Index
Full Screen ?
 

Luke 1:25 in Punjabi

Luke 1:25 Punjabi Bible Luke Luke 1

Luke 1:25
“ਪ੍ਰਭੂ ਨੇ ਮੇਰੀ ਹਾਲਤ ਵੇਖੀ ਸੀ ਅਤੇ ਹੁਣ ਮੇਰੀ ਸਹਾਇਤਾ ਕਰਨ ਦਾ ਫ਼ੈਸਲਾ ਕੀਤਾ ਹੈ। ਉਸ ਨੇ ਲੋਕਾਂ ਅੱਗੇ ਮੇਰਾ ਬਾਂਝ ਹੋਣ ਦਾ ਕਲੰਕ ਦੂਰ ਕਰਨ ਲਈ ਕਾਰਵਾਈ ਕੀਤੀ।”


ὅτιhotiOH-tee
Thus
ΟὕτωςhoutōsOO-tose
hath
the
μοιmoimoo
Lord
πεποίηκενpepoiēkenpay-POO-ay-kane
dealt
hooh
with
me
κύριοςkyriosKYOO-ree-ose
in
ἐνenane
the
ἡμέραιςhēmeraisay-MAY-rase
days
αἷςhaisase
wherein
ἐπεῖδενepeidenape-EE-thane
he
looked
on
ἀφελεῖνapheleinah-fay-LEEN
away
take
to
me,
τὸtotoh
my
ὄνειδόςoneidosOH-nee-THOSE
reproach
μουmoumoo
among
ἐνenane
men.
ἀνθρώποιςanthrōpoisan-THROH-poos

Cross Reference

Isaiah 4:1
ਉਸ ਸਮੇਂ, ਸੱਤ ਔਰਤਾਂ ਇੱਕ ਬੰਦੇ ਨੂੰ ਫ਼ੜ ਲੈਣਗੀਆਂ। ਔਰਤਾਂ ਆਖਣਗੀਆਂ, “ਅਸੀਂ ਆਪਣੀ ਰੋਟੀ ਖੁਦ ਬਣਾਵਾਂਗੀਆਂ, ਖਾਣ ਲਈ। ਅਸੀਂ ਆਪਣੇ ਪਹਿਨਣ ਲਈ ਖੁਦ ਕੱਪੜੇ ਬਣਾਵਾਂਗੀਆਂ। ਅਸੀਂ ਇਹ ਸਾਰੀਆਂ ਗੱਲਾਂ ਆਪਣੇ ਲਈ ਕਰਾਂਗੀਆਂ ਜੇ ਸਿਰਫ਼ ਤੁਸੀਂ ਸਾਡੇ ਨਾਲ ਵਿਆਹ ਕਰ ਲਵੋ। ਸਾਨੂੰ ਆਪਣਾ ਨਾਮ ਦਿਓ। ਮਿਹਰਬਾਨੀ ਕਰਕੇ ਸਾਡੀ ਸ਼ਰਮ ਸਾਡੇ ਕੋਲੋਂ ਲੈ ਲਵੋ।”

Hebrews 11:11
ਅਬਰਾਹਾਮ ਬੱਚਾ ਪ੍ਰਾਪਤ ਕਰਨ ਲਈ ਬਹੁਤ ਬਿਰਧ ਹੋ ਚੁੱਕਿਆ ਸੀ। ਸਾਰਾਹ ਵੀ ਬੱਚੇ ਦੇ ਕਾਬਿਲ ਨਹੀਂ ਸੀ। ਪਰ ਅਬਰਾਹਾਮ ਨੂੰ ਪਰਮੇਸ਼ੁਰ ਵਿੱਚ ਨਿਹਚਾ ਸੀ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਔਲਾਦ ਪੈਦਾ ਕਰਨ ਦੇ ਯੋਗ ਬਣਾਇਆ। ਇਹ ਇਸ ਲਈ ਹੋਇਆ ਕਿਉਂਕਿ ਅਬਰਾਹਾਮ ਨੂੰ ਭਰੋਸਾ ਸੀ ਕਿ ਪਰਮੇਸ਼ੁਰ ਉਹ ਕਰ ਸੱਕਦਾ ਹੈ ਜਿਸਦਾ ਉਸ ਨੇ ਵਾਇਦਾ ਕੀਤਾ ਸੀ।

1 Samuel 1:6
ਪਨਿੰਨਾਹ ਦਾ ਹੰਨਾਹ ਨੂੰ ਬੇਚੈਨ ਕਰਨਾ ਪਨਿੰਨਾਹ ਆਪਣੀ ਸੌਁਕਣ ਨੂੰ ਸਤਾਉਣ ਲਈ ਉਸ ਨੂੰ ਬੜਾ ਤੰਗ ਕਰਦੀ ਅਤੇ ਹਮੇਸ਼ਾ ਨੀਵਾਂ ਵਿਖਾਉਣ ਦੀ ਕੋਸ਼ਿਸ਼ ਕਰਦੀ ਕਿਉਂਕਿ ਹੰਨਾਹ ਬੈਔਲਾਦੀ ਸੀ। ਹਰ ਸਾਲ ਇੰਝ ਹੀ ਹੁੰਦਾ।

