Judges 8:33
ਜਿਵੇਂ ਹੀ ਗਿਦਾਊਨ ਮਰਿਆ, ਇਸਰਾਏਲ ਦੇ ਲੋਕ ਇੱਕ ਵਾਰੀ ਫ਼ੇਰ ਪਰਮੇਸ਼ੁਰ ਦੇ ਵਫ਼ਾਦਾਰ ਨਹੀਂ ਰਹੇ-ਉਹ ਬਆਲ ਦੇ ਪਿੱਛੇ ਲੱਗ ਪਏ। ਉਨ੍ਹਾਂ ਨੇ ਬਆਲ ਬਰੀਤ ਨੂੰ ਆਪਣਾ ਦੇਵਤਾ ਬਣਾ ਲਿਆ।
Judges 8:33 in Other Translations
King James Version (KJV)
And it came to pass, as soon as Gideon was dead, that the children of Israel turned again, and went a whoring after Baalim, and made Baalberith their god.
American Standard Version (ASV)
And it came to pass, as soon as Gideon was dead, that the children of Israel turned again, and played the harlot after the Baalim, and made Baal-berith their god.
Bible in Basic English (BBE)
And after the death of Gideon, the children of Israel again went after the gods of Canaan and were false to the Lord, and made Baal-berith their god.
Darby English Bible (DBY)
As soon as Gideon died, the people of Israel turned again and played the harlot after the Ba'als, and made Ba'al-be'rith their god.
Webster's Bible (WBT)
And it came to pass as soon as Gideon was dead, that the children of Israel turned again, and went astray after Baalim, and made Baal-berith their god.
World English Bible (WEB)
It happened, as soon as Gideon was dead, that the children of Israel turned again, and played the prostitute after the Baals, and made Baal Berith their god.
