Joshua 10
1 ਉਹ ਦਿਨ ਜਦੋਂ ਸੂਰਜ ਠਹਿਰ ਗਿਆ ਇਸ ਵੇਲੇ ਅਦੋਨੀ ਸਦਕ ਯਰੂਸ਼ਲਮ ਦਾ ਰਾਜਾ ਸੀ। ਇਸ ਰਾਜੇ ਨੇ ਸੁਣਿਆ ਕਿ ਯਹੋਸ਼ੁਆ ਨੇ ਅਈ ਨੂੰ ਹਰਾ ਦਿੱਤਾ ਸੀ ਅਤੇ ਇਸ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਸੀ। ਰਾਜੇ ਨੇ ਸੁਣਿਆ ਕਿ ਯਹੋਸ਼ੁਆ ਨੇ ਯਰੀਹੋ ਅਤੇ ਉਸ ਦੇ ਰਾਜੇ ਨਾਲ ਵੀ ਅਜਿਹਾ ਹੀ ਕੀਤਾ ਸੀ। ਰਾਜੇ ਨੂੰ ਇਹ ਵੀ ਪਤਾ ਲੱਗਿਆ ਕਿ ਗਿਬਓਨ ਦੇ ਲੋਕਾਂ ਨੇ ਇਸਰਾਏਲ ਦੇ ਲੋਕਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕੀਤਾ ਸੀ। ਅਤੇ ਉਹ ਲੋਕ ਯਰੂਸ਼ਲਮ ਦੇ ਬਹੁਤ ਨਜ਼ਦੀਕ ਰਹਿੰਦੇ ਸਨ।
2 ਇਸ ਲਈ ਅਦੋਨੀ ਸਦਕ ਅਤੇ ਉਸ ਦੇ ਲੋਕ ਬਹੁਤ ਭੈਭੀਤ ਹੋ ਗਏ। ਗਿਬਓਨ ਅਈ ਵਾਂਗ ਛੋਟਾ ਕਸਬਾ ਨਹੀਂ ਸੀ। ਗਿਬਓਨ ਬਹੁਤ ਵੱਡਾ ਸ਼ਹਿਰ ਸੀ-ਇਹ ਰਾਜਧਾਨੀ ਜਿੰਨਾ ਵੱਡਾ ਸੀ। ਅਤੇ ਉਸ ਸ਼ਹਿਰ ਦੇ ਸਾਰੇ ਆਦਮੀ ਚੰਗੇ ਲੜਾਕੂ ਸਨ। ਇਸ ਲਈ ਰਾਜਾ ਭੈਭੀਤ ਸੀ।
3 ਯਰੂਸ਼ਲਮ ਦੇ ਰਾਜੇ ਅਦੋਨੀ ਸਦਕ ਨੇ ਹਬਰੋਨ ਦੇ ਰਾਜੇ ਹੋਹਾਮ ਨਾਲ ਗੱਲ ਕੀਤੀ। ਉਸ ਨੇ ਯਰਮੂਥ ਦੇ ਰਾਜੇ ਫ਼ਿਰਾਮ, ਲਾਕੀਸ਼ ਦੇ ਰਾਜੇ ਯਾਫ਼ੀਆ ਅਤੇ ਅਗਲੋਨ ਦੇ ਰਾਜੇ ਦਬੀਰ ਨਾਲ ਵੀ ਗੱਲ ਕੀਤੀ। ਯਰੂਸ਼ਲਮ ਦੇ ਰਾਜੇ ਨੇ ਇਨ੍ਹਾਂ ਆਦਮੀਆਂ ਨੂੰ ਬੇਨਤੀ ਕੀਤੀ,
4 “ਮੇਰੇ ਨਾਲ ਆਉ ਅਤੇ ਗਿਬਓਨ ਉੱਤੇ ਹਮਲਾ ਕਰਨ ਵਿੱਚ ਸਹਾਇਤਾ ਕਰੋ। ਗਿਬਓਨ ਨੇ ਯਹੋਸ਼ੁਆ ਅਤੇ ਇਸਰਾਏਲ ਦੇ ਲੋਕਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕੀਤਾ ਹੈ।”
5 ਇਸ ਲਈ ਇਨ੍ਹਾਂ ਪੰਜ ਅਮੋਰੀ ਰਾਜਿਆਂ ਨੇ ਫ਼ੌਜਾਂ ਇਕੱਠੀਆਂ ਕਰ ਲਈਆਂ। (ਪੰਜ ਰਾਜੇ ਸਨ, ਯਰੂਸ਼ਲਮ ਦਾ ਰਾਜਾ, ਹਬਰੋਨ ਦਾ ਰਾਜਾ, ਯਰਮੂਥ ਦਾ ਰਾਜਾ, ਲਾਕੀਸ਼ ਦਾ ਰਾਜਾ ਅਤੇ ਅਗਲੋਨ ਦਾ ਰਾਜਾ।) ਉਹ ਫ਼ੌਜਾਂ ਗਿਬਓਨ ਵੱਲ ਗਈਆਂ। ਫ਼ੌਜਾਂ ਨੇ ਗਿਬਓਨ ਨੂੰ ਘੇਰਾ ਪਾ ਲਿਆ ਅਤੇ ਉਸ ਦੇ ਵਿਰੁੱਧ ਲੜਨ ਲੱਗੀਆਂ।
6 ਗਿਬਓਨ ਸ਼ਹਿਰ ਦੇ ਲੋਕਾਂ ਨੇ ਯਹੋਸ਼ੁਆ ਨੂੰ ਉਸ ਦੇ ਗਿਲਗਾਲ ਦੇ ਡੇਰੇ ਵਿਖੇ ਸੰਦੇਸ਼ ਭੇਜਿਆ। ਸੰਦੇਸ਼ ਵਿੱਚ ਆਖਿਆ ਸੀ: “ਅਸੀਂ ਤੁਹਾਡੇ ਸੇਵਕ ਹਾਂ! ਸਾਨੂੰ ਇਕੱਲਿਆਂ ਨਾ ਛੱਡੋ। ਆਉ ਅਤੇ ਸਾਡੀ ਸਹਾਇਤਾ ਕਰੋ! ਛੇਤੀ ਕਰੋ! ਸਾਨੂੰ ਬਚਾਉ! ਪਹਾੜੀ ਇਲਾਕੇ ਦੇ ਸਾਰੇ ਅਮੋਰੀ ਰਾਜਿਆਂ ਨੇ ਸਾਡੇ ਨਾਲ ਲੜਨ ਲਈ ਫ਼ੌਜਾਂ ਇਕੱਠੀਆਂ ਕਰਕੇ ਲੈ ਆਂਦੀਆਂ ਹਨ।”
7 ਇਸ ਲਈ ਯਹੋਸ਼ੁਆ ਨੇ ਆਪਣੀ ਪੂਰੀ ਫ਼ੌਜ ਸਮੇਤ ਗਿਲਗਾਲ ਤੋਂ ਕੂਚ ਕਰ ਦਿੱਤਾ। ਯਹੋਸ਼ੁਆ ਦੇ ਬਿਹਤਰੀਨ ਜੰਗਾਜ਼ੂ ਆਦਮੀ ਉਸ ਦੇ ਨਾਲ ਸਨ।
8 ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਉਨ੍ਹਾਂ ਫ਼ੌਜਾਂ ਕੋਲੋਂ ਭੈਭੀਤ ਨਾ ਹੋਣਾ। ਮੈਂ ਤੁਹਾਨੂੰ ਉਨ੍ਹਾਂ ਨੂੰ ਹਰਾਉਣ ਦੀ ਇਜਾਜ਼ਤ ਦੇਵਾਂਗਾ। ਉਨ੍ਹਾਂ ਫ਼ੌਜਾਂ ਵਿੱਚੋਂ ਕੋਈ ਵੀ ਤੁਹਾਨੂੰ ਨਹੀਂ ਹਰਾ ਸੱਕੇਗੀ।”
