Joshua 11:3
ਯਬੀਨ ਨੇ ਪੂਰਬ ਅਤੇ ਪੱਛਮ ਦੇ ਕਨਾਨੀ ਲੋਕਾਂ ਦੇ ਰਾਜਿਆਂ ਨੂੰ ਸੰਦੇਸ਼ ਭੇਜਿਆ। ਉਸ ਨੇ ਅਮੋਰੀ ਲੋਕਾਂ ਨੂੰ, ਹਿੱਤੀ ਲੋਕਾਂ, ਫ਼ਰਿੱਜ਼ੀ ਲੋਕਾਂ ਅਤੇ ਪਹਾੜੀ ਇਲਾਕੇ ਵਿੱਚ ਰਹਿਣ ਵਾਲੇ ਯਬੂਸੀ ਲੋਕਾਂ ਨੂੰ ਸੰਦੇਸ਼ ਭੇਜਿਆ। ਉਸ ਨੇ ਮਿਸਫ਼ਾਹ ਦੇ ਨੇੜੇ ਹਰਮੋਨ ਪਹਾੜੀ ਦੇ ਹੇਠਾਂ ਰਹਿਣ ਵਾਲੇ ਹਿੱਵੀ ਲੋਕਾਂ ਨੂੰ ਵੀ ਸੰਦੇਸ਼ ਭੇਜਿਆ।
Joshua 11:3 in Other Translations
King James Version (KJV)
And to the Canaanite on the east and on the west, and to the Amorite, and the Hittite, and the Perizzite, and the Jebusite in the mountains, and to the Hivite under Hermon in the land of Mizpeh.
American Standard Version (ASV)
to the Canaanite on the east and on the west, and the Amorite, and the Hittite, and the Perizzite, and the Jebusite in the hill-country, and the Hivite under Hermon in the land of Mizpah.
Bible in Basic English (BBE)
And to the Canaanites on the east and on the west, and to the Amorites and the Hittites and the Perizzites, and the Jebusites in the hill-country, and the Hivites under Hermon in the land of Mizpah.
Darby English Bible (DBY)
to the Canaanite on the east and on the west, and to the Amorite, and the Hittite, and the Perizzite, and the Jebusite in the mountains, and to the Hivite at the foot of Hermon in the land of Mizpah.
