Judges 18
1 ਦਾਨ ਦਾ ਲਾਇਸ਼ ਦੇ ਸ਼ਹਿਰ ਉੱਤੇ ਕਬਜ਼ਾ ਉਸ ਸਮੇਂ ਇਸਰਾਏਲ ਦੇ ਲੋਕਾਂ ਦਾ ਕੋਈ ਰਾਜਾ ਨਹੀਂ ਸੀ ਹੁੰਦਾ। ਅਤੇ ਉਸੇ ਵੇਲੇ ਦਾਨ ਦਾ ਪਰਿਵਾਰ-ਸਮੂਹ ਹਾਲੇ ਤੱਕ ਰਹਿਣ ਦੀ ਥਾਂ ਲੱਭ ਰਿਹਾ ਸੀ। ਉਨ੍ਹਾਂ ਕੋਲ ਹਾਲੇ ਆਪਣੀ ਧਰਤੀ ਨਹੀਂ ਸੀ। ਇਸਰਾਏਲ ਦੇ ਹੋਰਨਾਂ ਪਰਿਵਾਰ-ਸਮੂਹਾਂ ਕੋਲ ਪਹਿਲਾਂ ਹੀ ਆਪੋ-ਆਪਣੀ ਧਰਤੀ ਸੀ। ਪਰ ਦਾਨ ਦੇ ਪਰਿਵਾਰ-ਸਮੂਹ ਨੇ ਆਪਣੀ ਧਰਤੀ ਹਾਸਿਲ ਨਹੀਂ ਸੀ ਕੀਤੀ।
2 ਇਸ ਲਈ ਦਾਨ ਦੇ ਪਰਿਵਾਰ-ਸਮੂਹ ਨੇ ਪੰਜ ਸਿਪਾਹੀਆਂ ਨੂੰ ਕੁਝ ਧਰਤੀ ਲੱਭਣ ਲਈ ਭੇਜਿਆ। ਉਹ ਰਹਿਣ ਵਾਲੀ ਕਿਸੇ ਚੰਗੀ ਥਾਂ ਦੀ ਤਲਾਸ਼ ਕਰਨ ਨਿਕਲੇ। ਉਹ ਪੰਜੇ ਆਦਮੀ ਸਾਰਾਹ ਅਤੇ ਅਸ਼ਤਾਓਲ ਸ਼ਹਿਰਾਂ ਦੇ ਸਨ। ਉਨ੍ਹਾਂ ਨੂੰ ਇਸ ਲਈ ਚੁਣਿਆ ਗਿਆ ਸੀ ਕਿਉਂਕਿ ਦਾਨ ਦੇ ਸਾਰੇ ਪਰਿਵਾਰਾਂ ਵਿੱਚੋਂ ਸਨ। ਉਨ੍ਹਾਂ ਨੂੰ ਆਖਿਆ ਗਿਆ ਸੀ, “ਜਾਓ ਕੁਝ ਧਰਤੀ ਤਲਾਸ਼ ਕਰੋ।” ਪੰਜੇ ਆਦਮੀ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਆ ਗਏ। ਉਹ ਮੀਕਾਹ ਦੇ ਘਰ ਆਏ ਅਤੇ ਉੱਥੇ ਰਾਤ ਕੱਟੀ।
3 ਜਦੋਂ ਉਹ ਪੰਜ ਆਦਮੀ ਮੀਕਾਹ ਦੇ ਘਰ ਦੇ ਨੇੜੇ ਪੁੱਜੇ ਉਨ੍ਹਾਂ ਨੇ ਜਵਾਨ ਲੇਵੀ ਬੰਦੇ ਦੀ ਆਵਾਜ਼ ਸੁਣੀ। ਉਨ੍ਹਾਂ ਨੇ ਉਸਦੀ ਆਵਾਜ਼ ਪਛਾਣ ਲਈ, ਇਸ ਲਈ ਉਹ ਮੀਕਾਹ ਦੇ ਘਰ ਕੋਲ ਆਕੇ ਰੁਕ ਗਏ। ਉਨ੍ਹਾਂ ਨੇ ਜਵਾਨ ਆਦਮੀ ਨੂੰ ਪੁੱਛਿਆ, “ਤੈਨੂੰ ਇਸ ਥਾਂ ਕੌਣ ਲੈ ਕੇ ਆਇਆ? ਤੂੰ ਇੱਥੇ ਕੀ ਕਰ ਰਿਹਾ ਹੈਂ? ਇੱਥੇ ਤੇਰਾ ਕੀ ਕੰਮ ਹੈ?”
4 ਉਸ ਜਵਾਨ ਆਦਮੀ ਨੇ ਉਹ ਸਾਰੀਆਂ ਗੱਲਾਂ ਦੱਸ ਦਿੱਤੀਆਂ ਜਿਹੜੀਆਂ ਮੀਕਾਹ ਨੇ ਉਸ ਲਈ ਕੀਤੀਆਂ ਸਨ। “ਮੀਕਾਹ ਨੇ ਮੈਨੂੰ ਕੰਮ ਉੱਤੇ ਰੱਖਿਆ ਹੈ”, ਜਵਾਨ ਆਦਮੀ ਨੇ ਆਖਿਆ, “ਮੈਂ ਉਸਦਾ ਜਾਜਕ ਹਾਂ।”
5 ਇਸ ਲਈ ਉਨ੍ਹਾਂ ਨੇ ਉਸ ਨੂੰ ਆਖਿਆ, “ਕਿਰਪਾ ਕਰਕੇ ਪਰਮੇਸ਼ੁਰ ਪਾਸੋਂ ਸਾਡੇ ਲਈ ਕੁਝ ਮੰਗ। ਅਸੀਂ ਕੁਝ ਜਾਨਣਾ ਚਾਹੁੰਦੇ ਹਾਂ: ਕੀ ਸਾਡੀ ਰਹਿਣ ਵਾਲੀ ਥਾਂ ਦੀ ਤਲਾਸ਼ ਸਫ਼ਲ ਹੋਵੇਗੀ?”
6 ਜਾਜਕ ਨੇ ਪੰਜਾਂ ਆਦਮੀਆਂ ਨੂੰ ਆਖਿਆ, “ਹਾਂ, ਸ਼ਾਂਤੀ ਨਾਲ ਜਾਓ। ਯਹੋਵਾਹ ਤੁਹਾਡੀ ਅਗਵਾਈ ਕਰੇਗਾ।”
7 ਇਸ ਲਈ ਉਹ ਪੰਜ ਬੰਦੇ ਚੱਲੇ ਗਏ। ਜਦੋਂ ਉਹ ਲਾਇਸ਼ ਸ਼ਹਿਰ ਨੂੰ ਆਏ ਉਨ੍ਹਾਂ ਨੇ ਦੇਖਿਆ ਕਿ ਉਸ ਸ਼ਹਿਰ ਦੇ ਲੋਕ ਸੁਰੱਖਿਅਤ ਹੋਕੇ ਰਹਿੰਦੇ ਸਨ। ਉਹ ਸੀਦੋਨ ਦੇ ਲੋਕਾਂ ਦੀ ਸ਼ੈਲੀ ਅਨੁਸਾਰ ਰਹਿ ਰਹੇ ਸੀ। ਹਰ ਗੱਲ ਅਮਨ ਭਰਪੂਰ ਅਤੇ ਸ਼ਾਂਤ ਸੀ ਅਤੇ ਲੋਕਾਂ ਕੋਲ ਕਿਸੇ ਵੀ ਚੀਜ਼ ਦੀ ਕਮੀ ਨਹੀਂ ਸੀ। ਉਨ੍ਹਾਂ ਦੇ ਨੇੜੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਵਾਲਾ ਕੋਈ ਦੁਸ਼ਮਣ ਨਹੀਂ ਸੀ। ਉਹ ਸੀਦੋਨ ਸ਼ਹਿਰ ਤੋਂ ਕਾਫ਼ੀ ਦੂਰ ਰਹਿੰਦੇ ਸਨ ਅਤੇ ਉਨ੍ਹਾਂ ਦਾ ਕਿਸੇ ਨਾਲ ਕੋਈ ਲੈਣ-ਦੇਣ ਨਹੀਂ ਸੀ।
8 ਪੰਜੇ ਆਦਮੀ ਸਾਰਾਹ ਅਤੇ ਅਸ਼ਤਾਓਲ ਦੇ ਸ਼ਹਿਰਾਂ ਨੂੰ ਵਾਪਸ ਚੱਲੇ ਗਏ। ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕੀ ਪਤਾ ਕਰਕੇ ਆਏ ਹੋਂ?”
