Leviticus 19:26
“ਤੁਹਾਨੂੰ ਕੋਈ ਵੀ ਅਜਿਹਾ ਮਾਸ ਨਹੀਂ ਖਾਣਾ ਚਾਹੀਦਾ ਜਿਸ ਵਿੱਚ ਹਾਲੇ ਖੂਨ ਹੋਵੇ। “ਤੁਹਾਨੂੰ ਭਵਿੱਖ ਦਾ ਹਾਲ ਦੱਸਣ ਲਈ ਕੋਈ ਜਾਦੂ ਜਾਂ ਕਾਲਾ ਇਲਮ ਵਰਤਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ।
Leviticus 19:26 in Other Translations
King James Version (KJV)
Ye shall not eat any thing with the blood: neither shall ye use enchantment, nor observe times.
American Standard Version (ASV)
Ye shall not eat anything with the blood: neither shall ye use enchantments, nor practise augury.
Bible in Basic English (BBE)
Nothing may be used for food with its blood in it; you may not make use of strange arts, or go in search of signs and wonders.
Darby English Bible (DBY)
Ye shall eat nothing with the blood. -- Ye shall not practise enchantment, nor use auguries.
Webster's Bible (WBT)
Ye shall not eat any thing with the blood: neither shall ye use enchantment, nor observe times.
World English Bible (WEB)
"'You shall not eat any meat with the blood still in it; neither shall you use enchantments, nor practice sorcery.
Young's Literal Translation (YLT)
`Ye do not eat with the blood; ye do not enchant, nor observe clouds.
| Ye shall not | לֹ֥א | lōʾ | loh |
| eat | תֹֽאכְל֖וּ | tōʾkĕlû | toh-heh-LOO |
| any thing with | עַל | ʿal | al |
| blood: the | הַדָּ֑ם | haddām | ha-DAHM |
| neither | לֹ֥א | lōʾ | loh |
| shall ye use enchantment, | תְנַֽחֲשׁ֖וּ | tĕnaḥăšû | teh-na-huh-SHOO |
| nor | וְלֹ֥א | wĕlōʾ | veh-LOH |
| observe times. | תְעוֹנֵֽנוּ׃ | tĕʿônēnû | teh-oh-nay-NOO |
Cross Reference
2 Kings 17:17
ਉਨ੍ਹਾਂ ਨੇ ਅੱਗ ਵਿੱਚ ਆਪਣੀ ਧੀਆਂ ਪੁੱਤਰਾਂ ਦੀ ਬਲੀ ਚੜ੍ਹਾਈ ਅਤੇ ਭਵਿੱਖ ਨੂੰ ਜਾਨਣ ਵਾਸਤੇ ਜਾਦੂਗਰੀ ਤੇ ਕਾਲੇ ਇਲਮ ਸਿਖੇ ਅਤੇ ਹਰ ਉਹ ਕੰਮ ਕੀਤਾ ਜਿਸ ਨੂੰ ਯਹੋਵਾਹ ਨੇ ਮਾੜਾ ਆਖਿਆ। ਇਹ ਸਭ ਉਨ੍ਹਾਂ ਨੇ ਯਹੋਵਾਹ ਦੇ ਕਰੋਧ ਨੂੰ ਭੜਕਾਉਣ ਲਈ ਹੀ ਕੀਤਾ
Deuteronomy 12:23
ਪਰ ਧਿਆਨ ਰੱਖਣਾ ਕਿ ਖੂਨ ਨਹੀਂ ਖਾਣਾ। ਕਿਉਂ? ਕਿਉਂਕਿ ਜੀਵਨ ਖੂਨ ਵਿੱਚ ਹੁੰਦਾ ਹੈ। ਅਤੇ ਤੁਹਾਨੂੰ ਓਨਾ ਚਿਰ ਮਾਸ ਨੂੰ ਨਹੀਂ ਖਾਣਾ ਚਾਹੀਦਾ ਜਿੰਨਾ ਚਿਰ ਇਸ ਵਿੱਚ ਜੀਵਨ ਹੈ।
2 Chronicles 33:6
ਉਸ ਨੇ ਬਨ-ਹਿੰਨੋਮ ਦੀ ਵਾਦੀ ਵਿੱਚ ਬਲੀ ਵਜੋਂ ਆਪਣੇ ਪੁੱਤਰਾਂ ਨੂੰ ਅੱਗ ਵਿੱਚ ਸਾੜਿਆ। ਉਹ ਕਾਲਾ ਜਾਦੂ (ਭਵਿੱਖ ਬਾਣੀ) ਕਰਦਾ ਸੀ ਅਤੇ ਉਨ੍ਹਾਂ ਲੋਕਾਂ ਦਾ ਸਾਥ ਰੱਖਦਾ ਸੀ ਜਿਹੜੇ ਭੂਤ-ਮ੍ਰਿਤ, ਜਾਦੂਗਰ ਅਤੇ ਜੋਤਸ਼ੀ ਸਨ। ਮਨੱਸ਼ਹ ਨੇ ਬਹੁਤ ਸਾਰੇ ਅਜਿਹੇ ਕੰਮ ਕੀਤੇ ਜੋ ਯਹੋਵਾਹ ਮੁਤਾਬਕ ਨਹੀਂ ਕੀਤੇ ਜਾਣੇ ਚਾਹੀਦੇ ਸਨ। ਇਸ ਕਰਕੇ ਯਹੋਵਾਹ ਮਨੱਸ਼ਹ ਤੇ ਬੜਾ ਕ੍ਰੋਧਵਾਨ ਸੀ।
2 Kings 21:6
ਉਸ ਨੇ ਆਪਣੇ ਪੁੱਤਰ ਨੂੰ ਅੱਗ ਵਿੱਚੋਂ ਦੀ ਲੰਘਾਇਆ। ਅਤੇ ਉਸ ਨੇ ਭਵਿੱਖ ਨੂੰ ਜਾਨਣ ਵਾਸਤੇ ਵੱਖੋ-ਵੱਖ ਤਰੀਕੇ ਅਪਣਾਏ। ਉਸ ਨੇ ਟੂਣੇ-ਟੋਟਕੇ ਕਰਨ ਵਾਲੇ ਜਾਦੂਗਰਾਂ ਨਾਲ ਵਾਸਤਾ ਰੱਖਿਆ। ਉਸ ਨੇ ਅਨੇਕਾਂ ਬਦ-ਗੱਲਾਂ ਕਰਕੇ ਯਹੋਵਾਹ ਨੂੰ ਗੁੱਸੇ ਕੀਤਾ ਜਿਨ੍ਹਾਂ ਨੂੰ ਯਹੋਵਾਹ ਗ਼ਲਤ ਮੰਨਦਾ ਸੀ।
Leviticus 7:26
“ਤੁਸੀਂ ਜਿੱਥੇ ਕਿਤੇ ਵੀ ਰਹਿੰਦੇ ਹੋਵੋਂ, ਤੁਹਾਨੂੰ ਕਿਸੇ ਵੀ ਪੰਛੀ ਜਾਂ ਜਾਨਵਰ ਦਾ ਖੂਨ ਨਹੀਂ ਖਾਣਾ ਚਾਹੀਦਾ।
Leviticus 3:17
ਇਹ ਅਸੂਲ ਤੁਹਾਡੀਆਂ ਸਾਰੀਆਂ ਪੀੜ੍ਹੀਆਂ ਤੱਕ ਹਮੇਸ਼ਾ ਜਾਰੀ ਰਹੇਗਾ। ਜਿੱਥੇ ਕਿਤੇ ਵੀ ਤੁਸੀਂ ਰਹਿੰਦੇ ਹੋਵੋ, ਤੁਹਾਨੂੰ ਕਦੇ ਵੀ ਚਰਬੀ ਜਾਂ ਖੂਨ ਨਹੀਂ ਖਾਣਾ ਚਾਹੀਦਾ।”
Malachi 3:5
ਫ਼ਿਰ ਮੈਂ ਆਵਾਂਗਾ ਅਤੇ ਤੁਹਾਡੇ ਕੋਲ ਰਵਾਂਗਾ ਅਤੇ ਨਿਆਉਂ ਕਰਾਂਗਾ। ਮੈਂ ਕਿਸੇ ਉਸ ਵਾਂਗ ਹੋਵਾਂਗਾ ਜੋ ਨਿਆਂਕਾਰਾਂ ਦੇ ਕੋਲ ਲੋਕਾਂ ਦੇ ਚਸ਼ਮਦੀਦ ਗਵਾਹ ਵਾਂਗ ਆਉਂਦਾ ਹੈ, ਜੋ ਉਨ੍ਹਾਂ ਦੀਆਂ ਕਰਨੀਆਂ ਦਾ ਹਿਸਾਬ ਦੱਸੇਗਾ। ਕੁਝ ਲੋਕ, ਮਜਦੂਰਾਂ ਨੂੰ ਮਜਦੂਰੀ ਨਾ ਦੇਕੇ ਧੋਖਾ ਦਿੰਦੇ ਹਨ, ਕੁਝ ਲੋਕ ਯਾਤੀਮਾਂ ਅਤੇ ਵਿਧਵਾਵਾਂ ਨੂੰ ਸਤਾਉਂਦੇ ਹਨ ਅਤੇ ਕੁਝ ਲੋਕ ਵਿਦੇਸ਼ੀਆਂ ਨੂੰ ਨਿਆਂ ਤੋਂ ਵਾਂਝਾ ਰੱਖਦੇ ਹਨ। ਲੋਕ ਭੈ ਨਹੀਂ ਖਾਂਦੇ ਅਤੇ ਮੇਰਾ ਆਦਰ ਨਹੀਂ ਕਰਦੇ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਬਚਨ ਕਹੇ।
Daniel 2:10
ਕਸਦੀਆਂ ਨੇ ਰਾਜੇ ਨੂੰ ਉੱਤਰ ਦਿਤਾ: ਉਨ੍ਹਾਂ ਨੇ ਆਖਿਆ, “ਧਰਤੀ ਉੱਤੇ ਕੋਈ ਵੀ ਬੰਦਾ ਅਜਿਹਾ ਨਹੀਂ ਹੈ ਜਿਹੜਾ ਉਹ ਗੱਲ ਕਰ ਸੱਕੇ ਜੋ ਰਾਜਾ ਆਖ ਰਿਹਾ ਹੈ! ਕਿਸੇ ਵੀ ਰਾਜੇ ਨੇ ਕਦੇ ਵੀ ਸਿਆਣਿਆਂ ਨੂੰ ਜਾਂ ਜਾਦੂ ਟੂਣੇ ਵਾਲਿਆਂ ਨੂੰ ਅਜਿਹਾ ਕੁਝ ਕਰਨ ਲਈ ਨਹੀਂ ਆਖਿਆ।ਕਿਸੇ ਸਭ ਤੋਂ ਮਹਾਨ ਅਤੇ ਸਭ ਤੋਂ ਤਾਕਤਵਰ ਰਾਜੇ ਨੇ ਵੀ ਆਪਣੇ ਸਿਆਣਿਆਂ ਨੂੰ ਅਜਿਹਾ ਕਰਨ ਲਈ ਕਦੇ ਨਹੀਂ ਆਖਿਆ।
Jeremiah 10:2
ਇਹ ਹੈ ਜੋ ਯਹੋਵਾਹ ਆਖਦਾ ਹੈ: “ਹੋਰਨਾਂ ਕੌਮਾਂ ਦੇ ਲੋਕਾਂ ਵਾਂਗ ਨਾ ਜੀਓ। ਅਕਾਸ਼ ਦੇ ਖਾਸ ਸਂਕੇਤਾਂ ਕੋਲੋਂ ਭੈਭੀਤ ਨਾ ਹੋਵੋ। ਹੋਰਨਾਂ ਕੌਮਾਂ ਦੇ ਲੋਕ ਇਨ੍ਹਾਂ ਚੀਜ਼ਾਂ ਤੋਂ ਭੈਭੀਤ ਨੇ ਜਿਹੜੀਆਂ ਉਹ ਅਕਾਸ਼ ਵਿੱਚ ਵੇਖਦੇ ਨੇ। ਪਰ ਤੁਹਾਨੂੰ ਇਨ੍ਹਾਂ ਚੀਜ਼ਾਂ ਤੋਂ ਭੈਭੀਤ ਨਹੀਂ ਹੋਣਾ ਚਾਹੀਦਾ।
1 Samuel 15:23
ਹੁਕਮ ਨਾ ਮੰਨਣਾ ਮਾਂਦਰੀ ਦੇ ਪਾਪ ਜਿੰਨਾ ਹੀ ਬੁਰਾ ਹੈ। ਢੀਠ ਹੋਣਾ ਅਤੇ ਮਨ-ਮਰਜ਼ੀ ਕਰਨਾ ਬੁੱਤ ਉਪਾਸਨਾ ਕਰਨ ਜਿੰਨਾ ਹੀ ਬੁਰਾ ਹੈ। ਤੂੰ ਯਹੋਵਾਹ ਦੇ ਹੁਕਮ ਨੂੰ ਮੰਨਣ ਤੋਂ ਇਨਕਾਰ ਕੀਤਾ ਇਸ ਲਈ ਯਹੋਵਾਹ ਨੇ ਤੈਨੂੰ ਪਾਤਸ਼ਾਹ ਮੰਨਣ ਤੋਂ ਇਨਕਾਰ ਕੀਤਾ ਹੈ।”
Deuteronomy 18:10
ਆਪਣੇ ਪੁੱਤਰਾਂ ਧੀਆਂ ਨੂੰ ਆਪਣੀਆਂ ਜਗਵੇਦੀਆਂ ਉੱਤੇ ਸਾੜਕੇ ਬਲੀਆਂ ਨਹੀਂ ਚੜ੍ਹਾਉਣੀਆਂ। ਕਿਸੇ ਜੋਤਸ਼ੀ ਨੂੰ ਜਾਂ ਕਿਸੇ ਭੂਤ-ਮ੍ਰਿਤ ਜਾਂ ਸਿਆਣੇ ਨੂੰ ਪੁੱਛਕੇ ਇਹ ਜਾਨਣ ਦੀ ਕੋਸ਼ਿਸ਼ ਨਾ ਕਰਨਾ ਕਿ ਭਵਿੱਖ ਵਿੱਚ ਕੀ ਵਾਪਰੇਗਾ।
Leviticus 17:10
“ਮੈਂ (ਪਰਮੇਸ਼ੁਰ) ਉਸ ਕਿਸੇ ਵੀ ਬੰਦੇ ਦੇ ਖਿਲਾਫ਼ ਹੋਵਾਂਗਾ ਜਿਹੜਾ ਖੂਨ ਖਾਂਦਾ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬੰਦਾ ਇਸਰਾਏਲ ਦਾ ਕੋਈ ਸ਼ਹਿਰੀ ਹੈ ਜਾਂ ਉਹ ਤੁਹਾਡੇ ਦਰਮਿਆਨ ਰਹਿੰਦਾ ਕੋਈ ਵਿਦੇਸ਼ੀ ਹੈ। ਮੈਂ ਉਸ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦੇਵਾਂਗਾ।
Exodus 8:7
ਮਿਸਰੀ ਜਾਦੂਗਰਾਂ ਨੇ ਆਪਣੀਆਂ ਜਾਦੂਗਰੀਆਂ ਵਰਤੀਆਂ ਅਤੇ ਉਨ੍ਹਾਂ ਨੇ ਵੀ ਹੋਰ ਵੱਧੇਰੇ ਡੱਡੂ ਬਾਹਰ ਕੱਢੇ ਅਤੇ ਮਿਸਰ ਦੀ ਧਰਤੀ ਤੇ ਫ਼ੈਲਾ ਦਿੱਤੇ।
Exodus 7:11
ਇਸ ਲਈ ਰਾਜੇ ਨੇ ਆਪਣੇ ਸਿਆਣਿਆਂ ਅਤੇ ਜਾਦੂਗਰਾਂ ਨੂੰ ਬੁਲਾਇਆ। ਇਨ੍ਹਾਂ ਬੰਦਿਆਂ ਨੇ ਵੀ ਆਪਣੀਆਂ ਚੁਸਤੀਆਂ ਵਰਤੀਆਂ ਅਤੇ ਹਾਰੂਨ ਵਰਗੀ ਗੱਲ ਕਰਨ ਵਿੱਚ ਕਾਮਯਾਬ ਹੋ ਗਏ।