Luke 10:3
“ਤੁਸੀਂ ਜਾਓ। ਪਰ ਸਾਵੱਧਾਨ ਰਹੋ! ਮੈਂ ਤੁਹਾਨੂੰ ਬਘਿਆੜਾਂ ਵਿੱਚ ਲੇਲਿਆਂ ਵਾਂਗ ਭੇਜ ਰਿਹਾ ਹਾਂ।
Luke 10:3 in Other Translations
King James Version (KJV)
Go your ways: behold, I send you forth as lambs among wolves.
American Standard Version (ASV)
Go your ways; behold, I send you forth as lambs in the midst of wolves.
Bible in Basic English (BBE)
Go on your way: see, I send you out like lambs among wolves.
Darby English Bible (DBY)
Go: behold *I* send you forth as lambs in the midst of wolves.
World English Bible (WEB)
Go your ways. Behold, I send you out as lambs among wolves.
Young's Literal Translation (YLT)
`Go away; lo, I send you forth as lambs in the midst of wolves;
| Go your ways: | ὑπάγετε· | hypagete | yoo-PA-gay-tay |
| behold, | ἰδού, | idou | ee-THOO |
| I | ἐγὼ | egō | ay-GOH |
| send forth | ἀποστέλλω | apostellō | ah-poh-STALE-loh |
| you | ὑμᾶς | hymas | yoo-MAHS |
| as | ὡς | hōs | ose |
| lambs | ἄρνας | arnas | AR-nahs |
| among | ἐν | en | ane |
| μέσῳ | mesō | MAY-soh | |
| wolves. | λύκων | lykōn | LYOO-kone |
Cross Reference
Matthew 10:16
ਯਿਸੂ ਦਾ ਮੁਸ਼ਕਲਾਂ ਬਾਰੇ ਖਬਰਦਾਰ ਕਰਨਾ “ਸੁਣੋ! ਮੈਂ ਤੁਹਾਨੂੰ ਭੇਡਾਂ ਵਾਂਗ ਬਘਿਆੜਾਂ ਵਿੱਚ ਭੇਜਦਾ ਹਾਂ। ਸੋ ਤੁਸੀਂ ਸਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ।
Acts 20:29
ਮੈਂ ਜਾਣਦਾ ਹਾਂ ਕਿ ਮੇਰੀ ਰਵਾਨਗੀ ਤੋਂ ਬਾਅਦ ਕੁਝ ਆਦਮੀ ਤੁਹਾਡੀ ਸੰਗਤ ਵਿੱਚ ਆਉਣਗੇ ਜੋ ਕਿ ਜੰਗਲੀ ਬਘਿਆੜਾਂ ਵਰਗੇ ਹੋਣਗੇ ਅਤੇ ਇੱਜੜ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰਨਗੇ।
John 15:20
“ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਤਸੀਹੇ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਉਪਦੇਸ਼ ਨੂੰ ਮੰਨਿਆ, ਉਹ ਤੁਹਾਡੇ ਉਪਦੇਸ਼ ਦੀ ਵੀ ਪਾਲਣਾ ਕਰਣਗੇ।
