Leviticus 11:25
ਜੇ ਕੋਈ ਬੰਦਾ ਇਨ੍ਹਾਂ ਮਰੇ ਹੋਏ ਮਕੌੜਿਆਂ ਵਿੱਚੋਂ ਕਿਸੇ ਨੂੰ ਚੁੱਕਦਾ ਹੈ, ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਉਹ ਸ਼ਾਮ ਤੱਕ ਨਾਪਾਕ ਰਹੇਗਾ।
Leviticus 11:25 in Other Translations
King James Version (KJV)
And whosoever beareth ought of the carcass of them shall wash his clothes, and be unclean until the even.
American Standard Version (ASV)
And whosoever beareth `aught' of the carcass of them shall wash his clothes, and be unclean until the even.
Bible in Basic English (BBE)
Whoever takes away the dead body of one of them is to have his clothing washed, and will be unclean till evening.
Darby English Bible (DBY)
And whoever carrieth [ought] of their carcase shall wash his garments, and be unclean until the even.
Webster's Bible (WBT)
And whoever beareth aught of the carcass of them shall wash his clothes, and be unclean until the evening.
World English Bible (WEB)
Whoever carries any part of their carcass shall wash his clothes, and be unclean until the evening.
Young's Literal Translation (YLT)
and anyone who is lifting up `aught' of their carcase doth wash his garments, and hath been unclean till the evening: --
| And whosoever | וְכָל | wĕkāl | veh-HAHL |
| beareth | הַנֹּשֵׂ֖א | hannōśēʾ | ha-noh-SAY |
