Leviticus 24:14 in Punjabi

Punjabi Punjabi Bible Leviticus Leviticus 24 Leviticus 24:14

Leviticus 24:14
“ਉਸ ਆਦਮੀ ਨੂੰ, ਜਿਸਨੇ ਸਰਾਪਿਆ ਸੀ, ਡੇਰੇ ਤੋਂ ਬਾਹਰ ਲੈ ਜਾਉ। ਫ਼ੇਰ ਉਨ੍ਹਾਂ ਸਾਰੇ ਲੋਕਾਂ ਨੂੰ ਇੱਕਤਰ ਕਰੋ ਜਿਨ੍ਹਾਂ ਨੇ ਉਸ ਨੂੰ ਗਾਲ੍ਹਾਂ ਕੱਢਦਿਆਂ ਸੁਣਿਆ ਸੀ। ਉਨ੍ਹਾਂ ਨੂੰ ਆਪਣੇ ਹੱਥ ਉਸ ਦੇ ਸਿਰ ਤੇ ਰੱਖਣੇ ਚਾਹੀਦੇ ਹਨ ਅਤੇ ਫ਼ੇਰ ਸਾਰੇ ਲੋਕਾਂ ਨੂੰ ਉਸ ਉੱਤੇ ਪੱਥਰ ਸੁੱਟਕੇ ਉਸ ਨੂੰ ਮਾਰ ਦੇਣਾ ਚਾਹੀਦਾ ਹੈ।

Leviticus 24:13Leviticus 24Leviticus 24:15

Leviticus 24:14 in Other Translations

King James Version (KJV)
Bring forth him that hath cursed without the camp; and let all that heard him lay their hands upon his head, and let all the congregation stone him.

American Standard Version (ASV)
Bring forth him that hath cursed without the camp; and let all that heard him lay their hands upon his head, and let all the congregation stone him.

Bible in Basic English (BBE)
Take the curser outside the tent-circle; and let all in whose hearing the words were said put their hands on his head, and let him be stoned by all the people.

Darby English Bible (DBY)
Lead the reviler outside the camp; and all that heard [him] shall lay their hands upon his head, and the whole assembly shall stone him.

Webster's Bible (WBT)
Bring forth him that hath cursed without the camp; and let all that heard him lay their hands upon his head, and let all the congregation stone him.

World English Bible (WEB)
"Bring out of the camp him who cursed; and let all who heard him lay their hands on his head, and let all the congregation stone him.

Young's Literal Translation (YLT)
`Bring out the reviler unto the outside of the camp; and all those hearing have laid their hands on his head, and all the company have stoned him.

Bring
forth
הוֹצֵ֣אhôṣēʾhoh-TSAY

אֶתʾetet
him
that
hath
cursed
הַֽמְקַלֵּ֗לhamqallēlhahm-ka-LALE
without
אֶלʾelel

מִחוּץ֙miḥûṣmee-HOOTS
the
camp;
לַֽמַּחֲנֶ֔הlammaḥănela-ma-huh-NEH
and
let
all
וְסָֽמְכ֧וּwĕsāmĕkûveh-sa-meh-HOO
heard
that
כָֽלkālhahl
him
lay
הַשֹּׁמְעִ֛יםhaššōmĕʿîmha-shoh-meh-EEM

אֶתʾetet
their
hands
יְדֵיהֶ֖םyĕdêhemyeh-day-HEM
upon
עַלʿalal
head,
his
רֹאשׁ֑וֹrōʾšôroh-SHOH
and
let
all
וְרָֽגְמ֥וּwĕrāgĕmûveh-ra-ɡeh-MOO
the
congregation
אֹת֖וֹʾōtôoh-TOH
stone
כָּלkālkahl
him.
הָֽעֵדָֽה׃hāʿēdâHA-ay-DA

