Malachi 3:4
ਫ਼ਿਰ ਯਹੋਵਾਹ ਯਹੂਦਾਹ ਅਤੇ ਯਰੂਸ਼ਲਮ ਦੀਆਂ ਭੇਟਾ ਪ੍ਰਵਾਣ ਕਰ ਲਵੇਗਾ ਜਿਵੇਂ ਕਿ ਪਹਿਲਾਂ ਹੁੰਦਾ ਸੀ। ਜਿਵੇਂ ਕਿ ਅਤੀਤ ਵਿੱਚ ਬਹੁਤ ਸਮਾਂ ਪਹਿਲਾਂ ਉਹ ਭੇਟਾ ਪ੍ਰਵਾਣ ਕਰਦਾ ਸੀ।
Malachi 3:4 in Other Translations
King James Version (KJV)
Then shall the offering of Judah and Jerusalem be pleasant unto the LORD, as in the days of old, and as in former years.
American Standard Version (ASV)
Then shall the offering of Judah and Jerusalem be pleasant unto Jehovah, as in the days of old, and as in ancient years.
Bible in Basic English (BBE)
Then the offering of Judah and Jerusalem will be pleasing to the Lord, as in days gone by, and as in past years.
Darby English Bible (DBY)
Then shall the oblation of Judah and Jerusalem be pleasant unto Jehovah, as in the days of old, and as in former years.
World English Bible (WEB)
Then the offering of Judah and Jerusalem will be pleasant to Yahweh, as in the days of old, and as in ancient years.
Young's Literal Translation (YLT)
And sweet to Jehovah hath been the present of Judah and Jerusalem, As in days of old, and as in former years.
| Then shall the offering | וְעָֽרְבָה֙ | wĕʿārĕbāh | veh-ah-reh-VA |
| Judah of | לַֽיהוָ֔ה | layhwâ | lai-VA |
| and Jerusalem | מִנְחַ֥ת | minḥat | meen-HAHT |
| be pleasant | יְהוּדָ֖ה | yĕhûdâ | yeh-hoo-DA |
| Lord, the unto | וִירֽוּשָׁלִָ֑ם | wîrûšālāim | vee-roo-sha-la-EEM |
| as in the days | כִּימֵ֣י | kîmê | kee-MAY |
| old, of | עוֹלָ֔ם | ʿôlām | oh-LAHM |
| and as in former | וּכְשָׁנִ֖ים | ûkĕšānîm | oo-heh-sha-NEEM |
