Judges 9:23
ਅਬੀਮਲਕ ਨੇ ਯਰੁੱਬਆਲ ਦੇ 70 ਪੁੱਤਰਾਂ ਨੂੰ ਮਾਰ ਦਿੱਤਾ ਸੀ। ਉਹ ਅਬੀਮਲਕ ਦੇ ਆਪਣੇ ਭਰਾ ਸਨ! ਸ਼ਕਮ ਦੇ ਆਗੂਆਂ ਨੇ ਉਸ ਨੂੰ ਅਜਿਹਾ ਕਰਨ ਵਿੱਚ ਮਦਦ ਕੀਤੀ ਸੀ। ਇਸ ਲਈ ਪਰਮੇਸ਼ੁਰ ਨੇ ਅਬੀਮਲਕ ਅਤੇ ਸ਼ਕਮ ਦੇ ਆਗੂਆਂ ਵਿੱਚਕਾਰ ਇੱਕ ਦੁਸ਼ਟ ਆਤਮਾ ਨੂੰ ਭੇਜ ਦਿੱਤਾ, ਅਤੇ ਉਨ੍ਹਾਂ ਨੇ ਅਬੀਮਲਕ ਦੇ ਵਿਰੁੱਧ ਵਿਦ੍ਰੋਹ ਕਰ ਦਿੱਤਾ।
Judges 9:23 in Other Translations
King James Version (KJV)
Then God sent an evil spirit between Abimelech and the men of Shechem; and the men of Shechem dealt treacherously with Abimelech:
American Standard Version (ASV)
And God sent an evil spirit between Abimelech and the men of Shechem; and the men of Shechem dealt treacherously with Abimelech:
Bible in Basic English (BBE)
And God sent an evil spirit between Abimelech and the townsmen of Shechem; and the townsmen of Shechem were false to Abimelech;
Darby English Bible (DBY)
And God sent an evil spirit between Abim'elech and the men of Shechem; and the men of Shechem dealt treacherously with Abim'elech;
Webster's Bible (WBT)
Then God sent an evil spirit between Abimelech and the men of Shechem; and the men of Shechem dealt treacherously with Abimelech:
World English Bible (WEB)
God sent an evil spirit between Abimelech and the men of Shechem; and the men of Shechem dealt treacherously with Abimelech:
