Luke 1:66
ਸਾਰੇ ਲੋਕ ਜਿਨ੍ਹਾਂ ਨੇ ਵੀ ਅਜਿਹੀਆਂ ਗੱਲਾਂ ਸੁਣੀਆਂ ਉਹ ਹੈਰਾਨ ਹੋਏ ਅਤੇ ਪੁੱਛਿਆ, “ਇਹ ਬੱਚਾ ਕੀ ਬਣੇਂਗਾ?” ਕਿਉਂਕਿ ਪ੍ਰਭੂ ਦਾ ਹੱਥ ਉਸ ਬੱਚੇ ਦੇ ਨਾਲ ਸੀ।
And | καὶ | kai | kay |
all | ἔθεντο | ethento | A-thane-toh |
they | πάντες | pantes | PAHN-tase |
that heard | οἱ | hoi | oo |
up laid them | ἀκούσαντες | akousantes | ah-KOO-sahn-tase |
them in | ἐν | en | ane |
their | τῇ | tē | tay |
καρδίᾳ | kardia | kahr-THEE-ah | |
hearts, | αὐτῶν | autōn | af-TONE |
saying, | λέγοντες | legontes | LAY-gone-tase |
What | Τί | ti | tee |
of manner | ἄρα | ara | AH-ra |
τὸ | to | toh | |
child | παιδίον | paidion | pay-THEE-one |
shall this | τοῦτο | touto | TOO-toh |
be! | ἔσται | estai | A-stay |
And | καὶ | kai | kay |
hand the | χεὶρ | cheir | heer |
of the Lord | κυρίου | kyriou | kyoo-REE-oo |
was | ἦν | ēn | ane |
with | μετ' | met | mate |
him. | αὐτοῦ | autou | af-TOO |
Cross Reference
Acts 11:21
ਪ੍ਰਭੂ ਉਨ੍ਹਾਂ ਦੇ ਨਾਲ ਸੀ ਤੇ ਉਨ੍ਹਾਂ ਦੀ ਮਦਦ ਕਰ ਰਿਹਾ ਸੀ। ਇਸੇ ਕਾਰਣ ਲੋਕਾਂ ਦੀ ਇੱਕ ਵੱਡੀ ਗਿਣਤੀ ਨੇ ਪ੍ਰਭੂ ਦਾ ਅਨੁਸਰਣ ਕਰਨਾ ਸ਼ੁਰੂ ਕਰ ਦਿੱਤਾ।
Luke 2:51
ਤਾਂ ਯਿਸੂ ਆਪਣੇ ਮਾਪਿਆਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਜੋ ਉਹ ਕਹਿੰਦੇ ਰਹੇ ਉਨ੍ਹਾਂ ਦਾ ਹੁਕਮ ਮੰਨਦਾ ਰਿਹਾ। ਉਸਦੀ ਮਾਤਾ ਨੇ ਇਹ ਸਭ ਗੱਲਾਂ ਧਿਆਨ ਨਾਲ ਆਪਣੇ ਦਿਲ ਵਿੱਚ ਰੱਖੀਆਂ।
Luke 2:19
ਪਰ ਮਰਿਯਮ ਨੇ ਇਹ ਸਾਰੀਆਂ ਗੱਲਾਂ ਆਪਣੇ ਦਿਲ ਵਿੱਚ ਰੱਖੀਆਂ, ਅਤੇ ਉਨ੍ਹਾਂ ਬਾਰੇ ਲਗਾਤਾਰ ਸੋਚਣਾ ਜਾਰੀ ਰੱਖਿਆ।
Genesis 39:2
ਪਰ ਯਹੋਵਾਹ ਨੇ ਯੂਸੁਫ਼ ਦੀ ਸਹਾਇਤਾ ਕੀਤੀ। ਯੂਸੁਫ਼ ਇੱਕ ਸਫ਼ਲ ਆਦਮੀ ਬਣ ਗਿਆ। ਯੂਸੁਫ਼ ਆਪਣੇ ਮਾਲਕ, ਮਿਸਰੀ ਪੋਟੀਫ਼ਰ ਦੇ ਘਰ ਰਹਿੰਦਾ ਸੀ।
Luke 9:44
“ਉਹ ਗੱਲਾਂ ਜੋ ਮੈਂ ਤੁਹਾਨੂੰ ਹੁਣ ਦੱਸ ਰਿਹਾ ਹਾਂ ਇਨ੍ਹਾਂ ਨੂੰ ਧਿਆਨ ਨਾਲ ਸੁਣੋ ਕਿ: ਮਨੁੱਖ ਦਾ ਪੁੱਤਰ ਆਦਮੀਆਂ ਦੇ ਹੱਥੀਂ ਫ਼ੜਵਾ ਦਿੱਤਾ ਜਾਵੇਗਾ।”