9 ਯਹੋਸ਼ੁਆ ਅਤੇ ਉਸਦੀ ਫ਼ੌਜ ਨੇ ਸਾਰੀ ਰਾਤ ਗਿਬਓਨ ਵੱਲ ਨੂੰ ਮਾਰਚ ਕੀਤਾ। ਦੁਸ਼ਮਣ ਨੂੰ ਕੋਈ ਪਤਾ ਨਹੀਂ ਸੀ ਕਿ ਯਹੋਸ਼ੁਆ ਆ ਰਿਹਾ ਹੈ। ਇਸ ਲਈ ਜਦੋਂ ਉਸ ਨੇ ਉਨ੍ਹਾਂ ਉੱਤੇ ਹਮਲਾ ਕੀਤਾ ਤਾਂ ਉਹ ਪੂਰੀ ਤਰ੍ਹਾਂ ਹੈਰਾਨ ਹੋ ਗਏ।
10 ਯਹੋਵਾਹ ਨੇ ਉਨ੍ਹਾਂ ਫ਼ੌਜਾਂ ਨੂੰ ਬਹੁਤ ਉਲਝਣ ਵਿੱਚ ਪਾ ਦਿੱਤਾ ਜਦੋਂ ਇਸਰਾਏਲ ਨੇ ਹਮਲਾ ਕੀਤਾ। ਇਸ ਲਈ ਇਸਰਾਏਲ ਨੇ ਉਨ੍ਹਾਂ ਨੂੰ ਹਰਾ ਦਿੱਤਾ ਅਤੇ ਸ਼ਾਨਦਾਰ ਜਿੱਤ ਹਾਸਿਲ ਕੀਤੀ। ਇਸਰਾਏਲ ਨੇ ਦੁਸ਼ਮਣ ਦਾ ਗਿਬਓਨ ਤੋਂ ਬੈਤ ਹੋਰੋਨ ਵੱਲ ਜਾਂਦੀ ਸੜਕ ਉੱਤੇ ਪਿੱਛਾ ਕੀਤਾ। ਇਸਰਾਏਲ ਦੀ ਫ਼ੌਜ ਨੇ ਅਜ਼ੇਕਾਹ ਅਤੇ ਮੱਕੇਦਾਹ ਦੇ ਸਾਰੇ ਰਸਤੇ ਆਦਮੀਆਂ ਨੂੰ ਮਾਰ ਮੁਕਾਇਆ।
11 ਫ਼ੇਰ ਇਸਰਾਏਲ ਦੀ ਫ਼ੌਜ ਨੇ ਦੁਸ਼ਮਣ ਦੀ ਫ਼ੌਜ ਨੂੰ ਬੈਤ ਹੋਰੋਨ ਤੋਂ ਅਜ਼ੇਕਾਹ ਵੱਲ ਜਾਂਦੀ ਸੜਕ ਵੱਲ ਭਜਾ ਦਿੱਤਾ। ਜਦੋਂ ਉਹ ਦੁਸ਼ਮਣ ਦਾ ਪਿੱਛਾ ਕਰ ਰਹੇ ਸਨ, ਯਹੋਵਾਹ ਨੇ ਆਕਾਸ਼ ਤੋਂ ਵੱਡੇ-ਵੱਡੇ ਗੜ੍ਹਿਆਂ ਦਾ ਮੀਂਹ ਵਰ੍ਹਾਇਆ। ਬਹੁਤ ਸਾਰੇ ਦੁਸ਼ਮਣ ਇਨ੍ਹਾਂ ਵੱਡੇ ਗੜ੍ਹਿਆਂ ਨਾਲ ਮਾਰੇ ਗਏ। ਇਸਰਾਏਲ ਦੇ ਸਿਪਾਹਿਆਂ ਦੀਆਂ ਤਲਵਾਰਾਂ ਨਾਲੋਂ ਗੜ੍ਹਿਆਂ ਨਾਲ ਵੱਧੇਰੇ ਆਦਮੀ ਮਰੇ।
12 ਉਸ ਦਿਨ ਯਹੋਵਾਹ ਨੇ ਇਸਰਾਏਲ ਨੂੰ ਅਮੋਰੀ ਲੋਕਾਂ ਨੂੰ ਹਰਾਉਣ ਦੀ ਇਜਾਜ਼ਤ ਦਿੱਤੀ। ਅਤੇ ਉਸ ਦਿਨ ਯਹੋਸ਼ੁਆ ਇਸਰਾਏਲ ਦੇ ਸਾਰੇ ਲੋਕਾਂ ਸਾਹਮਣੇ ਖਲੋ ਗਿਆ ਅਤੇ ਯਹੋਵਾਹ ਨੂੰ ਆਖਿਆ: “ਸੂਰਜ, ਰੁਕ ਜਾ ਗਿਬਓਨ ਉੱਤੇ। ਚੰਦਰਮਾ ਖਲੋ ਜਾ ਚੁੱਪ ਕਰਕੇ ਅੱਯਾਲੋਨ ਦੀ ਵਾਦੀ ਉੱਤੇ।”
13 ਇਸ ਲਈ ਸੂਰਜ ਹਿਲਿਆ ਨਹੀਂ ਅਤੇ ਚੰਦਰਮਾ ਓਨੀ ਦੇਰ ਤੱਕ ਰੁਕਿਆ ਰਿਹਾ ਜਦੋਂ ਤੀਕ ਕਿ ਲੋਕਾਂ ਨੇ ਆਪਣੇ ਦੁਸ਼ਮਣਾ ਨੂੰ ਹਰਾ ਨਹੀਂ ਦਿੱਤਾ। ਇਹ ਕਹਾਣੀ ਯਾਸ਼ਰ ਦੀ ਪੁਸਤਕ ਵਿੱਚ ਲਿਖੀ ਹੋਈ ਹੈ। ਸੂਰਜ ਆਕਾਸ਼ ਦੇ ਅੱਧ ਵਿੱਚਕਾਰ ਖਲੋ ਗਿਆ। ਇਹ ਪੂਰੇ ਦਿਨ ਭਰ ਨਹੀਂ ਹਿਲਿਆ।
14 ਅਜਿਹਾ ਪਹਿਲਾਂ ਕਦੇ ਨਹੀਂ ਸੀ ਵਾਪਰਿਆ। ਅਤੇ ਅਜਿਹਾ ਫ਼ੇਰ ਕਦੇ ਵੀ ਨਹੀਂ ਵਾਪਰੇਗਾ! ਇਹੀ ਉਹ ਗੱਲ ਸੀ ਜਦੋਂ ਯਹੋਵਾਹ ਨੇ ਆਦਮੀ ਦੀ ਗੱਲ ਮੰਨੀ। ਯਹੋਵਾਹ ਸੱਚ ਮੁੱਚ ਇਸਰਾਏਲ ਲਈ ਲੜ ਰਿਹਾ ਸੀ।
15 ਇਸ ਤੋਂ ਮਗਰੋਂ, ਯਹੋਸ਼ੁਆ ਅਤੇ ਉਸਦੀ ਫ਼ੌਜ ਗਿਲਗਾਲ ਦੇ ਡੇਰੇ ਵੱਲ ਵਾਪਸ ਪਰਤ ਗਏ।
16 ਪਰ ਲੜਾਈ ਦੇ ਦੌਰਾਨ ਪੰਜ ਰਾਜੇ ਭੱਜ ਗਏ। ਉਹ ਮੱਕੇਦਾਹ ਦੇ ਨੇੜੇ ਇੱਕ ਗੁਫ਼ਾ ਵਿੱਚ ਛੁਪ ਗਏ।
17 ਪਰ ਕਿਸੇ ਨੇ ਉਨ੍ਹਾਂ ਨੂੰ ਉਸ ਗੁਫ਼ਾ ਵਿੱਚ ਛੁੱਪੇ ਹੋਇਆ ਲੱਭ ਲਿਆ। ਯਹੋਸ਼ੁਆ ਨੂੰ ਇਸਦਾ ਪਤਾ ਲੱਗਿਆ।
18 ਯਹੋਸ਼ੁਆ ਨੇ ਆਖਿਆ, “ਗੁਫ਼ਾ ਦੇ ਪ੍ਰਵੇਸ਼ ਵੱਡੇ-ਵੱਡੇ ਪਥਰਾਂ ਨਾਲ ਬੰਦ ਕਰ ਦਿਉ। ਕੁਝ ਆਦਮੀਆਂ ਨੂੰ ਗੁਫ਼ਾ ਦੀ ਰਾਖੀ ਲਈ ਪਹਿਰੇ ਤੇ ਬਿਠਾ ਦਿਉ।
