Luke 21:10
ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕੌਮਾਂ ਇੱਕ ਦੂਸਰੇ ਦੇ ਖਿਲਾਫ਼ ਯੁੱਧ ਕਰਨਗੀਆਂ, ਅਤੇ ਰਾਜ ਇੱਕ ਦੂਸਰੇ ਦੇ ਖਿਲਾਫ਼ ਯੁੱਧ ਕਰਨਗੇ।
Luke 21:10 in Other Translations
King James Version (KJV)
Then said he unto them, Nation shall rise against nation, and kingdom against kingdom:
American Standard Version (ASV)
Then said he unto them, Nation shall rise against nation, and kingdom against kingdom;
Bible in Basic English (BBE)
Then he said to them, Nation will be moved against nation and kingdom against kingdom:
Darby English Bible (DBY)
Then he said to them, Nation shall rise up against nation, and kingdom against kingdom;
World English Bible (WEB)
Then he said to them, "Nation will rise against nation, and kingdom against kingdom.
Young's Literal Translation (YLT)
Then said he to them, `Nation shall rise against nation, and kingdom against kingdom,
| Then | Τότε | tote | TOH-tay |
| said he | ἔλεγεν | elegen | A-lay-gane |
| unto them, | αὐτοῖς | autois | af-TOOS |
| Nation | Ἐγερθήσεται | egerthēsetai | ay-gare-THAY-say-tay |
| rise shall | ἔθνος | ethnos | A-thnose |
| against | ἐπὶ | epi | ay-PEE |
| nation, | ἔθνος | ethnos | A-thnose |
| and | καὶ | kai | kay |
| kingdom | βασιλεία | basileia | va-see-LEE-ah |
| against | ἐπὶ | epi | ay-PEE |
| kingdom: | βασιλείαν | basileian | va-see-LEE-an |
Cross Reference
Hebrews 12:27
ਇਹ ਬਚਨ ਕਿ “ਇੱਕ ਵਾਰੀ ਫ਼ੇਰ” ਸਾਨੂੰ ਸਾਫ਼ ਦਰਸ਼ਾਉਂਦੇ ਹਨ ਕਿ ਹਰ ਚੀਜ਼ ਜਿਹੜੀ ਬਣਾਈ ਗਈ ਸੀ ਤਬਾਹ ਹੋ ਜਾਵੇਗੀ। ਇਹ ਚੀਜ਼ਾਂ ਹਨ ਜਿਹੜੀਆਂ ਹਿਲਾਈਆਂ ਜਾ ਸੱਕਦੀਆਂ ਹਨ। ਅਤੇ ਸਿਰਫ਼ ਉਹੀ ਚੀਜ਼ਾਂ ਜੋ ਹਿਲਾਈਆਂ ਨਹੀਂ ਜਾ ਸੱਕਦੀਆਂ, ਸਦੀਵੀ ਰਹਿਣਗੀਆਂ।
Acts 2:19
ਮੈਂ ਅਸਮਾਨ ਵਿੱਚ ਹੈਰਾਨੀਜਨਕ ਨਜ਼ਾਰੇ ਵਿਖਾਵਾਂਗਾ ਅਤੇ ਧਰਤੀ ਉੱਤੇ ਲਹੂ, ਅੱਗ ਅਤੇ ਧੂੰਏ ਦੇ ਬੱਦਲਾਂ ਨਾਲ ਸਬੂਤ ਦੇਵਾਂਗਾ।
Mark 13:8
