Leviticus 7:2
ਉਨ੍ਹਾਂ ਨੂੰ ਦੋਸ਼ ਦੀ ਭੇਟ ਨੂੰ ਉਸੇ ਥਾਂ ਮਾਰਨਾ ਚਾਹੀਦਾ ਹੈ ਜਿੱਥੇ ਹੋਮ ਦੀਆਂ ਭੇਟਾਂ ਨੂੰ ਮਾਰਿਆ ਜਾਂਦਾ। ਫ਼ੇਰ ਜਾਜਕ ਨੂੰ ਦੋਸ਼ ਦੀ ਭੇਟ ਦੇ ਖੂਨ ਨੂੰ ਜਗਵੇਦੀ ਦੇ ਸਾਰੀਂ ਪਾਸੀਂ ਡੋਲ੍ਹਣਾ ਚਾਹੀਦਾ ਹੈ।
Leviticus 7:2 in Other Translations
King James Version (KJV)
In the place where they kill the burnt offering shall they kill the trespass offering: and the blood thereof shall he sprinkle round about upon the altar.
American Standard Version (ASV)
In the place where they kill the burnt-offering shall they kill the trespass-offering; and the blood thereof shall he sprinkle upon the altar round about.
Bible in Basic English (BBE)
They are to put to death the offering for wrongdoing in the same place as the burned offering; and the priest is to put the blood on and round the altar.
Darby English Bible (DBY)
in the place where they slaughter the burnt-offering shall they slaughter the trespass-offering; and the blood thereof shall he sprinkle on the altar round about.
Webster's Bible (WBT)
In the place where they kill the burnt-offering shall they kill the trespass-offering: and the blood of it shall he sprinkle around upon the altar.
World English Bible (WEB)