19 ਪਰ ਖੁਦ ਉੱਥੇ ਨਹੀਂ ਠਹਿਰਨਾ ਦੁਸ਼ਮਣ ਦਾ ਪਿੱਛਾ ਕਰਨਾ ਜਾਰੀ ਰੱਖੋ। ਉਨ੍ਹਾਂ ਉੱਤੇ ਪਿੱਛਿਓ ਦੀ ਵਾਰ ਕਰਨਾ ਜਾਰੀ ਰੱਖੋ। ਦੁਸ਼ਮਣ ਨੂੰ ਆਪਣੇ ਸ਼ਹਿਰਾਂ ਵਿੱਚ ਵਾਪਸ ਨਾ ਆਉਣ ਦਿਉ। ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਉਨ੍ਹਾਂ ਉੱਪਰ ਜਿੱਤ ਦਿੱਤੀ ਹੈ।”
20 ਇਸ ਲਈ ਯਹੋਸ਼ੁਆ ਅਤੇ ਇਸਰਾਏਲ ਦੇ ਲੋਕਾਂ ਨੇ ਦੁਸ਼ਮਣ ਨੂੰ ਮਾਰ ਮੁਕਾਇਆ। ਪਰ ਦੁਸ਼ਮਣਾ ਵਿੱਚੋਂ ਕੁਝ ਬੰਦੇ ਆਪਣੇ ਸ਼ਹਿਰਾਂ ਵਿੱਚ ਜਾਣ ਅਤੇ ਛੁਪ ਜਾਣ ਵਿੱਚ ਸਫ਼ਲ ਹੋ ਗਏ ਜਿਨ੍ਹਾਂ ਦੇ ਆਲੇ-ਦੁਆਲੇ ਕੰਧਾਂ ਸਨ। ਇਹ ਆਦਮੀ ਨਹੀਂ ਮਰੇ।
21 ਲੜਾਈ ਤੋਂ ਮਗਰੋਂ, ਯਹੋਸ਼ੁਆ ਦੇ ਬੰਦੇ ਉਸ ਕੋਲ ਮੱਕੇਦਾਹ ਵਿਖੇ ਆਏ। ਉਸ ਦੇਸ਼ ਦੇ ਲੋਕਾਂ ਵਿੱਚੋਂ ਕੋਈ ਵੀ ਇੰਨਾ ਬਹਾਦਰ ਨਹੀਂ ਸੀ ਕਿ ਉਹ ਇਸਰਾਏਲ ਦੇ ਲੋਕਾਂ ਦੇ ਵਿਰੁੱਧ ਕੁਝ ਆਖ ਸੱਕੇ।
22 ਯਹੋਸ਼ੁਆ ਨੇ ਆਖਿਆ, “ਉਨ੍ਹਾਂ ਪੱਥਰਾਂ ਨੂੰ ਹਟਾ ਦਿਉ ਜਿਨ੍ਹਾਂ ਨੇ ਗੁਫ਼ਾ ਦੇ ਦਾਖਲੇ ਨੂੰ ਬੰਦ ਕੀਤਾ ਹੋਇਆ ਹੈ। ਉਨ੍ਹਾਂ ਪੰਜਾ ਰਾਜਿਆਂ ਨੂੰ ਮੇਰੇ ਕੋਲ ਲਿਆਉ।”
23 ਇਸ ਲਈ ਯਹੋਸ਼ੁਆ ਦੇ ਆਦਮੀ ਪੰਜਾ ਰਾਜਿਆਂ ਨੂੰ ਗੁਫ਼ਾ ਵਿੱਚੋਂ ਬਾਹਰ ਲੈ ਆਏ। ਉਹ ਯਰੂਸ਼ਲਮ, ਹਬਰੋਨ, ਯਰਮੂਥ, ਲਾਕੀਸ਼ ਅਤੇ ਅਗਲੋਨ ਦੇ ਰਾਜੇ ਸਨ।
24 ਉਹ ਪੰਜਾ ਰਾਜਿਆਂ ਨੂੰ ਯਹੋਸ਼ੁਆ ਕੋਲ ਲੈ ਆਏ। ਯਹੋਸ਼ੁਆ ਨੇ ਆਪਣੇ ਆਦਮੀਆਂ ਨੂੰ ਉਸ ਥਾਂ ਬੁਲਾਇਆ। ਯਹੋਸ਼ੁਆ ਨੇ ਆਪਣੀ ਫ਼ੌਜ ਦੇ ਅਧਿਕਾਰੀਆਂ ਨੂੰ ਆਖਿਆ, “ਇੱਥੇ ਆਉ! ਆਪਣੇ ਪੈਰ ਇਨ੍ਹਾਂ ਰਾਜਿਆਂ ਦੀ ਗਰਦਨਾ ਉੱਤੇ ਰੱਖ ਦਿਉ।” ਇਸ ਲਈ ਯਹੋਸ਼ੁਆ ਦੀ ਫ਼ੌਜ ਦੇ ਅਫ਼ਸਰ ਨੇੜੇ ਆ ਗਏ। ਉਨ੍ਹਾਂ ਨੇ ਆਪਣੇ ਪੈਰਾਂ ਨੂੰ ਰਾਜਿਆਂ ਦੀਆਂ ਗਰਦਨ ਉੱਤੇ ਰੱਖ ਦਿੱਤਾ।
25 ਫ਼ੇਰ ਯਹੋਸ਼ੁਆ ਨੇ ਆਪਣੇ ਆਦਮੀਆਂ ਨੂੰ ਆਖਿਆ, “ਤਕੜੇ ਹੋਵੋ ਅਤੇ ਬਹਾਦਰ ਬਣੋ! ਭੈਭੀਤ ਨਾ ਹੋਵੋ। ਮੈ ਤੁਹਾਨੂੰ ਦਰਸਾਉਂਦਾ ਹਾਂ ਕਿ ਯਹੋਵਾਹ ਉਨ੍ਹਾਂ ਸਾਰੇ ਦੁਸ਼ਮਣਾ ਨਾਲ ਕੀ ਕਰੇਗਾ ਜਿਨ੍ਹਾਂ ਨਾਲ ਤੁਸੀਂ ਭਵਿੱਖ ਵਿੱਚ ਲੜੋਂਗੇ।”
26 ਫ਼ੇਰ ਯਹੋਸ਼ੁਆ ਨੇ ਪੰਜਾ ਰਾਜਿਆਂ ਨੂੰ ਕਤਲ ਕਰ ਦਿੱਤਾ। ਉਸ ਨੇ ਉਨ੍ਹਾਂ ਦੀਆਂ ਲੋਥਾਂ ਨੂੰ ਪੰਜਾਂ ਰੁੱਖਾਂ ਉੱਤੇ ਲਟਕਾ ਦਿੱਤਾ। ਯਹੋਸ਼ੁਆ ਨੇ ਉਨ੍ਹਾਂ ਨੂੰ ਸ਼ਾਮ ਤੱਕ ਰੁੱਖਾਂ ਉੱਤੇ ਲਟਕੇ ਰਹਿਣ ਦਿੱਤਾ।
27 ਸੂਰਜ ਛੁਪਣ ਵੇਲੇ ਯਹੋਸ਼ੁਆ ਨੇ ਆਪਣੇ ਆਦਮੀਆਂ ਨੂੰ ਲੋਥਾਂ ਰੁੱਖਾਂ ਉੱਤੋਂ ਉਤਾਰਨ ਲਈ ਆਖਿਆ। ਇਸ ਲਈ ਉਨ੍ਹਾਂ ਨੇ ਲੋਥਾਂ ਉਸੇ ਗੁਫ਼ਾ ਵਿੱਚ ਸੁੱਟ ਦਿੱਤੀਆਂ ਜਿੱਥੇ ਰਾਜੇ ਛੁੱਪੇ ਹੋਏ ਸਨ ਅਤੇ ਗੁਫ਼ਾ ਦੇ ਪ੍ਰਵੇਸ਼ ਨੂੰ ਵੱਡੇ ਪਥਰਾਂ ਨਾਲ ਢੱਕ ਦਿੱਤਾ। ਉਹ ਲੋਥਾਂ ਅੱਜ ਵੀ ਉਸੇ ਗੁਫ਼ਾ ਵਿੱਚ ਹਨ।