9 ਪੰਜਾਂ ਆਦਮੀਆਂ ਨੇ ਜਵਾਬ ਦਿੱਤਾ, “ਅਸੀਂ ਕੁਝ ਧਰਤੀ ਲੱਭੀ ਹੈ, ਅਤੇ ਇਹ ਬਹੁਤ ਚੰਗੀ ਹੈ ਕੀ ਤੂੰ ਕੁਝ ਨਹੀਂ ਕਰੇਂਗਾ। ਸਾਨੂੰ ਉਸ ਧਰਤੀ ਉੱਤੇ ਹਮਲਾ ਕਰ ਇਸ ਉੱਤੇ ਅਧਿਕਾਰ ਕਰ ਲੈਣਾ ਚਾਹੀਦਾ, ਸਾਨੂੰ ਇੰਤਜ਼ਾਰ ਨਹੀਂ ਕਰਨਾ ਚਾਹੀਦਾ! ਆਓ ਚੱਲੀਏ ਅਤੇ ਉਸ ਧਰਤੀ ਨੂੰ ਹਾਸਿਲ ਕਰੀਏ!
10 ਜਦੋਂ ਤੁਸੀਂ ਉਸ ਥਾਂ ਉੱਤੇ ਆਉਂਗੇ ਤਾਂ, ਤੁਸੀਂ ਦੇਖੋਂਗੇ ਕਿ ਉੱਥੇ ਚੋਖੀ ਜ਼ਮੀਨ ਹੈ। ਉੱਥੇ ਹਰ ਚੀਜ਼ ਚੋਖੀ ਹੈ। ਤੁਸੀਂ ਇਹ ਵੀ ਵੇਖੋਂਗੇ ਕਿ ਉਹ ਲੋਕ ਕਿਸੇ ਹਮਲੇ ਦੀ ਆਸ ਨਹੀਂ ਰੱਖਦੇ। ਅਵੱਸ਼ ਹੀ ਪਰਮੇਸ਼ੁਰ ਨੇ ਇਹ ਧਰਤੀ ਸਾਨੂੰ ਦਿੱਤੀ ਹੈ।”
11 ਇਸ ਲਈ ਦਾਨ ਦੇ ਪਰਿਵਾਰ-ਸਮੂਹ ਦੇ 600 ਆਦਮੀ ਸਾਰਾਹ ਅਤੇ ਅਸ਼ਤਾਓਲ ਸ਼ਹਿਰਾਂ ਵਿੱਚੋਂ ਤੁਰ ਪਏ। ਉਹ ਜੰਗ ਲਈ ਤਿਆਰ ਸਨ।
12 ਲਾਇਸ਼ ਸ਼ਹਿਰ ਵੱਲ ਨੂੰ ਜਾਂਦੇ ਹੋਏ ਰਸਤੇ, ਵਿੱਚ ਉਹ ਯਹੂਦਾਹ ਦੀ ਧਰਤੀ ਉੱਤੇ ਕਿਰਯਥ ਯਾਰੀਮ ਸ਼ਹਿਰ ਦੇ ਨੇੜੇ ਰੁਕ ਗਏ ਅਤੇ ਉੱਥੇ ਆਪਣੇ ਡੇਰੇ ਲਾ ਲਏ। ਇਹੀ ਕਾਰਣ ਹੈ ਕਿ ਕਿਰਯਥ ਯਾਰੀਮ ਸ਼ਹਿਰ ਤੋਂ ਅੱਗੇ ਦੀ ਜ਼ਮੀਨ ਅੱਜ ਤੀਕ ਵੀ ਮਨੱਸ਼ਹ ਦਾਨ ਅਖਵਾਉਂਦੀ ਹੈ।
13 ਉਸ ਥਾਂ ਤੋਂ 600 ਆਦਮੀ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵੱਲ ਗਏ। ਫ਼ੇਰ ਉਹ ਮੀਕਾਹ ਦੇ ਘਰ ਪਹੁੰਚ ਗਏ।
14 ਇਸ ਲਈ ਉਨ੍ਹਾਂ ਪੰਜਾਂ ਆਦਮੀਆਂ ਨੇ, ਜਿਨ੍ਹਾਂ ਨੇ ਲਾਇਸ਼ ਦੇ ਦੁਆਲੇ ਦੀ ਧਰਤੀ ਦੀ ਖੋਜ ਕੀਤੀ ਸੀ, ਗੱਲ ਕੀਤੀ। ਉਨ੍ਹਾਂ ਨੇ ਆਪਣੇ ਰਿਸ਼ਤੇਦਾਰਾਂ ਨੂੰ ਆਖਿਆ, “ਇਨ੍ਹਾਂ ਵਿੱਚੋਂ ਇੱਕ ਘਰ ਵਿੱਚ ਏਫ਼ੋਦ ਹੈ। ਅਤੇ ਉੱਥੇ ਅਰੋਗੀ ਦੇਵਤੇ, ਇੱਕ ਘੜੀ ਹੋਈ ਮੂਰਤੀ ਅਤੇ ਚਾਂਦੀ ਦਾ ਬੁੱਤ ਵੀ ਹੈ। ਤੁਸੀਂ ਜਾਣਦੇ ਹੀ ਹੋ ਕਿ ਕੀ ਕਰਨਾ ਹੈ-ਜਾਓ ਉਨ੍ਹਾਂ ਨੂੰ ਲੈ ਆਓ।”
15 ਇਸ ਲਈ ਉਹ ਮੀਕਾਹ ਦੇ ਘਰ ਠਹਿਰ ਗਏ, ਜਿੱਥੇ ਜਵਾਨ ਲੇਵੀ ਰਹਿੰਦਾ ਸੀ। ਉਨ੍ਹਾਂ ਨੇ ਜਵਾਨ ਆਦਮੀ ਦਾ ਹਾਲ-ਚਲ ਪੁੱਛਿਆ
16 ਦਾਨ ਦੇ ਪਰਿਵਾਰ-ਸਮੂਹ ਦੇ 600 ਆਦਮੀ ਪ੍ਰਵੇਸ਼ ਦੁਆਰ ਉੱਤੇ ਖਲੋਤੇ ਸਨ। ਉਨ੍ਹਾਂ ਸਾਰਿਆਂ ਕੋਲ ਹਥਿਆਰ ਸਨ ਅਤੇ ਉਹ ਲੜਨ ਲਈ ਤਿਆਰ ਸਨ।
17 ਪੰਜ ਜਾਸੂਸ ਘਰ ਦੇ ਅੰਦਰ ਗਏ। ਪੁਜਾਰੀ ਬਸ ਦਰਵਾਜ਼ੇ ਦੇ ਬਾਹਰ ਉਨ੍ਹਾਂ 600 ਆਦਮੀਆਂ ਨਾਲ ਖਲੋਤਾ ਹੋਇਆ ਸੀ ਜਿਹੜੇ ਲੜਨ ਲਈ ਤਿਆਰ ਸਨ। ਆਦਮੀਆਂ ਨੇ ਘੜਿਆ ਹੋਇਆ ਬੁੱਤ, ਏਫ਼ੋਦ, ਘਰੋਗੀ ਬੁੱਤ ਅਤੇ ਚਾਂਦੀ ਦਾ ਬੁੱਤ ਚੁੱਕ ਲਿਆ। ਜਵਾਨ ਲੇਵੀ ਜਾਜਕ ਨੇ ਆਖਿਆ, “ਤੁਸੀਂ ਕੀ ਕਰ ਰਹੇ ਹੋ?”
18 ਪੰਜਾਂ ਆਦਮੀਆਂ ਨੇ ਜਵਾਬ ਦਿੱਤਾ, “ਸ਼ਾਂਤ ਹੋ ਜਾਓ! ਇੱਕ ਲਫ਼ਜ਼ ਨਹੀਂ ਬੋਲਣਾ। ਸਾਡੇ ਨਾਲ ਆਓ। ਸਾਡੇ ਪਿਤਾ ਅਤੇ ਜਾਜਕ ਬਣੋ। ਤੁਹਾਨੂੰ ਇਹ ਚੋਣ ਕਰਨੀ ਹੀ ਪਵੇਗੀ। ਕੀ ਤੇਰੇ ਲਈ ਸਿਰਫ਼ ਇੱਕ ਆਦਮੀ ਦਾ ਜਾਜਕ ਬਨਣਾ ਬਿਹਤਰ ਹੈ? ਜਾਂ ਕਿ ਤੇਰੇ ਲਈ ਇਸਰਾਏਲੀ ਲੋਕਾਂ ਦੇ ਪੂਰੇ ਪਰਿਵਾਰ-ਸਮੂਹ ਦਾ ਜਾਜਕ ਬਣਨਾ ਬਿਹਤਰ ਹੈ?”