Luke 2:40
ਬਾਲਕ ਵੱਡਾ ਹੋਇਆ ਅਤੇ ਤਾਕਤਵਰ ਬਣ ਗਿਆ। ਉਹ ਸਿਆਣਪ ਨਾਲ ਭਰਪੂਰ ਸੀ, ਅਤੇ ਪਰਮੇਸ਼ੁਰ ਦੀ ਕਿਰਪਾ ਉਸ ਦੇ ਨਾਲ ਸੀ।
Luke 1:80
ਇਉਂ ਉਹ ਛੋਟਾ ਬੱਚਾ ਵੱਡਾ ਹੋਇਆ ਅਤੇ ਆਤਮਾ ਵਿੱਚ ਤਾਕਤਵਰ ਬਣਿਆ। ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੀਕਰ, ਉਜਾੜ ਵਿੱਚ ਰਿਹਾ।
Psalm 119:11
ਮੈਂ ਤੁਹਾਡੀਆਂ ਸਿੱਖਿਆਵਾਂ ਦਾ ਅਧਿਐਨ ਬੜੇ ਧਿਆਨ ਨਾਲ ਕਰਦਾ ਹਾਂ। ਕਿਉ? ਤਾਂ ਜੋ ਮੈਂ ਤੁਹਾਡੇ ਵਿਰੁੱਧ ਗੁਨਾਹ ਨਾ ਕਰ ਸੱਕਾਂ।
Psalm 89:21
ਮੈਂ ਦਾਊਦ ਨੂੰ ਆਪਣੇ ਸੱਜੇ ਹੱਥ ਦਾ ਸਹਾਰਾ ਦਿੱਤਾ। ਅਤੇ ਮੈਂ ਆਪਣੀ ਸ਼ਕਤੀ ਨਾਲ ਉਸ ਨੂੰ ਤਾਕਤਵਰ ਬਣਾ ਦਿੱਤਾ।
Psalm 80:17
ਹੇ ਪਰਮੇਸ਼ੁਰ, ਆਪਣੇ ਹੱਥ ਨਾਲ ਉਸ ਆਦਮੀ ਕੋਲ ਪਹੁੰਚੋ, ਜਿਹੜਾ ਤੇਰੇ ਸੱਜੇ ਹੱਥ ਖੜੋਂਦਾ ਹੈ। ਉਸ ਕੋਲ ਪਹੁੰਚ ਜਿਸ ਨੂੰ ਤੂੰ ਆਪਣੀ ਖਾਤਿਰ ਵੱਧਣ ਵਿੱਚ ਮਦਦ ਕੀਤੀ ਸੀ।
1 Kings 18:46
ਯਹੋਵਾਹ ਦੀ ਮਿਹਰ ਏਲੀਯਾਹ ਉੱਪਰ ਸੀ ਸੋ ਏਲੀਯਾਹ ਨੇ ਆਪਣੇ ਕੱਪੜੇ ਆਪਣੇ ਦੁਆਲੇ ਕਸ ਲਏ ਤਾਂ ਜੋ ਉਹ ਨੱਸ ਸੱਕੇ ਤੇ ਅਹਾਬ ਦੇ ਅੱਗੇ ਯਿਜ਼ਰਾਏਲ ਦੇ ਰਾਹ ਤੀਕ ਭਜਿਆ ਗਿਆ।
1 Samuel 16:18
ਉਨ੍ਹਾਂ ਵਿੱਚੋਂ ਇੱਕ ਸੇਵਕ ਨੇ ਕਿਹਾ, “ਬੈਤਲਹਮ ਵਿੱਚ ਇੱਕ ਮਨੁੱਖ ਹੈ ਜਿਸਦਾ ਨਾਉਂ ਯੱਸੀ ਹੈ। ਮੈਂ ਉਸ ਦੇ ਪੁੱਤਰ ਨੂੰ ਵੇਖਿਆ ਹੋਇਆ ਹੈ। ਉਹ ਬਰਬਤ ਵਜਾਉਣੀ ਜਾਣਦਾ ਹੈ। ਉਹ ਇੱਕ ਬਹਾਦੁਰ ਆਦਮੀ ਅਤੇ ਵੀਰ ਯੋਧਾ ਵੀ ਹੈ। ਉਹ ਸੋਹਣਾ ਅਤੇ ਸੁਨੱਖਾ ਵੀ ਹੈ ਅਤੇ ਯਹੋਵਾਹ ਵੀ ਉਸ ਦੇ ਵੱਲ ਹੈ।”
1 Samuel 2:18
ਪਰ ਸਮੂਏਲ ਨੇ ਯਹੋਵਾਹ ਦੀ ਪੂਰੀ ਟਹਿਲ ਸੇਵਾ ਕੀਤੀ। ਉਹ ਲਿਨਨ ਦਾ ਏਫ਼ੋਦ ਪਾਕੇ ਸੇਵਾ ਕਰਦਾ ਹੁੰਦਾ ਸੀ। ਹਰ ਸਾਲ ਸਮੂਏਲ ਦੀ ਮਾਂ ਉਸ ਲਈ ਛੋਟਾ ਜਿਹਾ ਇੱਕ ਚੋਗਾ ਬਣਾਕੇ ਲਿਆਉਂਦੀ।
Judges 13:24
ਇਸ ਲਈ ਔਰਤ ਦੇ ਇੱਕ ਲੜਕਾ ਪੈਦਾ ਹੋਇਆ। ਉਸ ਨੇ ਉਸਦਾ ਨਾਮ ਸਮਸੂਨ ਰੱਖਿਆ। ਸਮਸੂਨ ਵੱਡਾ ਹੋਇਆ ਅਤੇ ਯਹੋਵਾਹ ਨੇ ਉਸ ਨੂੰ ਅਸੀਸ ਦਿੱਤੀ।
Genesis 37:11
ਯੂਸੁਫ਼ ਦੇ ਭਰਾ ਉਸ ਨਾਲ ਈਰਖਾ ਕਰਦੇ ਰਹੇ। ਪਰ ਯੂਸੁਫ਼ ਦੇ ਪਿਤਾ ਨੇ ਇਨ੍ਹਾਂ ਗੱਲਾਂ ਬਾਰੇ ਬਹੁਤ ਸੋਚ ਵਿੱਚਾਰ ਕੀਤੀ ਅਤੇ ਇਹ ਸੋਚਕੇ ਹੈਰਾਨ ਹੋਣ ਲੱਗਾ ਕਿ ਇਸਦਾ ਕੀ ਅਰਥ ਹੋ ਸੱਕਦਾ।