Young's Literal Translation (YLT)
And it cometh to pass, when Gideon `is' dead, that the sons of Israel turn back and go a-whoring after the Baalim, and set over them Baal-Berith for a god;
| And it came to pass, | וַיְהִ֗י | wayhî | vai-HEE |
| as soon as | כַּֽאֲשֶׁר֙ | kaʾăšer | ka-uh-SHER |
| Gideon | מֵ֣ת | mēt | mate |
| was dead, | גִּדְע֔וֹן | gidʿôn | ɡeed-ONE |
| that the children | וַיָּשׁ֙וּבוּ֙ | wayyāšûbû | va-ya-SHOO-VOO |
| Israel of | בְּנֵ֣י | bĕnê | beh-NAY |
| turned again, | יִשְׂרָאֵ֔ל | yiśrāʾēl | yees-ra-ALE |
| and went a whoring | וַיִּזְנ֖וּ | wayyiznû | va-yeez-NOO |
| after | אַֽחֲרֵ֣י | ʾaḥărê | ah-huh-RAY |
| Baalim, | הַבְּעָלִ֑ים | habbĕʿālîm | ha-beh-ah-LEEM |
| and made | וַיָּשִׂ֧ימוּ | wayyāśîmû | va-ya-SEE-moo |
| Baal-berith | לָהֶ֛ם | lāhem | la-HEM |
| their god. | בַּ֥עַל | baʿal | BA-al |
| בְּרִ֖ית | bĕrît | beh-REET | |
| לֵֽאלֹהִֽים׃ | lēʾlōhîm | LAY-loh-HEEM |
Cross Reference
Judges 9:46
ਉੱਥੇ ਸ਼ਕਮ ਵਿੱਚਲੇ ਮੁਨਾਰੇ ਵਿੱਚ ਕੁਝ ਲੋਕ ਰਹਿੰਦੇ ਸਨ। ਜਦੋਂ ਉਨ੍ਹਾਂ ਨੇ ਸੁਣਿਆ ਕਿ ਸ਼ਕਮ ਦੇ ਲੋਕਾਂ ਨਾਲ ਕੀ ਵਾਪਰਿਆ ਸੀ, ਉਹ ਜਾਕੇ ਆਪਣੇ ਦੇਵਤੇ ਏਲ ਬੇਰੀਥ, ਦੇ ਮੰਦਰ ਦੇ ਸਭ ਤੋਂ ਸੁਰੱਖਿਅਤ ਕਮਰੇ ਵਿੱਚ ਲੁਕ ਗਏ।
Judges 9:4
ਇਸ ਲਈ ਸ਼ਕਮ ਦੇ ਆਗੂਆਂ ਨੇ ਅਬੀਮਲਕ ਨੂੰ ਚਾਂਦੀ ਦੇ 70 ਸਿੱਕੇ ਦਿੱਤੇ। ਇਹ ਚਾਂਦੀ ਬਆਲ ਬਰੀਥ ਦੇਵਤੇ ਦੇ ਮੰਦਰ ਦੀ ਸੀ। ਅਬੀਮਲਕ ਨੇ ਉਸ ਚਾਂਦੀ ਨੂੰ ਗੁਲਾਮ ਖਰੀਦਣ ਲਈ ਵਰਤਿਆ। ਇਹ ਆਦਮੀ ਬੇਕਾਰ ਅਤੇ ਲਾਪਰਵਾਹ ਸਨ ਅਤੇ ਜਿੱਥੇ ਵੀ ਅਬੀਮਲਕ ਜਾਂਦਾ ਉਹ ਉਸ ਦੇ ਨਾਲ ਜਾਂਦੇ।
