Luke 7:40
ਯਿਸੂ ਨੇ ਫ਼ਰੀਸੀ ਨੂੰ ਆਖਿਆ, “ਸ਼ਮਊਨ! ਮੈਂ ਤੈਨੂੰ ਕੁਝ ਆਖਣਾ ਹੈ।” ਸ਼ਮਊਨ ਨੇ ਕਿਹਾ, “ਗੁਰੂ! ਤੁਸੀਂ ਮੈਨੂੰ ਕੀ ਆਖਣਾ ਚਾਹੁੰਦੇ ਹੋ?”
Luke 7:40 in Other Translations
King James Version (KJV)
And Jesus answering said unto him, Simon, I have somewhat to say unto thee. And he saith, Master, say on.
American Standard Version (ASV)
And Jesus answering said unto him, Simon, I have somewhat to say unto thee. And he saith, Teacher, say on.
Bible in Basic English (BBE)
And Jesus, answering, said, Simon, I have something to say to you. And he said, Master, say on.
Darby English Bible (DBY)
And Jesus answering said to him, Simon, I have somewhat to say to thee. And he says, Teacher, say [it].
World English Bible (WEB)
Jesus answered him, "Simon, I have something to tell you." He said, "Teacher, say on."
Young's Literal Translation (YLT)
And Jesus answering said unto him, `Simon, I have something to say to thee;' and he saith, `Teacher, say on.'
| And | καὶ | kai | kay |
| ἀποκριθεὶς | apokritheis | ah-poh-kree-THEES | |
| Jesus | ὁ | ho | oh |
| answering | Ἰησοῦς | iēsous | ee-ay-SOOS |
| said | εἶπεν | eipen | EE-pane |
| unto | πρὸς | pros | prose |
| him, | αὐτόν | auton | af-TONE |
| Simon, | Σίμων | simōn | SEE-mone |
| I have | ἔχω | echō | A-hoh |
| somewhat | σοί | soi | soo |
| to say | τι | ti | tee |
| unto thee. | εἰπεῖν | eipein | ee-PEEN |
| And | ὁ | ho | oh |
| he | δέ | de | thay |
| saith, | φησίν | phēsin | fay-SEEN |
| Master, | Διδάσκαλε | didaskale | thee-THA-ska-lay |
| say on. | εἰπέ | eipe | ee-PAY |
Cross Reference
Ezekiel 33:31
ਇਸ ਲਈ ਉਹ ਤੇਰੇ ਕੋਲ ਇਸ ਤਰ੍ਹਾਂ ਆਉਂਦੇ ਹਨ ਜਿਵੇਂ ਉਹ ਮੇਰੇ ਬੰਦੇ ਹੋਣ। ਉਹ ਤੇਰੇ ਸਾਹਮਣੇ ਇਸ ਤਰ੍ਹਾਂ ਬੈਠਦੇ ਹਨ ਜਿਵੇਂ ਉਹ ਮੇਰੇ ਬੰਦੇ ਹੋਣ। ਉਹ ਤੇਰੇ ਸ਼ਬਦ ਸੁਣਦੇ ਹਨ। ਪਰ ਉਹ ਓਹੋ ਗੱਲਾਂ ਨਹੀਂ ਕਰਨਗੇ ਜਿਹੜੀਆਂ ਤੂੰ ਆਖਦਾ ਹੈਂ। ਉਹ ਸਿਰਫ਼ ਓਹੀ ਕਰਨਾ ਚਾਹੁੰਦੇ ਹਨ ਜੋ ਚੰਗਾ ਮਹਿਸੂਸ ਹੁੰਦਾ ਹੈ। ਉਹ ਸਿਰਫ਼ ਲੋਕਾਂ ਨੂੰ ਧੋਖਾ ਦੇਣਾ ਚਾਹੁੰਦੇ ਹਨ ਅਤੇ ਹੋਰ ਪੈਸਾ ਬਨਾਉਣਾ ਚਾਹੁੰਦੇ ਹਨ।
John 16:19
ਯਿਸੂ ਨੇ ਵੇਖਿਆ ਕਿ ਚੇਲੇ ਉਸ ਨੂੰ ਇਸ ਬਾਬਤ ਕੁਝ ਪੁੱਛਣਾ ਚਾਹੁੰਦੇ ਹਨ ਤਾਂ ਯਿਸੂ ਨੇ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਮੈਨੂੰ ਇਸ ਬਾਰੇ ਪੁੱਛ ਰਹੇ ਹੋ ਕਿ ਜੋ ਮੈਂ ਆਖਿਆ, ‘ਕੀ ਚਿਰ ਬਾਦ, ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਥੋੜੇ ਜਿਹੇ ਚਿਰ ਬਾਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ?’
