Joshua 21:43
ਇਸ ਤਰ੍ਹਾਂ ਯਹੋਵਾਹ ਨੇ ਉਸ ਇਕਰਾਰ ਨੂੰ ਨਿਭਾਇਆ ਜਿਹੜਾ ਉਸ ਨੇ ਇਸਰਾਏਲ ਦੇ ਲੋਕਾਂ ਨਾਲ ਕੀਤਾ ਸੀ। ਉਸ ਨੇ ਲੋਕਾਂ ਨੂੰ ਉਹ ਸਾਰੀ ਧਰਤੀ ਦਿੱਤੀ ਜਿਸਦਾ ਉਸ ਨੇ ਇਕਰਾਰ ਕੀਤਾ ਸੀ। ਲੋਕਾਂ ਨੇ ਧਰਤੀ ਪ੍ਰਾਪਤ ਕੀਤੀ ਅਤੇ ਉਸ ਵਿੱਚ ਵਸ ਗਏ।
Joshua 21:43 in Other Translations
King James Version (KJV)
And the LORD gave unto Israel all the land which he sware to give unto their fathers; and they possessed it, and dwelt therein.
American Standard Version (ASV)
So Jehovah gave unto Israel all the land which he sware to give unto their fathers; and they possessed it, and dwelt therein.
Bible in Basic English (BBE)
So the Lord gave to Israel all the land which he gave by oath to their fathers; so it became their heritage and their living-place.
Darby English Bible (DBY)
And Jehovah gave to Israel all the land which he swore to give unto their fathers; and they took possession of it, and dwelt in it.
Webster's Bible (WBT)
And the LORD gave to Israel all the land which he swore to give to their fathers: and they possessed it, and dwelt in it.
World English Bible (WEB)
So Yahweh gave to Israel all the land which he swore to give to their fathers; and they possessed it, and lived therein.
Young's Literal Translation (YLT)
And Jehovah giveth to Israel the whole of the land which He hath sworn to give to their fathers, and they possess it, and dwell in it;