Judges 2:19
ਪਰ ਜਦੋਂ ਹਰੇਕ ਨਿਆਂਕਾਰ ਦਾ ਦੇਹਾਂਤ ਹੋਇਆ, ਇਸਰਾਏਲ ਦੇ ਲੋਕ ਫ਼ੇਰ ਪਾਪ ਕਰਨ ਲੱਗੇ ਅਤੇ ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਲੱਗ ਪਏ। ਇਸਰਾਏਲ ਦੇ ਲੋਕ ਬਹੁਤ ਜ਼ਿੱਦੀ ਸਨ-ਉਨ੍ਹਾਂ ਨੇ ਆਪਣੇ ਬਦੀ ਵਾਲੇ ਰਾਹਾਂ ਨੂੰ ਬਦਲਣ ਤੋਂ ਇਨਕਾਰ ਕੀਤਾ। ਉਹ ਆਪਣੇ ਪੁਰਖਿਆਂ ਨਾਲੋਂ ਵੀ ਵੱਧੇਰੇ ਦੁਸ਼ਟ ਸਨ।
Judges 2:17
ਇਸਰਾਏਲੀਆਂ ਨੇ ਆਪਣੇ ਨਿਆਂਕਾਰਾ ਦੀ ਗੱਲ ਨਹੀਂ ਸੁਣੀ। ਉਹ ਪਰਮੇਸ਼ੁਰ ਦੇ ਵਫ਼ਾਦਾਰ ਨਹੀਂ ਸਨ, ਉਹ ਹੋਰਨਾਂ ਦੇਵਤਿਆਂ ਦੇ ਪਿੱਛੇ ਲੱਗੇ। ਅਤੀਤ ਵਿੱਚ, ਇਸਰਾਏਲੀਆਂ ਦੇ ਪੁਰਖਿਆਂ ਨੇ ਯਹੋਵਾਹ ਦੇ ਹੁਕਮ ਮੰਨੇ ਸਨ। ਪਰ ਹੁਣ ਇਸਰਾਏਲੀ ਬਦਲ ਗਏ ਸਨ ਅਤੇ ਯਹੋਵਾਹ ਦਾ ਕਹਿਣਾ ਮੰਨਣੋ ਹਟ ਗਏ ਸਨ।
Judges 8:27
ਗਿਦਾਊਨ ਨੇ ਸੋਨੇ ਦਾ ਇੱਕ ਏਫ਼ੋਦ ਬਣਾਇਆ ਅਤੇ ਇਸ ਨੂੰ ਆਪਣੇ ਜੱਦੀ ਨਗਰ, ਆਫ਼ਰਾਹ ਵਿੱਚ ਰੱਖ ਦਿੱਤਾ। ਇਸਰਾਏਲ ਦੇ ਸਾਰੇ ਲੋਕਾਂ ਨੂੰ ਇਸਦੀ ਉਪਾਸਨਾ ਕੀਤੀ। ਇਸ ਤਰ੍ਹਾਂ, ਇਸਰਾਏਲ ਦੇ ਲੋਕ ਪਰਮੇਸ਼ੁਰ ਦੇ ਵਫ਼ਾਦਾਰ ਨਹੀਂ ਸਨ, ਉਨ੍ਹਾ ਨੇ ਏਫ਼ੋਦ ਦੀ ਉਪਾਸਨਾ ਕੀਤੀ। ਏਫ਼ੋਦ ਇੱਕ ਸ਼ਿਕੰਜਾ ਬਣ ਗਿਆ ਜਿਸਨੇ ਗਿਦਾਊਨ ਅਤੇ ਉਸ ਦੇ ਪਰਿਵਾਰ ਨੂੰ ਪਾਪ ਵਾਲੇ ਪਾਸੇ ਲਾ ਦਿੱਤਾ।
Jeremiah 3:9
ਯਹੂਦਾਹ ਨੇ ਇਸ ਗੱਲ ਦੀ ਕੋਈ ਪ੍ਰਵਾਹ ਨਹੀਂ ਕੀਤੀ ਕਿ ਉਹ ਵੇਸਵਾ ਵਰਗੇ ਕੰਮ ਕਰ ਰਹੀ ਸੀ। ਇਸ ਲਈ ਉਸ ਨੇ ਆਪਣੇ ਦੇਸ ਨੂੰ ‘ਨਾਪਾਕ’ ਕਰ ਦਿੱਤਾ। ਉਸ ਨੇ ਪੱਥਰ ਅਤੇ ਲਕੜੀ ਦੇ ਬਣੇ ਬੁੱਤਾਂ ਦੀ ਉਪਾਸਨਾ ਕਰਕੇ ਵਿਭਚਾਰ ਦਾ ਪਾਪ ਕੀਤਾ।
2 Chronicles 24:17
ਯਹੋਯਾਦਾ ਦੇ ਮਰਨ ਉਪਰੰਤ ਯਹੂਦਾਹ ਦੇ ਆਗੂ ਆਏ ਅਤੇ ਉਨ੍ਹਾਂ ਨੇ ਯੋਆਸ਼ ਪਾਤਸ਼ਾਹ ਨੂੰ ਮੱਥਾ ਟੇਕਿਆ ਤਾਂ ਪਾਤਸ਼ਾਹ ਨੇ ਉਨ੍ਹਾਂ ਦੀ ਸੁਣੀ।
2 Kings 12:2