| ought of the carcase | מִנִּבְלָתָ֑ם | minniblātām | mee-neev-la-TAHM |
| wash shall them of | יְכַבֵּ֥ס | yĕkabbēs | yeh-ha-BASE |
| his clothes, | בְּגָדָ֖יו | bĕgādāyw | beh-ɡa-DAV |
| unclean be and | וְטָמֵ֥א | wĕṭāmēʾ | veh-ta-MAY |
| until | עַד | ʿad | ad |
| the even. | הָעָֽרֶב׃ | hāʿāreb | ha-AH-rev |
Cross Reference
Numbers 31:24
ਸੱਤਵੇਂ ਦਿਨ ਤੁਹਾਨੂੰ ਆਪਣੇ ਸਾਰੇ ਕੱਪੜੇ ਧੋ ਲੈਣੇ ਚਾਹੀਦੇ ਹਨ। ਫ਼ੇਰ ਤੁਸੀਂ ਪਵਿੱਤਰ ਹੋ ਜਾਵੋਂਗੇ। ਇਸਤੋਂ ਮਗਰੋਂ ਤੁਸੀਂ ਡੇਰੇ ਵਿੱਚ ਆ ਸੱਕਦੇ ਹੋਂ।”
Leviticus 15:5
ਜੇ ਕੋਈ ਉਸ ਬੰਦੇ ਦੇ ਬਿਸਤਰੇ ਨੂੰ ਛੂਹ ਲੈਂਦਾ ਹੈ, ਉਸ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਆਪਣੇ-ਆਪ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ।
Leviticus 14:8
“ਫ਼ੇਰ ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ। ਉਸ ਨੂੰ ਆਪਣੇ ਸਾਰੇ ਵਾਲ ਮੁੱਨ ਲੈਣੇ ਚਾਹੀਦੇ ਹਨ। ਅਤੇ ਉਸ ਨੂੰ ਪਾਣੀ ਨਾਲ ਨਹਾਉਣਾ ਚਾਹੀਦਾ ਹੈ। ਫ਼ੇਰ ਉਹ ਪਾਕ ਹੋ ਜਾਵੇਗਾ। ਫ਼ੇਰ ਉਹ ਬੰਦਾ ਡੇਰੇ ਵਿੱਚ ਜਾ ਸੱਕੇਗਾ। ਪਰ ਉਸ ਨੂੰ ਸੱਤ ਦਿਨ ਤੱਕ ਆਪਣੇ ਤੰਬੂ ਤੋਂ ਬਾਹਰ ਰਹਿਣਾ ਚਾਹੀਦਾ ਹੈ।
Leviticus 11:40
ਉਹ ਬੰਦਾ ਜਿਹੜਾ ਇਸ ਜਾਨਵਰ ਦਾ ਮਾਸ ਖਾਂਦਾ ਹੈ ਉਸ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ। ਉਹ ਸ਼ਾਮ ਤੱਕ ਨਾਪਾਕ ਰਹੇਗਾ। ਜਿਹੜਾ ਬੰਦਾ ਜਾਨਵਰ ਦੇ ਮੁਰਦਾ ਸ਼ਰੀਰ ਨੂੰ ਚੁੱਕਦਾ ਹੈ ਉਸ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ। ਉਹ ਸ਼ਾਮ ਤੀਕ ਨਾਪਾਕ ਰਹੇਗਾ।
Numbers 19:10