John 13:13
ਤੁਸੀਂ ਮੈਨੂੰ ‘ਗੁਰੂ’ ਅਤੇ ‘ਪ੍ਰਭੂ’ ਸੱਦਦੇ ਹੋ ਅਤੇ ਇਹ ਸਹੀ ਹੈ, ਕਿਉਂਕਿ ਮੈਂ ਉਹੀ ਹਾਂ।
John 3:2
ਇੱਕ ਰਾਤ ਨਿਕੋਦੇਮੁਸ ਯਿਸੂ ਕੋਲ ਆਇਆ। ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ। ਤੁਸੀਂ ਜੋ ਕਰਾਮਾਤਾਂ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨਾ ਕੋਈ ਨਹੀਂ ਕਰ ਸੱਕਦਾ।”
Luke 20:20
ਯਹੂਦੀ ਆਗੂਆਂ ਨੇ ਯਿਸੂ ਨਾਲ ਚਾਲ ਖੇਡੀ ਇਸ ਲਈ ਨੇਮ ਦੇ ਉਪਦੇਸ਼ਕ ਅਤੇ ਜਾਜਕ ਯਿਸੂ ਨੂੰ ਫ਼ੜਨ ਦੀ ਸਹੀ ਤਾਕ ਵਿੱਚ ਰਹੇ ਅਤੇ ਉਨ੍ਹਾਂ ਨੇ ਉਸ ਕੋਲ ਕੁਝ ਜਸੂਸ ਭੇਜੇ ਜਿਨ੍ਹਾਂ ਨੇ ਚੰਗੇ ਮਨੁੱਖ ਹੋਣ ਦਾ ਨਾਟਕ ਕੀਤਾ। ਉਹ ਯਿਸੂ ਦੀਆਂ ਗੱਲਾਂ ਵਿੱਚੋਂ ਕੋਈ ਗਲਤੀ ਲੱਭਣਾ ਚਾਹੁੰਦੇ ਸਨ ਤਾਂ ਜੋ ਉਹ ਯਿਸੂ ਨੂੰ ਰਾਜਪਾਲ ਦੇ ਹੱਥੀ ਸੌਂਪ ਸੱਕਣ, ਜਿਸ ਕੋਲ ਯਿਸੂ ਉੱਤੇ ਸ਼ਕਤੀ ਅਤੇ ਅਧਿਕਾਰ ਸੀ।
Luke 18:18
ਇੱਕ ਅਮੀਰ ਵਿਅਕਤੀ ਦਾ ਯਿਸੂ ਨੂੰ ਸਵਾਲ ਇੱਕ ਯਹੂਦੀ ਆਗੂ ਨੇ ਯਿਸੂ ਨੂੰ ਪੁੱਛਿਆ, “ਭੱਲੇ ਗੁਰੂ ਜੀ, ਸਦੀਪਕ ਜੀਵਨ ਪਾਉਣ ਵਾਸਤੇ ਮੈਂ ਕੀ ਕਰਾਂ?”
Luke 6:8
ਯਿਸੂ ਉਨ੍ਹਾਂ ਦੀਆਂ ਸੋਚਾਂ ਨੂੰ ਜਾਣਦਾ ਸੀ। ਅਤੇ ਉਸ ਨੇ ਉਸ ਮਨੁੱਖ ਨੂੰ ਆਖਿਆ ਜਿਸਦੇ ਹੱਥ ਨੂੰ ਅਧਰੰਗ ਹੋਇਆ ਸੀ, “ਉੱਠ ਅਤੇ ਵਿੱਚਾਲੇ ਆਕੇ ਖੜ੍ਹਾ ਹੋ ਜਾ।” ਤਾਂ ਉਸ ਨੇ ਇੰਝ ਹੀ ਕੀਤਾ।
Luke 5:31
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਇਹ ਬਿਮਾਰ ਮਨੁੱਖ ਹਨ, ਜਿਨ੍ਹਾਂ ਨੂੰ ਵੈਦ ਦੀ ਜ਼ਰੂਰਤ ਹੈ ਨਾ ਕਿ ਤੰਦਰੁਸਤਾਂ ਨੂੰ।
Luke 5:22
ਯਿਸੂ ਉਨ੍ਹਾਂ ਦੀ ਸੋਚਾਂ ਨੂੰ ਜਾਣਦਾ ਸੀ ਤਾਂ ਉਸ ਨੇ ਕਿਹਾ, “ਤੁਹਾਡੇ ਮਨ ਵਿੱਚ ਅਜਿਹੇ ਵਿੱਚਾਰ ਕਿਉਂ ਪੈਦਾ ਹੋ ਰਹੇ ਹਨ?
