Luke 2:37 in Punjabi

Punjabi Punjabi Bible Luke Luke 2 Luke 2:37

Luke 2:37
ਉਹ ਇੱਕ ਵਿਧਵਾ ਸੀ ਅਤੇ ਹੁਣ ਉਹ 84 ਸਾਲਾਂ ਦੀ ਸੀ। ਉਸ ਨੇ ਕਦੇ ਮੰਦਰ ਨਹੀਂ ਸੀ ਛੱਡਿਆ। ਉਹ ਵਰਤ ਰੱਖਦੀ ਅਤੇ ਦਿਨ-ਰਾਤ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦੀ।

Luke 2:36Luke 2Luke 2:38

Luke 2:37 in Other Translations

King James Version (KJV)
And she was a widow of about fourscore and four years, which departed not from the temple, but served God with fastings and prayers night and day.

American Standard Version (ASV)
and she had been a widow even unto fourscore and four years), who departed not from the temple, worshipping with fastings and supplications night and day.

Bible in Basic English (BBE)
She had been a widow for eighty-four years); she was in the Temple at all times, worshipping with prayers and going without food, night and day.

Darby English Bible (DBY)
and herself a widow up to eighty-four years; who did not depart from the temple, serving night and day with fastings and prayers;

World English Bible (WEB)
and she had been a widow for about eighty-four years), who didn't depart from the temple, worshipping with fastings and petitions night and day.

Young's Literal Translation (YLT)
and she `is' a widow of about eighty-four years, who did depart not from the temple, with fasts and supplications serving, night and day,

And
καὶkaikay
she
αὐτὴautēaf-TAY
was
a
widow
χήραchēraHAY-ra
about
of
ὡςhōsose
fourscore
ἐτῶνetōnay-TONE
and
four
ὀγδοήκονταogdoēkontaoh-gthoh-A-kone-ta
years,
τεσσάρων,tessarōntase-SA-rone
which
ay
departed
οὐκoukook
not
ἀφίστατοaphistatoah-FEE-sta-toh
from
ἀπὸapoah-POH
the
τοῦtoutoo
temple,
ἱεροῦhierouee-ay-ROO
but
served
νηστείαιςnēsteiaisnay-STEE-ase
fastings
with
God
καὶkaikay
and
δεήσεσινdeēsesinthay-A-say-seen
prayers
λατρεύουσαlatreuousala-TRAVE-oo-sa
night
νύκταnyktaNYOOK-ta
and
καὶkaikay
day.
ἡμέρανhēmeranay-MAY-rahn

Cross Reference

1 Timothy 5:5
ਜੇਕਰ ਇੱਕ ਵਿਧਵਾ ਸੱਚਮੁੱਚ ਬਿਨਾ ਕਿਸੇ ਦੇ ਸਹਾਰਿਉਂ ਇੱਕਲੀ ਹੈ, ਤਾਂ ਉਹ ਆਸ ਰੱਖਦੀ ਹੈ ਕਿ ਪਰਮੇਸ਼ੁਰ ਇੱਕਲਾ ਉਸਦੀ ਸਹਾਇਤਾ ਕਰੇਗਾ। ਉਹ ਪਰਮੇਸ਼ੁਰ ਨੂੰ ਸਹਾਇਤਾ ਲਈ ਦਿਨ ਰਾਤ ਪ੍ਰਾਰਥਨਾ ਕਰਨੀ ਜਾਰੀ ਰੱਖਦੀ ਹੈ।

Acts 14:23
ਉਨ੍ਹਾਂ ਨੇ ਹਰੇਕ ਕਲੀਸਿਯਾ ਲਈ ਬਜ਼ੁਰਗਾਂ ਨੂੰ ਨਿਯੁਕਤ ਕੀਤਾ। ਵਰਤ ਅਤੇ ਪ੍ਰਾਰਥਨਾ ਨਾਲ, ਉਨ੍ਹਾਂ ਨੇ ਉਨ੍ਹਾਂ ਨੂੰ ਪ੍ਰਭੂ ਨੂੰ ਸੌਂਪ ਦਿੱਤਾ, ਜਿਸਤੇ ਉਨ੍ਹਾਂ ਨੇ ਭਰੋਸਾ ਕੀਤਾ।

Acts 26:7
ਉਸੇ ਕਰਾਰ ਨੂੰ ਪ੍ਰਾਪਤ ਕਰਨ ਦੀ ਆਸ ਉੱਪਰ ਸਾਡੀਆਂ ਬਾਰ੍ਹਾਂ ਗੋਤਾਂ ਦਿਨ ਰਾਤ ਵੱਡੇ ਯਤਨ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ। ਹੇ ਰਾਜਾ। ਇਸੇ ਆਸ ਦੇ ਵਚਨ ਦੇ ਬਦਲੇ ਯਹੂਦੀ ਮੇਰੇ ਉੱਪਰ ਦੋਸ਼ ਮੜ੍ਹ ਰਹੇ ਹਨ।