Young's Literal Translation (YLT)
and God sendeth an evil spirit between Abimelech and the masters of Shechem, and the masters of Shechem deal treacherously with Abimelech,
| Then God | וַיִּשְׁלַ֤ח | wayyišlaḥ | va-yeesh-LAHK |
| sent | אֱלֹהִים֙ | ʾĕlōhîm | ay-loh-HEEM |
| an evil | ר֣וּחַ | rûaḥ | ROO-ak |
| spirit | רָעָ֔ה | rāʿâ | ra-AH |
| between | בֵּ֣ין | bên | bane |
| Abimelech | אֲבִימֶ֔לֶךְ | ʾăbîmelek | uh-vee-MEH-lek |
| and the men | וּבֵ֖ין | ûbên | oo-VANE |
| Shechem; of | בַּֽעֲלֵ֣י | baʿălê | ba-uh-LAY |
| and the men | שְׁכֶ֑ם | šĕkem | sheh-HEM |
| Shechem of | וַיִּבְגְּד֥וּ | wayyibgĕdû | va-yeev-ɡeh-DOO |
| dealt treacherously | בַֽעֲלֵי | baʿălê | VA-uh-lay |
| with Abimelech: | שְׁכֶ֖ם | šĕkem | sheh-HEM |
| בַּֽאֲבִימֶֽלֶךְ׃ | baʾăbîmelek | BA-uh-vee-MEH-lek |
Cross Reference
Isaiah 33:1
ਬਦੀ ਸਿਰਫ਼ ਹੋਰ ਬਦੀ ਪੈਦਾ ਕਰਦੀ ਹੈ ਦੇਖੋ, ਤੁਸੀਂ ਲੋਕ ਲੜਾਈਆਂ ਕਰਦੇ ਹੋ ਅਤੇ ਲੋਕਾਂ ਦੀਆਂ ਚੀਜ਼ਾਂ ਚੁਰਾਉਂਦੇ ਹੋ, ਅਤੇ ਉਨ੍ਹਾਂ ਲੋਕਾਂ ਨੇ ਕਦੇ ਵੀ ਤੁਹਾਡਾ ਕੁਝ ਨਹੀਂ ਚੁਰਾਇਆ। ਤੁਸੀਂ ਲੋਕਾਂ ਦੇ ਖਿਲਾਫ਼ ਹੋ ਜਾਂਦੇ ਹੋ, ਅਤੇ ਉਹ ਲੋਕ ਵੀ ਤੁਹਾਡੇ ਖਿਲਾਫ਼ ਨਹੀਂ ਹੋਏ। ਇਸ ਲਈ ਜਦੋਂ ਤੁਸੀਂ ਚੋਰੀ ਕਰਨੋ ਹਟ ਜਾਵੋਂਗੇ, ਹੋਰ ਲੋਕ ਤੁਹਾਡੀਆਂ ਚੀਜ਼ਾਂ ਦੀ ਚੋਰੀ ਕਰਨ ਲੱਗ ਪੈਣਗੇ। ਜਦੋਂ ਤੁਸੀਂ ਲੋਕਾਂ ਦੇ ਵਿਰੁੱਧ ਹੋਣੋ ਹਟ੍ਟ ਜਾਵੋਗੇ, ਤਾਂ ਹੋਰ ਲੋਕ ਤੁਹਾਡੇ ਵਿਰੁੱਧ ਹੋਣਾ ਸ਼ੁਰੂ ਕਰ ਦੇਣਗੇ।