Webster's Bible (WBT)
And to the Canaanite on the east and on the west, and to the Amorite, and the Hittite, and the Perizzite, and the Jebusite in the mountains, and to the Hivite under Hermon in the land of Mizpeh.
World English Bible (WEB)
to the Canaanite on the east and on the west, and the Amorite, and the Hittite, and the Perizzite, and the Jebusite in the hill-country, and the Hivite under Hermon in the land of Mizpah.
Young's Literal Translation (YLT)
`to' the Canaanite on the east, and on the west, and the Amorite, and the Hittite, and the Perizzite, and the Jebusite in the hill-country, and the Hivite under Hermon, in the land of Mizpeh --
| And to the Canaanite | הַֽכְּנַעֲנִי֙ | hakkĕnaʿăniy | ha-keh-na-uh-NEE |
| on the east | מִמִּזְרָ֣ח | mimmizrāḥ | mee-meez-RAHK |
| west, the on and | וּמִיָּ֔ם | ûmiyyām | oo-mee-YAHM |
| Amorite, the to and | וְהָֽאֱמֹרִ֧י | wĕhāʾĕmōrî | veh-ha-ay-moh-REE |
| and the Hittite, | וְהַֽחִתִּ֛י | wĕhaḥittî | veh-ha-hee-TEE |
| Perizzite, the and | וְהַפְּרִזִּ֥י | wĕhappĕrizzî | veh-ha-peh-ree-ZEE |
| and the Jebusite | וְהַיְבוּסִ֖י | wĕhaybûsî | veh-hai-voo-SEE |
| in the mountains, | בָּהָ֑ר | bāhār | ba-HAHR |
