Luke 7:2
ਉੱਥੇ ਇੱਕ ਸੈਨਾ ਅਧਿਕਾਰੀ ਸੀ। ਉਸਦਾ ਨੌਕਰ ਬੜਾ ਬਿਮਾਰ ਸੀ, ਅਤੇ ਮਰਨ ਕਿਨਾਰੇ ਸੀ। ਉਸ ਨੂੰ ਨੌਕਰ ਨਾਲ ਬੜਾ ਪਿਆਰ ਸੀ।
Luke 7:2 in Other Translations
King James Version (KJV)
And a certain centurion's servant, who was dear unto him, was sick, and ready to die.
American Standard Version (ASV)
And a certain centurion's servant, who was dear unto him, was sick and at the point of death.
Bible in Basic English (BBE)
And a certain captain had a servant who was very dear to him; this servant was ill and near to death.
Darby English Bible (DBY)
And a certain centurion's bondman who was dear to him was ill and about to die;
World English Bible (WEB)
A certain centurion's servant, who was dear to him, was sick and at the point of death.
Young's Literal Translation (YLT)
and a certain centurion's servant being ill, was about to die, who was much valued by him,
| And | Ἑκατοντάρχου | hekatontarchou | ake-ah-tone-TAHR-hoo |
| a certain | δέ | de | thay |
| centurion's | τινος | tinos | tee-nose |
| servant, | δοῦλος | doulos | THOO-lose |
| who | κακῶς | kakōs | ka-KOSE |
| was | ἔχων | echōn | A-hone |
| dear | ἤμελλεν | ēmellen | A-male-lane |
| him, unto | τελευτᾶν | teleutan | tay-layf-TAHN |
| was | ὃς | hos | ose |
| sick, | ἦν | ēn | ane |
| and ready | αὐτῷ | autō | af-TOH |