19 ਇਹ ਸੁਣਕੇ ਲੇਵੀ ਬੰਦਾ ਪ੍ਰਸੰਨ ਹੋ ਗਿਆ। ਇਸ ਲਈ ਉਸ ਨੇ ਏਫ਼ੋਦ, ਘਰੋਗੀ ਬੁੱਤ ਅਤੇ ਬੁੱਤ ਫ਼ੜ ਲਏ। ਉਹ ਦਾਨ ਦੇ ਪਰਿਵਾਰ-ਸਮੂਹ ਦੇ ਉਨ੍ਹਾਂ ਬੰਦਿਆਂ ਨਾਲ ਤੁਰ ਪਿਆ।
20 ਫ਼ੇਰ ਦਾਨ ਦੇ ਪਰਿਵਾਰ-ਸਮੂਹ ਦੇ 600 ਬੰਦੇ ਲੇਵੀ ਜਾਜਕ ਨਾਲ ਮੁੜ ਪਏ ਅਤੇ ਮੀਕਾਹ ਦੇ ਘਰੋਂ ਤੁਰ ਪਏ। ਉਨ੍ਹਾਂ ਨੇ ਆਪਣੇ ਛੋਟੇ ਬੱਚੇ, ਆਪਣੇ ਜਾਨਵਰ ਅਤੇ ਆਪਣੀਆਂ ਸਾਰੀਆਂ ਚੀਜ਼ਾਂ ਅੱਗੇ ਵੱਲ ਕਰ ਦਿੱਤੀਆਂ।
21 ਦਾਨ ਦੇ ਪਰਿਵਾਰ-ਸਮੂਹ ਦੇ ਬੰਦੇ ਉਸ ਥਾਂ ਤੋਂ ਕਾਫ਼ੀ ਦੂਰ ਚੱਲੇ ਗਏ। ਪਰ ਮੀਕਾਹ ਦੇ ਨੇੜੇ ਰਹਿਣ ਵਾਲੇ ਲੋਕ ਇਕੱਠੇ ਹੋ ਗਏ ਫ਼ੇਰ ਉਨ੍ਹਾਂ ਨੇ ਦਾਨ ਦੇ ਲੋਕਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਨ੍ਹਾਂ ਕੋਲ ਪਹੁੰਚ ਗਏ।
22 ਮੀਕਾਹ ਦੇ ਨਾਲ ਦੇ ਬੰਦੇ ਦਾਨ ਦੇ ਬੰਦਿਆਂ ਉੱਤੇ ਗੁੱਸੇ ਹੋ ਰਹੇ ਸਨ। ਦਾਨ ਦੇ ਆਦਮੀ ਪਿੱਛੇ ਮੁੜੇ। ਅਤੇ ਮੀਕਾਹ ਨੂੰ ਆਖਿਆ, “ਤੈਨੂੰ ਕੀ ਤਕਲੀਫ਼ ਹੈ? ਤੁਸੀਂ ਜੰਗ ਕਰਨ ਲਈ ਇੱਕਤਰ ਕਿਉਂ ਹੋਏ ਹੋ?”
23 ਮੀਕਾਹ ਨੇ ਜਵਾਬ ਦਿੱਤਾ, “ਤੁਸੀਂ, ਦਾਨ ਦੇ ਬੰਦਿਆਂ ਨੇ ਮੇਰੇ ਬੁੱਤ ਚੁੱਕ ਲਈ ਹਨ। ਮੈਂ ਇਹ ਬੁੱਤ ਆਪਣੇ ਲਈ ਬਣਾਏ ਸਨ। ਤੁਸੀਂ ਮੇਰਾ ਜਾਜਕ ਵੀ ਨਾਲ ਲੈ ਲਿਆ ਹੈ। ਹੁਣ ਮੇਰੇ ਕੋਲ ਕੀ ਬੱਚਿਆਂ ਹੈ? ਤੁਸੀਂ ਮੈਨੂੰ ਇਹ ਕਿਵੇਂ ਆਖ ਸੱਕਦੇ ਹੋ, ‘ਤੈਨੂੰ ਕੀ ਤਕਲੀਫ਼ ਹੈ?’”
24 ਦਾਨ ਦੇ ਪਰਿਵਾਰ-ਸਮੂਹ ਦੇ ਬੰਦਿਆਂ ਨੇ ਜਵਾਬ ਦਿੱਤਾ, “ਚੰਗਾ ਹੁੰਦਾ ਕਿ ਤੂੰ ਸਾਡੇ ਨਾਲ ਝਗੜਾ ਨਾ ਕਰਦਾ। ਸਾਡੇ ਵਿੱਚੋਂ ਕਈ ਆਦਮੀ ਗਰਮ ਸੁਭਾ ਦੇ ਹਨ। ਜੇ ਤੂੰ ਸਾਡੇ ਉੱਪਰ ਚਿੱਲਾਏਂਗਾ ਤਾਂ ਉਹ ਆਦਮੀ ਸ਼ਾਇਦ ਤੇਰੇ ਉੱਤੇ ਹਮਲਾ ਕਰ ਦੇਣ। ਹੋ ਸੱਕਦਾ ਹੈ ਕਿ ਤੁਸੀਂ ਅਤੇ ਤੁਹਾਡੇ ਪਰਿਵਾਰ ਮਾਰੇ ਜਾਣ।”
25 ਫ਼ੇਰ ਦਾਨ ਦੇ ਪਰਿਵਾਰ-ਸਮੂਹ ਦੇ ਆਦਮੀ ਪਿੱਛੇ ਮੁੜੇ ਅਤੇ ਆਪਨੇ ਰਾਹ ਤੁਰ ਪਏ। ਮੀਕਾਹ ਜਾਣਦਾ ਸੀ ਕਿ ਉਹ ਆਦਮੀ ਉਸ ਨਾਲੋਂ ਵੱਧੇਰੇ ਤਾਕਤਵਰ ਸਨ। ਇਸ ਲਈ ਉਹ ਵਾਪਸ ਘਰ ਮੁੜ ਆਇਆ।
26 ਇਸ ਤਰ੍ਹਾਂ ਦਾਨ ਦੇ ਲੋਕਾਂ ਨੇ ਉਹ ਬੁੱਤ ਚੁੱਕ ਲਏ ਜਿਹੜੇ ਮੀਕਾਹ ਨੇ ਬਣਾਏ ਸਨ। ਉਨ੍ਹਾਂ ਨੇ ਉਹ ਜਾਜਕ ਵੀ ਫ਼ੜ ਲਿਆ ਜਿਹੜਾ ਮੀਕਾਹ ਦੇ ਨਾਲ ਸੀ। ਫ਼ੇਰ ਉਹ ਲਾਇਸ਼ ਵਿਖੇ ਆ ਗਏ। ਉਨ੍ਹਾਂ ਨੇ ਲਾਇਸ਼ ਵਿੱਚ ਰਹਿਣ ਵਾਲੇ ਲੋਕਾਂ ਉੱਤੇ ਹਮਲਾ ਕਰ ਦਿੱਤਾ। ਉਹ ਲੋਕ ਸ਼ਾਂਤੀ ਨਾਲ ਰਹਿੰਦੇ ਸਨ। ਉਨ੍ਹਾਂ ਨੂੰ ਹਮਲੇ ਦੀ ਆਸ ਨਹੀਂ ਸੀ। ਦਾਨ ਦੇ ਲੋਕਾਂ ਨੇ ਉਨ੍ਹਾਂ ਨੂੰ ਤਲਵਾਰਾਂ ਨਾਲ ਮਾਰ ਦਿੱਤਾ। ਫ਼ੇਰ ਉਨ੍ਹਾਂ ਨੇ ਸ਼ਹਿਰ ਨੂੰ ਅੱਗ ਲਾ ਦਿੱਤੀ।
27 ਲਾਇਸ਼ ਵਿੱਚ ਰਹਿਣ ਵਾਲੇ ਲੋਕਾਂ ਨੂੰ ਬਚਾਉਣ ਵਾਲਾ ਕੋਈ ਨਹੀਂ ਸੀ। ਉਹ ਸੈਦੋਨ ਤੋਂ ਇੰਨੀ ਦੂਰ ਸਨ ਕਿ ਉਹ ਲੋਕ ਉਨ੍ਹਾਂ ਦੀ ਮਦਦ ਨਹੀਂ ਕਰ ਸੱਕਦੇ ਸਨ ਅਤੇ ਲਾਇਸ਼ ਦੇ ਲੋਕਾਂ ਦਾ ਕਿਸੇ ਆਦਮੀ ਨਾਲ ਵੀ ਕੋਈ ਇਕਰਾਰਨਾਮਾ ਨਹੀਂ ਸੀ-ਇਸ ਲਈ ਉਨ੍ਹਾਂ ਦੀ ਮਦਦ ਲਈ ਕੋਈ ਨਹੀਂ ਆ ਸੱਕਿਆ। ਲਾਇਸ਼ ਦਾ ਸ਼ਹਿਰ ਉਸ ਵਾਦੀ ਵਿੱਚ ਸੀ ਜਿਹੜੀ ਬੈਤਰਹੋਬ ਦੇ ਅਧੀਨ ਸੀ। ਦਾਨ ਦੇ ਲੋਕਾਂ ਨੇ ਇੱਕ ਨਵਾਂ ਸ਼ਹਿਰ ਉਸਾਰਿਆ। ਅਤੇ ਉੱਥੇ ਰਹਿਣ ਲੱਗ ਪਏ।
28 ਦਾਨ ਦੇ ਲੋਕਾਂ ਨੇ ਉਸ ਸ਼ਹਿਰ ਨੂੰ ਇੱਕ ਨਾਮ ਦਿੱਤਾ। ਉਹ ਸ਼ਹਿਰ ਲਾਇਸ਼ ਅਖਵਾਉਂਦਾ ਸੀ ਪਰ ਉਨ੍ਹਾਂ ਨੇ ਨਾਮ ਬਦਲ ਕੇ ਦਾਨ ਰੱਖ ਦਿੱਤਾ ਉਨ੍ਹਾਂ ਨੇ ਸ਼ਹਿਰ ਦਾ ਨਾਮ ਆਪਣੇ ਪੁਰਖੇ ਦਾਨ ਦੇ ਨਾਮ ਉੱਤੇ ਰੱਖਿਆ ਜਿਹੜਾ ਇਸਰਾਏਲ ਦੇ ਪੁੱਤਰਾਂ ਵਿੱਚੋਂ ਇੱਕ ਸੀ।
29 ਦਾਨ ਦੇ ਪਰਿਵਾਰ-ਸਮੂਹ ਦੇ ਲੋਕਾਂ ਨੇ ਬੁੱਤ ਨੂੰ ਸ਼ਹਿਰ ਵਿੱਚ ਪਾ ਦਿੱਤਾ। ਉਨ੍ਹਾਂ ਨੇ ਗੇਰਸ਼ੋਮ ਦੇ ਪੁੱਤਰ ਯੋਨਾਥਾਨ ਨੂੰ ਆਪਣ ਜਾਜਕ ਬਣਾਇਆ। ਗੇਰਸ਼ੋਮ ਮਨੱਸ਼ਹ ਦਾ ਪੁੱਤਰ ਸੀ। ਯੋਨਾਥਾਨ ਅਤੇ ਉਸ ਦੇ ਪੁੱਤਰ ਦਾਨ ਦੇ ਪਰਿਵਾਰ-ਸਮੂਹ ਦੇ ਉਦੋਂ ਤੀਕ ਜਾਜਕ ਰਹੇ ਜਦੋਂ ਇਸਰਾਏਲੀ ਲੋਕਾਂ ਨੂੰ ਗੁਲਾਮ ਹੋਣਾ ਪਿਆ।
30 ਦਾਨ ਦੇ ਲੋਕਾਂ ਨੇ ਆਪਣੇ ਲਈ ਉਹੀ ਬੁੱਤ ਸਥਾਪਿਤ ਕੀਤਾ ਜਿਹੜਾ ਮੀਕਾਹ ਨੇ ਬਣਾਇਆ ਸੀ। ਉਹ ਬੁੱਤ ਦਾਨ ਸ਼ਹਿਰ ਵਿੱਚ ਉਸ ਪੂਰੇ ਸਮੇਂ ਦੌਰਾਨ ਉੱਥੇ ਹੀ ਸੀ ਜਦੋਂ ਪਰਮੇਸ਼ੁਰ ਦਾ ਘਰ ਸ਼ੀਲੋਹ ਵਿਖੇ ਸੀ।
1 In those days there was no king in Israel: and in those days the tribe of the Danites sought them an inheritance to dwell in; for unto that day all their inheritance had not fallen unto them among the tribes of Israel.
2 And the children of Dan sent of their family five men from their coasts, men of valour, from Zorah, and from Eshtaol, to spy out the land, and to search it; and they said unto them, Go, search the land: who when they came to mount Ephraim, to the house of Micah, they lodged there.
3 When they were by the house of Micah, they knew the voice of the young man the Levite: and they turned in thither, and said unto him, Who brought thee hither? and what makest thou in this place? and what hast thou here?
4 And he said unto them, Thus and thus dealeth Micah with me, and hath hired me, and I am his priest.
5 And they said unto him, Ask counsel, we pray thee, of God, that we may know whether our way which we go shall be prosperous.
6 And the priest said unto them, Go in peace: before the Lord is your way wherein ye go.
7 Then the five men departed, and came to Laish, and saw the people that were therein, how they dwelt careless, after the manner of the Zidonians, quiet and secure; and there was no magistrate in the land, that might put them to shame in any thing; and they were far from the Zidonians, and had no business with any man.