| Hivite the to and | וְהַֽחִוִּי֙ | wĕhaḥiwwiy | veh-ha-hee-WEE |
| under | תַּ֣חַת | taḥat | TA-haht |
| Hermon | חֶרְמ֔וֹן | ḥermôn | her-MONE |
| in the land | בְּאֶ֖רֶץ | bĕʾereṣ | beh-EH-rets |
| of Mizpeh. | הַמִּצְפָּֽה׃ | hammiṣpâ | ha-meets-PA |
Cross Reference
Judges 3:3
ਫ਼ਲਿਸਤੀ ਲੋਕਾਂ ਦੇ ਪੰਜ ਹਾਕਮ, ਸਾਰੇ ਹੀ ਕਨਾਨੀ ਲੋਕ, ਸੀਦੋਨ ਦੇ ਲੋਕ ਅਤੇ ਉਹ ਹਿੱਵੀ ਲੋਕ ਜਿਹੜੇ ਪਰਬਤ ਬਆਲ ਹਰਮੋਨ ਤੋਂ ਲੈ ਕੇ ਹਮਾਥ ਤੱਕ ਲਬਾਨੋਨ ਦੀਆਂ ਪਹਾੜੀਆਂ ਵਿੱਚ ਰਹਿੰਦੇ ਸਨ।
Joshua 18:26
ਮਿਸਪਾਹ, ਕਫ਼ੀਰਾਹ, ਮੋਸਾਹ,
Genesis 31:49
ਫ਼ੇਰ ਲਾਬਾਨ ਨੇ ਆਖਿਆ, “ਜਦੋਂ ਅਸੀਂ ਵਿੱਛੜੀਏ ਤਾਂ ਯਹੋਵਾਹ ਸਾਡੇ ਅੰਗ਼-ਸੰਗ ਰਹੇ।” ਇਸ ਲਈ ਉਸ ਥਾਂ ਦਾ ਨਾਮ ਮਿਸਪਾਹ ਵੀ ਸੀ।
Joshua 15:63
ਯਹੂਦਾਹ ਦੀ ਫ਼ੌਜ ਯਰੂਸ਼ਲਮ ਵਿੱਚ ਰਹਿੰਦੇ ਯਬੂਸੀ ਲੋਕਾਂ ਨੂੰ ਬਾਹਰ ਨਹੀਂ ਕੱਢ ਸੱਕੀ। ਇਸ ਲਈ ਅੱਜ ਤੱਕ ਵੀ ਉੱਥੇ, ਯਰੂਸ਼ਲਮ ਵਿੱਚ, ਯਹੂਦਾਹ ਦੇ ਲੋਕਾਂ ਨਾਲ ਯਬੂਸੀ ਲੋਕ ਰਹਿ ਰਹੇ ਸਨ।
Joshua 13:11
ਗਿਲਆਦ ਸ਼ਹਿਰ ਵੀ ਉਸੇ ਧਰਤੀ ਉੱਤੇ ਹੀ ਸੀ। ਅਤੇ ਉਹ ਇਲਾਕਾ ਜਿੱਥੇ ਗਸ਼ੂਰ ਅਤੇ ਮਆਕਾਹ ਦੇ ਲੋਕ ਰਹਿੰਦੇ ਸਨ ਵੀ ਉਸੇ ਧਰਤੀ ਉੱਤੇ ਸੀ। ਹਰਮੋਨ ਪਰਬਤ ਸਾਰਾ ਅਤੇ ਸਲਕਾਹ ਤੱਕ ਦਾ ਸਾਰਾ ਬਾਸ਼ਾਨ ਉਸੇ ਧਰਤੀ ਉੱਤੇ ਸੀ।
Psalm 133:3
ਇਹ ਵਰਖਾ ਵਾਂਗ ਨਰਮ ਹੈ ਜੋ ਹਰਮੋਨ ਪਰਬਤ ਤੋਂ ਸੀਯੋਨ ਪਰਬਤ ਉੱਤੇ ਹੋ ਰਹੀ ਹੈ। ਕਿਉਂਕਿ ਇਹ ਸੀਯੋਨ ਹੀ ਸੀ ਜਿਸ ਨੂੰ ਯਹੋਵਾਹ ਨੇ ਅਸੀਸ ਪ੍ਰਦਾਨ ਕੀਤੀ ਸੀ। ਸਦੀਵੀ ਜੀਵਨ ਦੀ ਅਸੀਸ।
Song of Solomon 4:8
ਆ ਮੇਰੇ ਨਾਲ ਲਬਾਨੋਨ ਤੋਂ, ਮੇਰੀ ਲਾੜੀਏ। ਲਬਾਨੋਨ ਤੋਂ ਆ ਮੇਰੇ ਨਾਲ। ਵੇਖੇਂਗੀ ਤੂੰ ਆਮੰਨਾ ਦੀ ਟੀਸੀ ਤੋਂ, ਸ਼ਨੀਰ ਅਤੇ ਹਰਮੋਨ ਦੀ ਸਿਖਰ ਤੋਂ ਸ਼ੇਰਾ ਦੀਆਂ ਗੁਫਾਵਾਂ ਤੋਂ ਚੀਤਿਆਂ ਦੇ ਪਹਾੜਾਂ ਤੋਂ।