28 ਉਸ ਦਿਨ ਯਹੋਸ਼ੁਆ ਨੇ ਮੱਕੇਦਾਹ ਨੂੰ ਹਰਾਇਆ। ਯਹੋਸ਼ੁਆ ਨੇ ਉਸ ਸ਼ਹਿਰ ਦੇ ਰਾਜੇ ਅਤੇ ਲੋਕਾਂ ਨੂੰ ਮਾਰ ਦਿੱਤਾ। ਉੱਥੇ ਕੋਈ ਵੀ ਜਿਉਂਦਾ ਨਹੀਂ ਬਚਿਆ। ਯਹੋਸ਼ੁਆ ਨੇ ਮੱਕੇਦਾਹ ਦੇ ਰਾਜੇ ਨਾਲ ਵੀ ਉਹੀ ਕੁਝ ਕੀਤਾ ਜਿਹੜਾ ਉਸ ਨੇ ਯਰੀਹੋ ਦੇ ਰਾਜੇ ਨਾਲ ਕੀਤਾ ਸੀ।
29 ਦੱਖਣੀ ਸ਼ਹਿਰਾਂ ਉੱਤੇ ਕਬਜ਼ਾ ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਲੋਕ ਮੱਕੇਦਾਹ ਤੋਂ ਤੁਰ ਪਏ। ਉਹ ਲਿਬਨਾਹ ਵੱਲ ਗਏ ਅਤੇ ਸ਼ਹਿਰ ਉੱਤੇ ਹਮਲਾ ਕਰ ਦਿੱਤਾ।
30 ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਉਸ ਸ਼ਹਿਰ ਅਤੇ ਉਸ ਦੇ ਰਾਜੇ ਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ। ਇਸਰਾਏਲ ਦੇ ਲੋਕਾਂ ਨੇ ਉਸ ਸ਼ਹਿਰ ਦੇ ਹਰ ਬੰਦੇ ਨੂੰ ਮਾਰ ਦਿੱਤਾ। ਕੋਈ ਵੀ ਬੰਦਾ ਜਿਉਂਦਾ ਨਹੀਂ ਬਚਿਆ। ਅਤੇ ਲੋਕਾਂ ਨੇ ਰਾਜੇ ਨਾਲ ਵੀ ਉਹੀ ਸਲੂਕ ਕੀਤਾ ਜਿਹੜਾ ਉਨ੍ਹਾਂ ਨੇ ਯਰੀਹੋ ਦੇ ਰਾਜੇ ਨਾਲ ਕੀਤਾ ਸੀ।
31 ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਲੋਕਾਂ ਨੇ ਲਿਬਨਾਹ ਛੱਡ ਦਿੱਤਾ ਅਤੇ ਲਾਕੀਸ਼ ਨੂੰ ਚੱਲੇ ਗਏ। ਯਹੋਸ਼ੁਆ ਅਤੇ ਉਸਦੀ ਫ਼ੌਜ ਨੇ ਉਸ ਸ਼ਹਿਰ ਦੇ ਦੁਆਲੇ ਘੇਰਾ ਪਾ ਲਿਆ ਅਤੇ ਉਸ ਉੱਤੇ ਹਮਲਾ ਕਰ ਦਿੱਤਾ।
32 ਯਹੋਵਾਹ ਨੇ ਉਨ੍ਹਾਂ ਨੂੰ ਲਾਕੀਸ਼ ਦੇ ਸ਼ਹਿਰ ਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ। ਉਨ੍ਹਾਂ ਨੇ ਦੂਸਰੇ ਦਿਨ ਸ਼ਹਿਰ ਨੂੰ ਹਰਾ ਦਿੱਤਾ। ਇਸਰਾਏਲ ਦੇ ਲੋਕਾਂ ਨੇ ਉਸ ਸ਼ਹਿਰ ਦੇ ਹਰ ਬੰਦੇ ਨੂੰ ਉਸੇ ਤਰ੍ਹਾਂ ਮਾਰ ਦਿੱਤਾ ਜਿਵੇਂ ਉਨ੍ਹਾਂ ਨੇ ਲਿਬਨਾਹ ਵਿੱਚ ਕੀਤਾ ਸੀ।
33 ਗਜ਼ਰ ਦਾ ਰਾਜਾ ਹੋਰਾਮ ਲਾਕੀਸ਼ ਦੀ ਸਹਾਇਤਾ ਲਈ ਆਇਆ ਪਰ ਯਹੋਸ਼ੁਆ ਨੇ ਉਸ ਨੂੰ ਅਤੇ ਉਸਦੀ ਫ਼ੌਜ ਨੂੰ ਵੀ ਹਰਾ ਦਿੱਤਾ। ਉਨ੍ਹਾਂ ਵਿੱਚੋਂ ਇੱਕ ਵੀ ਜਿਉਂਦਾ ਨਹੀਂ ਬਚਿਆ।
34 ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕ ਲਾਕੀਸ਼ ਤੋਂ ਸਫ਼ਰ ਕਰਕੇ ਅਗਲੋਨ ਪਹੁੰਚੇ। ਉਨ੍ਹਾਂ ਨੇ ਏਹਲੋਮ ਦੇ ਗਿਰਦ ਘੇਰਾ ਪਾ ਲਿਆ ਅਤੇ ਇਸ ਉੱਤੇ ਹਮਲਾ ਕਰ ਦਿੱਤਾ।
35 ਉਸ ਦਿਨ ਉਨ੍ਹਾਂ ਨੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਅਤੇ ਸ਼ਹਿਰ ਦੇ ਸਾਰੇ ਬੰਦਿਆਂ ਨੂੰ ਮਾਰ ਦਿੱਤਾ। ਇਹ ਉਵੇਂ ਹੀ ਸੀ ਜਿਵੇਂ ਉਨ੍ਹਾਂ ਨੇ ਲਾਕੀਸ਼ ਵਿੱਚ ਕੀਤਾ ਸੀ।
36 ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕ ਅਗਓਨ ਤੋਂ ਸਫ਼ਰ ਕਰਕੇ ਹਬਰੋਨ ਚੱਲੇ ਗਏ। ਫ਼ੇਰ ਉਨ੍ਹਾਂ ਨੇ ਹਬਰੋਨ ਉੱਤੇ ਹਮਲਾ ਕਰ ਦਿੱਤਾ।