Cross Reference

Deuteronomy 17:7
ਗਵਾਹ, ਉਸ ਬੰਦੇ ਉੱਤੇ ਪੱਥਰ ਸੁੱਟਕੇ ਉਸ ਨੂੰ ਮਾਰਨ ਲਈ ਪਹਿਲੇ ਹੋਣੇ ਚਾਹੀਦੇ ਹਨ। ਫ਼ੇਰ ਬਾਕੀ ਦੇ ਲੋਕਾਂ ਨੂੰ ਪੱਥਰ ਸੁੱਟਕੇ ਉਸ ਨੂੰ ਮਾਰ ਦੇਣਾ ਚਾਹੀਦਾ ਹੈ। ਇੰਝ ਤੁਸੀਂ ਆਪਣੇ ਲੋਕਾਂ ਵਿੱਚੋਂ ਬਦੀ ਨੂੰ ਕੱਢ ਦਿਉਂਗੇ।

Deuteronomy 21:21
ਤਾਂ ਕਸਬੇ ਦੇ ਆਦਮੀਆਂ ਨੂੰ ਉਸ ਪੁੱਤਰ ਨੂੰ ਪੱਥਰ ਮਾਰ ਦੇਣਾ ਚਾਹੀਦਾ ਹੈ। ਅਜਿਹਾ ਕਰਕੇ ਤੁਸੀਂ ਆਪਣੇ ਵਿੱਚਕਾਰੋਂ ਬਦੀ ਨੂੰ ਦੂਰ ਕਰ ਦੇਵੋਂਗੇ। ਇਸਰਾਏਲ ਦੇ ਸਾਰੇ ਲੋਕ ਇਸ ਬਾਰੇ ਸੁਨਣਗੇ ਅਤੇ ਭੈਭੀਤ ਹੋ ਜਾਣਗੇ।

Leviticus 20:27
“ਕੋਈ ਆਦਮੀ ਜਾਂ ਔਰਤ ਜਿਹੜਾ ਭੂਤ ਮ੍ਰਿਤ ਹੈ ਜਾਂ ਸਿਆਣਾ ਹੈ ਮਾਰ ਦਿੱਤਾ ਜਾਣਾ ਚਾਹੀਦਾ ਹੈ। ਲੋਕਾਂ ਨੂੰ ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਉਹ ਆਪਣੀ ਮੌਤ ਦੇ ਖੁਦ ਜ਼ਿੰਮੇਵਾਰ ਹੋਣਗੇ।”

Leviticus 20:2
“ਤੈਨੂੰ ਇਸਰਾਏਲ ਦੇ ਲੋਕਾਂ ਨੂੰ ਇਹ ਗੱਲਾਂ ਦੱਸ ਦੇਣੀਆਂ ਚਾਹੀਦੀਆਂ ਹਨ; ਹੋ ਸੱਕਦਾ ਹੈ ਕਿ ਤੁਹਾਡੇ ਦੇਸ਼ ਦਾ ਕੋਈ ਬੰਦਾ ਆਪਣੇ ਕਿਸੇ ਇੱਕ ਬੱਚੇ ਨੂੰ ਝੂਠੇ ਦੇਵਤੇ ਮੋਲਕ ਨੂੰ ਦੇ ਦੇਵੇ। ਉਸ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬੰਦਾ ਇਸਰਾਏਲ ਦਾ ਨਾਗਰਿਕ ਹੈ ਜਾਂ ਇਸਰਾਏਲ ਵਿੱਚ ਰਹਿਣ ਵਾਲਾ ਕੋਈ ਪਰਦੇਸੀ ਹੈ, ਤੁਹਾਨੂੰ ਉਸ ਬੰਦੇ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ।

Acts 7:58
ਉਨ੍ਹਾਂ ਨੇ ਉਸ ਨੂੰ ਸ਼ਹਿਰੋਂ ਬਾਹਰ ਕੱਢ ਦਿੱਤਾ ਅਤੇ ਉਸ ਨੂੰ ਪੱਥਰ ਮਾਰੇ। ਅਤੇ ਜਿਨ੍ਹਾਂ ਲੋਕਾਂ ਨੇ ਇਸਤੀਫ਼ਾਨ ਦੇ ਵਿਰੁੱਧ ਗਵਾਹੀ ਦਿੱਤੀ ਸੀ, ਉਨ੍ਹਾਂ ਆਪਣੇ ਵਸਤਰ ਇੱਕ ਸੋਲੂਸ ਨਾਂ ਦੇ ਜੁਆਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ।

