Lamentations 4:1
ਯਰੂਸ਼ਲਮ ਉੱਤੇ ਹਮਲੇ ਦੀ ਦਹਿਸ਼ਤ ਦੇਖ, ਕਿਵੇਂ ਸੋਨੇ ਨੇ ਆਪਣੀ ਚਮਕ ਗੁਆ ਲਈ ਹੈ। ਦੇਖ, ਕਿਵੇਂ ਖਰਾ ਸੋਨਾ ਬਦਲ ਗਿਆ ਹੈ। ਪਵਿੱਤਰ ਹੀਰੇ ਸਾਰੇ ਪਾਸੇ ਬਿਖਰੇ ਹੋਏ ਨੇ। ਉਹ ਹਰ ਗਲੀ ਦੇ ਮੋੜ ਉੱਤੇ ਬਿਖਰੇ ਹੋਏ ਨੇ।
Lamentations 4:1 in Other Translations
King James Version (KJV)
How is the gold become dim! how is the most fine gold changed! the stones of the sanctuary are poured out in the top of every street.
American Standard Version (ASV)
How is the gold become dim! `how' is the most pure gold changed! The stones of the sanctuary are poured out at the head of every street.
Bible in Basic English (BBE)
How dark has the gold become! how changed the best gold! the stones of the holy place are dropping out at the top of every street.
Darby English Bible (DBY)
How is the gold become dim! the most pure gold changed! the stones of the sanctuary poured out at the top of all the streets!
World English Bible (WEB)
How is the gold become dim! [how] is the most pure gold changed! The stones of the sanctuary are poured out at the head of every street.
Young's Literal Translation (YLT)
How is the gold become dim, Changed the best -- the pure gold? Poured out are stones of the sanctuary At the head of all out-places.
| How | אֵיכָה֙ | ʾêkāh | ay-HA |
| is the gold | יוּעַ֣ם | yûʿam | yoo-AM |
| become dim! | זָהָ֔ב | zāhāb | za-HAHV |