Ezekiel 2:3
ਉਸ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਪਰਿਵਾਰ ਨਾਲ ਗੱਲ ਕਰਨ ਲਈ ਭੇਜ ਰਿਹਾ ਹਾਂ। ਉਹ ਲੋਕ ਬਹੁਤ ਵਾਰੀ ਮੇਰੇ ਵਿਰੁੱਧ ਹੋਏ। ਅਤੇ ਉਨ੍ਹਾਂ ਦੇ ਪੁਰਖੇ ਮੇਰੇ ਵਿਰੁੱਧ ਹੋਏ। ਉਨ੍ਹਾਂ ਨੇ ਮੇਰੇ ਵਿਰੁੱਧ ਬਹੁਤ ਵਾਰੀ ਪਾਪ ਕੀਤਾ ਹੈ-ਅਤੇ ਉਹ ਅੱਜ ਦਿਨ ਤੱਕ ਵੀ ਮੇਰੇ ਖਿਲਾਫ਼ ਪਾਪ ਕਰੀ ਜਾ ਰਹੇ ਹਨ।
Acts 9:16
ਮੈਂ ਉਸ ਨੂੰ ਉਹ ਸਭ ਵਿਖਾਵਾਂਗਾ ਜੋ ਮੇਰੇ ਨਾਉਂ ਦੇ ਬਦਲੇ, ਉਸ ਨੂੰ ਝੱਲਣਾ ਚਾਹੀਦਾ ਹੈ।”
Acts 9:2
ਸੌਲੁਸ ਨੇ ਉਸ ਕੋਲੋਂ ਦੰਮਿਸ਼ਕ ਵਿੱਚ ਪ੍ਰਾਰਥਨਾ ਸਥਾਨਾਂ ਲਈ ਚਿੱਠੀਆਂ ਮੰਗੀਆਂ, ਜੋ ਉਸ ਨੂੰ ਉਨ੍ਹਾਂ ਸਾਰਿਆਂ ਨੂੰ ਲੱਭਣ ਅਤੇ ਉਨ੍ਹਾਂ ਨੂੰ ਕੈਦ ਕਰਨ, ਦਾ ਅਧਿਕਾਰ ਦੇਣ ਜੋ ਯਿਸੂ ਦੇ ਮਾਰਗ ਨੂੰ ਮੰਨਦੇ ਹਨ। ਉਹ ਭਾਵੇਂ ਔਰਤਾਂ ਹੋਣ ਅਤੇ ਭਾਵੇਂ ਮਰਦ, ਉਨ੍ਹਾਂ ਨੂੰ ਯਰੂਸ਼ਲਮ ਲਿਆਉਣ।
John 16:2
ਲੋਕ ਤੁਹਾਨੂੰ ਪ੍ਰਾਰਥਨਾ ਸਥਾਨਾਂ ਤੋਂ ਬਾਹਰ ਕੱਢਣਗੇ। ਹਾਂ, ਵਕਤ ਆ ਰਿਹਾ ਹੈ ਜਦੋਂ ਲੋਕ ਇਹ ਸੋਚਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ।
John 10:12
ਇੱਕ ਭਾੜੇ ਦਾ ਮਜ਼ਦੂਰ ਆਜੜੀ ਨਹੀਂ ਹੈ। ਉਹ ਭੇਡਾਂ ਦਾ ਮਾਲਕ ਨਹੀਂ ਹੈ। ਇਸ ਲਈ ਜਿਉਂ ਹੀ ਉਹ ਬਘਿਆੜ ਨੂੰ ਆਉਂਦਿਆਂ ਵੇਖਦਾ, ਉਹ ਨਠ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ।
Matthew 10:22
ਮੇਰੇ ਨਾਮ ਕਾਰਣ ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਜਿਹੜਾ ਅੰਤ ਤੀਕ ਸਹੇਗਾ ਸੋ ਹੀ ਬਚਾਇਆ ਜਾਵੇਗਾ।
Matthew 7:15
ਲੋਕਾਂ ਦੇ ਕੰਮਾਂ ਤੋਂ ਹੁਸ਼ਿਆਰ ਰਹੋ “ਝੂਠੇ ਨਬੀਆਂ ਤੋਂ ਹੁਸ਼ਿਆਰ ਰਹੋ, ਉਹ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ, ਪਰ ਅਸਲ ਵਿੱਚ ਉਹ ਬਹੁਤ ਖਤਰਨਾਕ ਬਘਿਆੜਾਂ ਵਰਗੇ ਹਨ।
Zephaniah 3:3
ਯਰੂਸ਼ਲਮ ਦੇ ਆਗੂ ਬੱਬਰ-ਸ਼ੇਰਾਂ ਵਾਂਗ ਗਰਜਦੇ ਹਨ। ਉਸ ਦੇ ਨਿਆਂਕਾਰ ਉਹਨਾਂ ਭੁੱਖੇ ਭੇੜੀਆਂ ਵਾਂਗ ਹਨ ਜੋ ਸ਼ਾਮ ਨੂੰ ਨਿਕਲਦੇ ਹਨ ਤੇ ਭੇਡਾਂ ਦਾ ਸ਼ਿਕਾਰ ਕਰਦੇ ਹਨ। ਸਵੇਰ ਤੱਕ ਉੱਥੇ ਕੋਈ ਵੀ ਨਾਮੋ-ਨਿਸ਼ਾਨ ਨਹੀਂ ਬਚਦਾ।
Psalm 22:21
ਮੈਨੂੰ ਬੱਬਰ ਸ਼ੇਰਾਂ ਦੇ ਜਬਾੜਿਆਂ ਵਿੱਚੋਂ ਕੱਢ ਲਵੋ, ਮੈਨੂੰ ਸਾਨ੍ਹ ਦੇ ਸਿੰਗਾ ਤੋਂ ਬਚਾਉ।
Psalm 22:12
ਲੋਕੀਂ ਮੈਨੂੰ ਘੇਰਾ ਪਾ ਰਹੇ ਹਨ, ਉਹ ਤਕੜੇ ਸਾਨਾਂ ਵਾਂਗ ਮੈਨੂੰ ਘੇਰੇ ਹੋਏ ਹਨ।