Jeremiah 40:6
ਇਸ ਲਈ ਯਿਰਮਿਯਾਹ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਮਿਸਪਾਹ ਚੱਲਾ ਗਿਆ। ਯਿਰਮਿਯਾਹ ਗਦਲਯਾਹ ਦੇ ਨਾਲ ਉਨ੍ਹਾਂ ਲੋਕਾਂ ਦਰਮਿਆਨ ਟਿਕ ਗਿਆ ਜਿਹੜੇ ਯਹੂਦਾਹ ਦੀ ਧਰਤੀ ਉੱਤੇ ਪਿੱਛੇ ਰਹਿ ਗਏ ਸਨ।
Jeremiah 40:10
ਮੈਂ ਖੁਦ ਮਿਸਪਾਹ ਵਿੱਚ ਰਹਾਂਗਾ। ਮੈਂ ਕਸਦੀ ਲੋਕਾਂ ਨਾਲ ਤੁਹਾਡੇ ਹੱਕ ਵਿੱਚ ਗੱਲ ਕਰਾਂਗਾ, ਜਦੋਂ ਉਹ ਇੱਥੇ ਆਉਣਗੇ। ਤੁਹਾਨੂੰ ਲੋਕਾਂ ਨੂੰ ਇਹ ਕੰਮ ਮੇਰੇ ਲਈ ਛੱਡ ਦੇਣਾ ਚਾਹੀਦਾ ਹੈ। ਤੁਹਾਨੂੰ ਸ਼ਰਾਬ, ਗਰਮੀਆਂ ਦੇ ਫ਼ਲਾਂ ਅਤੇ ਤੇਲ ਦੀ ਪੈਦਾਵਾਰ ਕਰਨੀ ਚਾਹੀਦੀ ਹੈ। ਜੋ ਵੀ ਤੁਸੀਂ ਉਪਜ ਪੈਦਾ ਕਰੋ ਉਸ ਨੂੰ ਆਪਣੇ ਜਮ੍ਹਾਂ ਕਰਨ ਵਾਲੇ ਘੜਿਆਂ ਵਿੱਚ ਰੱਖ ਦਿਓ। ਉਨ੍ਹਾਂ ਕਸਬਿਆਂ ਵਿੱਚ ਰਹੋ ਜਿਨ੍ਹਾਂ ਨੂੰ ਤੁਸੀਂ ਆਪਣੇ ਅਧਿਕਾਰ ਹੇਠਾਂ ਲੈ ਚੁੱਕੇ ਹੋ।”
Jeremiah 41:3
ਇਸ਼ਮਾਏਲ ਨੇ ਯਹੂਦਾਹ ਦੇ ਉਨ੍ਹਾਂ ਸਾਰੇ ਬੰਦਿਆਂ ਨੂੰ ਮਾਰ ਦਿੱਤਾ ਜਿਹੜੇ ਮਿਸਪਾਹ ਕਸਬੇ ਵਿੱਚ ਗਦਲਯਾਹ ਦੇ ਨਾਲ ਸਨ। ਇਸ਼ਮਾਏਲ ਨੇ ਬਾਬਲ ਦੇ ਉਨ੍ਹਾਂ ਸਿਪਾਹੀਆਂ ਨੂੰ ਵੀ ਮਾਰ ਦਿੱਤਾ ਜਿਹੜੇ ਗਦਲਯਾਹ ਦੇ ਨਾਲ ਸਨ।
Jeremiah 41:14
ਤਾਂ ਉਹ ਸਾਰੇ ਲੋਕ, ਜਿਨ੍ਹਾਂ ਨੂੰ ਇਸ਼ਮਾਏਲ ਨੇ ਮਿਸਪਾਹ ਵਿਖੇ ਬੰਦੀ ਬਣਾਇਆ ਸੀ, ਕਾਰੇਆਹ ਦੇ ਪੁੱਤਰ ਯੋਹਾਨਾਨ ਵੱਲ ਦੌੜੇ।
Psalm 89:12
ਤੁਸੀਂ ਉੱਤਰ ਅਤੇ ਦੱਖਣ ਵਿੱਚ ਹਰ ਚੀਜ਼ ਸਾਜੀ। ਤਾਬੋਰ ਅਤੇ ਹਰਮੋਨ ਦੇ ਪਰਬਤ ਤੁਹਾਡੇ ਨਾਮ ਦੀ ਉਸਤਤਿ ਗਾਉਂਦੇ ਹਨ।
1 Kings 15:22
ਫ਼ਿਰ ਆਸਾ ਪਾਤਸ਼ਾਹ ਨੇ ਸਾਰੇ ਯਹੂਦਾਹ ਨੂੰ ਇਹ ਹੁਕਮ ਦਿੱਤਾ। ਸਭ ਲੋਕਾਂ ਨੂੰ ਸੁਣਾਇਆ ਕੋਈ ਬਾਕੀ ਨਾ ਰਿਹਾ ਤਾਂ ਉਹ ਰਾਮਾਹ ਨੂੰ ਸਾਰੇ ਪੱਥਰ ਤੇ ਲੱਕੜਾਂ ਲੈ ਕੇ ਤੁਰ ਪਏ ਜਿਸ ਨਾਲ ਬਆਸ਼ਾ ਉਸ ਸ਼ਹਿਰ ਨੂੰ ਮਜ਼ਬੂਤ ਬਣਾ ਰਿਹਾ ਸੀ। ਉਹ ਸਾਰਾ ਸਮਾਨ ਬਿਨਯਾਮੀਨ ਵਿੱਚ ਗ਼ਬਾ ਅਤੇ ਮਿਸਫ਼ਾਹ ਵਿੱਚ ਲੈ ਆਏ। ਤਦ ਆਸਾ ਪਾਤਸ਼ਾਹ ਨੇ ਉਨ੍ਹਾਂ ਦੋ ਸ਼ਹਿਰਾਂ ਨੂੰ ਮਜ਼ਬੂਤ ਬਣਾਇਆ।
