Luke 22:17
ਉਸ ਤੋਂ ਬਾਦ, ਉਸ ਨੇ ਪਿਆਲਾ ਲਿਆ ਅਤੇ ਇਸ ਵਾਸਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਆਖਿਆ, “ਇਸ ਪਿਆਲੇ ਨੂੰ ਫੜੋ ਅਤੇ ਆਪਸ ਵਿੱਚ ਵੰਡ ਲਵੋ।
And | καὶ | kai | kay |
he took | δεξάμενος | dexamenos | thay-KSA-may-nose |
the cup, | ποτήριον | potērion | poh-TAY-ree-one |
and gave thanks, | εὐχαριστήσας | eucharistēsas | afe-ha-ree-STAY-sahs |
said, and | εἶπεν | eipen | EE-pane |
Take | Λάβετε | labete | LA-vay-tay |
this, | τοῦτο | touto | TOO-toh |
and | καὶ | kai | kay |
divide | διαμερίσατε | diamerisate | thee-ah-may-REE-sa-tay |
it among yourselves: | ἑαυτοῖς· | heautois | ay-af-TOOS |
Cross Reference
Deuteronomy 8:10
ਤੁਸੀਂ ਜਿੰਨਾ ਚਾਹੋਂਗੇ ਓਨਾ ਖਾਵੋਂਗੇ। ਫ਼ੇਰ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਤੁਹਾਨੂੰ ਇੰਨੀ ਚੰਗੀ ਜ਼ਮੀਨ ਦੇਣ ਲਈ ਉਸਤਤਿ ਕਰੋਂਗੇ।
1 Samuel 9:13
ਇਸ ਲਈ ਤੁਸੀਂ ਸ਼ਹਿਰ ਵਿੱਚ ਚੱਲੇ ਜਾਵੋ ਤਾਂ ਤੁਸੀਂ ਉਸ ਨੂੰ ਲੱਭ ਲਵੋਂਗੇ। ਜੇਕਰ ਤੁਸੀਂ ਜਲਦੀ ਚੱਲੇ ਜਾਵੋਂ ਤਾਂ ਤੁਸੀਂ ਉਸ ਨੂੰ ਮਿਲ ਸੱਕੋਂਗੇ ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਦੇਰ ਕਰ ਦੇਵੋ ਤਾਂ ਉਹ ਉਪਾਸਨਾ ਵਾਲੀ ਥਾਂ ਉੱਤੇ ਭੋਜਨ ਕਰਨ ਚੱਲਾ ਜਾਵੇ, ਇਸ ਲਈ ਕਿਉਂਕਿ ਉਹ ਬਲੀ ਨੂੰ ਅਸੀਸ ਦਿੰਦਾ ਹੈ ਅਤੇ ਜਦ ਤੱਕ ਉਹ ਨਾ ਪਹੁੰਚੇ ਲੋਕ ਖਾਂਦੇ ਨਹੀਂ ਇਸ ਲਈ ਜੇਕਰ ਤੁਸੀਂ ਜਲਦੀ ਚੱਲੇ ਜਾਵੋਂਗੇ ਤਾਂ ਤੁਸੀਂ ਪੈਗੰਬਰ ਨੂੰ ਮਿਲ ਸੱਕੋਂਗੇ।”
Psalm 23:5
ਯਹੋਵਾਹ, ਤੁਸੀਂ ਮੇਰੇ ਦੁਸ਼ਮਣਾਂ ਦੇ ਸਨਮੁੱਖ ਮੇਰਾ ਮੇਜ ਸਜਾਇਆ ਹੈ। ਤੁਸੀਂ ਮੇਰੇ ਸਿਰ ਉੱਤੇ ਤੇਲ ਪਾਇਆ ਹੈ ਮੇਰਾ ਭਰਿਆ ਪਿਆਲਾ ਛਲਕ ਰਿਹਾ ਹੈ।