| most the is how | יִשְׁנֶ֖א | yišneʾ | yeesh-NEH |
| fine gold | הַכֶּ֣תֶם | hakketem | ha-KEH-tem |
| changed! | הַטּ֑וֹב | haṭṭôb | HA-tove |
| stones the | תִּשְׁתַּפֵּ֙כְנָה֙ | tištappēkĕnāh | teesh-ta-PAY-heh-NA |
| of the sanctuary | אַבְנֵי | ʾabnê | av-NAY |
| out poured are | קֹ֔דֶשׁ | qōdeš | KOH-desh |
| in the top | בְּרֹ֖אשׁ | bĕrōš | beh-ROHSH |
| of every | כָּל | kāl | kahl |
| street. | חוּצֽוֹת׃ | ḥûṣôt | hoo-TSOTE |
Cross Reference
Ezekiel 7:19
ਉਹ ਆਪਣੇ ਚਾਂਦੀ ਦੇ ਬੁੱਤਾਂ ਨੂੰ ਗਲੀਆਂ ਵਿੱਚ ਸੁੱਟ ਦੇਣਗੇ। ਉਹ ਆਪਣੀਆਂ ਸੋਨੇ ਦੀਆਂ ਮੂਰਤਾਂ ਨਾਲ ਕਿਸੇ ਨਾਪਾਕ ਔਰਤ ਵਰਗਾ ਵਿਹਾਰ ਕਰਨਗੇ। ਕਿਉਂ ਕਿ ਉਹ ਚੀਜ਼ਾਂ ਉਸ ਵੇਲੇ ਉਨ੍ਹਾਂ ਨੂੰ ਬਚਾਉਣ ਦੇ ਸਮਰੱਥ ਨਹੀਂ ਹੋਣਗੀਆਂ ਜਦੋਂ ਯਹੋਵਾਹ ਆਪਣਾ ਕਹਿਰ ਦਰਸਾਵੇਗਾ। ਉਹ ਚੀਜ਼ਾਂ ਉਸ ਜਾਲ ਤੋਂ ਇਲਾਵਾ ਕੁਝ ਨਹੀਂ ਹੋਣਗੀਆਂ ਜੋ ਉਨ੍ਹਾਂ ਦੇ ਪਤਨ ਦਾ ਕਾਰਣ ਬਣੀਆਂ। ਉਹ ਚੀਜ਼ਾਂ ਲੋਕਾਂ ਨੂੰ ਭੋਜਨ ਨਹੀਂ ਦੇਣਗੀਆਂ ਅਤੇ ਉਹ ਉਨ੍ਹਾਂ ਦੇ ਢਿੱਡਾਂ ਨੂੰ ਭੋਜਨ ਨਹੀਂ ਦੇ ਸੱਕਣਗੀਆਂ।
Isaiah 1:21
ਯਰੂਸ਼ਲਮ ਪਰਮੇਸ਼ੁਰ ਪ੍ਰਤਿ ਵਫ਼ਾਦਾਰ ਨਹੀਂ ਹੈ ਪਰਮੇਸ਼ੁਰ ਆਖਦਾ ਹੈ, “ਯਰੂਸ਼ਲਮ ਵੱਲ ਦੇਖੋ। ਉਹ ਅਜਿਹੀ ਨਗਰੀ ਸੀ ਜਿਹੜੀ ਮੇਰੇ ਉੱਤੇ ਵਿਸ਼ਵਾਸ ਕਰਦੀ ਸੀ ਅਤੇ ਮੇਰੇ ਪਿੱਛੇ ਚਲਦੀ ਸੀ। ਕਿਸ ਚੀਜ਼ ਨੇ ਉਸ ਨੂੰ ਇੱਕ ਵੇਸਵਾ ਵਾਂਗ ਬਣਾ ਦਿੱਤਾ? ਉਹ ਹੁਣ ਮੇਰੀ ਅਗਵਾਈ ਵਿੱਚ ਨਹੀਂ ਚਲਦੀ। ਯਰੂਸ਼ਲਮ ਨੂੰ ਇਨਸਾਫ਼ ਨਾਲ ਭਰਿਆ ਹੋਣਾ ਚਾਹੀਦਾ ਹੈ। ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕਾਂ ਨੂੰ ਪਰਮੇਸ਼ੁਰ ਦੀ ਰਜ਼ਾ ਵਿੱਚ ਰਹਿਣਾ ਚਾਹੀਦਾ ਹੈ। ਪਰ ਹੁਣ ਉੱਥੇ ਕਾਤਲ ਰਹਿੰਦੇ ਹਨ।
Lamentations 2:19