37 ਉਨ੍ਹਾਂ ਨੇ ਹਬਰੋਨ ਦੇ ਦੁਆਲੇ ਦੇ ਸਾਰੇ ਛੋਟੇ ਨਗਰਾਂ ਅਤੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ। ਇਸਰਾਏਲੀਆਂ ਨੇ ਸ਼ਹਿਰ ਵਿੱਚ ਹਰ ਕਿਸੇ ਨੂੰ ਮਾਰ ਦਿੱਤਾ। ਇੱਕ ਇੱਕਲਾ ਵਿਅਕਤੀ ਵੀ ਜਿਉਂਦਾ ਨਹੀਂ ਛੱਡਿਆ ਜਿਵੇਂ ਕਿ ਉਨ੍ਹਾਂ ਨੇ ਅਗਲੋਨ ਵਿੱਚ ਕੀਤਾ ਸੀ। ਉਨ੍ਹਾਂ ਨੇ ਉਸ ਸ਼ਹਿਰ ਨੂੰ ਤਬਾਹ ਕਰ ਦਿੱਤਾ ਅਤੇ ਹਰ ਕਿਸੇ ਨੂੰ ਮਾਰ ਦਿੱਤਾ।
38 ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕ ਦਬਿਰ ਨੂੰ ਵਾਪਸ ਚੱਲੇ ਗਏ ਅਤੇ ਉਸ ਸ਼ਹਿਰ ਉੱਤੇ ਹਮਲਾ ਕਰ ਦਿੱਤਾ।
39 ਉਨ੍ਹਾਂ ਨੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ, ਇਸਦੇ ਰਾਜੇ ਅਤੇ ਦਬਿਰ ਨੇੜੇ ਦੇ ਸਾਰੇ ਛੋਟੇ ਕਸਬਿਆਂ ਨੂੰ ਕਬਜ਼ੇ ਵਿੱਚ ਲੈ ਲਿਆ। ਉਨ੍ਹਾਂ ਨੇ ਉਸ ਸ਼ਹਿਰ ਦੇ ਹਰ ਬੰਦੇ ਨੂੰ ਕਤਲ ਕਰ ਦਿੱਤਾ। ਉੱਥੇ ਕੋਈ ਵੀ ਬੰਦਾ ਜਿਉਂਦਾ ਨਹੀਂ ਬੱਚਿਆ। ਇਸਰਾਏਲ ਦੇ ਲੋਕਾਂ ਨੇ ਦਬਿਰ ਅਤੇ ਉਸ ਦੇ ਰਾਜੇ ਨਾਲ ਵੀ ਉਹੀ ਸਲੂਕ ਕੀਤਾ ਜਿਹੜਾ ਉਨ੍ਹਾਂ ਨੇ ਹਬਰੋਨ ਅਤੇ ਉਸ ਦੇ ਰਾਜੇ ਨਾਲ ਕੀਤਾ ਸੀ।
40 ਇੰਝ ਯਹੋਸ਼ੁਆ ਨੇ ਨੇਗੇਵ ਦੇ ਪਹਾੜੀ ਦੇਸ਼, ਪੂਰਬੀ ਅਤੇ ਪੱਛਮੀ ਪਹਾੜੀਆਂ ਅਤੇ ਉਨ੍ਹਾਂ ਦੇ ਸਾਰੇ ਰਾਜਿਆਂ ਨੂੰ ਹਰਾ ਦਿੱਤਾ। ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਯਹੋਸ਼ੁਆ ਨੂੰ ਲੋਕਾਂ ਨੂੰ ਕਤਲ ਕਰਨ ਦਾ ਹੁਕਮ ਦਿੱਤਾ ਸੀ ਇਸ ਲਈ ਉਸ ਨੇ ਉੱਥੇ ਕਿਸੇ ਨੂੰ ਵੀ ਜਿਉਂਦਾ ਨਹੀਂ ਛੱਡਿਆ।
41 ਯਹੋਸ਼ੁਆ ਨੇ ਕਾਦੇਸ਼ ਬਰਨੇਆ ਤੋਂ ਲੈ ਕੇ ਅੱਜ਼ਾਹ ਤੀਕ ਸਾਰੇ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ। ਉਸ ਨੇ (ਮਿਸਰ ਦੀ) ਗੋਸ਼ਨ ਦੀ ਧਰਤੀ ਤੋਂ ਲੈ ਕੇ ਗਿਬਓਨ ਤੱਕ ਸਾਰੇ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ।
42 ਯਹੋਸ਼ੁਆ ਨੇ ਉਨ੍ਹਾਂ ਸ਼ਹਿਰਾ ਅਤੇ ਉਨ੍ਹਾਂ ਦੇ ਰਾਜਿਆਂ ਨੂੰ ਇੱਕੋ ਹੱਲੇ ਵਿੱਚ ਕਬਜ਼ੇ ਹੇਠ ਲੈ ਲਿਆ। ਯਹੋਸ਼ੁਆ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਸਰਾਏਲ ਲਈ ਲੜ ਰਿਹਾ ਸੀ।
43 ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕ ਆਪਣੇ ਡੇਰੇ ਗਿਲਗਾਲ ਵਾਪਸ ਆ ਗਏ।
1 Now it came to pass, when Adoni-zedek king of Jerusalem had heard how Joshua had taken Ai, and had utterly destroyed it; as he had done to Jericho and her king, so he had done to Ai and her king; and how the inhabitants of Gibeon had made peace with Israel, and were among them;
2 That they feared greatly, because Gibeon was a great city, as one of the royal cities, and because it was greater than Ai, and all the men thereof were mighty.