“ਜਿਸ ਬੰਦੇ ਨੇ ਗਊ ਦੀ ਰਾਖ ਇਕੱਠੀ ਕੀਤੀ ਸੀ ਉਸ ਨੂੰ ਆਪਣੇ ਕੱਪੜੇ ਜ਼ਰੂਰ ਧੋ ਲੈਣੇ ਚਾਹੀਦੇ ਹਨ। ਉਹ ਸ਼ਾਮ ਤੱਕ ਅਪਵਿੱਤਰ ਰਹੇਗਾ। “ਇਹ ਬਿਧੀ ਹਮੇਸ਼ਾ ਜਾਰੀ ਰਹੇਗੀ ਇਹ ਬਿਧੀ ਇਸਰਾਏਲ ਦੇ ਨਾਗਰਿਕਾਂ ਲਈ ਹੈ। ਅਤੇ ਇਹ ਬਿਧੀ ਤੁਹਾਡੇ ਵਿੱਚਕਾਰ ਰਹਿਣ ਵਾਲੇ ਵਿਦੇਸ਼ੀਆਂ ਲਈ ਵੀ ਹੈ।
Leviticus 16:28
ਫ਼ੇਰ ਉਹ ਆਦਮੀ, ਜਿਹੜਾ ਉਨ੍ਹਾਂ ਨੂੰ ਸਾੜਦਾ ਹੈ, ਆਪਣੇ ਕੱਪੜੇ ਅਤੇ ਆਪਣੇ ਸ਼ਰੀਰ ਨੂੰ ਪਾਣੀ ਨਾਲ ਧੋ ਲਵੇ। ਇਸਤੋਂ ਮਗਰੋਂ, ਉਹ ਡੇਰੇ ਵਿੱਚ ਦਾਖਲ ਹੋ ਸੱਕਦਾ ਹੈ।
Hebrews 9:10
ਇਹ ਚੜ੍ਹਾਵੇ ਅਤੇ ਬਲੀਆਂ, ਖਾਣ ਅਤੇ ਪੀਣ ਵਾਲੇ ਪਦਾਰੱਥਾਂ ਅਤੇ ਵਿਸ਼ੇਸ਼ ਸਫ਼ਾਈਆਂ, ਨਾਲ ਹੀ ਸੰਬੰਧਿਤ ਸਨ। ਇਹ ਚੀਜ਼ਾਂ ਕੇਵਲ ਸਰੀਰ ਨਾਲ ਸੰਬੰਧਿਤ ਅਸੂਲ ਸਨ, ਪਰ ਦਿਲ ਨਾਲ ਸੰਬੰਧਿਤ ਨਹੀਂ ਸਨ। ਪਰਮੇਸ਼ੁਰ ਨੇ ਇਹ ਅਨੁਸ਼ਾਸਨ ਉਦੋਂ ਤੱਕ ਗ੍ਰੈਹਣ ਕਰਨ ਲਈ ਦਿੱਤੇ ਜਦੋਂ ਤੱਕ ਕਿ ਪਰਮੇਸ਼ੁਰ ਦਾ ਨਵਾਂ ਆਦੇਸ਼ ਨਹੀਂ ਆਇਆ।
Hebrews 10:22
ਅਸੀਂ ਦੋਸ਼ੀ ਭਾਵਨਾਵਾਂ ਤੋਂ ਸ਼ੁੱਧ ਅਤੇ ਸੁਤੰਤਰ ਬਣਾਏ ਗਏ ਹਾਂ। ਅਤੇ ਸਾਡੇ ਸਰੀਰਾਂ ਨੂੰ ਸ਼ੁੱਧ ਪਾਣੀ ਨਾਲ ਧੋ ਦਿੱਤਾ ਗਿਆ ਹੈ। ਇਸ ਲਈ ਸ਼ੁੱਧ ਦਿਲੀ ਨਾਲ ਅਤੇ ਤੁਹਾਡੇ ਵਿਸ਼ਵਾਸ ਦੇ ਭਰੋਸੇ ਪਰਮੇਸ਼ੁਰ ਦੇ ਨਜ਼ਦੀਕ ਆਓ।
1 Peter 3:21
ਉਹ ਪਾਣੀ ਉਸ ਬਪਤਿਸਮੇ ਵਰਗਾ ਸੀ ਜੋ ਹੁਣ ਤੁਹਾਨੂੰ ਬਚਾਉਂਦਾ ਹੈ। ਬਪਤਿਸਮੇ ਦਾ ਅਰਥ ਸਰੀਰ ਤੋਂ ਮੈਲ ਲਾਹੁਣਾ ਨਹੀਂ, ਸਗੋਂ ਇਹ ਪਰਮੇਸ਼ੁਰ ਪਾਸੋਂ ਸ਼ੁੱਧ ਦਿਲ ਦੀ ਮੰਗ ਕਰਨਾ ਹੈ। ਇਹ ਤੁਹਾਨੂੰ ਇਸ ਲਈ ਬਚਾਉਂਦਾ ਹੈ ਕਿਉਂ ਕਿ ਯਿਸੂ ਮਸੀਹ ਮੌਤ ਤੋਂ ਜਿਵਾਲਿਆ ਗਿਆ ਸੀ।
1 John 1:7
ਪਰਮੇਸ਼ੁਰ ਰੌਸ਼ਨੀ ਹੈ। ਸਾਨੂੰ ਵੀ ਰੌਸ਼ਨੀ ਵਿੱਚ ਰਹਿਣਾ ਚਾਹੀਦਾ ਹੈ। ਜੇ ਅਸੀਂ ਰੌਸ਼ਨੀ ਵਿੱਚ ਰਹਾਂਗੇ, ਤਾਂ ਅਸੀਂ ਇੱਕ ਦੂਸਰੇ ਨਾਲ ਸੰਗਤ ਰੱਖਦੇ ਹਾਂ, ਜੇ ਅਸੀਂ ਰੌਸ਼ਨੀ ਵਿੱਚ ਰਹਿੰਦੇ ਹਾਂ। ਯਿਸੂ ਦਾ ਖੂਨ ਸਾਨੂੰ ਹਰ ਪਾਪ ਤੋਂ ਪਾਕ ਕਰਦਾ ਹੈ।
Revelation 7:14