| to die. | ἔντιμος | entimos | ANE-tee-mose |
Cross Reference
Genesis 24:2
ਅਬਰਾਹਾਮ ਦਾ ਸਭ ਤੋਂ ਪੁਰਾਣਾ ਨੌਕਰ ਅਬਰਾਹਾਮ ਦੀ ਹਰ ਚੀਜ਼ ਦਾ ਨਿਗਾਹਬਾਨ ਸੀ। ਅਬਰਾਹਾਮ ਨੇ ਉਸ ਨੌਕਰ ਨੂੰ ਆਪਣੇ ਕੋਲ ਸੱਦ ਕੇ ਆਖਿਆ, “ਮੇਰੀ ਲੱਤ ਹੇਠਾਂ ਆਪਣਾ ਹੱਥ ਰੱਖ।
John 11:2
ਇਹ ਔਰਤ ਮਰਿਯਮ ਸੀ, ਜਿਸਨੇ ਪ੍ਰਭੂ ਉੱਤੇ ਅਤਰ ਛਿੜਕਿਆ ਅਤੇ ਆਪਣੇ ਸਿਰ ਦੇ ਵਾਲਾਂ, ਨਾਲ ਉਸ ਦੇ ਚਰਨ ਪੂੰਝੇ। ਲਾਜ਼ਰ ਮਰਿਯਮ ਦਾ ਭਰਾ ਸੀ ਅਤੇ ਬਿਮਾਰ ਸੀ।
Acts 10:1
ਪਤਰਸ ਅਤੇ ਕੁਰਨੇਲਿਯੁਸ ਕੈਸਰਿਯਾ ਨਾਂ ਦੇ ਸ਼ਹਿਰ ਵਿੱਚ ਕੁਰਨੇਲਿਯੁਸ ਨਾਂ ਦਾ ਇੱਕ ਆਦਮੀ ਸੀ। ਉਹ ਰੋਮ ਦੀ ਸੈਨਾ ਦੇ ਸਮੂਹ “ਇਤਾਲਿਯਾਨ” ਵਿੱਚ ਇੱਕ ਅਧਿਕਾਰੀ ਸੀ।
Acts 10:7
ਜਿਹੜਾ ਦੂਤ ਕੁਰਨੇਲਿਯੁਸ ਨਾਲ ਗੱਲ ਕਰ ਰਿਹਾ ਸੀ, ਚੱਲਾ ਗਿਆ। ਉਸਤੋਂ ਬਾਅਦ ਕੁਰਨੇਲਿਯੁਸ ਨੇ ਆਪਣੇ ਦੋ ਨੌਕਰਾਂ ਤੇ ਇੱਕ ਸਿਪਾਹੀ ਨੂੰ ਬੁਲਵਾਇਆ। ਇਹ ਸਿਪਾਹੀ ਵੀ ਧਰਮੀ ਮਨੁੱਖ ਸੀ।
Acts 22:26
ਜਦੋਂ ਸੈਨਾ ਅਧਿਕਾਰੀ ਨੇ ਇਹ ਸੁਣਿਆ, ਤਾਂ ਉਹ ਸਰਦਾਰ ਕੋਲ ਗਿਆ ਅਤੇ ਉਸ ਨੂੰ ਇਸ ਬਾਰੇ ਕਿਹਾ। ਅਧਿਕਾਰੀ ਨੇ ਆਖਿਆ, “ਕੀ ਤੂੰ ਜਾਣਦਾ ਹੈਂ ਕਿ ਤੂੰ ਕੀ ਕਰ ਰਿਹਾ ਹੈਂ? ਇਹ ਆਦਮੀ ਇੱਕ ਰੋਮੀ ਨਾਗਰਿਕ ਹੈ।”
Acts 23:17
ਤਦ ਪੌਲੁਸ ਨੇ ਇੱਕ ਸੈਨਾ ਅਧਿਕਾਰੀ ਨੂੰ ਸੱਦਿਆ ਅਤੇ ਕਿਹਾ, “ਇਸ ਨੌਜਵਾਨ ਨੂੰ ਕਮਾਂਡਰ ਕੋਲ ਲੈ ਜਾਵੋ। ਇਹ ਇੱਕ ਸੁਨੇਹਾ ਲੈ ਕੇ ਆਇਆ ਹੈ।”
Acts 27:1
ਪੌਲੁਸ ਦਾ ਰੋਮ ਨੂੰ ਜਾਣਾ ਇਹ ਨਿਸ਼ਚਿਤ ਸੀ ਕਿ ਅਸੀਂ ਇਤਾਲਿਯਾ ਨੂੰ ਜਹਾਜ਼ ਵਿੱਚ ਸਫ਼ਰ ਕਰਾਂਗੇ। ਪੌਲੁਸ ਅਤੇ ਕੁਝ ਹੋਰ ਕੈਦੀ ਇੱਕ ਯੂਲਿਉਸ ਨਾਂ ਦੇ ਸੈਨਾ ਅਧਿਕਾਰੀ ਦੇ ਹਵਾਲੇ ਕਰ ਦਿੱਤੇ ਗਏ ਸਨ। ਯੂਲਿਉਸ “ਪਾਤਸ਼ਾਹੀ” ਨਾਮੇ ਖਾਸ ਸੈਨਾ ਸਮੂਹ ਨਾਲ ਸੰਬੰਧਿਤ ਸੀ।
Acts 27:3