3 Wherefore Adoni-zedek king of Jerusalem sent unto Hoham king of Hebron, and unto Piram king of Jarmuth, and unto Japhia king of Lachish, and unto Debir king of Eglon, saying,
4 Come up unto me, and help me, that we may smite Gibeon: for it hath made peace with Joshua and with the children of Israel.
5 Therefore the five kings of the Amorites, the king of Jerusalem, the king of Hebron, the king of Jarmuth, the king of Lachish, the king of Eglon, gathered themselves together, and went up, they and all their hosts, and encamped before Gibeon, and made war against it.
6 And the men of Gibeon sent unto Joshua to the camp to Gilgal, saying, Slack not thy hand from thy servants; come up to us quickly, and save us, and help us: for all the kings of the Amorites that dwell in the mountains are gathered together against us.
7 So Joshua ascended from Gilgal, he, and all the people of war with him, and all the mighty men of valour.
8 And the Lord said unto Joshua, Fear them not: for I have delivered them into thine hand; there shall not a man of them stand before thee.
9 Joshua therefore came unto them suddenly, and went up from Gilgal all night.
10 And the Lord discomfited them before Israel, and slew them with a great slaughter at Gibeon, and chased them along the way that goeth up to Beth-horon, and smote them to Azekah, and unto Makkedah.
11 And it came to pass, as they fled from before Israel, and were in the going down to Beth-horon, that the Lord cast down great stones from heaven upon them unto Azekah, and they died: they were more which died with hailstones than they whom the children of Israel slew with the sword.
12 Then spake Joshua to the Lord in the day when the Lord delivered up the Amorites before the children of Israel, and he said in the sight of Israel, Sun, stand thou still upon Gibeon; and thou, Moon, in the valley of Ajalon.
13 And the sun stood still, and the moon stayed, until the people had avenged themselves upon their enemies. Is not this written in the book of Jasher? So the sun stood still in the midst of heaven, and hasted not to go down about a whole day.
14 And there was no day like that before it or after it, that the Lord hearkened unto the voice of a man: for the Lord fought for Israel.
15 And Joshua returned, and all Israel with him, unto the camp to Gilgal.
16 But these five kings fled, and hid themselves in a cave at Makkedah.
17 And it was told Joshua, saying, The five kings are found hid in a cave at Makkedah.
18 And Joshua said, Roll great stones upon the mouth of the cave, and set men by it for to keep them:
19 And stay ye not, but pursue after your enemies, and smite the hindmost of them; suffer them not to enter into their cities: for the Lord your God hath delivered them into your hand.
20 And it came to pass, when Joshua and the children of Israel had made an end of slaying them with a very great slaughter, till they were consumed, that the rest which remained of them entered into fenced cities.
21 And all the people returned to the camp to Joshua at Makkedah in peace: none moved his tongue against any of the children of Israel.
22 Then said Joshua, Open the mouth of the cave, and bring out those five kings unto me out of the cave.
23 And they did so, and brought forth those five kings unto him out of the cave, the king of Jerusalem, the king of Hebron, the king of Jarmuth, the king of Lachish, and the king of Eglon.
24 And it came to pass, when they brought out those kings unto Joshua, that Joshua called for all the men of Israel, and said unto the captains of the men of war which went with him, Come near, put your feet upon the necks of these kings. And they came near, and put their feet upon the necks of them.
25 And Joshua said unto them, Fear not, nor be dismayed, be strong and of good courage: for thus shall the Lord do to all your enemies against whom ye fight.
26 And afterward Joshua smote them, and slew them, and hanged them on five trees: and they were hanging upon the trees until the evening.
27 And it came to pass at the time of the going down of the sun, that Joshua commanded, and they took them down off the trees, and cast them into the cave wherein they had been hid, and laid great stones in the cave’s mouth, which remain until this very day.
28 And that day Joshua took Makkedah, and smote it with the edge of the sword, and the king thereof he utterly destroyed, them, and all the souls that were therein; he let none remain: and he did to the king of Makkedah as he did unto the king of Jericho.
29 Then Joshua passed from Makkedah, and all Israel with him, unto Libnah, and fought against Libnah:
30 And the Lord delivered it also, and the king thereof, into the hand of Israel; and he smote it with the edge of the sword, and all the souls that were therein; he let none remain in it; but did unto the king thereof as he did unto the king of Jericho.
31 And Joshua passed from Libnah, and all Israel with him, unto Lachish, and encamped against it, and fought against it:
32 And the Lord delivered Lachish into the hand of Israel, which took it on the second day, and smote it with the edge of the sword, and all the souls that were therein, according to all that he had done to Libnah.
33 Then Horam king of Gezer came up to help Lachish; and Joshua smote him and his people, until he had left him none remaining.
34 And from Lachish Joshua passed unto Eglon, and all Israel with him; and they encamped against it, and fought against it:
35 And they took it on that day, and smote it with the edge of the sword, and all the souls that were therein he utterly destroyed that day, according to all that he had done to Lachish.
36 And Joshua went up from Eglon, and all Israel with him, unto Hebron; and they fought against it:
37 And they took it, and smote it with the edge of the sword, and the king thereof, and all the cities thereof, and all the souls that were therein; he left none remaining, according to all that he had done to Eglon; but destroyed it utterly, and all the souls that were therein.
38 And Joshua returned, and all Israel with him, to Debir; and fought against it:
39 And he took it, and the king thereof, and all the cities thereof; and they smote them with the edge of the sword, and utterly destroyed all the souls that were therein; he left none remaining: as he had done to Hebron, so he did to Debir, and to the king thereof; as he had done also to Libnah, and to her king.
40 So Joshua smote all the country of the hills, and of the south, and of the vale, and of the springs, and all their kings: he left none remaining, but utterly destroyed all that breathed, as the Lord God of Israel commanded.