ਮੈਂ ਜਵਾਬ ਦਿੱਤਾ, “ਜਨਾਬ ਤੁਸੀਂ ਜਾਣਦੇ ਹੀ ਹੋ ਉਹ ਕੌਣ ਹਨ।” ਅਤੇ ਬਜ਼ੁਰਗ ਨੇ ਆਖਿਆ, “ਇਹ ਉਹੀ ਲੋਕ ਹਨ ਜਿਹੜੇ ਵੱਡੇ ਤਸੀਹਿਆਂ ਰਾਹੀਂ ਲੰਘੇ ਹਨ। ਉਨ੍ਹਾਂ ਨੇ ਆਪਣੇ ਚੋਲੇ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟੇ ਬਣਾਇਆ।
Acts 22:16
ਹੁਣ ਹੋਰ ਦੇਰ ਨਾ ਕਰ। ਉੱਠ। ਅਤੇ ਉਸਦਾ ਨਾਂ ਲੈਂਦਾ ਹੋਇਆ ਬਪਤਿਸਮਾ ਲੈ, ਅਤੇ ਆਪਣੇ ਪਾਪਾਂ ਨੂੰ ਧੋ ਸੁੱਟ। ਆਪਣੇ-ਆਪ ਨੂੰ ਬਚਾਉਣ ਲਈ ਆਪਣਾ ਯਕੀਨ ਉਸ ਵਿੱਚ ਰੱਖਕੇ ਇਹ ਕਰ।’
John 13:8
ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਤੂੰ ਮੇਰੇ ਲੋਕਾਂ ਵਿੱਚੋਂ ਇੱਕ ਨਹੀਂ ਹੋਵੇਂਗਾ।”
Zechariah 13:1
ਪਰ ਉਸ ਵਕਤ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਹੋਰ ਲੋਕਾਂ ਵਾਸਤੇ ਪਾਣੀ ਦਾ ਇੱਕ ਨਵਾਂ ਚਸ਼ਮਾ ਫ਼ੁੱਟੇਗਾ। ਉਸ ਝਰਨੇ ਵਿੱਚ ਉਨ੍ਹਾਂ ਦੇ ਸਾਰੇ ਪਾਪ ਧੋਤੇ ਜਾਣਗੇ ਤੇ ਉਹ ਲੋਕਾਂ ਨੂੰ ਪਵਿੱਤਰ ਕਰਨਗੇ।
Exodus 19:14
ਫ਼ੇਰ ਮੂਸਾ ਪਰਬਤ ਤੋਂ ਹੇਠਾਂ ਉਤਰਿਆ ਅਤੇ ਲੋਕਾਂ ਕੋਲ ਗਿਆ। ਮੂਸਾ ਨੇ ਉਨ੍ਹਾਂ ਨੂੰ ਪਰਮੇਸ਼ੁਰ ਨਾਲ ਖਾਸ ਸਭਾ ਵਾਸਤੇ ਤਿਆਰ ਕੀਤਾ ਅਤੇ ਉਨ੍ਹਾਂ ਨੇ ਆਪਣੇ ਕੱਪੜੇ ਧੋ ਲਏ।
Leviticus 11:28
ਜੇ ਕੋਈ ਬੰਦਾ ਉਨ੍ਹਾਂ ਦੀਆਂ ਲਾਸ਼ਾਂ ਨੂੰ ਚੁੱਕਦਾ ਹੈ, ਤਾਂ ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ। ਉਹ ਬੰਦਾ ਸ਼ਾਮ ਤੱਕ ਨਾਪਾਕ ਰਹੇਗਾ। ਉਹ ਜਾਨਵਰ ਤੁਹਾਡੇ ਲਈ ਨਾਪਾਕ ਹਨ।
Leviticus 14:47
ਜੇ ਕੋਈ ਬੰਦਾ ਉਸ ਘਰ ਵਿੱਚ ਭੋਜਨ ਕਰਦਾ ਹੈ ਜਾਂ ਲੇਟ ਜਾਂਦਾ ਹੈ, ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ।
Leviticus 15:7
ਇਸਤੋਂ ਇਲਾਵਾ, ਜੇ ਕੋਈ ਬੰਦਾ ਪ੍ਰਮੇਹ ਵਾਲੇ ਬੰਦੇ ਨੂੰ ਛੂਹ ਲੈਂਦਾ ਹੈ ਤਾਂ ਉਸ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਪਾਣੀ ਨਾਲ ਇਸ਼ਨਾਨ ਕਰਨਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ।