Acts 13:3
ਤਦ ਉਨ੍ਹਾਂ ਨੇ ਵਰਤ ਰੱਖੇ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਆਪਣੇ ਹੱਥ ਉਨ੍ਹਾਂ ਦੇ ਸਿਰ ਤੇ ਰੱਖੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਰਸਤੇ ਭੇਜ ਦਿੱਤਾ।

Revelation 7:15
ਇਸ ਲਈ ਹੁਣ ਇਹ ਲੋਕ ਪਰਮੇਸ਼ੁਰ ਦੇ ਤਖਤ ਅੱਗੇ ਖਲੋਤੇ ਹਨ। ਉਹ ਦਿਨ ਰਾਤ ਪਰਮੇਸ਼ੁਰ ਦੀ ਸੇਵਾ ਉਸ ਦੇ ਮੰਦਰ ਵਿੱਚ ਕਰਦੇ ਹਨ। ਅਤੇ ਉਹ ਇੱਕ ਜਿਹੜਾ ਤਖਤ ਤੇ ਬੈਠਦਾ ਹੈ ਉਨ੍ਹਾਂ ਦੀ ਰੱਖਿਆ ਕਰੇਗਾ।

Revelation 3:12
ਜਿਹੜਾ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਹ ਮੇਰੇ ਪਰਮੇਸ਼ੁਰ ਦੇ ਮੰਦਰ ਦਾ ਥੰਮ ਹੋਵੇਗਾ। ਉਸ ਵਿਅਕਤੀ ਨੂੰ ਫ਼ੇਰ ਕਦੇ ਵੀ ਪਰਮੇਸ਼ੁਰ ਦਾ ਮੰਦਰ ਛੱਡਣਾ ਨਹੀਂ ਪਵੇਗਾ। ਮੈਂ ਆਪਣੇ ਪਰਮੇਸ਼ੁਰ ਦਾ ਨਾਮ ਉਸ ਵਿਅਕਤੀ ਤੇ ਲਿਖ ਦਿਆਂਗਾ। ਅਤੇ ਮੈਂ ਆਪਣੇ ਪਰਮੇਸ਼ੁਰ ਦੇ ਸ਼ਹਿਰ ਦਾ ਨਾਮ ਉਸ ਵਿਅਕਤੀ ਤੇ ਲਿਖ ਦਿਆਂਗਾ ਉਹ ਸ਼ਹਿਰ ਨਵਾਂ ਯਰੂਸ਼ਲਮ ਹੈ। ਇਹ ਸ਼ਹਿਰ ਮੇਰੇ ਪਿਤਾ ਵੱਲੋਂ ਸਵਰਗ ਵਿੱਚੋਂ ਆ ਰਿਹਾ ਹੈ। ਮੈਂ ਉਸ ਵਿਅਕਤੀ ਤੇ ਆਪਣਾ ਨਵਾਂ ਨਾਮ ਵੀ ਲਿਖ ਦਿਆਂਗਾ।

Luke 5:33
ਯਿਸੂ ਦਾ ਵਰਤ ਬਾਰੇ ਸਵਾਲ ਦਾ ਜਵਾਬ ਦੇਣਾ ਉਨ੍ਹਾਂ ਨੇ ਯਿਸੂ ਨੂੰ ਕਿਹਾ, “ਯੂਹੰਨਾ ਦੇ ਚੇਲੇ ਵੀ ਆਮ ਤੌਰ ਤੇ ਫ਼ਰੀਸੀਆਂ ਦੇ ਚੇਲਿਆਂ ਵਾਂਗ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਸਨ, ਪਰ ਤੇਰੇ ਚੇਲੇ ਹਰ ਵਕਤ ਖਾਂਦੇ-ਪੀਂਦੇ ਰਹਿੰਦੇ ਹਨ।”

Psalm 135:1
ਯਹੋਵਾਹ ਦੀ ਉਸਤਤਿ ਕਰੋ। ਯਹੋਵਾਹ ਦੇ ਨਾਮ ਦੀ ਉਸਤਤਿ ਕਰੋ! ਯਹੋਵਾਹ ਦੇ ਸੇਵਕੋ, ਉਸਦੀ ਉਸਤਤਿ ਕਰੋ!