Genesis 30:22
ਫ਼ੇਰ ਪਰਮੇਸ਼ੁਰ ਨੇ ਰਾਖੇਲ ਦੀ ਪ੍ਰਾਰਥਨਾ ਸੁਣ ਲਈ ਪਰਮੇਸ਼ੁਰ ਨੇ ਰਾਖੇਲ ਨੂੰ ਸੰਤਾਨ ਪੈਦਾ ਕਰਨ ਦੇ ਯੋਗ ਬਣਾ ਦਿੱਤਾ।

Luke 1:13
ਫ਼ੇਰ ਦੂਤ ਨੇ ਉਸ ਨੂੰ ਕਿਹਾ, “ਜ਼ਕਰਯਾਹ ਡਰ ਨਾ! ਤੇਰੀ ਪ੍ਰਾਰਥਨਾ ਪਰਮੇਸ਼ੁਰ ਨੇ ਸੁਣ ਲਈ ਹੈ। ਤੇਰੀ ਪਤਨੀ ਇਲੀਸਬਤ ਇੱਕ ਬੱਚੇ ਨੂੰ ਜਨਮ ਦੇਵੇਗੀ। ਅਤੇ ਤੂੰ ਉਸਦਾ ਨਾਮ ਯੂਹੰਨਾ ਰੱਖੀਂ।

Isaiah 54:1
ਪਰਮੇਸ਼ੁਰ ਆਪਣੇ ਬੰਦਿਆਂ ਨੂੰ ਘਰ ਲਿਆਉਂਦਾ ਹੈ “ਹੇ ਬਾਂਝ ਔਰਤ, ਖੁਸ਼ ਹੋ! ਤੂੰ ਬੱਚੇ ਨਹੀਂ ਜਣੇ। ਪਰ ਤੈਨੂੰ ਬਹੁਤ ਖੁਸ਼ ਹੋਣਾ ਚਾਹੀਦਾ ਹੈ!” ਯਹੋਵਾਹ ਆਖਦਾ ਹੈ, “ਉਸ ਔਰਤ ਦੇ ਹੋਰ ਵੀ ਵੱਧੇਰੇ ਬੱਚੇ ਹੋਣਗੇ ਜਿਹੜੀ ਇੱਕਲੀ ਹੈ, ਉਸ ਔਰਤ ਦੇ ਮੁਕਾਬਲੇ, ਜਿਹੜੀ ਪਤੀ ਦੇ ਨਾਲ ਰਹਿੰਦੀ ਹੈ।”

1 Samuel 2:21
ਯਹੋਵਾਹ ਹੰਨਾਹ ਉੱਤੇ ਦਿਆਲ ਸੀ। ਫ਼ਿਰ ਉਸ ਦੇ ਘਰ ਤਿੰਨ ਪੁੱਤਰ ਅਤੇ ਦੋ ਧੀਆਂ ਨੇ ਜਨਮ ਲਿਆ ਅਤੇ ਸਮੂਏਲ ਯਹੋਵਾਹ ਦੇ ਕੋਲ ਪਵਿੱਤਰ ਅਸਥਾਨ ਉੱਪਰ ਹੀ ਵੱਡਾ ਹੋਇਆ।

1 Samuel 1:19
ਅਗਲੀ ਸਵੇਰ ਅਲਕਾਨਾਹ ਦਾ ਪਰਿਵਾਰ ਉੱਠਿਆ। ਉਨ੍ਹਾਂ ਨੇ ਯਹੋਵਾਹ ਦੀ ਉਪਾਸਨਾ ਕੀਤੀ ਅਤੇ ਰਾਮਾਹ ਵੱਲ ਨੂੰ ਮੁੜ ਗਏ। ਸਮੂਏਲ ਦਾ ਜਨਮ ਘਰ ਆਕੇ ਅਲਕਾਨਾਹ ਨੇ ਹੰਨਾਹ ਨਾਲ ਸੰਭੋਗ ਕੀਤਾ ਸੋ ਯਹੋਵਾਹ ਨੇ ਉਸ ਨੂੰ ਚੇਤੇ ਕੀਤਾ।

Genesis 25:21
ਇਸਹਾਕ ਦੀ ਪਤਨੀ ਬਾਂਝ ਸੀ। ਇਸ ਲਈ ਇਸਹਾਕ ਨੇ ਆਪਣੀ ਪਤਨੀ ਲਈ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਯਹੋਵਾਹ ਨੇ ਇਸਹਾਕ ਦੀ ਪ੍ਰਾਰਥਨਾ ਸੁਣ ਲਈ। ਅਤੇ ਯਹੋਵਾਹ ਦੀ ਰਜ਼ਾ ਨਾਲ ਰਿਬਕਾਹ ਗਰਭਵਤੀ ਹੋ ਗਈ।

Genesis 21:1
ਆਖਿਰਕਾਰ, ਸਾਰਾਹ ਦਾ ਇੱਕ ਬੱਚਾ ਯਹੋਵਾਹ ਨੇ ਉਹ ਇਕਰਾਰ ਨਿਭਾਇਆ ਜਿਹੜਾ ਉਸ ਨੇ ਸਾਰਾਹ ਨਾਲ ਕੀਤਾ ਸੀ। ਯਹੋਵਾਹ ਨੇ ਸਾਰਾਹ ਲਈ ਉਹੋ ਕੁਝ ਕੀਤਾ ਜਿਸਦਾ ਉਸ ਨੇ ਇਕਰਾਰ ਕੀਤਾ ਸੀ।

Chords Index for Keyboard Guitar