Matthew 26:49
ਤਾਂ ਯਹੂਦਾ ਸਿੱਧਾ ਯਿਸੂ ਕੋਲ ਗਿਆ ਅਤੇ ਆਖਿਆ, “ਗੁਰੂ ਜੀ ਨਮਸੱਕਾਰ!” ਫ਼ਿਰ ਉਸ ਨੇ ਉਸ ਨੂੰ ਚੁੰਮਿਆ।
Matthew 7:22
ਅੰਤਲੇ ਦਿਨ, ਅਨੇਕ ਲੋਕ ਮੈਨੂੰ ਆਖਣਗੇ, ‘ਤੂੰ ਸਾਡਾ ਪ੍ਰਭੂ ਹੈ। ਅਸੀਂ ਤੇਰੇ ਲਈ ਬੋਲੇ? ਅਤੇ ਕੀ ਤੇਰਾ ਨਾਂ ਲੈ ਕੇ ਭੂਤ ਨਹੀਂ ਕੱਢੇ ਅਤੇ ਕੀ ਤੇਰਾ ਨਾਮ ਲੈ ਕੇ ਬਹੁਤ ਸਾਰੀਆਂ ਕਰਾਮਾਤਾਂ ਨਹੀਂ ਕੀਤੀਆਂ?’
Malachi 1:6
ਲੋਕ ਪਰਮੇਸ਼ੁਰ ਦੀ ਇੱਜ਼ਤ ਨਹੀਂ ਕਰਦੇ ਯਹੋਵਾਹ ਸਰਬ ਸ਼ਕਤੀਮਾਨ ਨੇ ਆਖਿਆ, “ਬੱਚੇ ਆਪਣੇ ਪਿਤਾ ਦਾ ਅਤੇ ਨੌਕਰ ਆਪਣੇ ਮਾਲਿਕ ਦਾ ਆਦਰ ਕਰਦੇ ਹਨ। ਮੈਂ ਵੀ ਤੁਹਾਡਾ ਸੁਆਮੀ ਹਾਂ, ਤੁਸੀਂ ਮੇਰਾ ਆਦਰ ਕਿਉਂ ਨਹੀਂ ਕਰਦੇ? ਮੈਂ ਤੁਹਾਡਾ ਪਿਤਾ ਹਾਂ, ਤਾਂ ਫ਼ਿਰ ਭਲਾ ਤੁਸੀਂ ਮੇਰਾ ਆਦਰ ਕਿਉਂ ਨਹੀਂ ਕਰਦੇ? ਤੁਸੀਂ ਜਾਜਕੋ ਮੇਰੇ ਨਾਂ ਦਾ ਨਿਰਾਦਰ ਕਰਦੇ ਹੋ।” ਪਰ ਤੁਸੀਂ ਕਹਿੰਦੇ ਹੋ, “ਅਸੀਂ ਅਜਿਹਾ ਕੀ ਕੀਤਾ ਹੈ ਜੋ ਇਹ ਦਰਸਾਉਂਦਾ ਹੈ ਕਿ ਅਸੀਂ ਤੇਰੇ ਨਾਉਂ ਦੀ ਇੱਜ਼ਤ ਨਹੀਂ ਕਰਦੇ?”
John 16:30
ਹੁਣ ਅਸੀਂ ਜਾਣਦੇ ਹਾਂ ਕਿ ਤੈਨੂੰ ਸਭ ਕੁਝ ਪਤਾ ਹੈ, ਤੂੰ ਕਿਸੇ ਦੇ ਸਵਾਲ ਕੀਤੇ ਬਗੈਰ ਹੀ ਜਵਾਬ ਦੇ ਸੱਕਦਾ ਹੈ। ਇਸੇ ਲਈ, ਸਾਨੂੰ ਵਿਸ਼ਵਾਸ ਹੈ ਕਿ ਤੂੰ ਪਰਮੇਸ਼ੁਰ ਵੱਲੋਂ ਆਇਆ ਹੈਂ।”