ਅਗਲੇ ਦਿਨ ਅਸੀਂ ਸੈਦਾ ਵਿੱਚ ਜਾ ਉੱਤਰੇ ਅਤੇ ਯੂਲਿਉਸ ਨੇ ਪੌਲੁਸ ਨਾਲ ਬੜਾ ਚੰਗਾ ਸਲੂਕ ਕੀਤਾ ਅਤੇ ਉਸ ਨੂੰ ਉੱਥੇ ਆਪਣੇ ਮਿੱਤਰਾਂ ਨੂੰ ਮਿਲਣ ਦੀ ਪਰਵਾਨਗੀ ਦੇ ਦਿੱਤੀ। ਇਨ੍ਹਾਂ ਮਿੱਤਰਾਂ ਨੇ ਪੌਲੁਸ ਦੀਆਂ ਜ਼ਰੂਰਤਾਂ ਦਾ ਧਿਆਨ ਰੱਖਿਆ।
Acts 27:43
ਸੈਨਾ ਅਧਿਕਾਰੀ ਯੂਲਿਉਸ ਪੌਲੁਸ ਨੂੰ ਜਿਉਂਦਾ ਰੱਖਣਾ ਚਾਹੁੰਦਾ ਸੀ ਇਸ ਲਈ ਉਸ ਨੇ ਉਨ੍ਹਾਂ ਨੂੰ ਮਾਰਨ ਤੋਂ ਰੋਕ ਦਿੱਤਾ। ਯੂਲਿਉਸ ਨੇ ਸਗੋਂ ਹੁਕਮ ਦਿੱਤਾ ਕਿ ਜਿਨ੍ਹਾਂ ਨੂੰ ਤੈਰਨਾ ਆਉਂਦਾ ਹੈ ਉਹ ਛਾਲ ਮਾਰਕੇ ਤੈਰ ਕੇ ਪਹਿਲਾਂ ਧਰਤੀ ਤੇ ਜਾ ਨਿਕਲਣ।
John 4:46
ਇੱਕ ਵਾਰ ਫ਼ੇਰ ਯਿਸੂ ਗਲੀਲ ਵਿੱਚ ਕਾਨਾ ਨੂੰ ਗਿਆ। ਕਾਨਾ ਉਹ ਥਾਂ ਹੈ ਜਿੱਥੇ ਯਿਸੂ ਨੇ ਪਾਣੀ ਨੂੰ ਮੈਅ ਵਿੱਚ ਤਬਦੀਲ ਕੀਤਾ ਸੀ। ਬਾਦਸ਼ਾਹ ਦਾ ਇੱਕ ਮਹੱਤਵਪੂਰਣ ਅਧਿਕਾਰੀ ਕਫ਼ਰਨਾਹੂਮ ਵਿੱਚ ਰਹਿੰਦਾ ਸੀ। ਉਸਦਾ ਪੁੱਤਰ ਬਿਮਾਰ ਸੀ।
Luke 23:47
ਜੋ ਕੁਝ ਵੀ ਵਾਪਰਿਆ ਸੈਨਾ ਅਧਿਕਾਰੀ ਨੇ ਸਭ ਕੁਝ ਵੇਖਿਆ ਅਤੇ ਉਸ ਨੇ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਆਖਿਆ, “ਮੈਂ ਜਾਣਦਾ ਹਾਂ ਕਿ ਨਿਸ਼ਚਿਤ ਹੀ ਇਹ ਇੱਕ ਧਰਮੀ ਪੁਰੱਖ ਸੀ।”
Luke 8:42
ਜੈਰੂਸ ਦੀ ਇੱਕਲੀ ਧੀ, ਜੋ ਕਿ ਬਾਰ੍ਹਾਂ ਸਾਲਾਂ ਦੀ ਸੀ, ਮਰਨ ਕਿਨਾਰੇ ਸੀ। ਜਦੋਂ ਯਿਸੂ ਜੈਰੂਸ ਦੇ ਘਰ ਜਾ ਰਿਹਾ ਸੀ ਤਾਂ ਸਾਰੇ ਪਾਸਿਉਂ ਲੋਕ ਉਸ ਨੂੰ ਧੱਕੇ ਦੇ ਰਹੇ ਸਨ।
Genesis 24:27
ਨੌਕਰ ਨੇ ਆਖਿਆ, “ਧੰਨ ਹੈ ਯਹੋਵਾਹ, ਮੇਰੇ ਸੁਆਮੀ ਅਬਰਾਹਾਮ ਦਾ ਪਰਮੇਸ਼ੁਰ। ਯਹੋਵਾਹ ਮੇਰੇ ਸੁਆਮੀ ਉੱਤੇ ਦਯਾਲੂ ਰਿਹਾ ਹੈ ਅਤੇ ਉਸ ਨਾਲ ਵਫ਼ਾਦਾਰ ਰਿਹਾ ਹੈ। ਯਹੋਵਾਹ ਨੇ ਮੇਰੀ ਅਗਵਾਈ ਮੇਰੇ ਸੁਆਮੀ ਦੇ ਭਰਾ ਦੇ ਘਰ ਵੱਲ ਕੀਤੀ ਹੈ।”
Genesis 24:35
ਯਹੋਵਾਹ ਨੇ ਮੇਰੇ ਸੁਆਮੀ ਉੱਤੇ ਹਰ ਤਰ੍ਹਾਂ ਦੀ ਬਖਸ਼ਿਸ਼ ਕੀਤੀ ਹੈ। ਮੇਰਾ ਸੁਆਮੀ ਇੱਕ ਮਹਾਨ ਇਨਸਾਨ ਬਣ ਗਿਆ ਹੈ। ਯਹੋਵਾਹ ਨੇ ਅਬਰਾਹਾਮ ਨੂੰ ਭੇਡਾਂ ਦੇ ਕਈ ਇੱਜੜ ਅਤੇ ਪਸ਼ੂਆਂ ਦੇ ਕਈ ਵੱਗ ਦਿੱਤੇ ਹਨ। ਅਬਰਾਹਾਮ ਕੋਲ ਕਾਫ਼ੀ ਸੋਨਾ-ਚਾਂਦੀ ਅਤੇ ਨੌਕਰ ਹਨ। ਅਬਰਾਹਾਮ ਕੋਲ ਬਹੁਤ ਸਾਰੇ ਊਠ ਅਤੇ ਖੋਤੇ ਹਨ।