| years. | קַדְמֹנִיּֽוֹת׃ | qadmōniyyôt | kahd-moh-nee-yote |
Cross Reference
2 Chronicles 7:1
ਮੰਦਰ ਯਹੋਵਾਹ ਨੂੰ ਸਮਰਪਿਤ ਜਦ ਸੁਲੇਮਾਨ ਪ੍ਰਾਰਥਨਾ ਕਰ ਚੁੱਕਿਆ ਤਾਂ ਅਕਾਸ਼ ਉੱਪਰੋਂ ਅੱਗ ਉੱਤਰੀ ਅਤੇ ਹੋਮ ਦੀ ਭੇਟ ਅਤੇ ਬਲੀਆਂ ਸਭ ਨੂੰ ਭਸਮ ਕਰ ਗਈ ਤੇ ਸਾਰਾ ਮੰਦਰ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ।
Isaiah 56:7
ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਲੋਕਾਂ ਨੂੰ ਆਪਣੇ ਪਵਿੱਤਰ ਪਰਬਤ ਉੱਤੇ ਲੈ ਆਵਾਂਗਾ। ਮੈਂ ਉਨ੍ਹਾਂ ਨੂੰ ਆਪਣੀ ਉਪਾਸਨਾ ਦੇ ਘਰ ਵਿੱਚ ਪ੍ਰਸੰਨ ਕਰ ਦਿਆਂਗਾ। ਉਹ ਬਲੀਆਂ ਅਤੇ ਦਾਤਾਂ ਜਿਹੜੀਆਂ ਉਹ ਦੇਣਗੇ ਮੈਨੂੰ ਪ੍ਰਸੰਨ ਕਰਨਗੀਆਂ। ਕਿਉਂ? ਕਿਉਂ ਕਿ ਮੇਰੇ ਮੰਦਰ ਸਾਰੀਆਂ ਕੌਮਾਂ ਲਈ ਉਪਾਸਨਾ ਸਥਾਨ ਮੰਨਿਆ ਜਾਵੇਗਾ।”
Jeremiah 2:2
ਯਿਰਮਿਯਾਹ ਯਰੂਸ਼ਲਮ ਦੇ ਲੋਕਾਂ ਵੱਲ ਜਾਹ ਅਤੇ ਉਨ੍ਹਾਂ ਨਾਲ ਗੱਲ ਕਰ। ਉਨ੍ਹਾਂ ਨੂੰ ਆਖ: “ਉਸ ਸਮੇਂ ਜਦੋਂ ਤੂੰ ਇੱਕ ਨੌਜਵਾਨ ਕੌਮ ਸੀ, ਤੂੰ ਮੇਰੇ ਵੱਲ ਵਫ਼ਾਦਾਰ ਸੀ। ਤੂੰ ਇੱਕ ਮੁਟਿਆਰ ਵਹੁਟੀ ਵਾਂਗ ਮੇਰੇ ਪਿੱਛੇ ਲੱਗਿਆ। ਤੂੰ ਮਾਰੂਬਲ ਅੰਦਰ ਉਸ ਧਰਤੀ ਉੱਤੇ ਮੇਰੇ ਪਿੱਛੇ-ਪਿੱਛੇ ਸੀ ਜਿਸ ਨੂੰ ਕਦੇ ਵੀ ਨਹੀਂ ਵਾਹਿਆ ਗਿਆ ਸੀ।
Jeremiah 30:18
ਯਹੋਵਾਹ ਆਖਦਾ ਹੈ: “ਹੁਣ ਯਾਕੂਬ ਦੇ ਬੰਦੇ ਬੰਦੀ ਨੇ। ਪਰ ਉਹ ਵਾਪਸ ਪਰਤ ਕੇ ਆਉਣਗੇ। ਅਤੇ ਮੈਂ ਯਾਕੂਬ ਦੇ ਮਕਾਨਾਂ ਉੱਤੇ ਤਰਸ ਕਰਾਂਗਾ। ਸ਼ਹਿਰ ਹੁਣ ਸਿਰਫ਼ ਖੰਡਰਾਂ ਨਾਲ ਢੱਕੀ ਹੋਈ ਸੱਖਣੀ ਪਹਾੜੀ ਹੀ ਹੈ। ਪਰ ਸ਼ਹਿਰ ਨੂੰ ਇਸਦੀ ਪਹਾੜੀ ਉੱਤੇ ਉਸਾਰਿਆ ਜਾਵੇਗਾ। ਅਤੇ ਪਾਤਸ਼ਾਹ ਦੇ ਮਹਿਲ ਨੂੰ ਉਸਾਰਿਆ ਜਾਵੇਗਾ, ਜਿੱਥੇ ਇਸ ਨੂੰ ਹੋਣਾ ਚਾਹੀਦਾ ਹੈ।
Jeremiah 31:23
ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, “ਮੈਂ ਯਹੂਦਾਹ ਦੇ ਲੋਕਾਂ ਲਈ ਫ਼ੇਰ ਚੰਗੀਆਂ ਗੱਲਾਂ ਕਰਾਂਗਾ। ਮੈਂ ਉਨ੍ਹਾਂ ਲੋਕਾਂ ਨੂੰ ਵਾਪਸ ਲਿਆਵਾਂਗਾ ਜਿਨ੍ਹਾਂ ਨੂੰ ਬੰਦੀ ਬਣਾ ਕੇ ਲਿਜਾਇਆ ਗਿਆ ਸੀ। ਉਸ ਸਮੇਂ, ਯਹੂਦਾਹ ਦੀ ਧਰਤੀ ਅਤੇ ਇਸ ਦੇ ਕਸਬਿਆਂ ਦੇ ਲੋਕ ਇੱਕ ਵਾਰੀ ਫ਼ੇਰ ਇਹ ਸ਼ਬਦ ਵਰਤਣਗੇ: ਯਹੋਵਾਹ ਤੁਹਾਨੂੰ ਅਸੀਸ ਦੇਵੇ, ਚੰਗੇ ਘਰ ਅਤੇ ਪਵਿੱਤਰ ਪਰਬਤ!”
