Luke 22:57
ਪਰ ਪਤਰਸ ਨੇ ਕਿਹਾ, ਇਹ ਸੱਚ ਨਹੀਂ ਹੈ। ਉਸ ਨੇ ਕਿਹਾ, “ਹੇ ਔਰਤ। ਮੈਂ ਉਸ ਨੂੰ ਨਹੀਂ ਜਾਣਦਾ।”
Luke 22:57 in Other Translations
King James Version (KJV)
And he denied him, saying, Woman, I know him not.
American Standard Version (ASV)
But he denied, saying, Woman, I know him not.
Bible in Basic English (BBE)
But he said, Woman, it is not true; I have no knowledge of him.
Darby English Bible (DBY)
But he denied [him], saying, Woman, I do not know him.
World English Bible (WEB)
He denied Jesus, saying, "Woman, I don't know him."
Young's Literal Translation (YLT)
and he disowned him, saying, `Woman, I have not known him.'
| And | ὁ | ho | oh |
| he | δὲ | de | thay |
| denied | ἠρνήσατο | ērnēsato | are-NAY-sa-toh |
| him, | αὐτόν | auton | af-TONE |
| saying, | λέγων, | legōn | LAY-gone |
| Woman, | Γύναι, | gynai | GYOO-nay |
| I know | οὐκ | ouk | ook |
| him | οἶδα | oida | OO-tha |
| not. | αὐτὸν | auton | af-TONE |
Cross Reference
Matthew 10:33
ਪਰ ਜੋ ਕੋਈ ਮਨੁੱਖ ਲੋਕਾਂ ਨੂੰ ਦੱਸਦਾ ਹੈ ਕਿ ਉਹ ਮੇਰੇ ਵਿੱਚ ਵਿਸ਼ਵਾਸ ਨਹੀਂ ਕਰਦਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ ਉਸਦਾ ਇਕਰਾਰ ਨਹੀਂ ਕਰਾਂਗਾ।
2 Timothy 2:10
ਇਸ ਲਈ ਮੈਂ ਸਬਰ ਨਾਲ ਇਨ੍ਹਾਂ ਸਾਰੀਆਂ ਔਕੜਾਂ ਨੂੰ ਝੱਲਦਾ ਹਾਂ। ਅਜਿਹਾ ਮੈਂ ਉਨ੍ਹਾਂ ਲੋਕਾਂ ਦੀ ਸਹਾਇਤਾ ਲਈ ਕਰ ਰਿਹਾ ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਚੁਣਿਆ ਹੋਇਆ ਹੈ। ਮੈਂ ਇਹ ਔਕੜਾਂ ਇਸ ਲਈ ਸਹਾਰ ਰਿਹਾ ਤਾਂ ਜੋ ਇਹ ਲੋਕ ਮਸੀਹ ਯਿਸੂ ਰਾਹੀਂ ਮੁਕਤੀ ਪ੍ਰਾਪਤ ਕਰ ਸੱਕਣ। ਉਸ ਮੁਕਤੀ ਨਾਲ ਸਦੀਵੀ ਮਹਿਮਾ ਆਉਂਦੀ ਹੈ।