1 Kings 9:20
ਉਸ ਜ਼ਮੀਨ ਤੇ ਅਜਿਹੇ ਲੋਕ ਵੀ ਸਨ ਜਿਹੜੇ ਇਸਰਾਏਲੀ ਨਹੀਂ ਸਨ। ਇਹ ਲੋਕ ਅਮੋਰੀਆਂ, ਹਿੱਤੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਵਿੱਚੋਂ ਸਨ।
Deuteronomy 4:48
ਇਹ ਧਰਤੀ ਅਰਨੋਨ ਵਾਦੀ ਦੇ ਕੰਢੇ ਅਤੇ ਅਰੋਏਰ ਤੋਂ ਲੈ ਕੇ ਸੀਹੋਨ ਪਰਬਤ (ਹਰਮੋਨ ਪਰਬਤ) ਤੱਕ ਫ਼ੈਲ ਹੋਈ ਹੈ।
Deuteronomy 7:1
ਪਰਮੇਸ਼ੁਰ ਦੇ ਖਾਸ ਲੋਕ, ਇਸਰਾਏਲ “ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸ ਧਰਤੀ ਉੱਤੇ ਲੈ ਜਾਵੇਗਾ ਜਿਸ ਵਿੱਚ, ਤੁਸੀਂ ਆਪਣੇ ਲਈ ਹਾਸਲ ਕਰਨ ਲਈ ਦਾਖਲ ਹੋ ਰਹੇ ਹੋ। ਯਹੋਵਾਹ ਬਹੁਤ ਸਾਰੀਆਂ ਕੌਮਾਂ, ਹਿੱਤੀਆਂ, ਗਿਰਗਾਸ਼ੀਆਂ, ਅਮੋਰੀਆਂ, ਕਨਾਨੀਆਂ, ਪਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਨੂੰ ਬਾਹਰ ਕੱਢ ਦੇਵੇਗਾ ਜੋ ਕਿ ਗਿਣਤੀ ਵਿੱਚ ਵੱਧ ਹਨ ਅਤੇ ਤੁਹਾਡੇ ਨਾਲੋਂ ਤਾਕਤਵਰ ਹਨ।
Joshua 15:38
ਦਿਲਾਨ, ਮਿਸਪਹ, ਯਾਕਥਏਲ,
Judges 3:5
ਇਸਰਾਏਲ ਦੇ ਲੋਕਾਂ ਨੇ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਲੋਕਾਂ ਦਰਮਿਆਨ ਰਹਿਣਾ ਜਾਰੀ ਰੱਖਿਆ।
Judges 20:1
ਇਸਰਾਏਲ ਅਤੇ ਬਿਨਯਾਮੀਨ ਵਿੱਚਕਾਰ ਲੜਾਈ ਇਸ ਲਈ ਇਸਰਾਏਲ ਦੇ ਸਾਰੇ ਲੋਕ ਇਕੱਠੇ ਹੋ ਗਏ। ਉਹ ਮਸਫ਼ਾਹ ਸ਼ਹਿਰ ਵਿਖੇ ਆਕੇ ਯਹੋਵਾਹ ਦੇ ਸਨਮੁੱਖ ਖਲੋ ਗਏ। ਲੋਕ ਦਾਨ ਤੋਂ ਲੈ ਕੇ ਬਏਰਸ਼ਬਾ (ਇਸਰਾਏਲ ਦੇ ਸਾਰੇ ਭਾਗਾਂ ਤੋਂ) ਆਏ। ਗਿਲਆਦ ਦੇ ਇਸਰਾਏਲੀ ਲੋਕ ਵੀ ਉੱਥੇ ਸਨ।
Judges 21:5