8 And they came unto their brethren to Zorah and Eshtaol: and their brethren said unto them, What say ye?
9 And they said, Arise, that we may go up against them: for we have seen the land, and, behold, it is very good: and are ye still? be not slothful to go, and to enter to possess the land.
10 When ye go, ye shall come unto a people secure, and to a large land: for God hath given it into your hands; a place where there is no want of any thing that is in the earth.
11 And there went from thence of the family of the Danites, out of Zorah and out of Eshtaol, six hundred men appointed with weapons of war.
12 And they went up, and pitched in Kirjath-jearim, in Judah: wherefore they called that place Mahaneh-dan unto this day: behold, it is behind Kirjath-jearim.
13 And they passed thence unto mount Ephraim, and came unto the house of Micah.
14 Then answered the five men that went to spy out the country of Laish, and said unto their brethren, Do ye know that there is in these houses an ephod, and teraphim, and a graven image, and a molten image? now therefore consider what ye have to do.
15 And they turned thitherward, and came to the house of the young man the Levite, even unto the house of Micah, and saluted him.
16 And the six hundred men appointed with their weapons of war, which were of the children of Dan, stood by the entering of the gate.
17 And the five men that went to spy out the land went up, and came in thither, and took the graven image, and the ephod, and the teraphim, and the molten image: and the priest stood in the entering of the gate with the six hundred men that were appointed with weapons of war.
18 And these went into Micah’s house, and fetched the carved image, the ephod, and the teraphim, and the molten image. Then said the priest unto them, What do ye?
19 And they said unto him, Hold thy peace, lay thine hand upon thy mouth, and go with us, and be to us a father and a priest: is it better for thee to be a priest unto the house of one man, or that thou be a priest unto a tribe and a family in Israel?
20 And the priest’s heart was glad, and he took the ephod, and the teraphim, and the graven image, and went in the midst of the people.
21 So they turned and departed, and put the little ones and the cattle and the carriage before them.
22 And when they were a good way from the house of Micah, the men that were in the houses near to Micah’s house were gathered together, and overtook the children of Dan.
23 And they cried unto the children of Dan. And they turned their faces, and said unto Micah, What aileth thee, that thou comest with such a company?
24 And he said, Ye have taken away my gods which I made, and the priest, and ye are gone away: and what have I more? and what is this that ye say unto me, What aileth thee?
25 And the children of Dan said unto him, Let not thy voice be heard among us, lest angry fellows run upon thee, and thou lose thy life, with the lives of thy household.
26 And the children of Dan went their way: and when Micah saw that they were too strong for him, he turned and went back unto his house.
27 And they took the things which Micah had made, and the priest which he had, and came unto Laish, unto a people that were at quiet and secure: and they smote them with the edge of the sword, and burnt the city with fire.
28 And there was no deliverer, because it was far from Zidon, and they had no business with any man; and it was in the valley that lieth by Beth-rehob. And they built a city, and dwelt therein.
29 And they called the name of the city Dan, after the name of Dan their father, who was born unto Israel: howbeit the name of the city was Laish at the first.
30 And the children of Dan set up the graven image: and Jonathan, the son of Gershom, the son of Manasseh, he and his sons were priests to the tribe of Dan until the day of the captivity of the land.