Psalm 116:13
ਉਸ ਨੇ ਮੈਨੂੰ ਬਚਾਇਆ, ਇਸ ਲਈ ਮੈਂ ਉਸ ਅੱਗੇ ਪਿਆਲਾ ਭੇਟ ਕਰਾਂਗਾ। ਅਤੇ ਮੈਂ ਯਹੋਵਾਹ ਦਾ ਨਾਮ ਪੁਕਾਰਾਂਗਾ।
Jeremiah 16:7
ਕੋਈ ਵੀ ਬੰਦਾ ਮੁਰਦਿਆਂ ਲਈ ਰੋਣ ਵਾਲੇ ਬੰਦਿਆਂ ਲਈ ਭੋਜਨ ਨਹੀਂ ਲਿਆਵੇਗਾ। ਕੋਈ ਵੀ ਬੰਦਾ ਉਨ੍ਹਾਂ ਲੋਕਾਂ ਨੂੰ ਧੀਰਜ ਨਹੀਂ ਧਰਾਏਗਾ ਜਿਸਦੇ ਮਾਤਾ ਜਾਂ ਪਿਤਾ ਦੀ ਮੌਤ ਹੋ ਚੁੱਕੀ ਹੈ। ਕੋਈ ਵੀ ਬੰਦਾ ਮੋਇਆਂ ਲਈ ਰੋਣ ਵਾਲਿਆਂ ਵਾਸਤੇ ਪਾਣੀ ਨਹੀਂ ਲਿਆਵੇਗਾ।
Luke 9:16
ਤਾਂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਹੱਥ ਵਿੱਚ ਫ਼ੜੀਆਂ ਅਤੇ ਅਸਮਾਨ ਵੱਲ ਤੱਕ ਕੇ ਉਸ ਲਈ ਪਰਮੇਸ਼ੁਰ ਦਾ ਸ਼ੁਕਰ ਕੀਤਾ। ਤਾਂ ਯਿਸੂ ਨੇ ਉਨ੍ਹਾਂ ਨੂੰ ਤੋੜਿਆ ਅਤੇ ਚੇਲਿਆਂ ਨੂੰ ਲੋਕਾਂ ਵਿੱਚ ਵੰਡ ਦੇਣ ਲਈ ਦੇ ਦਿੱਤੀਆਂ।
Luke 22:19
ਫਿਰ ਯਿਸੂ ਨੇ ਰੋਟੀ ਲਈ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਤੋੜੀ ਅਤੇ ਇਹ ਕਹਿ ਕੇ ਰਸੂਲਾਂ ਨੂੰ ਦਿੱਤੀ, “ਇਹ ਰੋਟੀ ਮੇਰਾ ਸਰੀਰ ਹੈ ਜੋ ਮੈਂ ਤੁਹਾਡੇ ਲਈ ਦੇ ਰਿਹਾ ਹਾਂ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।”
Romans 14:6
ਜਿਹੜਾ ਵਿਅਕਤੀ ਵਿਸ਼ਵਾਸ ਕਰਦਾ ਹੈ ਕਿ ਇੱਕ ਦਿਨ ਦੂਜੇ ਨਾਲੋਂ ਚੰਗਾ ਹੈ ਉਹ ਇਹ ਪ੍ਰਭੂ ਲਈ ਕਰ ਰਿਹਾ ਹੈ। ਅਤੇ ਜਿਹੜਾ ਮਨੁੱਖ ਹਰ ਭਾਂਤ ਦਾ ਭੋਜਨ ਖਾਂਦਾ ਹੈ ਉਹ ਪ੍ਰਭੂ ਦੇ ਲਈ ਖਾਂਦਾ ਹੈ ਅਤੇ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ। ਜਿਹੜਾ ਮਨੁੱਖ ਖਾਸ ਭੋਜਨ ਖਾਣ ਤੋਂ ਇਨਕਾਰ ਕਰਦਾ ਹੈ ਉਹ ਪ੍ਰਭੂ ਲਈ ਹੀ ਕਰਦਾ ਹੈ ਅਤੇ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ।
1 Timothy 4:4
ਹਰ ਉਹ ਚੀਜ਼ ਜਿਹੜੀ ਪਰਮੇਸ਼ੁਰ ਨੇ ਸਾਜੀ ਹੈ ਚੰਗੀ ਹੈ। ਪਰਮੇਸ਼ੁਰ ਦੀ ਸਾਜੀ ਹੋਈ ਕੋਈ ਵੀ ਚੀਜ਼ ਨਾਮੰਜ਼ੂਰ ਨਹੀਂ ਕਰਨੀ ਚਾਹੀਦੀ ਜੇ ਇਸ ਨੂੰ ਪਰਮੇਸ਼ੁਰ ਦੇ ਧੰਨਵਾਦ ਨਾਲ ਲਿਆ ਜਾਵੇ।