ਫ਼ੇਰ ਇਸਰਾਏਲ ਦੇ ਲੋਕਾਂ ਨੇ ਆਖਿਆ, “ਕੀ ਇਸਰਾਏਲ ਦਾ ਕੋਈ ਹੋਰ ਵੀ ਪਰਿਵਾਰ-ਸਮੂਹ ਹੈ ਜੋ ਯਹੋਵਾਹ ਦੇ ਸਾਹਮਣੇ ਇੱਕਤਰ ਹੋਣ ਲਈ ਨਹੀਂ ਆਇਆ?” ਉਨ੍ਹਾਂ ਨੇ ਇਹ ਸਵਾਲ ਇਸ ਲਈ ਪੁੱਛਿਆ ਕਿਉਂਕਿ ਉਨ੍ਹਾਂ ਨੇ ਇੱਕ ਬੜਾ ਗੰਭੀਰ ਇਕਰਾਰ ਕੀਤਾ ਸੀ। ਕਿ ਜਿਹੜਾ ਵੀ ਕੋਈ ਹੋਰਨਾ ਪਰਿਵਾਰ-ਸਮੂਹਾਂ ਦਾ ਸੰਗ ਮਿਸਫ਼ਾਹ ਵਿਖੇ ਨਹੀਂ ਆਏਗਾ ਉਸ ਨੂੰ ਮਾਰ ਦਿੱਤਾ ਜਾਵੇਗਾ।
Judges 21:8
ਤਾਂ ਇਸਰਾਏਲ ਦੇ ਲੋਕਾਂ ਨੇ ਪੁੱਛਿਆ, “ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚੋਂ ਕਿਹੜਾ ਪਰਿਵਾਰ ਇੱਥੇ ਮਿਸਫ਼ਾਹ ਵਿਖੇ ਨਹੀਂ ਆਇਆ? ਅਸੀਂ ਸਾਰੇ ਹੀ ਯਹੋਵਾਹ ਅੱਗੇ ਇਕੱਠੇ ਹੋਕੇ ਆਏ ਹਾਂ। ਅਵੱਸ਼ ਹੀ ਇੱਕ ਪਰਿਵਾਰ ਇੱਥੇ ਨਹੀਂ ਸੀ!” ਫ਼ੇਰ ਉਨ੍ਹਾਂ ਨੂੰ ਪਤਾ ਚੱਲਿਆ ਕਿ ਯਾਬੇਸ਼ ਗਿਲਆਦ ਦੇ ਸ਼ਹਿਰ ਤੋਂ ਕੋਈ ਵੀ ਇਸਰਾਏਲ ਦੇ ਹੋਰਨਾਂ ਲੋਕਾਂ ਦੇ ਇਕੱਠ ਵਿੱਚ ਆਕੇ ਨਹੀਂ ਰਲਿਆ ਸੀ।
1 Samuel 7:5
ਸਮੂਏਲ ਨੇ ਕਿਹਾ, “ਮਿਸਫ਼ਾਹ ਵਿੱਚ ਤੁਸੀਂ ਸਾਰੇ ਇਸਰਾਏਲੀਆਂ ਨੂੰ ਇਕੱਠੇ ਕਰੋ ਤਾਂ ਤੁਹਾਡੇ ਲਈ ਯਹੋਵਾਹ ਅੱਗੇ ਮੈਂ ਬੇਨਤੀ ਕਰਾਂਗਾ।”
1 Samuel 10:17
ਸਮੂਏਲ ਦਾ ਸ਼ਾਊਲ ਨੂੰ ਪਾਤਸ਼ਾਹ ਘੋਸ਼ਿਤ ਕਰਨਾ ਇਸਤੋਂ ਪਿੱਛੋਂ ਸਮੂਏਲ ਨੇ ਮਿਸਫ਼ਾਹ ਵਿੱਚ ਲੋਕਾਂ ਨੂੰ ਸਦ੍ਦਕੇ ਯਹੋਵਾਹ ਦੇ ਸਾਹਮਣੇ ਇਕੱਠਿਆਂ ਕੀਤਾ।
2 Samuel 24:16
ਜਦੋਂ ਦੂਤ ਨੇ ਯਰੂਸ਼ਲਮ ਦੇ ਨਾਸ ਕਰਨ ਨੂੰ ਆਪਣਾ ਹੱਥ ਪਸਾਰਿਆ ਤਾਂ ਯਹੋਵਾਹ ਬੁਰਿਆਈ ਕਰਨ ਤੋਂ ਹਟ ਗਿਆ। ਜਿਸ ਦੂਤ ਨੇ ਲੋਕਾਂ ਨੂੰ ਨਸ਼ਠ ਕੀਤਾ ਉਸ ਨੂੰ ਯਹੋਵਾਹ ਨੇ ਆਖਿਆ, “ਬਸ ਕਰ, ਬਹੁਤ ਹੋ ਗਿਆ, ਆਪਣਾ ਹੱਥ ਨੀਵੇਂ ਕਰ ਲੈ।” ਉਸ ਵੇਲੇ ਯਹੋਵਾਹ ਦਾ ਦੂਤ ਯਬੂਸੀ ਅਰਵਨਾਹ ਦੇ ਖਲਵਾੜੇ ਕੋਲ ਖੜੋਤਾ ਸੀ।
Numbers 13:29
ਮਾਲੇਕੀ ਲੋਕ ਨੇਗੇਵ ਵਿੱਚ ਰਹਿੰਦੇ ਹਨ। ਹਿੱਤੀ, ਯਬੂਸੀ ਅਤੇ ਅਮੋਰੀ ਪਹਾੜੀ ਪ੍ਰਦੇਸ਼ ਵਿੱਚ ਰਹਿੰਦੇ ਹਨ। ਕਨਾਨੀ ਯਰਦਨ ਨਦੀ ਅਤੇ ਸਮੁੰਦਰ ਦੇ ਨੇੜੇ ਰਹਿੰਦੇ ਹਨ।”