| And the Lord | וַיִּתֵּ֤ן | wayyittēn | va-yee-TANE |
| gave | יְהוָה֙ | yĕhwāh | yeh-VA |
| unto Israel | לְיִשְׂרָאֵ֔ל | lĕyiśrāʾēl | leh-yees-ra-ALE |
| אֶת | ʾet | et | |
| all | כָּל | kāl | kahl |
| the land | הָאָ֔רֶץ | hāʾāreṣ | ha-AH-rets |
| which | אֲשֶׁ֥ר | ʾăšer | uh-SHER |
| sware he | נִשְׁבַּ֖ע | nišbaʿ | neesh-BA |
| to give | לָתֵ֣ת | lātēt | la-TATE |
| unto their fathers; | לַֽאֲבוֹתָ֑ם | laʾăbôtām | la-uh-voh-TAHM |
| possessed they and | וַיִּרָשׁ֖וּהָ | wayyirāšûhā | va-yee-ra-SHOO-ha |
| it, and dwelt | וַיֵּ֥שְׁבוּ | wayyēšĕbû | va-YAY-sheh-voo |
| therein. | בָֽהּ׃ | bāh | va |
Cross Reference
Exodus 23:27
“ਜਦੋਂ ਤੁਸੀਂ ਆਪਣੇ ਦੁਸ਼ਮਣਾਂ ਨਾਲ ਯੁੱਧ ਕਰੋਂਗੇ, ਤਾਂ ਮੈਂ ਆਪਣੀ ਮਹਾਨ ਸ਼ਕਤੀ ਤੁਹਾਡੇ ਅੱਗੇ ਭੇਜਾਂਗਾ। ਮੈਂ ਤੁਹਾਡੇ ਸਾਰੇ ਦੁਸ਼ਮਣਾਂ ਨੂੰ ਹਰਾਉਣ ਵਿੱਚ ਤੁਹਾਡੀ ਮਦਦ ਕਰਾਂਗਾ। ਜਿਹੜੇ ਲੋਕ ਤੁਹਾਡੇ ਵਿਰੁੱਧ ਹਨ ਉਹ ਯੁੱਧ ਵਿੱਚ ਘਬਰਾ ਜਾਣਗੇ ਅਤੇ ਭੱਜ ਜਾਣਗੇ।
Genesis 28:4
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਤੈਨੂੰ ਅਤੇ ਤੇਰ੍ਰ ਬੱਚਿਆਂ ਨੂੰ ਉਸੇ ਤਰ੍ਹਾਂ ਦੀ ਅਸੀਸ ਦੇਵੇ ਜਿਸ ਤਰ੍ਹਾਂ ਦੀ ਉਸ ਨੇ ਅਬਰਾਹਾਮ ਨੂੰ ਦਿੱਤੀ ਸੀ। ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜਿਸ ਧਰਤੀ ਉੱਤੇ ਤੂੰ ਰਹਿੰਦਾ ਹੈਂ ਤੂੰ ਉਸਦਾ ਮਾਲਿਕ ਹੋਵੇਂ। ਇਹ ਉਹੀ ਧਰਤੀ ਹੈ। ਜਿਹੜੀ ਪਰਮੇਸ਼ੁਰ ਨੇ ਅਬਰਾਹਾਮ ਨੂੰ ਦਿੱਤੀ ਸੀ।”
Genesis 13:15