41 And Joshua smote them from Kadesh-barnea even unto Gaza, and all the country of Goshen, even unto Gibeon.
42 And all these kings and their land did Joshua take at one time, because the Lord God of Israel fought for Israel.
43 And Joshua returned, and all Israel with him, unto the camp to Gilgal.
1 Samuel 28 in Tamil and English
1 அந்நாட்களிலே பெலிஸ்தர் இஸ்ரவேலின்மேல் யுத்தம்பண்ண, தங்கள் சேனைகளைப் போருக்குக் கூட்டினார்கள்; அப்பொழுது ஆகீஸ் தாவீதை நோக்கி: நீயும் உன் மனுஷரும் எவ்விதத்திலும் என்னோடேகூட யுத்தத்துக்கு வரவேண்டும் என்று அறியக்கடவாய் என்றான்.
And it came to pass in those days, that the Philistines gathered their armies together for warfare, to fight with Israel. And Achish said unto David, Know thou assuredly, that thou shalt go out with me to battle, thou and thy men.
2 தாவீது ஆகீசைப் பார்த்து: உம்முடைய அடியான் செய்யப்போகிறதை நீர் நிச்சயமாய் அறிந்துகொள்வீர் என்றான்; அப்பொழுது ஆகீஸ் தாவீதை நோக்கி: இதற்காக உன்னை எந்நாளும் எனக்கு மெய்காவலனாக வைப்பேன் என்றான்.
And David said to Achish, Surely thou shalt know what thy servant can do. And Achish said to David, Therefore will I make thee keeper of mine head for ever.
3 சாமுவேல் இதற்கு முன்னமே மரித்துப்போனான்; இஸ்ரவேலர் எல்லாரும் அவனுக்குத் துக்கங்கொண்டாடி, அவன் ஊராகிய ராமாவிலே அவனை அடக்கம் பண்ணினார்கள். சவுல் அஞ்சனம் பார்க்கிறவர்களையும் குறிசொல்லுகிறவர்களையும் தேசத்தில் இராதபடிக்குத் துரத்தி விட்டான்.
Now Samuel was dead, and all Israel had lamented him, and buried him in Ramah, even in his own city. And Saul had put away those that had familiar spirits, and the wizards, out of the land.
4 பெலிஸ்தர் கூடிவந்து, சூநேமிலே பாளயமிறங்கினார்கள்; சவுலும் இஸ்ரவேலர் எல்லாரையும் கூட்டினான்; அவர்கள் கில்போவாவிலே பாளயமிறங்கினார்கள்.
And the Philistines gathered themselves together, and came and pitched in Shunem: and Saul gathered all Israel together, and they pitched in Gilboa.
5 சவுல் பெலிஸ்தரின் பாளயத்தைக் கண்டபோது பயந்தான்; அவன் இருதயம் மிகவும் தத்தளித்துக்கொண்டிருந்தது.
And when Saul saw the host of the Philistines, he was afraid, and his heart greatly trembled.
6 சவுல் கர்த்தரிடத்தில் விசாரிக்கும் போது, கர்த்தர் அவனுக்குச் சொப்பனங்களினாலாவது, ஊரீமினாலாவது, தீர்க்கதரிசிகளினாலாவது மறு உத்தரவு அருளவில்லை.
And when Saul inquired of the Lord, the Lord answered him not, neither by dreams, nor by Urim, nor by prophets.
7 அப்பொழுது சவுல் தன் ஊழியக்காரரை நோக்கி: அஞ்சனம்பார்க்கிற ஒரு ஸ்திரீயைத் தேடுங்கள்; நான் அவளிடத்தில் போய் விசாரிப்பேன் என்றான்; அதற்கு அவனுடைய ஊழியக்காரர்: இதோ, எந்தோரில் அஞ்சனம்பார்க்கிற ஒரு ஸ்திரீ இருக்கிறாள் என்றார்கள்.
Then said Saul unto his servants, Seek me a woman that hath a familiar spirit, that I may go to her, and inquire of her. And his servants said to him, Behold, there is a woman that hath a familiar spirit at Endor.
8 அப்பொழுது சவுல் வேஷம் மாறி, வேறு வஸ்திரம் தரித்துக்கொண்டு, அவனும் அவனோடேகூட இரண்டுபேரும் இராத்திரியிலே அந்த ஸ்திரீயினிடத்தில் போய்ச் சேர்ந்தார்கள்; அவளை அவன் நோக்கி: நீ அஞ்சனம்பார்த்து எனக்குக் குறிசொல்லி, நான் உன்னிடத்தில் சொல்லுகிறவனை எழும்பிவரச்செய் என்றான்.
And Saul disguised himself, and put on other raiment, and he went, and two men with him, and they came to the woman by night: and he said, I pray thee, divine unto me by the familiar spirit, and bring me him up, whom I shall name unto thee.
9 அதற்கு அந்த ஸ்திரீ: சவுல் அஞ்சனம் பார்க்கிறவர்களையும் குறிசொல்லுகிறவர்களையும் தேசத்தில் இராதபடிக்கு நிர்மூலமாக்கின செய்தியை நீர் அறிவீரே; என்னைக் கொன்றுபோடும்படி நீர் என் பிராணனுக்குக் கண்ணிவைக்கிறது என்ன என்றாள்.
And the woman said unto him, Behold, thou knowest what Saul hath done, how he hath cut off those that have familiar spirits, and the wizards, out of the land: wherefore then layest thou a snare for my life, to cause me to die?
10 அப்பொழுது சவுல்: இந்தக் காரியத்திற்காக உனக்குப் பொல்லாப்பு வராது என்பதைக் கர்த்தருடைய ஜீவனைக் கொண்டு சொல்லுகிறேன் என்று அவளுக்குக் கர்த்தர்மேல் ஆணையிட்டான்.
And Saul sware to her by the Lord, saying, As the Lord liveth, there shall no punishment happen to thee for this thing.
11 அப்பொழுது அந்த ஸ்திரீ: உமக்கு நான் யாரை எழும்பிவரப் பண்ண வேண்டும் என்றதற்கு, அவன்: சாமுவேலை எழும்பிவரப்பண்ணவேண்டும் என்றான்.
Then said the woman, Whom shall I bring up unto thee? And he said, Bring me up Samuel.
12 அந்த ஸ்திரீ சாமுவேலைக் கண்டமாத்திரத்தில் மகா சத்தமாய்க் கூப்பிட்டு, சவுலை நோக்கி: ஏன் என்னை மோசம்போக்கினீர்? நீர்தான் சவுலாச்சுதே என்றாள்.
And when the woman saw Samuel, she cried with a loud voice: and the woman spake to Saul, saying, Why hast thou deceived me? for thou art Saul.
13 ராஜா அவளைப் பார்த்து: நீ பயப்படாதே; நீ காண்கிறது என்ன என்று கேட்டான். அதற்கு அந்த ஸ்திரீ: தேவர்கள் பூமிக்குள்ளிருந்து ஏறிவருகிறதைக் காண்கிறேன் என்று சவுலுக்குச் சொன்னாள்.