31 And they set them up Micah’s graven image, which he made, all the time that the house of God was in Shiloh.
Exodus 21 in Tamil and English
1 ਹੋਰ ਨੇਮ ਤੇ ਹੁਕਮ ਫ਼ੇਰ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਇਹ ਹੋਰ ਨੇਮ ਹਨ ਜਿਹੜੇ ਤੂੰ ਲੋਕਾਂ ਨੂੰ ਦੇਵੇਂਗਾ:
Now these are the judgments which thou shalt set before them.
2 “ਜੇ ਤੁਸੀਂ ਕਿਸੇ ਯਹੂਦੀ ਗੁਲਾਮ ਨੂੰ ਖਰੀਦੋ, ਤਾਂ ਉਹ ਗੁਲਾਮ ਤੁਹਾਡੀ ਸੇਵਾ ਸਿਰਫ਼ 6 ਸਾਲ ਤੱਕ ਕਰੇਗਾ। 6 ਸਾਲਾਂ ਬਾਦ ਉਹ ਅਜ਼ਾਦ ਹੋ ਜਾਵੇਗਾ। ਉਸ ਨੂੰ ਕੁਝ ਵੀ ਅਦਾ ਨਹੀਂ ਕਰਨਾ ਪਵੇਗਾ।
If thou buy an Hebrew servant, six years he shall serve: and in the seventh he shall go out free for nothing.
3 ਜੇ ਕੋਈ ਬੰਦਾ ਤੁਹਾਡਾ ਗੁਲਾਮ ਬਣਨ ਸਮੇਂ ਵਿਆਹਿਆ ਹੋਇਆ ਨਹੀਂ, ਤਾਂ ਜਦੋਂ ਉਹ ਅਜ਼ਾਦ ਹੋਵੇਗਾ, ਉਹ ਆਪਣੀ ਪਤਨੀ ਤੋਂ ਬਿਨਾ ਜਾਵੇਗਾ। ਪਰ ਜੇ ਉਹ ਤੁਹਾਡਾ ਗੁਲਾਮ ਬਣਨ ਸਮੇਂ ਵਿਆਹਿਆ ਹੋਇਆ ਹੈ ਤਾਂ ਜਦੋਂ ਉਸ ਨੂੰ ਅਜ਼ਾਦ ਕੀਤਾ ਜਾਵੇਗਾ ਤਾਂ ਉਹ ਆਪਣੀ ਪਤਨੀ ਨੂੰ ਰੱਖ ਸੱਕਦਾ ਹੈ।
If he came in by himself, he shall go out by himself: if he were married, then his wife shall go out with him.
4 ਜੇ ਗੁਲਾਮ ਵਿਆਹਿਆ ਹੋਇਆ ਨਹੀਂ ਹੈ ਤਾਂ ਸੁਆਮੀ ਉਸ ਨੂੰ ਪਤਨੀ ਦੇ ਸੱਕਦਾ ਹੈ। ਜੇ ਉਹ ਪਤਨੀ ਪੁੱਤਰਾਂ ਜਾਂ ਧੀਆਂ ਨੂੰ ਜਨਮ ਦਿੰਦੀ ਹੈ ਤਾਂ ਉਹ ਤੇ ਉਸ ਦੇ ਬੱਚੇ ਸੁਆਮੀ ਦੇ ਹੋਣਗੇ। ਜਦੋਂ ਗੁਲਾਮ ਆਪਣੀ ਨੌਕਰੀ ਦੇ ਵਰ੍ਹੇ ਪੂਰੇ ਕਰ ਲਵੇ ਤਾਂ ਉਸ ਨੂੰ ਆਜ਼ਾਦ ਕਰ ਦਿੱਤਾ ਜਾਵੇਗਾ।
If his master have given him a wife, and she have born him sons or daughters; the wife and her children shall be her master’s, and he shall go out by himself.
5 “ਪਰ ਸ਼ਾਇਦ ਗੁਲਾਮ ਇਹ ਨਿਆਂ ਕਰੇ ਕਿ ਉਹ ਆਪਣੇ ਸੁਆਮੀ ਕੋਲ ਰਹਿਣਾ ਚਾਹੁੰਦਾ ਹੈ। ਤਾਂ ਉਸ ਨੂੰ ਕਹਿਣਾ ਚਾਹੀਦਾ ਹੈ, ‘ਮੈਂ ਆਪਣੇ ਸੁਆਮੀ ਨੂੰ ਪਿਆਰ ਕਰਦਾ ਹਾਂ। ਮੈਂ ਆਪਣੀ ਪਤਨੀ ਤੇ ਬੱਚਿਆਂ ਨੂੰ ਪਿਆਰ ਕਰਦਾ ਹਾਂ। ਮੈਂ ਆਜ਼ਾਦ ਨਹੀਂ ਹੋਵਾਂਗਾ-ਮੈਂ ਰੁਕਾਂਗਾ।’
And if the servant shall plainly say, I love my master, my wife, and my children; I will not go out free:
6 ਜੇ ਅਜਿਹਾ ਵਾਪਰੇ, ਤਾਂ ਸੁਆਮੀ ਨੂੰ ਗੁਲਾਮ ਨੂੰ ਨਿਆਂਕਾਰਾਂ ਦੇ ਸਾਹਮਣੇ ਲਿਆਵੇਗਾ। ਉਹ ਉਸ ਨੂੰ ਕਿਸੇ ਦਰਵਾਜੇ ਜਾਂ ਕਿਸੇ ਚੁਗਾਠ ਦੇ ਕੋਲ ਲਿਆਵੇਗਾ ਅਤੇ ਕਿਸੇ ਤਿੱਖੇ ਔਜ਼ਾਰ ਨਾਲ ਉਸ ਦੇ ਕੰਨ ਵਿੱਚ ਇੱਕ ਸੁਰਾਖ ਕਰੇਗਾ। ਫ਼ੇਰ ਉਹ ਗੁਲਾਮ ਹਮੇਸ਼ਾ ਲਈ ਸੁਆਮੀ ਦੀ ਸੇਵਾ ਕਰੇਗਾ।
Then his master shall bring him unto the judges; he shall also bring him to the door, or unto the door post; and his master shall bore his ear through with an aul; and he shall serve him for ever.
7 “ਜੇ ਕੋਈ ਆਦਮੀ ਆਪਣੀ ਧੀ ਨੂੰ ਇੱਕ ਗੁਲਾਮ ਵਜੋਂ ਵੇਚਣ ਦਾ ਨਿਸ਼ਚਾ ਕਰ ਲਵੇ, ਤਾਂ ਉਸ ਨੂੰ ਅਜ਼ਾਦ ਕਰਨ ਦੀਆਂ ਬਿਧੀਆਂ ਓਹੀ ਨਹੀਂ ਹਨ ਜੋ ਮਰਦ ਗੁਲਾਮਾਂ ਲਈ ਹਨ।
And if a man sell his daughter to be a maidservant, she shall not go out as the menservants do.
8 ਜੇ ਉਹ ਆਪਣੇ ਸੁਆਮੀ ਨੂੰ ਪ੍ਰਸੰਨ ਨਾ ਕਰੇ, ਉਹ ਉਸ ਔਰਤ ਨੂੰ ਵਾਪਸ ਉਸ ਦੇ ਪਿਤਾ ਕੋਲ ਵੇਚ ਸੱਕਦਾ ਹੈ। ਉਸ ਕੋਲ ਉਸ ਔਰਤ ਨੂੰ ਵਿਦੇਸ਼ੀਆਂ ਨੂੰ ਵੇਚਣ ਦਾ ਕੋਈ ਹੱਕ ਨਹੀਂ।
If she please not her master, who hath betrothed her to himself, then shall he let her be redeemed: to sell her unto a strange nation he shall have no power, seeing he hath dealt deceitfully with her.
9 ਜੇ ਸੁਆਮੀ ਨੇ ਔਰਤ ਨੂੰ ਆਪਣੇ ਪੁੱਤਰ ਨਾਲ ਵਿਆਹ ਕਰ ਲੈਣ ਦਾ ਇਕਰਾਰ ਕੀਤਾ ਹੈ ਤਾਂ ਉਸ ਨੂੰ ਗੁਲਾਮ ਵਾਂਗ ਨਹੀਂ ਸਮਝਣਾ ਚਾਹੀਦਾ। ਉਸ ਨੂੰ ਇੱਕ ਧੀ ਵਾਂਗ ਸਮਝਣਾ ਚਾਹੀਦਾ ਹੈ।
And if he have betrothed her unto his son, he shall deal with her after the manner of daughters.