John 10:31
ਯਹੂਦੀਆਂ ਨੇ ਇਹ ਸੁਣਿਆ ਅਤੇ ਯਿਸੂ ਨੂੰ ਮਾਰਨ ਲਈ ਪੱਥਰ ਚੁੱਕੇ।

John 8:59
ਜਦੋਂ ਯਿਸੂ ਨੇ ਇਸ ਤਰ੍ਹਾਂ ਆਖਿਆ, ਲੋਕਾਂ ਨੇ ਉਸ ਤੇ ਸੁੱਟਣ ਵਾਸਤੇ ਪੱਥਰ ਚੁੱਕੇ। ਪਰ ਯਿਸੂ ਲੁਕ ਗਿਆ ਅਤੇ ਮੰਦਰ ਛੱਡ ਕੇ ਚੱਲਾ ਗਿਆ।

Joshua 7:25
ਫ਼ੇਰ ਯਹੋਸ਼ੁਆ ਨੇ ਆਖਿਆ, “ਤੂੰ ਸਾਡੇ ਲਈ ਬਹੁਤ ਮੁਸੀਬਤ ਪੈਦਾ ਕੀਤੀ! ਪਰ ਹੁਣ ਯਹੋਵਾਹ ਤੈਨੂੰ ਮੁਸੀਬਤ ਵਿੱਚ ਪਾਏਗਾ!” ਫ਼ੇਰ ਸਾਰੇ ਲੋਕਾਂ ਨੇ ਉਦੋਂ ਤੀਕ ਆਕਾਨ ਅਤੇ ਉਸ ਦੇ ਪਰਿਵਾਰ ਉੱਤੇ ਪੱਥਰ ਸੁੱਟੇ ਜਦੋਂ ਤੀਕ ਕਿ ਉਹ ਮਰ ਨਹੀਂ ਗਏ। ਫ਼ੇਰ ਲੋਕਾਂ ਨੇ ਉਨ੍ਹਾਂ ਨੂੰ ਅਤੇ ਉਸਦੀ ਹਰ ਸ਼ੈਅ ਨੂੰ ਸਾੜ ਦਿੱਤਾ।

Deuteronomy 22:21
ਤਾਂ ਕਸਬੇ ਦੇ ਆਗੂਆਂ ਨੂੰ ਚਾਹੀਦਾ ਹੈ ਕਿ ਉਸ ਕੁੜੀ ਨੂੰ ਉਸ ਦੇ ਮਾਪਿਆਂ ਦੇ ਘਰ ਦੇ ਦਰਵਾਜ਼ੇ ਉੱਤੇ ਲੈ ਆਉਣ। ਫ਼ੇਰ ਕਸਬੇ ਦੇ ਆਦਮੀਆਂ ਨੂੰ ਚਾਹੀਦਾ ਹੈ ਕਿ ਉਹ ਉਸ ਨੂੰ ਪੱਥਰ ਮਾਰਕੇ ਮਾਰ ਦੇਣ। ਕਿਉਂਕਿ ਉਸ ਨੇ ਇਸਰਾਏਲ ਵਿੱਚ ਬੜੀ ਸ਼ਰਮਸਾਰੀ ਵਾਲ ਗੱਲ ਕੀਤੀ ਹੈ। ਉਸ ਨੇ ਆਪਣੇ ਪਿਤਾ ਦੇ ਘਰ ਇੱਕ ਵੇਸਵਾ ਵਾਲਾ ਕੰਮ ਕੀਤਾ ਹੈ। ਤੁਹਾਨੂੰ ਚਾਹੀਦਾ ਹੈ ਕਿ ਆਪਣੇ ਲੋਕਾਂ ਵਿੱਚੋਂ ਇਸ ਬਦੀ ਨੂੰ ਦੂਰ ਕਰ ਦੇਵੋ।