Leviticus 15:13
“ਜਦੋਂ ਕੋਈ ਪ੍ਰਮੇਹ ਵਾਲਾ ਬੰਦਾ ਪਾਕ ਬਣਾਏ ਜਾਣ ਲਈ ਤਿਆਰ ਹੁੰਦਾ ਹੈ, ਉਸ ਨੂੰ ਪਾਕ ਬਣਾਏ ਜਾਣ ਤੋਂ ਪਹਿਲਾਂ ਸੱਤ ਦਿਨ ਤੱਕ ਇੰਤਜ਼ਾਰ ਕਰਨਾ ਚਾਹੀਦਾ ਹੈ। ਫ਼ੇਰ ਉਸ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਵਗਦੇ ਪਾਣੀ ਵਿੱਚ ਇਸ਼ਨਾਨ ਕਰਨਾ ਚਾਹੀਦਾ ਹੈ। ਫ਼ੇਰ ਉਹ ਪਾਕ ਹੋ ਜਾਵੇਗਾ।
Numbers 19:8
ਜਿਹੜਾ ਬੰਦਾ ਉਸ ਗਊ ਨੂੰ ਸਾੜਦਾ ਹੈ ਉਸ ਨੂੰ ਵੀ ਪਾਣੀ ਨਾਲ ਇਸ਼ਨਾਨ ਕਰ ਲੈਣਾ ਚਾਹੀਦਾ ਹੈ ਅਤੇ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ। ਉਹ ਵੀ ਸ਼ਾਮ ਤੱਕ ਅਪਵਿੱਤਰ ਰਹੇਗਾ।
Numbers 19:19
“ਫ਼ੇਰ ਕਿਸੇ ਪਵਿੱਤਰ ਬੰਦੇ ਨੂੰ ਇਹ ਪਾਣੀ, ਉਸ ਅਪਵਿੱਤਰ ਬੰਦੇ ਉੱਤੇ, ਤੀਸਰੇ ਦਿਨ ਅਤੇ ਫ਼ੇਰ ਸੱਤਵੇਂ ਦਿਨ ਜ਼ਰੂਰ ਛਿੜਕਨਾ ਚਾਹੀਦਾ ਹੈ। ਸੱਤਵੇਂ ਦਿਨ ਉਹ ਬੰਦਾ ਪਵਿੱਤਰ ਹੋ ਜਾਵੇਗਾ। ਉਸ ਨੂੰ ਆਪਣੇ ਵਸਤਰ ਪਾਣੀ ਨਾਲ ਧੋਣੇ ਚਾਹੀਦੇ ਹਨ। ਉਹ ਸ਼ਾਮ ਨੂੰ ਪਵਿੱਤਰ ਹੋ ਜਾਣਗੇ।
Numbers 19:21
ਇਹ ਬਿਧੀ ਤੁਹਾਡੇ ਲਈ ਸਦਾ ਵਾਸਤੇ ਹੋਵੇਗੀ। ਜੇ ਕਿਸੇ ਬੰਦੇ ਉੱਤੇ ਖਾਸ ਜਲ ਛਿੜਕਿਆ ਜਾਂਦਾ ਹੈ ਤਾਂ ਉਸ ਨੂੰ ਆਪਣੇ ਵਸਤਰ ਵੀ ਧੋ ਲੈਣੇ ਚਾਹੀਦੇ ਹਨ। ਜਿਹੜਾ ਵੀ ਕੋਈ ਬੰਦਾ ਖਾਸ ਜਲ ਨੂੰ ਛੂੰਹਦਾ ਹੈ ਉਹ ਸ਼ਾਮ ਤੱਕ ਅਪਵਿੱਤਰ ਰਹੇਗਾ।
Psalm 51:2
ਹੇ ਪਰਮੇਸ਼ੁਰ, ਮੇਰਾ ਦੋਸ਼ ਧੋ ਸੁੱਟ। ਮੇਰੇ ਗੁਨਾਹ ਧੋ ਸੁੱਟ, ਮੈਨੂੰ ਇੱਕ ਵਾਰ ਫ਼ੇਰ ਨਿਰਮਲ ਬਣਾ ਦੇ।
Psalm 51:7
ਪਵਿੱਤਰ ਪੌਦੇ ਦੀ ਵਰਤੋਂ ਕਰੋ ਅਤੇ ਗੁਨਾਹ ਮੈਨੂੰ ਸ਼ੁੱਧ ਬਨਾਉਣ ਦੀ ਰਸਮ ਕਰੋ। ਮੈਨੂੰ ਉਦੋਂ ਤੱਕ ਧੋਵੋ ਜਦੋਂ ਤੱਕ ਮੈਂ ਬਰਫ਼ ਵਾਂਗੂ ਚਿੱਟਾ ਨਾ ਹੋ ਜਾਵਾਂ।
Exodus 19:10
ਯਹੋਵਾਹ ਨੇ ਮੂਸਾ ਨੂੰ ਆਖਿਆ, “ਅੱਜ ਅਤੇ ਕਲ ਨੂੰ ਤੈਨੂੰ ਮੇਰੇ ਨਾਲ ਖਾਸ ਸਭਾ ਵਾਸਤੇ ਲੋਕਾਂ ਨੂੰ ਤਿਆਰ ਕਰਨਾ ਚਾਹੀਦਾ ਹੈ। ਲੋਕ ਆਪਣੇ ਕੱਪੜੇ ਧੋ ਲੈਣ।