Isaiah 19:14
ਯਹੋਵਾਹ ਨੇ ਇਨ੍ਹਾਂ ਆਗੂਆਂ ਨੂੰ ਭੰਬਲ ਭੂਸੇ ਵਿੱਚ ਪਾਇਆ ਹੈ। ਉਹ ਆਵਾਰਾ ਘੁੰਮਦੇ ਹਨ ਤੇ ਮਿਸਰ ਨੂੰ ਕੁਰਾਹੇ ਪਾਉਂਦੇ ਹਨ। ਹਰ ਉਹ ਗੱਲ ਜਿਹੜੀ ਇਹ ਆਗੂ ਕਰਦੇ ਹਨ, ਗ਼ਲਤ ਹੈ। ਉਹ ਸ਼ਰਾਬੀ ਲੋਕਾਂ ਵਾਂਗ ਧਰਤੀ ਉੱਤੇ ਲਿਟਦੇ ਹਨ।
Isaiah 19:2
ਪਰਮੇਸ਼ੁਰ ਆਖਦਾ ਹੈ, “ਮੈਂ ਮਿਸਰ ਦੇ ਲੋਕਾਂ ਨੂੰ ਆਪਸ ਵਿੱਚ ਲੜਾ ਦਿਆਂਗਾ। ਲੋਕ ਆਪਣੇ ਭਰਾਵਾਂ ਨਾਲ ਲੜਨਗੇ। ਗੁਆਂਢੀ ਗੁਆਂਢੀਆਂ ਨਾਲ ਲੜਨਗੇ। ਸ਼ਹਿਰ ਸ਼ਹਿਰਾਂ ਦੇ ਵਿਰੁੱਧ ਹੋਣਗੇ। ਰਾਜ ਰਾਜਾਂ ਦੇ ਵਿਰੁੱਧ ਹੋਣਗੇ।
2 Thessalonians 2:11
ਪਰ ਉਨ੍ਹਾਂ ਲੋਕਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਇਸ ਲਈ ਪਰਮੇਸ਼ੁਰ ਉਨ੍ਹਾਂ ਵੱਲ ਅਜਿਹੀ ਸ਼ਕਤੀ ਸ਼ਾਲੀ ਚੀਜ਼ ਭੇਜਦਾ ਹੈ ਜਿਹੜੀ ਉਨ੍ਹਾਂ ਨੂੰ ਸੱਚ ਤੋਂ ਦੂਰ ਲੈ ਜਾਂਦੀ ਹੈ। ਪਰਮੇਸ਼ੁਰ ਇਹ ਸ਼ਕਤੀ ਉਨ੍ਹਾਂ ਵੱਲ ਇਸ ਲਈ ਭੇਜਦਾ ਹੈ ਤਾਂ ਜੋ ਉਹ ਕਿਸੇ ਅਜਿਹੀ ਚੀਜ਼ ਵਿੱਚ ਵਿਸ਼ਵਾਸ ਕਰਨ, ਜਿਹੜੀ ਸੱਚ ਨਹੀਂ ਹੈ।
Matthew 7:2
ਜੇਕਰ ਤੁਸੀਂ ਦੂਸਰਿਆਂ ਦਾ ਨਿਰਨਾ ਕਰਦੇ ਹੋ ਤਾਂ ਉਸੇ ਤਰ੍ਹਾਂ ਹੀ ਤੁਹਾਡਾ ਵੀ ਨਿਰਨਾ ਕੀਤਾ ਜਾਵੇਗਾ। ਅਤੇ ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਮਿਣਦੇ ਹੋ, ਉਸੇ ਨਾਲ ਤੁਹਾਨੂੰ ਵੀ ਮਿਣਿਆ ਜਾਵੇਗਾ।
2 Chronicles 18:19
ਯਹੋਵਾਹ ਨੇ ਆਖਿਆ, ‘ਕੌਣ ਆਹਾਬ ਨੂੰ ਭਰਮਾਏਗਾ ਤਾਂ ਜੋ ਉਹ ਰਾਮੋਥ-ਗਿਲਆਦ ਤੇ ਹਮਲਾ ਕਰਨ ਲਈ ਜਾਵੇ ਅਤੇ ਮਰ ਜਾਵੇ?’ ਯਹੋਵਾਹ ਦੇ ਦੁਆਲੇ ਖਲੋਤੀਆਂ ਹੋਈਆਂ ਹਸਤੀਆਂ ਨੇ ਕਈ ਵੱਖੋ- ਵੱਖ ਮਸ਼ਵਰੇ ਦਿੱਤੇ।
2 Chronicles 10:15
ਸੋ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ, ਕਿਉਂ ਕਿ ਗੱਲਾਂ ਦਾ ਇਹ ਫੇਰ-ਬਦਲ ਪਰਮੇਸ਼ੁਰ ਵੱਲੋਂ ਹੀ ਸੀ। ਇਹ ਵਾਪਰਿਆ ਤਾਂ ਜੋ ਯਹੋਵਾਹ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਬਾਰੇ ਬੋਲਿਆ ਸੀ, ਸੱਚ ਹੋ ਸੱਕੇ।
