Luke 12:52
ਹੁਣ ਤੋਂ ਬਾਦ ਪੰਜਾਂ ਜਾਣਿਆਂ ਦੇ ਘਰ ਨੂੰ ਇੱਕ-ਦੂਸਰੇ ਦੇ ਵਿਰੁੱਧ ਵੰਡਿਆ ਜਾਵੇਗਾ। ਤਿੰਨ ਦੋਹਾਂ ਦੇ ਵਿਰੁੱਧ ਹੋਣਗੇ ਅਤੇ ਦੋ ਤਿੰਨਾ ਦੇ ਵਿਰੁੱਧ।
For | ἔσονται | esontai | A-sone-tay |
from | γὰρ | gar | gahr |
ἀπὸ | apo | ah-POH | |
henceforth | τοῦ | tou | too |
there shall be | νῦν | nyn | nyoon |
five | πέντε | pente | PANE-tay |
in | ἐν | en | ane |
one | οἴκῳ | oikō | OO-koh |
house | ἑνὶ | heni | ane-EE |
divided, | διαμεμερισμένοι | diamemerismenoi | thee-ah-may-may-ree-SMAY-noo |
three | τρεῖς | treis | trees |
against | ἐπὶ | epi | ay-PEE |
two, | δυσὶν | dysin | thyoo-SEEN |
and | καὶ | kai | kay |
two | δύο | dyo | THYOO-oh |
against | ἐπὶ | epi | ay-PEE |
three. | τρισίν | trisin | trees-EEN |
Cross Reference
Acts 14:1
ਪੌਲੁਸ ਅਤੇ ਬਰਨਬਾਸ ਇੱਕੋਨਿਯੁਮ ਵਿੱਚ ਪੌਲੁਸ ਅਤੇ ਬਰਨਬਾਸ ਤਦ ਇੱਕੋਦਿਯਾਮ ਸ਼ਹਿਰ ਵਿੱਚ ਪਹੁੰਚੇ। ਉੱਥੇ ਉਹ ਯਹੂਦੀਆਂ ਦੇ ਪ੍ਰਾਰਥਨਾ ਸਥਾਨ ਤੇ ਪਹੁੰਚੇ ਉਹ ਹਰ ਸ਼ਹਿਰ ਵਿੱਚ ਜਾਕੇ ਇਵੇਂ ਹੀ ਕਰਦੇ ਸਨ। ਉਨ੍ਹਾਂ ਨੇ ਇੰਨਾ ਵੱਧੀਆ ਬਚਨ ਕੀਤਾ ਕਿ ਯਹੂਦੀਆਂ ਅਤੇ ਯੂਨਾਨੀਆਂ ਨੇ ਉਨ੍ਹਾਂ ਉੱਪਰ ਵਿਸ਼ਵਾਸ ਕੀਤਾ।
Acts 28:24
ਉਨ੍ਹਾਂ ਵਿੱਚੋਂ ਕਈਆਂ ਨੇ ਪੌਲੁਸ ਦੀਆਂ ਆਖੀਆਂ ਗੱਲਾਂ ਤੇ ਵਿਸ਼ਵਾਸ ਕੀਤਾ ਪਰ ਕਈਆਂ ਨੇ ਨਹੀਂ।
Acts 13:43