ਕਿਉਂਕਿ ਇੱਕ ਕੌਮ ਦੂਜੀ ਕੌਮ ਦੇ ਵਿਰੁੱਧ ਲੜੇਗੀ, ਇੱਕ ਰਾਜ ਇੱਕ ਰਾਜ ਦੂਜੇ ਰਾਜ ਦੇ ਵਿਰੁੱਧ ਲੜੇਗਾ। ਅਤੇ ਇੱਕ ਵਕਤ ਆਵੇਗਾ ਜਦੋਂ ਲੋਕਾਂ ਕੋਲ ਖਾਣ ਲਈ ਕੁਝ ਵੀ ਨਹੀਂ ਹੋਵੇਗਾ। ਧਰਤੀ ਦੇ ਵੱਖ-ਵੱਖ ਭਾਗਾਂ ਵਿੱਚ ਭੂਚਾਲ ਆਉਣਗੇ। ਇਹ ਗੱਲਾਂ ਸੂਤਕ ਦੇ ਦਰਦ ਵਰਗੀਆਂ ਹੋਣਗੀਆਂ।
Zechariah 14:13
ਦੁਸ਼ਮਣ ਦੇ ਡਿਹਰੇ ਤੇ ਭਿਆਨਕ ਬਿਮਾਰੀ ਆਵੇਗੀ ਅਤੇ ਉਨ੍ਹਾਂ ਦੇ ਘੋੜਿਆਂ, ਖੱਚਰਾਂ, ਊਠਾਂ, ਗਧਿਆਂ ਅਤੇ ਸਾਰੇ ਪਸ਼ੂਆਂ ਨੂੰ ਇਹ ਬਿਮਾਰੀ ਘੇਰੇਗੀ। ਉਸ ਦਿਨ ਯਹੋਵਾਹ ਦੇ ਵੱਲੋਂ ਉਨ੍ਹਾਂ ਵਿੱਚ ਵੱਡੀ ਹਲਚਲ ਹੋਵੇਗੀ ਉਹ ਆਪੋ-ਆਪਣੇ ਗੁਆਂਢੀ ਦਾ ਹੱਥ ਫ਼ੜਨਗੇ ਅਤੇ ਉਨ੍ਹਾਂ ਦੇ ਹੱਥ ਆਪਣੇ ਗੁਆਂਢੀਆਂ ਦੇ ਵਿਰੁੱਧ ਉੱਠਣਗੇ। ਇੱਥੋਂ ਤੀਕ ਕਿ ਯਹੂਦਾਹ ਯਰੂਸ਼ਲਮ ਦਾ ਵਿਰੋਧ ਕਰੇਗਾ ਅਤੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਦਾ ਧਨ ਇਕੱਠਾ ਕੀਤਾ ਜਾਵੇਗਾ ਜਿਸ ਵਿੱਚ ਢੇਰ ਸਾਰਾ ਸੋਨਾ-ਚਾਂਦੀ ਅਤੇ ਵਸਤਰ ਹੋਣਗੇ।
2 Chronicles 15:5
ਅਤੇ ਉਨ੍ਹਾਂ ਵੇਲਿਆਂ ਵਿੱਚ ਉਸ ਔਖੀ ਘੜੀ ਵਿੱਚ ਕੋਈ ਵੀ ਸੁਰੱਖਿਆ ਪੂਰਵਕ ਸਫ਼ਰ ਨਹੀਂ ਸੀ ਕਰ ਸੱਕਦਾ। ਸਾਰੇ ਹੀ ਰਾਜਾਂ ਵਿੱਚ ਬੜੀ ਮੁਸੀਬਤ ਪਈ ਹੋਈ ਸੀ।
Revelation 6:2
ਮੈਂ ਤੱਕਿਆ, ਅਤੇ ਉੱਥੇ ਮੇਰੇ ਅੱਗੇ ਇੱਕ ਚਿੱਟਾ ਘੋੜਾ ਸੀ। ਘੁੜਸਵਾਰ ਦੇ ਹੱਥ ਵਿੱਚ ਇੱਕ ਧਨੁਸ਼ ਫ਼ੜਿਆ ਹੋਇਆ ਸੀ। ਅਤੇ ਉਸ ਨੂੰ ਇੱਕ ਤਾਜ ਦਿੱਤਾ ਹੋਇਆ ਸੀ। ਉਹ ਵੱਧ ਜਿੱਤਾਂ ਪ੍ਰਾਪਤ ਕਰਨ ਲਈ ਇੱਕ ਜੇਤੂ ਦੀ ਤਰ੍ਹਾਂ ਬਾਹਰ ਗਿਆ।
Zechariah 14:2
ਮੈਂ ਸਾਰੇ ਰਾਜਾਂ ਨੂੰ ਕੌਮਾਂ ਨੂੰ ਯਰੂਸ਼ਲਮ ਦੇ ਵਿਰੁੱਧ ਲੜਨ ਲਈ ਇਕੱਠਿਆਂ ਕਰਾਂਗਾ। ਉਹ ਸ਼ਹਿਰ ਤੇ ਕਬਜ਼ਾ ਕਰਕੇ ਉਸ ਦੇ ਸਾਰੇ ਘਰ ਤਬਾਹ ਕਰ ਦੇਣਗੇ। ਔਰਤਾਂ ਨਾਲ ਜ਼ਬਰ ਜਨਾਹ ਹੋਵੇਗਾ ਅਤੇ ਅੱਧੀ ਕੌਮ ਬੰਦੀ ਬਣਾ ਲਿੱਤੀ ਜਾਵੇਗੀ। ਪਰ ਬਾਕੀ ਦੇ ਲੋਕ ਸ਼ਹਿਰ ਵਿੱਚੋਂ ਬਾਹਰ ਨਾ ਲਿਜਾਏ ਜਾਣਗੇ।
Acts 11:28
ਉਨ੍ਹਾਂ ਵਿੱਚੋਂ ਇੱਕ ਨਬੀ ਜਿਸ ਦਾ ਨਾਂ ਆਗਬੁਸ ਸੀ ਉੱਠਿਆ ਅਤੇ ਉੱਠ ਕੇ ਪਵਿੱਤਰ ਆਤਮਾ ਦੇ ਰਾਹੀਂ ਇਹ ਦੱਸਿਆ, “ਇੱਥੇ ਸਾਰੀ ਧਰਤੀ ਤੇ ਬਹੁਤ ਵੱਡਾ ਕਾਲ ਪਵੇਗਾ।” (ਜਦੋਂ ਕਲੌਦਿਯਸ ਬਾਦਸ਼ਾਹ ਸੀ, ਅਸਲ ਵਿੱਚ ਇਹ ਕਾਲ ਵਾਪਰਿਆ।)
Haggai 2:21
“ਯਹੂਦਾਹ ਦੇ ਰਾਜਪਾਲ ਜ਼ਰੁੱਬਾਬਲ ਕੋਲ ਜਾਕੇ ਆਖ ਕਿ ਮੈਂ ਅਕਾਸ਼ ਅਤੇ ਧਰਤੀ ਨੂੰ ਹਿਲਾ ਦਿਆਂਗਾ।
Isaiah 19:2
ਪਰਮੇਸ਼ੁਰ ਆਖਦਾ ਹੈ, “ਮੈਂ ਮਿਸਰ ਦੇ ਲੋਕਾਂ ਨੂੰ ਆਪਸ ਵਿੱਚ ਲੜਾ ਦਿਆਂਗਾ। ਲੋਕ ਆਪਣੇ ਭਰਾਵਾਂ ਨਾਲ ਲੜਨਗੇ। ਗੁਆਂਢੀ ਗੁਆਂਢੀਆਂ ਨਾਲ ਲੜਨਗੇ। ਸ਼ਹਿਰ ਸ਼ਹਿਰਾਂ ਦੇ ਵਿਰੁੱਧ ਹੋਣਗੇ। ਰਾਜ ਰਾਜਾਂ ਦੇ ਵਿਰੁੱਧ ਹੋਣਗੇ।