ਉੱਠੋ! ਵੈਣ ਪਾ ਲੈ ਰਾਤ ਵੇਲੇ! ਰਾਤ ਦੇ ਹਰ ਪਹਿਰ ਦੇ ਸ਼ੁਰੂ ਵਿੱਚ ਵੈਣ ਪਾ ਲੈ! ਆਪਣੇ ਦਿਲ ਨੂੰ ਪਾਣੀ ਵਾਂਗਰਾਂ ਉਲਦ੍ਦ ਦੇ! ਆਪਣੇ ਦਿਲ ਨੂੰ ਯਹੋਵਾਹ ਦੇ ਸਾਹਮਣੇ ਉਲਟ ਦੇ! ਯਹੋਵਾਹ ਅੱਗੇ ਪ੍ਰਾਰਥਨਾ ਲਈ ਆਪਣੇ ਹੱਥ ਚੁੱਕ। ਉਸ ਨੂੰ ਆਖ ਕਿ ਉਹ ਤੇਰੇ ਬੱਚਿਆਂ ਨੂੰ ਬਚਾ ਲਵੇ। ਉਸ ਨੂੰ ਆਖ ਕਿ ਤੇਰੇ ਬੱਚਿਆਂ ਨੂੰ ਬਚਾ ਲਵੇ ਜਿਹੜੇ, ਸ਼ਹਿਰ ਦੀਆਂ ਸਾਰੀਆਂ ਗਲੀਆਂ ਅੰਦਰ ਭੁੱਖ ਕਾਰਣ ਬੇਹੋਸ਼ ਹੋ ਰਹੇ ਨੇ।
2 Kings 25:9
ਨਬੂਕਦਨੱਸਰ ਨੇ ਯਹੋਵਾਹ ਦਾ ਮੰਦਰ ਅਤੇ ਪਾਤਸ਼ਾਹ ਦਾ ਮਹਿਲ ਸਾੜ ਸੁੱਟਿਆ ਅਤੇ ਯਰੂਸ਼ਲਮ ਦੇ ਸਾਰੇ ਘਰਾਂ ਨੂੰ ਸਾੜ ਦਿੱਤਾ! ਉਸ ਨੇ ਵੱਡੀਆਂ-ਵੱਡੀਆਂ ਇਮਾਰਤਾਂ ਨੂੰ ਵੀ ਸਾੜ ਦਿੱਤਾ।
Isaiah 14:12
ਤੂੰ ਪ੍ਰਭਾਤ ਦੇ ਤਾਰੇ ਵਾਂਗ ਸੀ ਪਰ ਤੂੰ ਅਕਾਸ਼ ਵਿੱਚੋਂ ਡਿੱਗ ਚੁੱਕਿਆ ਹੈਂ। ਅਤੀਤ ਵਿੱਚ, ਧਰਤੀ ਦੀਆਂ ਸਾਰੀਆਂ ਕੌਮਾਂ ਤੇਰੇ ਸਾਹਮਣੇ ਝੁਕਦੀਆਂ ਸਨ। ਪਰ ਹੁਣ ਤੂੰ ਕੱਟ ਕੇ ਸੁੱਟ ਦਿੱਤਾ ਗਿਆ ਹੈਂ।
Jeremiah 52:13
ਨਬੂਜ਼ਰਦਾਨ ਨੇ ਯਹੋਵਾਹ ਦਾ ਮੰਦਰ ਜਲਾ ਦਿੱਤਾ। ਉਸ ਨੂੰ ਰਾਜੇ ਦਾ ਮਹੱਲ ਅਤੇ ਯਰੂਸ਼ਲਮ ਦੇ ਸਾਰੇ ਘਰ ਵੀ ਸਾੜ ਦਿੱਤੇ। ਉਸ ਨੇ ਯਰੂਸਲਮ ਦੀ ਹਰ ਮਹੱਤਵਪੂਰਣ ਇਮਾਰਤ ਸਾੜ ਦਿੱਤੀ।
Matthew 24:2
ਯਿਸੂ ਨੇ ਚੇਲਿਆਂ ਨੂੰ ਆਖਿਆ, “ਤੁਸੀਂ ਵੇਖਣਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਸਥਾਨ ਦੀ ਹਰ ਇਮਾਰਤ ਨਸ਼ਟ ਹੋ ਜਾਵੇਗੀ, ਇਸ ਜਗ੍ਹਾ ਦਾ ਹਰ ਪੱਥਰ ਧਰਤੀ ਉੱਪਰ ਡਿੱਗੇਗਾ।”
Mark 13:2
ਉਸ ਨੇ ਕਿਹਾ, “ਇਹ ਵੱਡੀਆਂ ਇਮਾਰਤਾਂ, ਜੋ ਤੂੰ ਵੇਖ ਰਿਹਾ ਹੈ, ਸਾਰੀਆਂ ਨਸ਼ਟ ਹੋ ਜਾਣਗੀਆਂ। ਇੱਕ-ਇੱਕ ਪੱਥਰ ਜ਼ਮੀਨ ਤੇ ਡਿੱਗ ਪਵੇਗਾ। ਇੱਕ ਵੀ ਪੱਥਰ ਦੂਜੇ ਉੱਤੇ ਖੜ੍ਹਾ ਨਹੀਂ ਰਹੇਗਾ।”
Luke 21:5
ਮੰਦਰ ਦੀ ਤਬਾਹੀ ਕੁਝ ਚੇਲੇ ਆਪਸ ਵਿੱਚ ਮੰਦਰ ਬਾਰੇ ਗੱਲਾਂ ਕਰਦੇ ਹੋਏ ਕਹਿ ਰਹੇ ਸਨ, “ਇਹ ਬੜਾ ਖੂਬਸੂਰਤ ਮੰਦਰ ਹੈ, ਜੋ ਕਿ ਸਭ ਤੋਂ ਵੱਧੀਆ ਪੱਥਰਾਂ ਦਾ ਬਣਿਆ ਹੋਇਆ ਹੈ। ਵੇਖੋ, ਇਸ ਮੰਦਰ ਨੂੰ ਸਜਾਉਣ ਵਾਸਤੇ ਕਿੰਨੇ ਤੋਹਫ਼ੇ ਭੇਂਟ ਕੀਤੇ ਗਏ ਹਨ।”