In the place where they kill the burnt offering, he shall kill the trespass offering; and its blood he shall sprinkle on the altar round about.
Young's Literal Translation (YLT)
in the place where they slaughter the burnt-offering they do slaughter the guilt-offering, and its blood `one' doth sprinkle on the altar round about,
| In the place | בִּמְק֗וֹם | bimqôm | beem-KOME |
| where | אֲשֶׁ֤ר | ʾăšer | uh-SHER |
| they kill | יִשְׁחֲטוּ֙ | yišḥăṭû | yeesh-huh-TOO |
| אֶת | ʾet | et | |
| offering burnt the | הָ֣עֹלָ֔ה | hāʿōlâ | HA-oh-LA |
| shall they kill | יִשְׁחֲט֖וּ | yišḥăṭû | yeesh-huh-TOO |
| אֶת | ʾet | et | |
| offering: trespass the | הָֽאָשָׁ֑ם | hāʾāšām | ha-ah-SHAHM |
| and the blood | וְאֶת | wĕʾet | veh-ET |
| sprinkle he shall thereof | דָּמ֛וֹ | dāmô | da-MOH |
| round about | יִזְרֹ֥ק | yizrōq | yeez-ROKE |
| upon | עַל | ʿal | al |
| the altar. | הַמִּזְבֵּ֖חַ | hammizbēaḥ | ha-meez-BAY-ak |
| סָבִֽיב׃ | sābîb | sa-VEEV |
Cross Reference
Leviticus 1:5
“ਉਸ ਬੰਦੇ ਨੂੰ ਬਲਦ ਨੂੰ ਯਹੋਵਾਹ ਦੇ ਸਾਹਮਣੇ ਮਾਰਨਾ ਚਾਹੀਦਾ। ਫ਼ੇਰ ਹਾਰੂਨ ਦੇ ਪੁੱਤਰਾਂ, ਜਾਜਕਾ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਨੇੜੇ ਜਗਵੇਦੀ ਉੱਤੇ ਖੂਨ ਲੈ ਕੇ ਆਉਣਾ ਚਾਹੀਦਾ ਹੈ, ਅਤੇ ਇਸ ਨੂੰ ਸਾਰੀ ਜਗਵੇਦੀ ਉੱਤੇ ਡੋਲ੍ਹਣਾ ਚਾਹੀਦਾ ਹੈ।
Leviticus 6:25
“ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ; ਇਹ ਪਾਪ ਦੀ ਭੇਟ ਦੀ ਬਿਧੀ ਹੈ। ਪਾਪ ਦੀ ਭੇਟ ਨੂੰ ਉਸੇ ਸਥਾਨ ਉੱਤੇ ਮਾਰਿਆ ਜਾਣਾ ਚਾਹੀਦਾ ਜਿੱਥੇ ਯਹੋਵਾਹ ਦੇ ਸਾਹਮਣੇ ਹੋਮ ਦੀ ਭੇਟ ਨੂੰ ਮਾਰਿਆ ਜਾਂਦਾ ਹੈ। ਇਹ ਅੱਤ ਪਵਿੱਤਰ ਹੈ।
Leviticus 1:11
ਉਸ ਨੂੰ ਜਗਵੇਦੀ ਦੇ ਉੱਤਰ ਵਾਲੇ ਪਾਸੇ ਯਹੋਵਾਹ ਦੇ ਸਾਹਮਣੇ ਉਸ ਜਾਨਵਰ ਨੂੰ ਮਾਰਨਾ ਚਾਹੀਦਾ ਹੈ। ਫ਼ੇਰ ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਖੂਨ, ਸਾਰੀ ਜਗਵੇਦੀ ਉੱਤੇ ਡੋਲ੍ਹਣਾ ਚਾਹੀਦਾ ਹੈ।
1 Peter 1:2
ਪਰਮੇਸ਼ੁਰ ਨੇ ਤੁਹਾਨੂੰ ਆਪਣੇ ਪਵਿੱਤਰ ਲੋਕ ਬਣਾਕੇ ਚੁਣਨ ਦੀ ਯੋਜਨਾ ਬਹੁਤ ਪਹਿਲਾਂ ਬਣਾ ਲਈ ਸੀ। ਤੁਹਾਨੂੰ ਪਵਿੱਤਰ ਬਨਾਉਣਾ ਆਤਮਾ ਦਾ ਕਾਰਜ ਹੈ। ਪਰਮੇਸ਼ੁਰ ਚਾਹੁੰਦਾ ਸੀ ਕਿ ਤੁਸੀਂ ਉਸਦਾ ਹੁਕਮ ਮੰਨੋ ਅਤੇ ਯਿਸੂ ਮਸੀਹ ਦੇ ਲਹੂ ਰਾਹੀਂ ਸ਼ੁੱਧ ਹੋ ਜਾਵੋ। ਕਾਸ਼ ਤੁਸੀਂ ਭਰਪੂਰ ਕਿਰਪਾ ਅਤੇ ਸ਼ਾਂਤੀ ਨਾਲ ਧੰਨ ਹੋਵੋ।
Hebrews 12:24
ਤੁਸੀਂ ਯਿਸੂ ਕੋਲ ਆਏ ਹੋ। ਜੋ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਨਵਾਂ ਕਰਾਰ ਲੈ ਕੇ ਆਇਆ ਹੈ। ਤੁਸੀਂ ਉਸ ਛਿੜਕੇ ਹੋਏ ਲਹੂ ਕੋਲ ਆਏ ਹੋ ਜਿਹੜਾ ਸਾਨੂੰ ਹਾਬਲ ਦੇ ਲਹੂ ਨਾਲੋਂ ਬਿਹਤਰ ਗੱਲਾਂ ਬਾਰੇ ਦੱਸਦਾ ਹੈ।
Hebrews 11:28
ਮੂਸਾ ਨੇ ਪਸਾਹ ਦਾ ਤਿਉਹਾਰ ਮਨਾਇਆ ਅਤੇ ਲਹੂ ਨੂੰ ਦਰਵਾਜ਼ਿਆ ਉੱਤੇ ਛਿੜਕਿਆ। ਇਹ ਲਹੂ ਦਰਵਾਜ਼ਿਆਂ ਤੇ ਇਸ ਲਈ ਛਿੜਕਿਆ ਗਿਆ ਸੀ ਤਾਂ ਜੋ ਮੌਤ ਦਾ ਦੂਤ ਯਹੂਦੀ ਲੋਕਾਂ ਦੇ ਪਹਿਲੇ ਜਨਮੇ ਪੁੱਤਰਾਂ ਨੂੰ ਮਾਰ ਨਾ ਸੱਕੇ। ਮੂਸਾ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸ ਨੂੰ ਨਿਹਚਾ ਸੀ।
Hebrews 9:19