10 “ਜੇ ਸੁਆਮੀ ਕਿਸੇ ਦੂਸਰੀ ਔਰਤ ਨਾਲ ਸ਼ਾਦੀ ਕਰਦਾ ਹੈ ਤਾਂ ਉਸ ਨੂੰ ਚਾਹੀਦਾ ਹੈ ਕਿ ਉਹ ਆਪਣੀ ਪਹਿਲੀ ਪਤਨੀ ਨੂੰ ਘੱਟ ਭੋਜਨ ਜਾਂ ਕੱਪੜੇ ਨਾ ਦੇਵੇ। ਅਤੇ ਉਸ ਨੂੰ ਚਾਹੀਦਾ ਹੈ ਉਸ ਨੂੰ ਉਹ ਸਾਰੀਆਂ ਚੀਜ਼ਾਂ ਦੇਣ ਜਾਰੀ ਰੱਖੇ ਜਿਸਦੀ ਉਹ ਸ਼ਾਦੀ ਕਾਰਣ ਅਧਿਕਾਰਨ ਹੈ।
If he take him another wife; her food, her raiment, and her duty of marriage, shall he not diminish.
11 ਆਦਮੀ ਨੂੰ ਉਸ ਦੇ ਲਈ ਇਹ ਤਿੰਨ ਗੱਲਾਂ ਜ਼ਰੂਰ ਕਰਨੀਆਂ ਚਾਹੀਦੀਆਂ ਹਨ। ਜੇ ਉਹ ਨਹੀਂ ਕਰਦਾ, ਤਾਂ ਉਹ ਔਰਤ ਅਜ਼ਾਦ ਹੈ ਅਤੇ ਇਸਦਾ ਉਸ ਨੂੰ ਕੋਈ ਮੁੱਲ ਨਹੀਂ ਤਾਰਨਾ ਪਵੇਗਾ। ਉਹ ਉਸ ਆਦਮੀ ਦੀ ਕੁਝ ਵੀ ਦੇਣਦਾਰ ਨਹੀਂ ਹੋਵੇਗੀ।
And if he do not these three unto her, then shall she go out free without money.
12 “ਜੇ ਕੋਈ ਬੰਦਾ ਕਿਸੇ ਦੂਸਰੇ ਬੰਦੇ ਨੂੰ ਇੰਨੀ ਜ਼ੋਰ ਨਾਲ ਸੱਟ ਮਾਰਦਾ ਹੈ ਕਿ ਉਹ ਮਰ ਜਾਵੇ, ਤਾਂ ਉਸ ਬੰਦੇ ਨੂੰ ਵੀ ਮਾਰ ਦੇਣ ਚਾਹੀਦਾ ਹੈ।
He that smiteth a man, so that he die, shall be surely put to death.
13 ਪਰ ਜੇ ਕੋਈ ਦੁਰਘਟਨਾ ਵਾਪਰਦੀ ਹੈ ਅਤੇ ਕੋਈ ਬੰਦਾ ਬਿਨਾ ਯੋਜਨਾ ਕਿਸੇ ਨੂੰ ਮਾਰ ਦਿੰਦਾ ਹੈ, ਤਾਂ ਪਰਮੇਸ਼ੁਰ ਨੇ ਇਸ ਨੂੰ ਵਾਪਰਨ ਦਿੱਤਾ। ਮੈਂ ਇੱਕ ਖਾਸ ਥਾਂ ਚੁਣਾਂਗਾ ਜਿੱਥੇ ਉਹ ਸੁਰੱਖਿਆ ਲਈ ਭੱਜ ਸੱਕਦਾ ਹੈ।
And if a man lie not in wait, but God deliver him into his hand; then I will appoint thee a place whither he shall flee.
14 ਪਰ ਜੇ ਕਿਸੇ ਬੰਦੇ ਨੇ ਕਿਸੇ ਹੋਰ ਬੰਦੇ ਨੂੰ ਮਾਰਨ ਦੀ ਵਿਉਂਤ ਬਣਾਈ ਕਿਉਂ ਕਿ ਉਹ ਗੁੱਸੇ ਵਿੱਚ ਹੈ ਜਾਂ ਉਸ ਨੂੰ ਨਫਰਤ ਕਰਦਾ ਹੈ ਤਾਂ ਕਾਤਲ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਉਸ ਨੂੰ ਮੇਰੀ ਜਗਵੇਦੀ ਤੋਂ ਦੂਰ ਲੈ ਜਾਓ ਅਤੇ ਮਾਰ ਦਿਓ।
But if a man come presumptuously upon his neighbour, to slay him with guile; thou shalt take him from mine altar, that he may die.
15 “ਕੋਈ ਵੀ ਬੰਦਾ ਜੋ ਆਪਣੇ ਪਿਤਾ ਜਾਂ ਮਾਤਾ ਨੂੰ ਕੁੱਟਦਾ ਹੈ ਉਸ ਨੂੰ ਮਾਰ ਦੇਣਾ ਚਾਹੀਦਾ ਹੈ।
And he that smiteth his father, or his mother, shall be surely put to death.
16 “ਜੇ ਕੋਈ ਬੰਦਾ ਕਿਸੇ ਨੂੰ ਚੋਰੀ ਕਰਦਾ ਹੈ ਤਾਂ ਜੋ ਉਸ ਨੂੰ ਗੁਲਾਮ ਵਜੋਂ ਵੇਚ ਸੱਕੇ ਜਾਂ ਉਸ ਨੂੰ ਖੁਦ ਲਈ ਗੁਲਾਮ ਰੱਖ ਲੈਂਦਾ ਹੈ, ਤਾਂ ਉਸ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ।
And he that stealeth a man, and selleth him, or if he be found in his hand, he shall surely be put to death.
17 “ਕੋਈ ਵੀ ਜੋ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਸਰਾਪ ਦਿੰਦਾ ਹੈ, ਮਾਰਿਆ ਜਾਣਾ ਚਾਹੀਦਾ ਹੈ।
And he that curseth his father, or his mother, shall surely be put to death.
18 “ਜੇ ਦੋ ਬੰਦੇ ਲੜ ਪੈਣ ਤੇ ਇੱਕ ਜਣਾ ਦੂਸਰੇ ਨੂੰ ਪੱਥਰ ਜਾਂ ਮੁੱਕਾ ਮਾਰ ਦੇਵੇ। (ਤੁਸੀਂ ਉਸ ਬੰਦੇ ਨੂੰ ਕੀ ਸਜ਼ਾ ਦਿਉਂਗੇ? ਜੇ ਉਹ ਬੰਦਾ ਜਿਸਦੇ ਸੱਟ ਵੱਜੀ ਸੀ, ਮਰਿਆ ਨਹੀਂ, ਤਾਂ ਉਸ ਬੰਦੇ ਨੂੰ ਜਿਸਨੇ ਉਸ ਨੂੰ ਕੁੱਟਿਆ ਮਰਨਾ ਨਹੀਂ ਚਾਹੀਦਾ।)
And if men strive together, and one smite another with a stone, or with his fist, and he die not, but keepeth his bed:
19 ਜੇ ਬੰਦਾ ਫ਼ੱਟੜ ਹੋਇਆ ਅਤੇ ਉਸ ਨੂੰ ਕੁਝ ਦਿਨ ਮੰਜੇ ਤੇ ਪੈਣਾ ਪਵੇ ਤਾਂ ਜਿਸਨੇ ਉਸ ਨੂੰ ਫ਼ੱਟੜ ਕੀਤਾ ਉਹ ਉਸ ਨੂੰ ਆਸਰਾ ਦੇਵੇ। ਜਿਸ ਨੂੰ ਉਸ ਨੂੰ ਫ਼ੱਟੜ ਕੀਤਾ ਉਹ ਉਸ ਦੇ ਵਕਤ ਦੀ ਬਰਬਾਦੀ ਦਾ ਇਵਜ਼ਾਨਾ ਦੇਵੇ। ਉਸ ਬੰਦੇ ਨੂੰ ਉਸ ਨੂੰ ਉਦੋਂ ਤੱਕ ਆਸਰਾ ਦੇਣਾ ਚਾਹੀਦਾ ਹੈ ਜਦੋਂ ਤੱਕ ਕਿ ਉਹ ਪੂਰੀ ਤਰ੍ਹਾਂ ਠੀਕ ਨਹੀਂ ਹੋ ਜਾਂਦਾ।
If he rise again, and walk abroad upon his staff, then shall he that smote him be quit: only he shall pay for the loss of his time, and shall cause him to be thoroughly healed.
