾਂ ਪਰਮੇਸ਼ੁਰ ਤੇਰੇ ਤੇ ਕਿਰਪਾ ਕਰੇਗਾ ਤੇ ਤੈਨੂੰ ਸਫ਼ਲਤਾ ਦੇਵੇਗਾ। ਤੂੰ ਬਹਾਦੁਰ ਹੋ ਕੇ ਸ਼ਕਤੀਸ਼ਾਲੀ ਹੋ, ਡਰ ਨਹੀਂ।
1 Kings 2:2
“ਹਰ ਇਨਸਾਨ ਦੀ ਤਰ੍ਹਾਂ, ਮੈਂ ਵੀ ਮਰਨ ਹੀ ਵਾਲਾ ਹਾਂ। ਪਰ ਤੂੰ ਤਕੜਾ ਹੋ ਰਿਹਾ ਹੈ ਅਤੇ ਆਦਮੀ ਬਣ ਰਿਹਾ ਹੈ।
1 Samuel 4:9
ਹੇ ਫ਼ਲਿਸਤੀਓ! ਤੁਸੀਂ ਤਕੜੇ ਹੋ ਜਾਵੋ। ਬਹਾਦੁਰਾਂ ਵਾਂਗ ਲੜੋ! ਅਤੀਤ ਵਿੱਚ ਇਬਰਾਨੀ ਸਾਡੇ ਗੁਲਾਮ ਰਹੇ ਹਨ ਇਸ ਲਈ ਮਰਦਾਂ ਵਾਂਗ ਲੜੋ, ਕਿਤੇ ਇਹ ਨਾ ਹੋਵੇ ਕਿ ਤੁਸੀਂ ਉਨ੍ਹਾਂ ਦੇ ਗੁਲਾਮ ਬਣ ਜਾਵੋ।”
Deuteronomy 31:23
ਫ਼ੇਰ ਯਹੋਵਾਹ ਨੇ ਨੂਨ ਦੇ ਪੁੱਤਰ ਯਹੋਸ਼ੁਆ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ, “ਤਕੜਾ ਅਤੇ ਬਹਾਦਰ ਬਣ। ਤੂੰ ਇਸਰਾਏਲ ਦੇ ਲੋਕਾਂ ਦੀ ਉਸ ਧਰਤੀ ਉੱਤੇ ਅਗਵਾਈ ਕਰੇਂਗਾ ਜਿਸਦਾ ਮੈਂ ਉਨ੍ਹਾਂ ਨੂੰ ਇਕਰਾਰ ਕੀਤਾ ਹੈ। ਅਤੇ ਮੈਂ ਤੇਰੇ ਨਾਲ ਹੋਵਾਂਗਾ।”
Deuteronomy 31:6
ਮਜ਼ਬੂਤ ਅਤੇ ਬਹਾਦਰ ਬਣੋ। ਉਨ੍ਹਾਂ ਲੋਕਾਂ ਕੋਲੋਂ ਭੈਭੀਤ ਨਾ ਹੋਵੋ! ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਨਾਲ ਹੈ। ਉਹ ਤੁਹਾਨੂੰ ਛੱਡ ਕੇ ਨਹੀਂ ਜਾਵੇਗਾ।”
Numbers 34:17
“ਇਹ ਉਨ੍ਹਾਂ ਆਦਮੀਆਂ ਦੇ ਨਾਮ ਹਨ ਜਿਹੜੇ ਜ਼ਮੀਨ ਵੰਡਣ ਵਿੱਚ ਤੇਰੀ ਸਹਾਇਤਾ ਕਰਨਗੇ: ਜਾਜਕ ਅਲਆਜ਼ਾਰ, ਨੂਨ ਦਾ ਪੁੱਤਰ ਯਹੋਸ਼ੁਆ,
Genesis 26:3
ਉਸੇ ਧਰਤੀ ਉੱਤੇ ਰਹਿ, ਮੈਂ ਤੇਰੇ ਨਾਲ ਹੋਵਾਂਗਾ। ਮੈਂ ਤੈਨੂੰ ਅਸੀਸ ਦੇਵਾਂਗਾ। ਮੈਂ ਤੈਨੂੰ ਅਤੇ ਤੇਰੇ ਉੱਤਰਾਧਿਕਾਰੀਆਂ ਨੂੰ ਇਹ ਸਾਰੀਆਂ ਜ਼ਮੀਨਾਂ ਦਿਆਂਗਾ। ਮੈਂ ਤੇਰੇ ਪਿਉ ਅਬਰਾਹਾਮ ਨਾਲ ਕੀਤੇ ਆਪਣੇ ਇਕਰਾਰ ਨੂੰ ਪੂਰਾ ਕਰਾਂਗਾ।
1 Corinthians 16:13
ਪੌਲੁਸ ਆਪਣਾ ਪੱਤਰ ਸਮਾਪਤ ਕਰਦਾ ਹੈ ਸਾਵੱਧਾਨ ਰਹੋ। ਨਿਹਚਾ ਵਿੱਚ ਦ੍ਰਿੜ ਰਹੋ। ਹੌਂਸਲਾ ਰੱਖਣਾ ਅਤੇ ਮਜ਼ਬੂਤ ਬਨਣਾ।