Deuteronomy 13:9
ਨਹੀਂ! ਤੁਹਾਨੂੰ ਉਸ ਵਿਅਕਤੀ ਨੂੰ ਅਵੱਸ਼ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਉਸ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਪੱਥਰ ਚੁੱਕ ਕੇ ਉਸ ਨੂੰ ਮਾਰਨ ਵਿੱਚ ਪਹਿਲ ਕਰਨੀ ਚਾਹੀਦੀ ਹੈ। ਫ਼ੇਰ ਹੋਰ ਸਾਰੇ ਬੰਦਿਆਂ ਨੂੰ ਵੀ ਉਸ ਨੂੰ ਮਾਰਨ ਲਈ ਪੱਥਰ ਸੁੱਟਣੇ ਚਾਹੀਦੇ ਹਨ। ਕਿਉਂਕਿ ਉਸ ਬੰਦੇ ਨੇ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਤੋਂ ਬੇਮੁਖ ਕਰਨ ਦੀ ਕੋਸ਼ਿਸ਼ ਕੀਤੀ ਸੀ। ਅਤੇ ਇਹ ਯਹੋਵਾਹ ਹੀ ਸੀ ਜਿਹੜਾ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲੈ ਕੇ ਆਇਆ ਸੀ ਜਿੱਥੇ ਤੁਸੀਂ ਗੁਲਾਮ ਸੀ।

Numbers 15:35
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਉਸ ਆਦਮੀ ਨੂੰ ਮਰਨਾ ਚਾਹੀਦਾ ਹੈ। ਡੇਰੇ ਦੇ ਸਾਰਿਆਂ ਲੋਕਾਂ ਨੂੰ ਡੇਰੇ ਤੋਂ ਬਾਹਰ ਉਸ ਉੱਤੇ ਪੱਥਰ ਸੁੱਟਣੇ ਚਾਹੀਦੇ ਹਨ।”

Numbers 5:2
“ਮੈਂ ਇਸਰਾਏਲ ਦੇ ਲੋਕਾਂ ਨੂੰ ਆਦੇਸ਼ ਦਿੰਦਾ ਹਾਂ ਕਿ ਉਹ ਆਪਣੇ ਡੇਰਿਆ ਨੂੰ ਬਿਮਾਰੀ ਤੋਂ ਮੁਕਤ ਰੱਖਣ। ਲੋਕਾਂ ਨੂੰ ਆਖ ਕਿ ਉਹ ਉਸ ਬੰਦੇ ਨੂੰ ਡੇਰੇ ਤੋਂ ਦੂਰ ਭੇਜ ਦੇਣ ਜਿਸ ਨੂੰ ਚਮੜੀ ਦਾ ਰੋਗ ਹੋਵੇ ਜਾਂ ਜਿਸਦੇ ਜਿਸਮ ਵਿੱਚੋਂ ਅਸਾਧਾਰਣ ਦ੍ਰਵ ਰਿਸਦਾ ਹੋਵੇ ਅਤੇ ਉਨ੍ਹਾਂ ਨੂੰ ਉਸ ਬੰਦੇ ਨੂੰ ਵੀ ਦੂਰ ਰੱਖਣ ਲਈ ਆਖ ਜੋ ਕਿ ਕਿਸੇ ਲਾਸ਼ ਕਾਰਣ ਨਾਪਾਕ ਹੋ ਗਿਆ ਹੋਵੇ।

Leviticus 13:46
ਜਿੰਨਾ ਚਿਰ ਤੱਕ ਉਸ ਬੰਦੇ ਨੂੰ ਬਿਮਾਰੀ ਲਗੀ ਹੋਈ ਹੈ, ਉਹ ਨਾਪਾਕ ਰਹੇਗਾ ਅਤੇ ਉਸ ਨੂੰ ਇੱਕਲੇ ਨੂੰ ਡੇਰੇ ਤੋਂ ਬਾਹਰ ਰਹਿਣਾ ਚਾਹੀਦਾ ਹੈ।