20 “ਕਈ ਵਾਰੀ ਲੋਕ ਆਪਣੇ ਗੁਲਾਮਾਂ ਜਾਂ ਗੁਲਾਮ ਔਰਤਾਂ ਨੂੰ ਕੁੱਟਦੇ ਹਨ। ਜੇ ਕੁੱਟ ਤੋਂ ਬਾਦ ਗੁਲਾਮ ਮਰ ਜਾਵੇ ਤਾਂ ਕਾਤਲ ਨੂੰ ਜ਼ਰੂਰ ਸਜ਼ਾ ਮਿਲਣੀ ਚਾਹੀਦੀ ਹੈ।
And if a man smite his servant, or his maid, with a rod, and he die under his hand; he shall be surely punished.
21 ਪਰ ਜੇ ਗੁਲਾਮ ਮਰਦਾ ਨਹੀਂ ਅਤੇ ਕੁਝ ਦਿਨਾਂ ਬਾਦ ਠੀਕ ਹੋ ਜਾਂਦਾ ਹੈ ਤਾਂ ਉਸ ਬੰਦੇ ਨੂੰ ਸਜ਼ਾ ਨਹੀਂ ਮਿਲਣੀ ਚਾਹੀਦੀ। ਕਿਉਂਕਿ ਸੁਆਮੀ ਨੇ ਗੁਲਾਮ ਨੂੰ ਆਪਣੇ ਪੈਸੇ ਨਾਲ ਖਰੀਦਿਆ ਸੀ ਅਤੇ ਗੁਲਾਮ ਉਸੇ ਦਾ ਹੈ।
Notwithstanding, if he continue a day or two, he shall not be punished: for he is his money.
22 “ਜੇ ਦੋ ਬੰਦੇ ਲੜ ਰਹੇ ਹੋਣ ਅਤੇ ਉਹ ਕਿਸੇ ਗਰਭਵਤੀ ਔਰਤ ਨੂੰ ਜ਼ਖਮੀ ਕਰ ਦੇਣ। ਇਸ ਨਾਲ ਹੋ ਸੱਕਦਾ ਹੈ ਕਿ ਉਹ ਔਰਤ ਸਮੇਂ ਤੋਂ ਪਹਿਲਾਂ ਆਪਣੇ ਬੱਚਿਆਂ ਨੂੰ ਜਨਮ ਦੇਵੇ। ਜੇ ਔਰਤ ਬੁਰੀ ਤਰ੍ਹਾਂ ਜ਼ਖਮੀ ਨਾ ਹੋਈ ਹੋਵੇ ਤਾਂ ਜਿਸ ਬੰਦੇ ਨੇ ਉਸ ਨੂੰ ਜ਼ਖਮੀ ਕੀਤਾ ਉਸ ਨੂੰ ਜ਼ੁਰਮਾਨਾ ਭਰਨਾ ਚਾਹੀਦਾ ਹੈ। ਔਰਤ ਦਾ ਪਤੀ ਨਿਆਂ ਕਰੇਗਾ ਕਿ ਉਹ ਆਦਮੀ ਕਿੰਨਾ ਇਵਜ਼ਾਨਾ ਦੇਵੇ। ਨਿਆਂਕਾਰ ਉਸ ਬੰਦੇ ਨੂੰ ਇਹ ਨਿਆਂ ਕਰਨ ਵਿੱਚ ਸਹਾਇਤਾ ਦੇਣਗੇ ਕਿ ਜ਼ੁਰਮਾਨਾ ਕਿੰਨਾ ਹੋਣਾ ਚਾਹੀਦਾ ਹੈ।
If men strive, and hurt a woman with child, so that her fruit depart from her, and yet no mischief follow: he shall be surely punished, according as the woman’s husband will lay upon him; and he shall pay as the judges determine.
23 ਪਰ ਜੇ ਔਰਤ ਬੁਰੀ ਤਰ੍ਹਾਂ ਜ਼ਖਮੀ ਹੋਈ ਹੋਵੇ ਤਾਂ, ਜਿਸਨੇ ਉਸ ਨੂੰ ਜ਼ਖਮੀ ਕੀਤਾ ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਜੇ ਕੋਈ ਬੰਦਾ ਮਰ ਜਾਂਦਾ ਹੈ ਤਾਂ ਜਿਸਨੇ ਮਾਰਿਆ ਉਸ ਨੂੰ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਇੱਕ ਜਾਨ ਦੀ ਕੀਮਤ ਦੂਸਰੀ ਜਾਨ ਨਾਲ ਅਦਾ ਕਰਨੀ ਚਾਹੀਦੀ ਹੈ।
And if any mischief follow, then thou shalt give life for life,
24 ਤੁਹਾਨੂੰ ਅੱਖ ਦੇ ਬਦਲੇ ਅੱਖ, ਦੰਦ ਦੇ ਬਦਲੇ ਦੰਦ, ਹੱਥ ਦੇ ਬਦਲੇ ਹੱਥ, ਪੈਰ ਦੇ ਬਦਲੇ ਪੈਰ,
Eye for eye, tooth for tooth, hand for hand, foot for foot,
25 ਸੇਕ ਦੇ ਬਦਲੇ ਸੇਕ, ਝਰੀਟ ਦੇ ਬਦਲੇ ਝਰੀਟ, ਅਤੇ ਜ਼ਖਮ ਦੇ ਬਦਲੇ ਜ਼ਖਮ ਅਦਾ ਕਰਨਾ ਚਾਹੀਦਾ ਹੈ।
Burning for burning, wound for wound, stripe for stripe.
26 “ਜੇ ਕੋਈ ਬੰਦਾ ਕਿਸੇ ਗੁਲਾਮ ਦੀ ਅੱਖ ਉੱਤੇ ਸੱਟ ਮਾਰਦਾ ਹੈ ਅਤੇ ਗੁਲਾਮ ਦੀ ਉਹ ਅੱਖ ਅੰਨ੍ਹੀ ਹੋ ਜਾਂਦੀ ਹੈ, ਤਾਂ ਗੁਲਾਮ ਨੂੰ ਅਜ਼ਾਦ ਕਰ ਦੇਣਾ ਚਾਹੀਦਾ ਹੈ। ਉਸਦੀ ਅੱਖ ਉਸਦੀ ਅਜ਼ਾਦੀ ਦਾ ਇਵਜ਼ਾਨਾ ਹੈ। ਇਹ ਦਾਸਾਂ ਅਤੇ ਦਾਸੀਆਂ ਦੋਹਾਂ ਬਾਰੇ ਇੱਕ ਸਮਾਨ ਹੈ।
And if a man smite the eye of his servant, or the eye of his maid, that it perish; he shall let him go free for his eye’s sake.
27 ਜੇ ਸੁਆਮੀ ਆਪਣੇ ਗੁਲਾਮ ਦੇ ਮੂੰਹ ਤੇ ਸੱਟ ਮਾਰਦਾ ਹੈ ਅਤੇ ਗੁਲਾਮ ਦਾ ਦੰਦ ਟੁੱਟ ਜਾਂਦਾ ਹੈ, ਤਾਂ ਗੁਲਾਮ ਨੂੰ ਆਜ਼ਾਦ ਕਰ ਦੇਣਾ ਚਾਹੀਦਾ ਹੈ। ਗੁਲਾਮ ਦਾ ਦੰਦ ਗੁਲਾਮ ਦੀ ਆਜ਼ਾਦੀ ਦਾ ਇਵਜ਼ਾਨਾ ਹੈ। ਇਹ ਦਾਸਾਂ ਅਤੇ ਦਾਸੀਆਂ ਦੋਹਾਂ ਬਾਰੇ ਇੱਕ ਸਮਾਨ ਹੈ।
And if he smite out his manservant’s tooth, or his maidservant’s tooth; he shall let him go free for his tooth’s sake.
28 “ਜੇ ਕਿਸੇ ਬੰਦੇ ਦਾ ਬਲਦ ਕਸੇ ਆਦਮੀ ਜਾਂ ਔਰਤ ਨੂੰ ਮਾਰ ਦਿੰਦਾ, ਤੁਸੀਂ ਉਸ ਬਲਦ ਨੂੰ ਪੱਥਰਾਂ ਨਾਲ ਮਾਰ ਦਿਓ ਅਤੇ ਉਸ ਬਲਦ ਨੂੰ ਖਾਧਾ ਨਹੀਂ ਜਾਣਾ ਚਾਹੀਦਾ। ਪਰ ਬਲਦ ਦਾ ਮਾਲਕ ਦੋਸ਼ੀ ਨਹੀਂ ਹੋਵੇਗਾ।
If an ox gore a man or a woman, that they die: then the ox shall be surely stoned, and his flesh shall not be eaten; but the owner of the ox shall be quit.