1 Kings 22:22
ਯਹੋਵਾਹ ਨੇ ਫ਼ੁਰਮਾਇਆ, ‘ਭਲਾ, ਤੂੰ ਅਹਾਬ ਨੂੰ ਕਿਵੇਂ ਭਰਮਾਏਂਗਾ?’ ਦੂਤ ਨੇ ਆਖਿਆ, ‘ਮੈਂ ਜਾਵਾਂਗਾ ਅਤੇ ਉਸ ਦੇ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠ ਬੋਲਦਾ ਆਤਮਾ ਹੋਵਾਂਗਾ।’ ਤਾਂ ਯਹੋਵਾਹ ਨੇ ਫ਼ੁਰਮਾਇਆ, ‘ਚੰਗੀ ਗੱਲ ਹੈ, ਜਾ ਅਤੇ ਜਾਕੇ ਅਹਾਬ ਪਾਤਸ਼ਾਹ ਨੂੰ ਭਰਮਾ, ਤੂੰ ਉਸ ਨੂੰ ਭਰਮਾਉਣ ਵਿੱਚ ਕਾਮਯਾਬ ਹੋਵੇਂਗਾ।’”
1 Kings 12:15
ਇਉਂ ਪਾਤਸ਼ਾਹ ਨੇ ਲੋਕਾਂ ਦੀ ਨਾਂ ਸੁਣੀ ਕਿਉਂ ਜੋ ਇਹ ਯਹੋਵਾਹ ਵੱਲੋਂ ਸੀ ਕਿ ਉਹ ਆਪਣੇ ਉਸ ਬਚਨ ਨੂੰ ਜਿਹੜਾ ਯਹੋਵਾਹ ਨੇ ਸ਼ੀਲੋਨੀ ਜਾਜਕ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਆਖਿਆ ਸੀ ਪੂਰਾ ਕਰੇ।
1 Samuel 18:9
ਉਸ ਦਿਨ ਤੋਂ ਬਾਦ ਸ਼ਾਊਲ ਦਾਊਦ ਉੱਪਰ ਕੜੀ ਨਜ਼ਰ ਰੱਖਣ ਲੱਗਾ।
1 Samuel 16:14
ਇੱਕ ਬੁਰਾ ਆਤਮਾ ਸ਼ਾਊਲ ਨੂੰ ਸਤਾਉਂਦਾ ਰਿਹਾ ਯਹੋਵਾਹ ਦੇ ਆਤਮੇ ਨੇ ਸ਼ਾਊਲ ਨੂੰ ਤਿਆਗ ਦਿੱਤਾ ਅਤੇ ਫ਼ਿਰ ਉਸ ਨੇ ਇੱਕ ਬੁਰਾ ਆਤਮਾ ਸ਼ਾਊਲ ਅੰਦਰ ਦਾਖਲ ਕਰ ਦਿੱਤਾ। ਇਸਨੇ ਸ਼ਾਊਲ ਨੂੰ ਬਹੁਤ ਕਸ਼ਟ ਦਿੱਤੇ।
Judges 9:20
ਪਰ ਸ਼ਕਮ ਅਤੇ ਮਿੱਲੋ ਪਰਿਵਾਰ ਦੇ ਆਗੂਓ, ਜੇ ਤੁਸੀਂ ਠੀਕ ਵਿਹਾਰ ਨਾ ਕੀਤਾ ਹੋਵੇ ਤਾਂ ਅਬੀਮਲਕ ਤੁਹਾਨੂੰ ਤਬਾਹ ਕਰ ਦੇਵੇ ਅਤੇ ਤੁਸੀਂ ਵੀ ਅਬੀਮਲਕ ਨੂੰ ਤਬਾਹ ਕਰ ਦੇਵੋਂਗੇ।”
Judges 9:15
“ਪਰ ਕੰਡਿਆਲੀ ਝਾੜੀ ਨੇ ਆਖਿਆ, ‘ਜੇ ਤੁਸੀਂ ਸੱਚਮੁੱਚ ਮੈਨੂੰ ਆਪਣਾ ਰਾਜਾ ਬਨਾਉਣਾ ਚਾਹੁੰਦੇ ਹੋ ਤਾਂ ਆਓ ਮੇਰੀ ਛਾਂ ਹੇਠਾਂ ਟਿਕਾਣਾ ਬਣਾ ਲਵੋ। ਪਰ ਜੇ ਤੁਸੀਂ ਇਹ ਗੱਲ ਨਹੀਂ ਕਰਨਾ ਚਾਹੁੰਦੇ ਤਾਂ ਕੰਡਿਆਲੀ ਝਾੜੀ ਵਿੱਚੋਂ ਅੱਗ ਨਿਕਲਣ ਦਿਉ। ਉਸ ਅੱਗ ਵਿੱਚ ਲਬਾਨੋਨ ਦੇ ਦਿਆਰ ਦੇ ਰੁੱਖਾਂ ਨੂੰ ਵੀ ਸੜਨ ਦਿਉ।’