ਇਹ ਸਾਰੀ ਧਰਤੀ ਜਿਹੜੀ ਤੂੰ ਦੇਖ ਰਿਹਾ ਹੈਂ, ਮੈਂ ਤੈਨੂੰ ਅਤੇ ਤੇਰੇ ਉੱਤਰਾਧਿਕਾਰੀਆਂ ਨੂੰ ਦੇ ਦੇਵਾਂਗਾ। ਇਹ ਹਮੇਸ਼ਾ ਤੁਹਾਡੀ ਹੀ ਰਹੇਗੀ।
Psalm 106:42
ਪਰਮੇਸ਼ੁਰ ਦੇ ਲੋਕਾਂ ਦੇ ਦੁਸ਼ਮਣਾਂ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਦਾ ਜਿਉਣਾ ਬਹੁਤ ਮੁਸ਼ਕਿਲ ਕਰ ਦਿੱਤਾ।
Psalm 44:3
ਇਹ ਸਾਡੇ ਪੁਰਖਿਆਂ ਦੀਆਂ ਤਲਵਾਰਾਂ ਨਹੀਂ ਸਨ ਜਿਨ੍ਹਾਂ ਨੇ ਇਹ ਜ਼ਮੀਨ ਦਿੱਤੀ ਸੀ। ਇਹ ਉਨ੍ਹਾਂ ਦਾ ਬਾਹੂਬਲ ਨਹੀਂ ਸੀ ਜਿਸਨੇ ਉਨ੍ਹਾਂ ਨੂੰ ਜੇਤੂ ਬਣਾਇਆ। ਇਹ ਇਸ ਲਈ ਸੀ ਕਿਉਂਕਿ ਤੁਸੀਂ ਸਾਡੇ ਪੁਰਖਿਆਂ ਦੀ ਰੱਖਵਾਲੀ ਕਰ ਰਹੇ ਸੀ। ਹੇ ਪਰਮੇਸ਼ੁਰ, ਤੁਹਾਡੀ ਮਹਾਂ ਸ਼ਕਤੀ ਨੇ ਸਾਡੇ ਪੁਰਖਿਆਂ ਨੂੰ ਬਚਾਇਆ। ਕਿਉਂ? ਕਿਉਂਕਿ ਤੁਸਾਂ ਉਨ੍ਹਾਂ ਨੂੰ ਪਸੰਦ ਕੀਤਾ।
Deuteronomy 34:4
ਯਹੋਵਾਹ ਨੇ ਮੂਸਾ ਨੂੰ ਆਖਿਆ, “ਇਹੀ ਉਹ ਧਰਤੀ ਹੈ ਜਿਸਦਾ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਇਕਰਾਰ ਕੀਤਾ ਸੀ। ਮੈਂ ਉਨ੍ਹਾਂ ਨੂੰ ਆਖਿਆ ਸੀ, ‘ਮੈਂ ਇਹ ਧਰਤੀ ਤੁਹਾਡੇ ਉੱਤਰਾਧਿਕਾਰੀਆਂ ਨੂੰ ਦਿਆਂਗਾ। ਮੈਂ ਤੁਹਾਨੂੰ ਇਹ ਧਰਤੀ ਦਿਖਾ ਦਿੱਤੀ ਹੈ, ਪਰ ਤੂੰ ਉੱਥੇ ਜਾ ਨਹੀਂ ਸੱਕਦਾ।’”
Deuteronomy 17:14
ਰਾਜੇ ਦੀ ਚੋਣ ਕਿਵੇਂ ਕਰਨੀ ਹੈ “ਤੁਸੀਂ ਉਸ ਧਰਤੀ ਅੰਦਰ ਦਾਖਲ ਹੋਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਤੁਸੀਂ ਉਹ ਧਰਤੀ ਹਾਸਿਲ ਕਰ ਲਵੋਂਗੇ ਅਤੇ ਉੱਥੇ ਰਹੋਂਗੇ। ਫ਼ੇਰ ਤੁਸੀਂ ਆਖੋਂਗੇ, ‘ਅਸੀਂ ਆਪਣੇ ਉੱਪਰ ਇੱਕ ਰਾਜਾ ਥਾਪਾਂਗੇ, ਜਿਵੇਂ ਸਾਡੇ ਆਲੇ-ਦੁਆਲੇ ਦੀਆਂ ਹੋਰ ਕੌਮਾਂ ਕਰਦੀਆਂ ਹਨ।’
Deuteronomy 11:31
ਤੁਸੀਂ ਯਰਦਨ ਨਦੀ ਦੇ ਪਾਰ ਜਾਵੋਂਗੇ। ਤੁਸੀਂ ਉਹ ਧਰਤੀ ਹਾਸਿਲ ਕਰੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ। ਇਹ ਧਰਤੀ ਤੁਹਾਡੀ ਹੋਵੇਗੀ। ਜਦੋਂ ਤੁਸੀਂ ਇਸ ਧਰਤੀ ਉੱਤੇ ਰਹਿ ਰਹੇ ਹੋਵੋਂਗੇ,