And the king said unto her, Be not afraid: for what sawest thou? And the woman said unto Saul, I saw gods ascending out of the earth.
14 அவருடைய ரூபம் என்ன என்று அவளைக் கேட்டான். அதற்கு அவள்: சால்வையைப் போர்த்துக்கொண்டிருக்கிற ஒரு முதிர்ந்த வயதான மனுஷன் எழும்பிவருகிறான் என்றாள்: அதினாலே சவுல் அவன் சாமுவேல் என்று அறிந்து கொண்டு, தரைமட்டும் முகங்குனிந்து வணங்கினான்.
And he said unto her, What form is he of? And she said, An old man cometh up; and he is covered with a mantle. And Saul perceived that it was Samuel, and he stooped with his face to the ground, and bowed himself.
15 சாமுவேல் சவுலை நோக்கி: நீ என்னை எழும்பிவரப்பண்ணி, என்னைக் கலைத்தது என்ன என்று கேட்டான். அதற்குச் சவுல்: நான் மிகவும் நெருக்கப்பட்டிருக்கிறேன்; பெலிஸ்தர் எனக்கு விரோதமாய் யுத்தம்பண்ணுகிறார்கள்; தேவனும் என்னைக் கைவிட்டார்; அவர் தீர்க்கதரிசிகளினாலாவது, சொப்பனங்களினாலாவது எனக்கு மறு உத்தரவு அருளுகிறதில்லை; ஆகையால் நான் செய்யவேண்டியதை நீர் எனக்கு அறிவிக்கும்படிக்கு, உம்மை அழைப்பித்தேன் என்றான்.
And Samuel said to Saul, Why hast thou disquieted me, to bring me up? And Saul answered, I am sore distressed; for the Philistines make war against me, and God is departed from me, and answereth me no more, neither by prophets, nor by dreams: therefore I have called thee, that thou mayest make known unto me what I shall do.
16 அதற்குச் சாமுவேல்: கர்த்தர் உன்னைவிட்டு விலகி, உனக்குச் சத்துருவாய் இருக்கும்போது, நீ என்னிடத்தில் கேட்பானேன்?
Then said Samuel, Wherefore then dost thou ask of me, seeing the Lord is departed from thee, and is become thine enemy?
17 கர்த்தர் என்னைக்கொண்டு சொன்னபடியே செய்து முடித்து, ராஜ்யத்தை உன் கையிலிருந்து பறித்து, அதை உன் தோழனாகிய தாவீதுக்குக் கொடுத்துவிட்டார்.
And the Lord hath done to him, as he spake by me: for the Lord hath rent the kingdom out of thine hand, and given it to thy neighbour, even to David:
18 நீ கர்த்தருடைய சொற்கேளாமலும், அமலேக்கின்மேல் அவருக்கு இருந்த கோபத்தின் உக்கிரத்தைத் தீர்க்காமலும் போனபடியினால், கர்த்தர் இன்றைய தினம் உனக்கு இந்தப் பிரகாரமாகச் செய்தார்.
Because thou obeyedst not the voice of the Lord, nor executedst his fierce wrath upon Amalek, therefore hath the Lord done this thing unto thee this day.
19 கர்த்தர் உன்னுடைய ஜனமாகிய இஸ்ரவேலரையும் பெலிஸ்தர் கையில் ஒப்புக்கொடுப்பார்; நாளைக்கு நீயும் உன் குமாரரும் என்னோடிருப்பீர்கள்; இஸ்ரவேலின் பாளயத்தையும் கர்த்தர் பெலிஸ்தரின் கையில் ஒப்புக்கொடுப்பார் என்றான்.
Moreover the Lord will also deliver Israel with thee into the hand of the Philistines: and to morrow shalt thou and thy sons be with me: the Lord also shall deliver the host of Israel into the hand of the Philistines.
20 அந்தணமே சவுல் நெடிதாங்கிடையாய்த் தரையிலே விழுந்து, சாமுவேலின் வார்த்தைகளினாலே மிகவும் பயப்பட்டான்; அவன் இராப்பகல் முழுதும் ஒன்றும் சாப்பிடாதிருந்தபடியினால், அவன் பலவீனமாயிருந்தான்.
Then Saul fell straightway all along on the earth, and was sore afraid, because of the words of Samuel: and there was no strength in him; for he had eaten no bread all the day, nor all the night.
21 அப்பொழுது அந்த ஸ்திரீ சவுலிடத்தில் வந்து, அவன் மிகவும் கலங்கியிருக்கிறதைக் கண்டு, அவனை நோக்கி: இதோ, உம்முடைய அடியாளாகிய நான் உம்முடைய சொற்கேட்டு, என் பிராணனை என் கையிலே பிடித்துக்கொண்டு, நீர் எனக்குச் சொன்ன உம்முடைய வார்த்தைகளுக்குக் கீழ்ப்படிந்தேன்.
And the woman came unto Saul, and saw that he was sore troubled, and said unto him, Behold, thine handmaid hath obeyed thy voice, and I have put my life in my hand, and have hearkened unto thy words which thou spakest unto me.
22 இப்பொழுது நீர் உம்முடைய அடியாளுடைய சொல்லைக் கேளும், நான் உமக்கு முன்பாகக் கொஞ்சம் அப்பம் வைக்கிறேன், அதைப் புசிப்பீராக: அப்பொழுது நீர் வழிநடந்து போகத்தக்க பெலன் உமக்குள் இருக்கும் என்றாள்.
Now therefore, I pray thee, hearken thou also unto the voice of thine handmaid, and let me set a morsel of bread before thee; and eat, that thou mayest have strength, when thou goest on thy way.
23 அவனோ தட்டுதல்பண்ணி, நான் புசிக்கமாட்டேன் என்றான்; ஆனாலும் அவனுடைய ஊழியக்காரரும் அந்த ஸ்திரீயும் அவனை மிகவும் வருந்திக்கொண்டதினால், அவன் அவர்கள் சொற்கேட்டு, தரையிலிருந்து எழுந்திருந்து கட்டிலின் மேல் உட்கார்ந்தான்.
But he refused, and said, I will not eat. But his servants, together with the woman, compelled him; and he hearkened unto their voice. So he arose from the earth, and sat upon the bed.
24 அந்த ஸ்திரீயினிடத்தில் கொழுத்தகன்றுக்குட்டி ஒன்று வீட்டில் இருந்தது; அதைத் தீவிரமாய் அடித்து, மா எடுத்துப் பிசைந்து, அதைப் புளிப்பில்லா அப்பங்களாகச் சுட்டு,
And the woman had a fat calf in the house; and she hasted, and killed it, and took flour, and kneaded it, and did bake unleavened bread thereof:
25 சவுலுக்கும் அவன் ஊழியக்காரருக்கும் முன்பாகக் கொண்டுவந்து வைத்தாள்; அவர்கள் புசித்து எழுந்திருந்து, அந்த இராத்திரியிலேயே புறப்பட்டுப் போனார்கள்.
And she brought it before Saul, and before his servants; and they did eat. Then they rose up, and went away that night.