Psalm 92:13
ਚੰਗੇ ਬੰਦੇ ਯਹੋਵਾਹ ਦੇ ਮੰਦਰ ਦੇ ਵਿਹੜੇ ਵਿੱਚ ਫ਼ੁੱਲਾਂ ਨਾਲ ਭਰੇ ਹੋਏ ਖਜ਼ੂਰ ਦੇ ਰੁੱਖਾਂ ਵਰਗੇ ਹਨ।

Psalm 84:10
ਤੁਹਾਡੇ ਮੰਦਰ ਵਿੱਚਲਾ ਇੱਕ ਵੀ ਦਿਨ ਕਿਸੇ ਹੋਰ ਥਾਂ ਦੇ ਹਜ਼ਾਰਾਂ ਦਿਨਾ ਨਾਲੋਂ ਬਿਹਤਰ ਹੈ। ਮੇਰੇ ਪਰਮੇਸ਼ੁਰ ਦੇ ਘਰ ਦੇ ਦਰਾਂ ਉੱਤੇ ਖੜ੍ਹੇ ਹੋਣਾ ਦੁਸ਼ਟ ਵਿਅਕਤੀ ਦੇ ਘਰੇ ਰਹਿਣ ਨਾਲੋਂ ਬਿਹਤਰ ਹੈ।

Psalm 84:4
ਤੁਹਾਡੇ ਮੰਦਰ ਵਿੱਚ ਰਹਿਣ ਵਾਲੇ ਲੋਕ ਬਹੁਤ ਸੁਭਾਗੇ ਹਨ। ਉਹ ਹਾਲੇ ਵੀ ਤੁਹਾਡੀ ਉਸਤਤਿ ਕਰ ਰਹੇ ਹਨ।

Psalm 27:4
ਯਹੋਵਾਹ ਤੋਂ ਮੈਂ ਇੱਕੋ ਚੀਜ਼ ਮੰਗਦਾ ਹਾਂ, ਮੈਨੂੰ ਸਾਰੀ ਉਮਰ ਆਪਣੇ ਮੰਦਰ ਵਿੱਚ ਬੈਠਣ ਦੇ, ਤਾਂ ਜੋ ਮੈਂ ਯਹੋਵਾਹ ਦੀ ਸੁੰਦਰਤਾ ਵੇਖ ਸੱਕਾਂ। ਅਤੇ ਉਸਦਾ ਮਹਿਲ ਵੇਖ ਸੱਕਾਂ।

Psalm 23:6
ਨੇਕੀ ਤੇ ਮਿਹਰ ਮੇਰੇ ਰਹਿੰਦੇ ਜੀਵਨ ਤੱਕ ਅੰਗ-ਸੰਗ ਹੋਵੇਗੀ। ਅਤੇ ਮੈਂ ਯਹੋਵਾਹ ਦੇ ਮੰਦਰ ਵਿੱਚ ਲੰਮੇ-ਲੰਮੇ ਸਮੇਂ ਲਈ ਬੈਠਾਂਗਾ।

Psalm 22:2
ਮੇਰੇ ਪਰਮੇਸ਼ੁਰ, ਮੈਂ ਦਿਨ ਵੇਲੇ ਤੁਹਾਨੂੰ ਅਵਾਜ਼ ਦਿੱਤੀ। ਪਰ ਤੁਸੀਂ ਹੁਗਾਰਾ ਨਹੀਂ ਭਰਿਆ। ਅਤੇ ਮੈਂ ਤੁਹਾਨੂੰ ਰਾਤ ਵੇਲੇ ਵੀ ਪੁਕਾਰਦਾ ਰਿਹਾ।

1 Samuel 2:2
ਯਹੋਵਾਹ ਵਰਗਾ ਪਵਿੱਤਰ ਹੋਰ ਕੋਈ ਨਹੀਂ ਹੈ, ਤੇਰੇ ਸਿਵਾਏ ਹੋਰ ਕੋਈ ਦੂਜਾ ਪਰਮੇਸ਼ੁਰ ਨਹੀਂ ਹੈ! ਸਾਡੇ ਪਰਮੇਸ਼ੁਰ ਵਰਗੀ ਕੋਈ ਚੱਟਾਨ ਹੋਰ ਨਹੀਂ।

Exodus 38:8
ਉਸ ਨੇ ਚੌਂਕੀ ਸਮੇਤ ਪਿੱਤਲ ਦਾ ਤਸਲਾ ਬਣਾਇਆ ਉਸ ਨੇ ਔਰਤਾਂ ਵੱਲੋਂ ਦਿੱਤੇ ਹੋਏ ਪਿੱਤਲ ਦੇ ਸ਼ੀਸ਼ਿਆਂ ਦੀ ਵਰਤੋਂ ਕੀਤੀ। ਇਹ ਉਹੀ ਔਰਤਾਂ ਸਨ ਜਿਹੜੀਆਂ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਸੇਵਾ ਕਰਦੀਆਂ ਸਨ।