Genesis 35:8
ਦੋਬਰਾਹ, ਰਿਬਕਾਹ ਦੀ ਦਾਸੀ, ਉੱਥੇ ਹੀ ਮਰੀ। ਉਨ੍ਹਾਂ ਨੇ ਉਸ ਨੂੰ ਉੱਥੇ ਬੈਤਏਲ ਵਿਖੇ ਇੱਕ ਓਕ ਦੇ ਰੁੱਖ ਹੇਠਾਂ ਦਫ਼ਨਾ ਦਿੱਤਾ। ਉਨ੍ਹਾਂ ਨੇ ਇਸ ਥਾਂ ਦਾ ਨਾਮ ਅੱਲੋਨ ਬਾਕੂਥ ਰੱਖਿਆ।
Genesis 39:4
ਇਸ ਲਈ ਪੋਟੀਫ਼ਰ ਯੂਸੁਫ਼ ਉੱਤੇ ਬਹੁਤ ਪ੍ਰਸੰਨ ਸੀ। ਪੋਟੀਫ਼ਰ ਨੇ ਯੂਸੁਫ਼ ਨੂੰ ਉਸ ਦੇ ਲਈ ਕੰਮ ਕਰਨ ਅਤੇ ਘਰ ਦਾ ਪ੍ਰਬੰਧ ਚਲਾਉਣ ਵਿੱਚ ਸਹਾਇਤਾ ਦੇਣ ਦੀ ਇਜਾਜ਼ਤ ਦੇ ਦਿੱਤੀ। ਪੋਟੀਫ਼ਰ ਦਾ ਜੋ ਕੁਝ ਵੀ ਸੀ ਯੂਸੁਫ਼ ਉਸਦਾ ਮੁਖਤਾਰ ਸੀ।
2 Kings 5:2
ਅਰਾਮੀ ਸੈਨਾ ਨੇ ਇਸਰਾਏਲ ਵਿੱਚ ਲੜਨ ਲਈ ਬਹੁਤ ਸਾਰੇ ਟੋਲੇ ਭੇਜੇ। ਤੇ ਉਹ ਸਿਪਾਹੀ ਲੋਕਾਂ ਨੂੰ ਚੁੱਕ ਕੇ ਆਪਣੇ ਗੁਲਾਮ ਬਣਾ ਲੈਂਦੇ। ਇੱਕ ਵਾਰੀ ਉਹ ਇਸਰਾਏਲ ਤੋਂ ਇੱਕ ਨਿੱਕੀ ਜਿਹੀ ਕੁੜੀ ਚੁੱਕ ਲਿਆਏ ਜੋ ਕਿ ਨਅਮਾਨ ਦੀ ਵਹੁਟੀ ਦੀ ਗੋਲੀ ਬਣ ਗਈ।
Job 31:5
ਮੈਂ ਝੂਠ ਨਹੀਂ ਬੋਲਿਆ ਹੈ ਤੇ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਨਹੀਂ ਕੀਤੀ।
Proverbs 29:21
ਜੇਕਰ ਤੁਸੀਂ ਬਚਪਨ ਤੋਂ ਹੀ ਆਪਣੇ ਨੌਕਰ ਨੂੰ ਬਹੁਤ ਲਾਡ-ਪਿਆਰ ਕਰਦੇ ਹੋ, ਤਾਂ ਅਖੀਰ ਵਿੱਚ ਉਹ ਜਿੱਦੀ ਬਣ ਜਾਵੇਗਾ।
Matthew 27:54
ਸੂਬੇਦਾਰ ਅਤੇ ਉਨ੍ਹਾਂ ਸਿਪਾਹੀਆਂ ਨੇ, ਜਿਨ੍ਹਾਂ ਨੇ ਯਿਸੂ ਦੀ ਪਹਿਰੇਦਾਰੀ ਕੀਤੀ ਸੀ, ਇਹ ਭੂਚਾਲ ਅਤੇ ਇਹ ਸਭ ਘਟਨਾਵਾਂ ਵੇਖੀਆਂ ਤਾਂ ਉਹ ਬਹੁਤ ਘਬਰਾਏ ਅਤੇ ਕਿਹਾ, “ਉਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ।”
Colossians 3:22
ਨੌਕਰੋ, ਹਰ ਚੀਜ਼ ਵਿੱਚ ਆਪਣੇ ਮਾਲਕ ਦਾ ਕਹਿਣਾ ਮੰਨੋ। ਹਮੇਸ਼ਾ ਉਹੀ ਕਰੋ ਜੋ ਤੁਹਾਡਾ ਮਾਲਕ ਤੁਹਾਥੋਂ ਕਰਾਉਣਾ ਚਾਹੁੰਦਾ ਹੈ, ਉਦੋਂ ਵੀ ਜਦੋਂ ਉਹ ਤੁਹਾਨੂੰ ਨਹੀਂ ਵੇਖ ਰਿਹਾ। ਲੋਕਾਂ ਨੂੰ ਪ੍ਰਸੰਨ ਕਰਨ ਦੇ ਉਦੇਸ਼ ਨਾਲ ਗੱਲਾਂ ਨਾ ਕਰੋ, ਪਰ ਉਨ੍ਹਾਂ ਨੂੰ ਪੂਰੇ ਦਿਲੋਂ ਪ੍ਰਭੂ ਨੂੰ ਪ੍ਰਸੰਨ ਕਰਨ ਲਈ ਕਰੋ।