29 ਪਰ ਜੇ ਬਲਦ ਨੇ ਪਹਿਲਾਂ ਵੀ ਲੋਕਾਂ ਨੂੰ ਜ਼ਖਮੀ ਕੀਤਾ ਹੋਵੇ ਅਤੇ ਮਾਲਕ ਨੂੰ ਚਿਤਾਵਨੀ ਮਿਲੀ ਹੋਵੇ ਤਾਂ ਮਾਲਕ ਦੋਸ਼ੀ ਹੋਵੇਗਾ। ਕਿਉਂਕਿ ਉਸ ਨੇ ਬਲਦ ਨੂੰ ਬੰਨ੍ਹ ਕੇ ਜਾਂ ਉਸਦੀ ਥਾਂ ਤੇ ਬੰਦ ਕਰਕੇ ਨਹੀਂ ਰੱਖਿਆ। ਇਸ ਲਈ ਜੇ ਬਲਦ ਕਿਸੇ ਨੂੰ ਮਾਰ ਦਿੰਦਾ, ਤੁਸੀਂ ਬਲਦ ਨੂੰ ਪੱਥਰਾਂ ਨਾਲ ਮਾਰ ਦਿਓ ਅਤੇ ਮਾਲਕ ਨੂੰ ਵੀ ਮਾਰ ਦਿਓ।
But if the ox were wont to push with his horn in time past, and it hath been testified to his owner, and he hath not kept him in, but that he hath killed a man or a woman; the ox shall be stoned, and his owner also shall be put to death.
30 ਪਰ ਮਰੇ ਹੋਏ ਬੰਦੇ ਦਾ ਪਰਿਵਾਰ ਪੈਸਾ ਪ੍ਰਵਾਨ ਕਰ ਸੱਕਦਾ ਹੈ, ਜੇ ਉਹ ਪੈਸਾ ਲੈ ਲੈਣ ਤਾਂ ਉਹ ਬੰਦਾ ਜਿਸਦਾ ਬਲਦ ਸੀ, ਨਹੀਂ ਮਾਰਿਆ ਜਾਣਾ ਚਾਹੀਦਾ। ਪਰ ਉਸ ਨੂੰ ਓਨਾ ਪੈਸਾ ਜ਼ਰੂਰ ਦੇਣਾ ਚਾਹੀਦਾ ਹੈ ਜਿੰਨਾ ਨਿਆਂਕਾਰ ਆਖੇ।
If there be laid on him a sum of money, then he shall give for the ransom of his life whatsoever is laid upon him.
31 “ਉਸੇ ਨੇਮ ਦੀ ਪਾਲਣਾ ਉਦੋਂ ਵੀ ਕਰਨੀ ਚਾਹੀਦੀ ਹੈ ਜਦੋਂ ਬਲਦ ਕਿਸੇ ਬੰਦੇ ਦੇ ਪੁੱਤਰ ਜਾਂ ਧੀ ਨੂੰ ਮਾਰ ਦੇਵੇ।
Whether he have gored a son, or have gored a daughter, according to this judgment shall it be done unto him.
32 ਪਰ ਜੇ ਬਲਦ ਕਿਸੇ ਗੁਲਾਮ ਨੂੰ ਮਾਰ ਦੇਵੇ ਤਾਂ ਬਲਦ ਦੇ ਮਾਲਕ ਨੂੰ (ਗੁਲਾਮ ਦੇ) ਮਾਲਕ ਨੂੰ 30 ਚਾਂਦੀ ਦੇ ਸਿੱਕੇ ਦੇਣੇ ਚਾਹੀਦੇ ਹਨ। ਅਤੇ ਬਲਦ ਨੂੰ ਵੀ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਇਹ ਨੇਮ ਦਾਸਾਂ ਅਤੇ ਦਾਸੀਆਂ ਦੋਹਾਂ ਲਈ ਇੱਕ ਜਿਹਾ ਹੋਵੇਗਾ।
If the ox shall push a manservant or a maidservant; he shall give unto their master thirty shekels of silver, and the ox shall be stoned.
33 “ਹੋ ਸੱਕਦਾ ਹੈ ਕਿ ਕੋਈ ਬੰਦਾ ਖੂਹ ਤੋਂ ਢੱਕਣ ਲਾਹ ਦੇਵੇ ਜਾਂ ਉਹ ਕੋਈ ਟੋਆ ਪੁੱਟੇ ਅਤੇ ਇਸ ਨੂੰ ਢੱਕੇ ਨਾ। ਜੇ ਕਿਸੇ ਹੋਰ ਬੰਦੇ ਦਾ ਜਾਨਵਰ ਆਉਂਦਾ ਹੈ ਅਤੇ ਟੋਏ ਵਿੱਚ ਡਿੱਗ ਪੈਂਦਾ ਹੈ, ਤਾਂ ਟੋਏ ਦਾ ਮਾਲਕ ਦੋਸ਼ੀ ਹੈ।
And if a man shall open a pit, or if a man shall dig a pit, and not cover it, and an ox or an ass fall therein;
34 ਜਿਸ ਬੰਦੇ ਦਾ ਟੋਆ ਹੈ ਉਸ ਨੂੰ ਜਾਨਵਰ ਦੀ ਕੀਮਤ ਅਦਾ ਕਰਨੀ ਚਾਹੀਦੀ ਹੈ। ਪਰ ਜਦੋਂ ਉਹ ਜਾਨਵਰ ਦੀ ਕੀਮਤ ਦੇ ਦਿੰਦਾ ਹੈ ਤਾਂ ਉਹ ਜਾਨਵਰ ਦਾ ਸ਼ਰੀਰ ਰੱਖ ਸੱਕਦਾ ਹੈ।
The owner of the pit shall make it good, and give money unto the owner of them; and the dead beast shall be his.
35 “ਜੇ ਕਿਸੇ ਆਦਮੀ ਦਾ ਬਲਦ ਕਿਸੇ ਹੋਰ ਆਦਮੀ ਦੇ ਬਲਦ ਨੂੰ ਮਾਰ ਦੇਵੇ ਤਾਂ ਉਨ੍ਹਾਂ ਨੂੰ ਜਿਉਂਦਾ ਬਲਦ ਵੇਚ ਦੇਣਾ ਚਾਹੀਦਾ ਹੈ। ਦੋਹਾਂ ਆਦਮੀਆਂ ਨੂੰ ਬਲਦ ਵੇਚਕੇ ਮਿਲੇ ਪੈਸੇ ਦਾ ਅੱਧਾ-ਅੱਧਾ ਹਿੱਸਾ ਮਿਲਣਾ ਚਾਹੀਦਾ ਹੈ ਅਤੇ ਦੋਵੇਂ ਆਦਮੀ ਮਰੇ ਹੋਏ ਬਲਦ ਦਾ ਸ਼ਰੀਰ ਵੀ ਅੱਧਾ-ਅੱਧਾ ਹਿੱਸਾ ਲੈਣਗੇ।
And if one man’s ox hurt another’s, that he die; then they shall sell the live ox, and divide the money of it; and the dead ox also they shall divide.
36 ਪਰ ਜੇ ਉਸ ਆਦਮੀ ਦੇ ਬਲਦ ਨੇ ਪਹਿਲਾਂ ਵੀ ਹੋਰ ਜਾਨਵਰਾਂ ਨੂੰ ਜ਼ਖਮੀ ਕੀਤਾ ਹੋਵੇ ਤਾਂ ਮਾਲਕ ਆਪਣੇ ਬਲਦ ਲਾਈ ਜ਼ਿੰਮੇਵਾਰ ਹੈ। ਜੇ ਉਸਦਾ ਬਲਦ ਕਿਸੇ ਹੋਰ ਬਲਦ ਨੂੰ ਮਾਰ ਦਿੰਦਾ ਹੈ। ਤਾਂ ਉਹ ਦੋਸ਼ੀ ਹੈ ਕਿਉਂਕਿ ਉਸ ਨੇ ਬਲਦ ਖੁਲ੍ਹਾ ਛੱਡਿਆ। ਉਸ ਆਦਮੀ ਨੂੰ ਬਲਦ ਬਦਲੇ ਬਲਦ ਦੇਣਾ ਪਵੇਗਾ। ਉਸ ਨੂੰ ਆਪਣਾ ਬਲਦ ਮਰੇ ਹੋਏ ਬਲਦ ਬਦਲੇ ਦੇਣਾ ਪਵੇਗਾ।
Or if it be known that the ox hath used to push in time past, and his owner hath not kept him in; he shall surely pay ox for ox; and the dead shall be his own.