ਉਸ ਸਭਾ ਤੋਂ ਬਾਅਦ ਬਹੁਤ ਸਾਰੇ ਯਹੂਦੀਆਂ ਨੇ ਉੱਥੇ ਉਨ੍ਹਾਂ ਦਾ ਸਾਥ ਕੀਤਾ। ਉਨ੍ਹਾਂ ਵਿੱਚ ਉੱਥੇ ਬਹੁਤ ਸਾਰੇ ਲੋਕ ਸਨ ਜਿਨ੍ਹਾਂ ਨੇ ਧਰਮ ਬਦਲੀ ਕਰਕੇ ਯਹੂਦੀ ਧਰਮ ਅਪਣਾ ਲਿਆ ਸੀ ਅਤੇ ਉਹ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰ ਰਹੇ ਸਨ। ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਸਮਝਾਇਆ ਕਿ ਤੁਸੀਂ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।
John 16:2
ਲੋਕ ਤੁਹਾਨੂੰ ਪ੍ਰਾਰਥਨਾ ਸਥਾਨਾਂ ਤੋਂ ਬਾਹਰ ਕੱਢਣਗੇ। ਹਾਂ, ਵਕਤ ਆ ਰਿਹਾ ਹੈ ਜਦੋਂ ਲੋਕ ਇਹ ਸੋਚਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ।
John 15:18
ਯਿਸੂ ਦਾ ਆਪਣੇ ਚੇਲਿਆਂ ਨੂੰ ਹੁਸ਼ਿਆਰ ਕਰਨਾ “ਜੇਕਰ ਦੁਨੀਆਂ ਤੁਹਾਨੂੰ ਨਫ਼ਰਤ ਕਰਦੀ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਦੁਨੀਆਂ ਨੇ ਮੈਨੂੰ ਵੀ ਨਫ਼ਰਤ ਕੀਤੀ ਸੀ।
John 10:19
ਯਿਸੂ ਦੇ ਇਨ੍ਹਾਂ ਸ਼ਬਦਾਂ ਨੂੰ, ਇੱਕ ਵਾਰ ਫ਼ੇਰ ਸੁਨਣ ਤੋਂ ਬਾਦ, ਯਹੂਦੀਆਂ ਦਾ ਆਪਸ ਵਿੱਚ ਮਤਭੇਦ ਹੋ ਗਿਆ।
John 9:16
ਕੁਝ ਫ਼ਰੀਸੀਆਂ ਨੇ ਆਖਿਆ, “ਇਹ ਮਨੁੱਖ ਪਰਮੇਸ਼ੁਰ ਵੱਲੋਂ ਨਹੀਂ ਹੈ ਕਿਉਂਕਿ ਇਹ ਸਬਤ ਦੇ ਦਿਨ ਦੇ ਨੇਮ ਨੂੰ ਵੀ ਨਹੀਂ ਰੱਖ ਰਿਹਾ। ਇਸ ਲਈ ਉਹ ਪਰਮੇਸ਼ੁਰ ਵੱਲੋਂ ਨਹੀਂ ਹੈ।” ਕੁਝ ਇੱਕ ਹੋਰ ਲੋਕਾਂ ਨੇ ਆਖਿਆ, “ਕੀ ਇੱਕ ਪਾਪੀ ਆਦਮੀ ਅਜਿਹੇ ਕਰਿਸ਼ਮੇ ਕਰ ਸੱਕਦਾ ਹੈ।” ਯਹੂਦੀ ਇਸ ਗੱਲ ਉੱਪਰ ਆਪਸ ਵਿੱਚ ਸਹਿਮਤ ਨਾ ਹੋਏ।
John 7:41
ਕੁਝ ਹੋਰਾਂ ਨੇ ਆਖਿਆ, “ਉਹ ਮਸੀਹਾ ਹੈ।” ਕੁਝ ਹੋਰਨਾਂ ਨੇ ਆਖਿਆ, “ਮਸੀਹਾ ਗਲੀਲ ਵਿੱਚ ਨਹੀਂ ਆਵੇਗਾ।
Micah 7:5
ਗੁਆਂਢੀ ਉੱਤੇ ਭਰੋਸਾ ਨਾ ਕਰੋ ਤੇ ਨਾ ਹੀ ਮਿੱਤਰ ਤੇ । ਇੱਥੋਂ ਤੀਕ ਕਿ ਆਪਣੀ ਪਤਨੀ ਨਾਲ ਵੀ ਖੁਲ੍ਹਕੇ ਗੱਲ ਨਾ ਕਰੋ।
Psalm 41:9
ਮੇਰੇ ਸਭ ਤੋਂ ਚੰਗੇ ਦੋਸਤ ਨੇ ਮੇਰੇ ਨਾਲ ਭੋਜਨ ਕੀਤਾ। ਮੈਂ ਉਸ ਉੱਤੇ ਭਰੋਸਾ ਕੀਤਾ। ਪਰ ਹੁਣ ਉਹ ਵੀ ਮੇਰੇ ਖਿਲਾਫ਼ ਹੋ ਗਿਆ ਹੈ।