Acts 3:19
ਇਸੇ ਲਈ ਤੁਹਾਨੂੰ ਆਪਣੇ ਦਿਲ ਅਤੇ ਜੀਵਨ ਬਦਲਣੇ ਚਹੀਦੇ ਹਨ ਅਤੇ ਪਰਮੇਸ਼ੁਰ ਵੱਲ ਮੁੜੋ ਤਾਂ ਜੋ ਉਹ ਤੁਹਾਡੇ ਪਾਪ ਬਖਸ਼ ਸੱਕੇ।
Acts 3:13
ਨਹੀਂ। ਅਸੀਂ ਨਹੀਂ। ਪਰਮੇਸ਼ੁਰ ਨੇ ਇਹ ਸਭ ਕੀਤਾ ਹੈ। ਉਹ ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਹੈ। ਉਹ ਸਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ। ਉਸ ਨੇ ਇਹ ਸਭ ਕੁਝ ਕਰਕੇ ਆਪਣੇ ਸੇਵਕ ਯਿਸੂ ਦੀ ਮਹਿਮਾ ਕੀਤੀ ਹੈ। ਪਰ ਤੁਸੀਂ ਯਿਸੂ ਨੂੰ ਮਰਵਾਉਣ ਲਈ ਦੇ ਦਿੱਤਾ, ਪਿਲਾਤੁਸ ਨੇ ਯਿਸੂ ਨੂੰ ਛੱਡ ਦੇਣਾ ਚਾਹਿਆ ਪਰ ਤੁਸੀਂ ਆਖਿਆ ਕਿ ਤੁਹਾਨੂੰ ਯਿਸੂ ਦੀ ਆਜ਼ਾਦੀ ਨਹੀਂ ਚਾਹੀਦੀ।
John 18:27
ਪਰ ਫ਼ਿਰ ਪਤਰਸ ਨੇ ਆਖਿਆ, “ਨਹੀਂ, ਮੈਂ ਉਸ ਦੇ ਨਾਲ ਨਹੀਂ ਸਾਂ!” ਅਤੇ ਉਸੇ ਵੇਲੇ ਇੱਕ ਕੁੱਕੜ ਨੇ ਬਾਂਗ ਦਿੱਤੀ।
John 18:25
ਪਤਰਸ ਦਾ ਫ਼ੇਰ ਝੂਠ ਬੋਲਣਾ ਸ਼ਮਊਨ ਪਤਰਸ ਅੱਗ ਕੋਲ ਖੜ੍ਹਾ ਸੀ ਅਤੇ ਆਪਣੇ-ਆਪ ਨੂੰ ਨਿਘਾ ਕਰ ਰਿਹਾ ਸੀ। ਦੂਜੇ ਆਦਮੀਆਂ ਨੇ ਪਤਰਸ ਨੂੰ ਕਿਹਾ, “ਕੀ ਤੂੰ ਵੀ ਉਸ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਰ ਪਤਰਸ ਨੇ ਹਾਮੀ ਨਾ ਭਰੀ। ਉਸ ਨੇ ਕਿਹਾ, “ਨਹੀਂ, ਮੈਂ ਨਹੀਂ ਹਾਂ।”
Luke 22:33
ਪਰ ਪਤਰਸ ਨੇ ਉਸ ਨੂੰ ਕਿਹਾ, “ਪ੍ਰਭੂ! ਮੈਂ ਤੇਰੇ ਨਾਲ ਕੈਦ ਹੋਣ ਨੂੰ ਵੀ ਤਿਆਰ ਹਾਂ, ਅਤੇ ਤੇਰੇ ਨਾਲ ਮਰਨ ਨੂੰ ਵੀ।”
Luke 12:9
ਪਰ ਜੇਕਰ ਕੋਈ ਲੋਕਾਂ ਅੱਗੇ ਮੇਰਾ ਇਨਕਾਰ ਕਰੇ ਤਾਂ ਪਰਮੇਸ਼ੁਰ ਦੇ ਦੂਤਾਂ ਅੱਗੇ ਉਸਦਾ ਵੀ ਇਨਕਾਰ ਕੀਤਾ ਜਾਵੇਗਾ।
Matthew 26:70
ਪਰ ਪਤਰਸ ਨੇ ਇਸਦਾ ਸਭ ਅੱਗੇ ਇਨਕਾਰ ਕੀਤਾ, ਅਤੇ ਆਖਿਆ, “ਮੈਂ ਨਹੀਂ ਜਾਣਦਾ ਤੁਸੀਂ ਕਿਸ ਬਾਰੇ ਗੱਲ ਕਰ ਰਹੇ ਹੋ।”
1 John 1:9
ਪਰ ਜੇ ਅਸੀਂ ਆਪਣੇ ਪਾਪਾਂ ਦਾ ਇਕਰਾਰ ਕਰ ਲਈਏ, ਤਾਂ ਪਰਮੇਸ਼ੁਰ ਸਾਡੇ ਪਾਪ ਮੁਆਫ਼ ਕਰ ਦੇਵੇਗਾ। ਅਸੀਂ ਪਰਮੇਸ਼ੁਰ ਤੇ ਭਰੋਸਾ ਕਰ ਸੱਕਦੇ ਹਾਂ। ਉਹ ਓਹੀ ਕਰਦਾ ਹੈ ਜੋ ਸਹੀ ਹੈ। ਉਹ ਸਾਰੀਆਂ ਗਲਤ ਗੱਲਾਂ ਮੁਆਫ਼ ਕਰ ਦੇਵੇਗਾ ਜੋ ਅਸੀਂ ਕੀਤੀਆਂ ਹਨ।