ਪਹਿਲਾਂ, ਮੂਸਾ ਨੇ ਸਾਰੇ ਲੋਕਾਂ ਨੂੰ ਸ਼ਰ੍ਹਾ ਦਾ ਹਰ ਇੱਕ ਹੁਕਮ ਦੱਸਿਆ। ਫ਼ੇਰ ਉਸ ਨੇ ਵੱਛਿਆਂ ਅਤੇ ਬੱਕਰੀਆਂ ਦਾ ਲਹੂ ਲਿਆ ਅਤੇ ਇਸ ਨੂੰ ਪਾਣੀ ਨਾਲ ਮਿਸ਼੍ਰਿਤ ਕੀਤਾ, ਫ਼ੇਰ ਲਾਲ ਉੱਨ ਅਤੇ ਇੱਕ ਜ਼ੂਫ਼ੇ ਦੇ ਪੌਦੇ ਦੀ ਟਹਿਣੀ ਨਾਲ, ਅਤੇ ਉਸ ਨੇ ਲਹੂ ਨਾਲ ਮਿਸ਼੍ਰਿਤ ਪਾਣੀ ਨੂੰ ਸ਼ਰ੍ਹਾ ਦੀ ਪੁਸਤਕ ਅਤੇ ਸਾਰੇ ਲੋਕਾਂ ਉੱਤੋਂ ਦੀ ਛਿੜਕਿਆ।
Ezekiel 40:39
ਇਸ ਵਰਾਂਡੇ ਦੇ ਫਾਟਕ ਦੇ ਹਰ ਪਾਸੀ ਦੋ ਮੇਜ਼ ਲੱਗੇ ਹੋਏ ਸਨ। ਹੋਮ ਦੀਆਂ ਭੇਟਾਂ, ਪਾਪ ਦੀਆਂ ਭੇਟਾਂ ਅਤੇ ਦੋਸ਼ ਦੀਆਂ ਭੇਟਾਂ ਵਜੋਂ ਚੜ੍ਹਾਏ ਜਾਣ ਵਾਲੇ ਜਾਨਵਰ ਇਸੇ ਮੇਜ਼ ਉੱਤੇ ਮਾਰੇ ਜਾਂਦੇ ਸਨ।
Ezekiel 36:25
ਫ਼ੇਰ ਮੈਂ ਤੁਹਾਡੇ ਉੱਤੇ ਸ਼ੁੱਧ ਪਾਣੀ ਛਿੜਕਾਂਗਾ ਅਤੇ ਤੁਹਾਨੂੰ ਸ਼ੁੱਧ ਕਰਾਂਗਾ। ਮੈਂ ਤੁਹਾਡੀ ਸਾਰੀ ਮੈਲ ਧੋ ਦਿਆਂਗਾ। ਮੈਂ ਉਨ੍ਹਾਂ ਘਿਰਣਿਤ ਬੁੱਤਾਂ ਦੀ ਸਾਰੀ ਮੈਲ ਧੋ ਦਿਆਂਗਾ ਅਤੇ ਤੁਹਾਨੂੰ ਪਵਿੱਤਰ ਬਣਾ ਦਿਆਂਗਾ।”
Isaiah 52:15
ਪਰ ਹੋਰ ਬਹੁਤ ਸਾਰੇ ਬੰਦੇ ਵੀ ਹੈਰਾਨ ਹੋਣਗੇ। ਰਾਜੇ ਉਸ ਨੂੰ ਦੇਖਣਗੇ, ਹੈਰਾਨ ਹੋਣਗੇ, ਅਤੇ ਇੱਕ ਸ਼ਬਦ ਵੀ ਨਹੀਂ ਬੋਲ ਸੱਕਣਗੇ। ਉਹ ਲੋਕ ਮੇਰੇ ਸੇਵਕ ਬਾਰੇ ਕਹਾਣੀ ਨਹੀਂ ਸੁਣਨਗੇ। ਉਨ੍ਹਾਂ ਨੇ ਦੇਖਿਆ ਸੀ ਕਿ ਕੀ ਵਾਪਰਿਆ ਸੀ। ਉਨ੍ਹਾਂ ਨੇ ਕਹਾਣੀ ਨਹੀਂ ਸੁਣੀ ਸੀ ਪਰ ਉਨ੍ਹਾਂ ਨੇ ਸਮਝ ਲਿਆ ਸੀ।”
Numbers 6:12
ਇਸਦਾ ਮਤਲਬ ਇਹ ਹੈ ਕਿ ਉਹ ਬੰਦਾ ਯਹੋਵਾਹ ਦੀ ਸੇਵਾ ਵਿੱਚ ਇੱਕ ਵਾਰ ਲਈ ਫ਼ੇਰ ਆਪਣੇ ਵੱਖ ਹੋਣ ਦੇ ਸਮੇਂ ਦਾ ਪਾਲਣ ਕਰੇਗਾ। ਉਸ ਨੂੰ ਇੱਕ ਸਾਲ ਦਾ ਲੇਲਾ ਲਿਆਕੇ ਇਸ ਨੂੰ ਆਪਣੇ ਪਾਪ ਲਈ ਬਲੀ ਵਜੋਂ ਚੜ੍ਹਾਉਣਾ ਚਾਹੀਦਾ। ਉਹ ਸਾਰੇ ਦਿਨ ਜਦੋਂ ਉਹ ਵੱਖ ਕੀਤਾ ਗਿਆ ਸੀ ਭੁਲਾ ਦਿੱਤੇ ਜਾਣਗੇ। ਉਸ ਨੂੰ ਆਪਣਾ ਵੱਖ ਹੋਣ ਦਾ ਸਮਾਂ ਇੱਕ ਵਾਰੇ ਫ਼ੇਰ ਸ਼ੁਰੂ ਕਰਨਾ ਚਾਹੀਦਾ ਹੈ।
Leviticus 5:9
ਜਾਜਕ ਪਾਪ ਦੀ ਭੇਟ ਦਾ ਖੂਨ ਜਗਵੇਦੀ ਦੇ ਇੱਕ ਪਾਸੇ ਛਿੜਕੇਗਾ ਫ਼ੇਰ ਜਾਜਕ ਬਾਕੀ ਦਾ ਖੂਨ ਜਗਵੇਦੀ ਦੇ ਥੜੇ ਉੱਤੇ ਡੋਲ੍ਹੇਗਾ। ਇਹ ਪਾਪ ਦੀ ਭੇਟ ਹੈ।