Ezekiel 20:40
ਯਹੋਵਾਹ ਮੇਰਾ ਪ੍ਰਭੂ, ਆਖਦਾ ਹੈ, “ਲੋਕਾਂ ਨੂੰ ਮੇਰੇ ਪਵਿੱਤਰ ਪਰਬਤ ਵੱਲ ਜ਼ਰੂਰ ਆਉਣਾ ਚਾਹੀਦਾ ਹੈ-ਇਸਰਾਏਲ ਦੇ ਉੱਚੇ ਪਰਬਤ ਵੱਲ-ਮੇਰੀ ਸੇਵਾ ਕਰਨ ਲਈ। ਇਸਰਾਏਲ ਦਾ ਪੂਰਾ ਪਰਿਵਾਰ ਆਪਣੀ ਧਰਤੀ ਉੱਤੇ ਹੋਵੇਗਾ। ਉਹ ਉੱਥੇ ਆਪਣੇ ਦੇਸ ਅੰਦਰ ਹੋਣਗੇ। ਉਹੀ ਉਹ ਥਾਂ ਹੈ ਜਿੱਥੇ ਤੁਸੀਂ ਮੇਰੇ ਕੋਲ ਸਲਾਹ ਲੈਣ ਲਈ ਆ ਸੱਕਦੇ ਹੋ। ਅਤੇ ਤੁਹਾਨੂੰ ਮੇਰੇ ਕੋਲ ਉਸੇ ਥਾਂ ਉੱਤੇ ਆਪਣੀਆਂ ਭੇਟਾਂ ਲੈ ਕੇ ਆਉਣਾ ਚਾਹੀਦਾ ਹੈ। ਤੁਹਾਨੂੰ ਉਸੇ ਥਾਂ ਉੱਤੇ ਮੇਰੇ ਲਈ ਆਪਣੀਆਂ ਫ਼ਸਲਾਂ ਦਾ ਪਹਿਲਾ ਹਿੱਸਾ ਲੈ ਕੇ ਆਉਣਾ ਚਾਹੀਦਾ ਹੈ। ਤੁਹਾਨੂੰ ਆਪਣੀਆਂ ਸਾਰੀਆਂ ਪਵਿੱਤਰ ਸੁਗ਼ਾਤਾਂ ਮੇਰੇ ਲਈ ਓਸੇ ਥਾਂ ਲੈ ਕੇ ਆਉਣੀਆਂ ਚਾਹੀਦੀਆਂ ਹਨ।
Ezekiel 43:26
ਸੱਤ ਦਿਨ ਜਾਜਕ ਜਗਵੇਦੀ ਲਈ ਪ੍ਰਾਸ਼ਚਿਤ ਕਰਨਗੇ ਅਤੇ ਇਸ ਨੂੰ ਸ਼ੁੱਧ ਕਰਨਗੇ ਅਤੇ ਇਸ ਨੂੰ ਉਪਾਸਨਾ ਲਈ ਇਸਤੇਮਾਲ ਕਰਨ ਲਈ ਤਿਆਰ ਕਰਨਗੇ।
Zechariah 8:3
ਯਹੋਵਾਹ ਆਖਦਾ ਹੈ, “ਮੈਂ ਸੀਯੋਨ ਵੱਲ ਪਰਤ ਆਇਆ ਹਾਂ। ਮੈਂ ਯਰੂਸ਼ਲਮ ਵਿੱਚ ਰਹਿ ਰਿਹਾ ਹਾਂ। ਯਰੂਸ਼ਲਮ ਵਫ਼ਾਦਾਰ ਸ਼ਹਿਰ ਅਖਵਾਏਗਾ ਅਤੇ ਯਹੋਵਾਹ ਸਰਬ ਸ਼ਕਤੀਮਾਨ ਦੇ ਪਰਬਤ ਪਵਿੱਤਰ ਸਦਵਾਏਗਾ।”
Zechariah 14:20
ਉਸ ਵੇਲੇ, ਹਰ ਵਸਤੂ ਪਰਮੇਸ਼ੁਰ ਦੀ ਹੋਵੇਗੀ। ਇੱਥੋਂ ਤੀਕ ਕਿ ਉਨ੍ਹਾਂ ਘੋੜਿਆਂ ਦੀਆਂ ਘੰਟੀਆਂ ਉੱਪਰ ਵੀ ਇਹ ਲਿਖਿਆ ਹੋਵੇਗਾ, “ਯਹੋਵਾਹ ਲਈ ਪਵਿੱਤਰ।” ਯਹੋਵਾਹ ਦੇ ਮੰਦਰ ਦੀਆਂ ਦੇਗਾਂ ਉਨ੍ਹਾਂ ਕਟੋਰਿਆਂ ਵਾਂਗ ਹੋਣਗੀਆਂ ਜਿਹੜੀਆਂ ਜਗਵੇਦੀ ