Leviticus 21:11
ਉਸ ਨੂੰ ਕਿਸੇ ਮੁਰਦਾ ਸ਼ਰੀਰ ਦੇ ਕੋਲ ਜਾਕੇ ਆਪਣੇ-ਆਪ ਨੂੰ ਪਲੀਤ ਨਹੀਂ ਕਰਨਾ ਚਾਹੀਦਾ ਭਾਵੇਂ ਲਾਸ਼ ਉਸਦੀ ਮਾਂ ਹੋਵੇ ਜਾਂ ਪਿਉ ਦੀ।
Leviticus 21:11 in Other Translations
King James Version (KJV)
Neither shall he go in to any dead body, nor defile himself for his father, or for his mother;
American Standard Version (ASV)
neither shall he go in to any dead body, nor defile himself for his father, or for his mother;
Bible in Basic English (BBE)
He may not go near any dead body or make himself unclean for his father or his mother;
Darby English Bible (DBY)
Neither shall he come near any person dead, nor make himself unclean for his father and for his mother;
Webster's Bible (WBT)
Neither shall he go in to any dead body, nor defile himself for his father, or for his mother;
World English Bible (WEB)
neither shall he go in to any dead body, nor defile himself for his father, or for his mother;
Young's Literal Translation (YLT)
nor beside any dead person doth he come; for his father and for his mother he doth not defile himself;
| Neither | וְעַ֛ל | wĕʿal | veh-AL |
| shall he go in | כָּל | kāl | kahl |
| to | נַפְשֹׁ֥ת | napšōt | nahf-SHOTE |
| any | מֵ֖ת | mēt | mate |
| dead | לֹ֣א | lōʾ | loh |
| body, | יָבֹ֑א | yābōʾ | ya-VOH |
| nor | לְאָבִ֥יו | lĕʾābîw | leh-ah-VEEOO |
| defile himself | וּלְאִמּ֖וֹ | ûlĕʾimmô | oo-leh-EE-moh |
| for his father, | לֹ֥א | lōʾ | loh |
| or for his mother; | יִטַּמָּֽא׃ | yiṭṭammāʾ | yee-ta-MA |
Cross Reference
Numbers 19:14
“ਇਹ ਬਿਧੀ ਉਨ੍ਹਾਂ ਲੋਕਾਂ ਲਈ ਹੈ ਜਿਹੜੇ ਆਪਣੇ ਤੰਬੂਆਂ ਅੰਦਰ ਮਾਰੇ ਜਾਂਦੇ ਹਨ। ਜੇ ਕੋਈ ਬੰਦਾ ਆਪਣੇ ਤੰਬੂ ਅੰਦਰ ਮਰ ਜਾਂਦਾ ਹੈ, ਤਾਂ ਉਸ ਤੰਬੂ ਦਾ ਹਰ ਬੰਦਾ ਅਪਵਿੱਤਰ ਹੋ ਜਾਵੇਗਾ। ਉਹ ਸੱਤਾਂ ਦਿਨਾ ਤੱਕ ਅਪਵਿੱਤਰ ਰਹਿਣਗੇ।
Numbers 6:7
ਜੇ ਭਾਵੇਂ ਉਸਦਾ ਆਪਣਾ ਪਿਤਾ, ਮਾਂ ਭਰਾ ਜਾਂ ਭੈਣ ਵੀ ਮਰ ਜਾਵੇ, ਉਸ ਨੂੰ ਉਨ੍ਹਾਂ ਨੂੰ ਨਹੀਂ ਛੂਹਣਾ ਚਾਹੀਦਾ। ਇਸ ਨਾਲ ਉਹ ਅਪਵਿੱਤਰ ਹੋ ਜਾਵੇਗਾ। ਉਸ ਨੂੰ ਇਹ ਜ਼ਰੂਰ ਦਰਸਾਉਣਾ ਚਾਹੀਦਾ ਹੈ ਕਿ ਉਹ ਵੱਖ ਹੋ ਗਿਆ ਹੈ ਅਤੇ ਉਸ ਨੇ ਆਪਣੇ-ਆਪ ਨੂੰ ਪੂਰੀ ਤਰ੍ਹਾਂ ਪਰਮੇਸ਼ੁਰ ਨੂੰ ਸੌਂਪ ਦਿੱਤਾ ਹੈ।
Leviticus 21:1
ਜਾਜਕਾਂ ਲਈ ਬਿਧੀਆਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਇਹ ਗੱਲਾਂ ਆਖ; ਆਪਣੇ ਲੋਕਾਂ ਦਰਮਿਆਨ ਹੋਈ ਮੌਤ ਕਾਰਣ ਜਾਜਕ ਨੂੰ ਆਪਣੇ-ਆਪ ਨੂੰ ਪਲੀਤ ਨਹੀਂ ਕਰਨਾ ਚਾਹੀਦਾ।
Leviticus 19:28
ਤੁਹਾਨੂੰ ਮੁਰਦਾ ਲੋਕਾਂ ਨੂੰ ਚੇਤੇ ਕਰਨ ਲਈ ਜਿਸਮ ਉੱਤੇ ਜ਼ਖਮ ਨਹੀਂ ਬਨਾਉਣੇ ਚਾਹੀਦੇ। ਤੁਹਾਨੂੰ ਆਪਣੇ ਜਿਸਮ ਉੱਤੇ ਤੰਦੋਲੇ ਨਹੀਂ ਗੁਦਵਾਉਣੇ ਚਾਹੀਦੇ। ਮੈਂ ਯਹੋਵਾਹ ਹਾਂ।
2 Corinthians 5:16
ਹੁਣ ਤੋਂ ਅਸੀਂ ਕਿਸੇ ਵਿਅਕਤੀ ਬਾਰੇ ਉਸ ਤਰ੍ਹਾਂ ਨਹੀਂ ਸੋਚਦੇ ਜਿਵੇਂ ਦੁਨੀਆਂ ਦੇ ਲੋਕ ਸੋਚਦੇ ਹਨ। ਇਹ ਸੱਚ ਹੈ ਕਿ ਪਿੱਛਲੇ ਸਮੇਂ ਅਸੀਂ ਮਸੀਹ ਬਾਰੇ ਦੁਨੀਆਂ ਦੇ ਲੋਕਾਂ ਵਾਂਗ ਹੀ ਸੋਚਿਆ ਸੀ। ਪਰ ਹੁਣ ਅਸੀਂ ਉਸ ਤਰ੍ਹਾਂ ਨਹੀਂ ਸੋਚਦੇ।
Luke 14:26
“ਜੇਕਰ ਕੋਈ ਮਨੁੱਖ ਮੇਰੇ ਕੋਲ ਆਉਂਦਾ ਹੈ ਪਰ ਉਹ ਆਪਣੇ ਪਿਤਾ, ਮਾਤਾ, ਪਤਨੀ, ਬੱਚਿਆਂ ਭਰਾਵਾਂ ਜਾਂ ਭੈਣਾਂ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਮਨੁੱਖ ਮੇਰਾ ਚੇਲਾ ਨਹੀਂ ਹੋ ਸੱਕਦਾ। ਬੰਦੇ ਨੂੰ ਹੋਰ ਕਿਸੇ ਵੀ ਚੀਜ਼ ਨਾਲੋਂ ਵੱਧ ਆਪਣੀ ਜ਼ਿੰਦਗੀ ਨਾਲੋਂ ਵੀ ਵੱਧ, ਮੈਨੂੰ ਪਿਆਰ ਕਰਨਾ ਚਾਹੀਦਾ ਹੈ।
Luke 9:59
ਯਿਸੂ ਨੇ ਇੱਕ ਹੋਰ ਮਨੁੱਖ ਨੂੰ ਕਿਹਾ, “ਮੇਰੇ ਪਿੱਛੇ ਤੁਰ ਆ!” ਪਰ ਆਦਮੀ ਨੇ ਆਖਿਆ, “ਪ੍ਰਭੂ ਜੀ! ਕਿਰਪਾ ਕਰਕੇ ਮੈਨੂੰ ਜਾਣ ਦੀ ਆਗਿਆ ਦੇਵੋ ਤਾਂ ਜੋ ਮੈਂ ਪਹਿਲਾਂ ਆਪਣੇ ਪਿਓ ਨੂੰ ਦਫ਼ਨਾ ਆਵਾਂ।”
Matthew 12:46
ਯਿਸੂ ਦੇ ਚੇਲੇ ਹੀ ਉਸਦਾ ਪਰਿਵਾਰ ਜਦੋਂ ਯਿਸੂ ਲੋਕਾਂ ਨਾਲ ਗੱਲਾਂ ਕਰ ਰਿਹਾ ਸੀ, ਉਸਦੀ ਮਾਤਾ ਅਤੇ ਭਰਾ ਉਸ ਨਾਲ ਗੱਲ ਕਰਨ ਲਈ ਬਾਹਰ ਖੜੋਤੇ ਹੋਏ ਸਨ।
Matthew 8:21
ਉਸ ਦੇ ਇੱਕ ਦੂਜੇ ਚੇਲੇ ਨੇ ਉਸ ਨੂੰ ਆਖਿਆ, “ਪ੍ਰਭੂ, ਮੈਨੂੰ ਪਰਵਾਨਗੀ ਦਿਓ ਕਿ ਮੈਂ ਪਹਿਲਾਂ ਜਾਕੇ ਆਪਣੇ ਪਿਉ ਨੂੰ ਦਫ਼ਨਾਵਾਂ ਫੇਰ ਮੈਂ ਤੁਹਾਡਾ ਅਨੁਸਰਣ ਕਰਾਂਗਾ।”
Deuteronomy 33:9
ਉਨ੍ਹਾਂ ਨੇ ਤੇਰਾ, ਯਹੋਵਾਹ, ਬਹੁਤ ਚੰਗੀ ਤਰ੍ਹਾਂ ਧਿਆਨ ਰੱਖਿਆ, ਆਪਣੇ ਖੁਦ ਦੇ ਪਰਿਵਾਰਾਂ ਨਾਲੋ ਵੀ ਚੰਗੀ ਤਰ੍ਹਾਂ। ਉਹ ਆਪਣੇ ਮਾਪਿਆ ਨੂੰ ਭੁੱਲ ਗਏ ਅਤੇ ਖੁਦ ਦੇ ਭਰਾਵਾ ਨੂੰ ਨਹੀਂ ਪਛਾਣਿਆ। ਉਨ੍ਹਾਂ ਆਪਣੇ ਬੱਚਿਆਂ ਵੱਲ ਧਿਆਨ ਨਹੀਂ ਦਿੱਤਾ। ਪਰ ਉਨ੍ਹਾਂ ਤੇਰੇ ਹੁਕਮਾ ਦੀ ਪਾਲਣਾ ਕੀਤੀ ਅਤੇ ਉਨ੍ਹਾਂ ਤੇਰੇ ਇਕਰਾਰਨਾਮੇ ਨੂੰ ਰੱਖਿਆ ਸੀ।