Leviticus 4:33
ਉਸ ਬੰਦੇ ਨੂੰ ਜਾਨਵਰ ਦੇ ਸਿਰ ਤੇ ਆਪਣਾ ਹੱਥ ਰੱਖਣਾ ਚਾਹੀਦਾ ਅਤੇ ਇਸ ਨੂੰ ਉਸੇ ਥਾਂ ਤੇ ਪਾਪ ਦੀ ਭੇਟ ਵਜੋਂ ਮਾਰਨਾ ਚਾਹੀਦਾ ਹੈ ਜਿੱਥੇ ਉਹ ਹੋਮ ਦੀ ਭੇਟ ਦੇ ਜਾਨਵਰ ਨੂੰ ਮਾਰਦੇ ਹਨ।
Leviticus 4:29
ਉਸ ਨੂੰ ਆਪਣਾ ਹੱਥ ਬੱਕਰੀ ਦੇ ਸਿਰ ਉੱਤੇ ਰੱਖਣਾ ਚਾਹੀਦਾ ਹੈ ਅਤੇ ਇਸ ਨੂੰ ਹੋਮ ਦੀ ਭੇਟ ਵਾਲੀ ਥਾਂ ਉੱਤੇ ਮਾਰਨਾ ਚਾਹੀਦਾ।
Leviticus 4:24
ਹਾਕਮ ਨੂੰ ਬੱਕਰੀ ਦੇ ਸਿਰ ਤੇ ਆਪਣਾ ਹੱਥ ਰੱਖਣਾ ਚਾਹੀਦਾ ਹੈ ਅਤੇ ਬੱਕਰੀ ਨੂੰ ਉਸੇ ਥਾਂ ਤੇ ਮਾਰਨਾ ਚਾਹੀਦਾ ਜਿੱਥੇ ਉਹ ਯਹੋਵਾਹ ਦੇ ਸਾਹਮਣੇ ਹੋਮ ਦੀ ਭੇਟ ਨੂੰ ਜ਼ਿਬਾਹ ਕਰਦੇ ਹਨ। ਇਹ ਬੱਕਰੀ ਪਾਪ ਦੀ ਭੇਟ ਹੈ।
Leviticus 3:8
ਉਸ ਨੂੰ ਆਪਣਾ ਹੱਥ ਜਾਨਵਰ ਦੇ ਸਿਰ ਉੱਤੇ ਰੱਖਣਾ ਚਾਹੀਦਾ ਹੈ ਅਤੇ ਜਾਨਵਰ ਨੂੰ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਜ਼ਿਬਾਹ ਕਰਨਾ ਚਾਹੀਦਾ ਹੈ। ਫ਼ੇਰ ਹਾਰੂਨ ਦੇ ਪੁੱਤਰਾਂ ਨੂੰ ਜਾਨਵਰ ਦਾ ਖੂਨ ਜਗਵੇਦੀ ਉੱਤੇ ਸਾਰੇ ਪਾਸੇ ਛਿੜਕਨਾ ਚਾਹੀਦਾ ਹੈ।
Leviticus 3:2
ਉਸ ਨੂੰ ਜਾਨਵਰ ਦੇ ਸਿਰ ਤੇ ਆਪਣਾ ਹੱਥ ਰੱਖਣਾ ਚਾਹੀਦਾ ਹੈ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਜ਼ਿਬਾਹ ਕਰਨਾ ਚਾਹੀਦਾ। ਫ਼ੇਰ ਹਰੂਨ ਦੇ ਪੁੱਤਰਾਂ, ਜਾਜਕਾਂ ਨੂੰ ਜਗਵੇਦੀ ਦੇ ਸਾਰੀ ਪਾਸੀਂ ਖੂਨ ਡੋਲ੍ਹਣਾ ਚਾਹੀਦਾ ਹੈ।
Leviticus 1:3
“ਜਦੋਂ ਕੋਈ ਬੰਦਾ ਆਪਣੀਆਂ ਗਾਵਾਂ ਵਿੱਚੋਂ ਕਿਸੇ ਇੱਕ ਨੂੰ ਹੋਮ ਦੀ ਭੇਟ ਵਜੋਂ ਪੇਸ਼ ਕਰਦਾ ਹੈ, ਉਹ ਪਸ਼ੂ ਬੇਨੁਕਸ ਨਰ ਹੋਣਾ ਚਾਹੀਦਾ ਹੈ। ਉਸ ਬੰਦੇ ਨੂੰ ਉਸ ਜਾਨਵਰ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਲਿਆਉਣਾ ਚਾਹੀਦਾ ਹੈ। ਤਾਂ ਜੋ ਯਹੋਵਾਹ ਉਸ ਭੇਟ ਨੂੰ ਪ੍ਰਵਾਨ ਕਰੇਗਾ।