Exodus 3:8
ਹੁਣ ਮੈਂ ਹੇਠਾਂ ਜਾਵਾਂਗਾ ਅਤੇ ਆਪਣੇ ਲੋਕਾਂ ਨੂੰ ਮਿਸਰੀਆਂ ਤੋਂ ਬਚਾਵਾਂਗਾ। ਮੈਂ ਉਨ੍ਹਾਂ ਨੂੰ ਇਸ ਧਰਤੀ ਤੋਂ ਕੱਢ ਕੇ ਉਸ ਧਰਤੀ ਤੇ ਲੈ ਜਾਵਾਂਗਾ ਜੋ ਚੰਗੀ ਅਤੇ ਵਿਸ਼ਾਲ ਹੈ ਅਤੇ ਦੁੱਧ ਅਤੇ ਸ਼ਹਿਦ ਜਿਹੀਆਂ ਚੰਗੀਆਂ ਚੀਜ਼ਾਂ ਨਾਲ ਭਰਪੂਰ ਹੈ। ਭਿੰਨ-ਭਿੰਨ ਕੌਮਾਂ ਦੇ ਲੋਕ ਉੱਥੇ ਰਹਿੰਦੇ ਹਨ, ਉਹ ਹਨ; ਕਨਾਨੀ, ਹਿੱਤੀ, ਅਮੋਰੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀ।
Genesis 28:13
ਅਤੇ ਫ਼ੇਰ ਯਾਕੂਬ ਨੇ ਯਹੋਵਾਹ ਨੂੰ ਪੌੜੀ ਲਾਗੇ ਖਲੋਤਿਆਂ ਦੇਖਿਆ। ਯਹੋਵਾਹ ਨੇ ਆਖਿਆ, “ਮੈਂ ਤੇਰੇ ਦਾਦੇ, ਅਬਰਾਹਾਮ ਦਾ ਯਹੋਵਾਹ ਪਰਮੇਸ਼ੁਰ ਹਾਂ। ਮੈਂ ਇਸਹਾਕ ਦਾ ਪਰਮੇਸ਼ੁਰ ਹਾਂ। ਮੈਂ ਤੈਨੂੰ ਇਹ ਧਰਤੀ ਦੇਵਾਂਗਾ ਜਿਸ ਉੱਤੇ ਤੂੰ ਹੁਣ ਲੇਟਿਆ ਹੋਇਆ ਹੈਂ। ਮੈਂ ਇਹ ਧਰਤੀ ਤੈਨੂੰ ਅਤੇ ਤੇਰੇ ਬੱਚਿਆਂ ਨੂੰ ਦੇਵਾਂਗਾ।
Genesis 26:3
ਉਸੇ ਧਰਤੀ ਉੱਤੇ ਰਹਿ, ਮੈਂ ਤੇਰੇ ਨਾਲ ਹੋਵਾਂਗਾ। ਮੈਂ ਤੈਨੂੰ ਅਸੀਸ ਦੇਵਾਂਗਾ। ਮੈਂ ਤੈਨੂੰ ਅਤੇ ਤੇਰੇ ਉੱਤਰਾਧਿਕਾਰੀਆਂ ਨੂੰ ਇਹ ਸਾਰੀਆਂ ਜ਼ਮੀਨਾਂ ਦਿਆਂਗਾ। ਮੈਂ ਤੇਰੇ ਪਿਉ ਅਬਰਾਹਾਮ ਨਾਲ ਕੀਤੇ ਆਪਣੇ ਇਕਰਾਰ ਨੂੰ ਪੂਰਾ ਕਰਾਂਗਾ।
Genesis 15:13
ਫ਼ੇਰ ਯਹੋਵਾਹ ਨੇ ਅਬਰਾਮ ਨੂੰ ਆਖਿਆ, “ਤੈਨੂੰ ਇਹ ਗੱਲਾਂ ਜਾਣ ਲੈਣੀਆਂ ਚਾਹੀਦੀਆਂ ਹਨ: ਤੇਰੇ ਉੱਤਰਾਧਿਕਾਰੀ ਅਜਿਹੇ ਦੇਸ਼ ਵਿੱਚ ਰਹਿਣਗੇ ਜਿਹੜਾ ਉਨ੍ਹਾਂ ਦਾ ਆਪਣਾ ਨਹੀਂ ਹੋਵੇਗਾ। ਉਹ ਉੱਥੇ ਅਜਨਬੀ ਹੋਣਗੇ। ਅਤੇ ਉੱਥੋਂ ਦੇ ਲੋਕ ਉਨ੍ਹਾਂ ਨੂੰ ਗੁਲਾਮ ਬਣਾ ਲੈਣਗੇ ਅਤੇ ਉਨ੍ਹਾਂ ਨਾਲ 400 ਵਰ੍ਹਿਆਂ ਤੱਕ ਬੁਰਾ ਸਲੂਕ ਕਰਨਗੇ।
Genesis 12:7
ਯਹੋਵਾਹ ਨੇ ਅਬਰਾਮ ਨੂੰ ਦੀਦਾਰ ਦਿੱਤਾ। ਯਹੋਵਾਹ ਨੇ ਆਖਿਆ, “ਮੈਂ ਇਹ ਧਰਤੀ ਤੇਰੇ ਉੱਤਰਾਧਿਕਾਰੀ ਨੂੰ ਦੇਵਾਂਗਾ।” ਯਹੋਵਾਹ ਨੇ ਉਸ ਥਾਂ ਉੱਤੇ ਅਬਰਾਮ ਨੂੰ ਦੀਦਾਰ ਦਿੱਤਾ। ਇਸ ਲਈ ਅਬਰਾਮ ਨੇ ਉੱਥੇ ਯਹੋਵਾਹ ਦੀ ਉਪਾਸਨਾ ਲਈ ਜਗਵੇਦੀ ਬਣਾਈ।