ਯਹੋਆਸ਼ ਨੇ ਆਪਣੀ ਸਾਰੀ ਉਮਰ, ਉਹ ਗਲਾ ਕੀਤੀਆਂ ਜੋ ਕਿ ਯਹੋਵਾਹ ਦੀ ਨਿਗਾਹ ਵਿੱਚ ਨੇਕ ਸਨ, ਬਿਲਕੁਲ ਜਿਵੇਂ ਜਾਜਕ ਯਹੋਯਾਦਾ ਨੇ ਸਿੱਖਾਇਆਂ ਸਨ।
Judges 9:27
ਇੱਕ ਦਿਨ ਸ਼ਕਮ ਦੇ ਲੋਕ ਖੇਤਾਂ ਵਿੱਚ ਅੰਗੂਰ ਤੋੜਨ ਗਏ। ਲੋਕਾਂ ਨੇ ਅੰਗੂਰਾਂ ਨੂੰ ਮੈਅ ਬਨਾਉਣ ਲਈ ਨਿਚੋੜਿਆ। ਅਤੇ ਫ਼ੇਰ ਉਨ੍ਹਾਂ ਨੇ ਆਪਣੇ ਦੇਵਤੇ ਦੇ ਮੰਦਰ ਵਿਖੇ ਦਾਵਤ ਕੀਤੀ। ਲੋਕਾਂ ਨੇ ਖਾਧਾ-ਪੀਤਾ ਅਤੇ ਅਬੀਮਲਕ ਨੂੰ ਬੁਰਾ ਭਲਾ ਆਖਿਆ।
Judges 2:7
ਇਸਰਾਏਲ ਦੇ ਲੋਕਾਂ ਨੇ ਯਹੋਵਾਹ ਦੀ ਸੇਵਾ ਓਨਾ ਚਿਰ ਕੀਤੀ ਜਦੋਂ ਤੱਕ ਯਹੋਸ਼ੁਆ ਜੀਵਿਤ ਸੀ। ਉਹ ਯਹੋਵਾਹ ਦੀ ਸੇਵਾ ਉਨ੍ਹਾਂ ਬਜ਼ੁਰਗਾਂ ਦੇ ਜੀਵਨ ਕਾਲ ਦੌਰਾਨ ਕਰਦੇ ਰਹੇ ਜਿਹੜੇ ਯਹੋਸ਼ੁਆ ਦੇ ਦੇਹਾਂਤ ਤੋਂ ਬਾਦ ਜਿਉਂਦੇ ਰਹੇ। ਇਨ੍ਹਾਂ ਬਜ਼ੁਰਗ ਬੰਦਿਆਂ ਨੇ ਉਨ੍ਹਾਂ ਸਾਰੀਆਂ ਮਹਾਨ ਗੱਲਾਂ ਨੂੰ ਦੇਖਿਆ ਸੀ ਜਿਹੜੀਆਂ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਲਈ ਕੀਤੀਆਂ ਸਨ।
Joshua 24:31
ਇਸਰਾਏਲ ਦੇ ਲੋਕਾਂ ਨੇ ਉਸ ਸਮੇਂ ਦੌਰਾਨ ਯਹੋਵਾਹ ਦੀ ਸੇਵਾ ਕੀਤੀ ਸੀ ਜਦੋਂ ਯਹੋਸ਼ੁਆ ਜਿਉਂਦਾ ਸੀ। ਅਤੇ ਯਹੋਸ਼ੁਆ ਦੇ ਦੇਹਾਂਤ ਤੋਂ ਬਾਦ, ਲੋਕ ਯਹੋਵਾਹ ਦੀ ਸੇਵਾ ਕਰਦੇ ਰਹੇ ਜਦੋਂ ਤੀਕ ਉਨ੍ਹਾਂ ਦੇ ਆਗੂ ਜਿਉਂਦੇ ਸਨ। ਇਹ ਉਹ ਆਗੂ ਸਨ ਜਿਨ੍ਹਾਂ ਨੇ ਉਹ ਗੱਲਾਂ ਦੇਖੀਆਂ ਸਨ ਜਿਹੜੀਆਂ ਯਹੋਵਾਹ ਨੇ ਇਸਰਾਏਲ ਲਈ ਕੀਤੀਆਂ ਸਨ।
Exodus 34:15
“ਹੋਸ਼ਿਆਰ ਰਹਿਣਾ ਕਿ ਜਿਹੜੇ ਲੋਕ ਉਸ ਧਰਤੀ ਉੱਤੇ ਰਹਿੰਦੇ ਹਨ ਉਨ੍ਹਾਂ ਨਾਲ ਕੋਈ ਇਕਰਾਰਨਾਮੇ ਨਹੀਂ ਕਰਨਾ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਹੋ ਸੱਕਦਾ ਹੈ ਕਿ ਤੁਸੀਂ ਉਨ੍ਹਾਂ ਨਾਲ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਵਿੱਚ ਵੀ ਸ਼ਾਮਿਲ ਹੋ ਜਾਵੋਂ। ਉਹ ਲੋਕ ਤੁਹਾਨੂੰ ਆਪਣੇ ਵਿੱਚ ਸ਼ਾਮਿਲ ਹੋਣ ਦੀ ਦਾਵਤ ਵੀ ਦੇਣਗੇ ਅਤੇ ਤੁਸੀਂ ਉਨ੍ਹਾਂ ਦੀਆਂ ਬਲੀਆਂ ਦਾ ਭੋਜਨ ਕਰੋਂਗੇ।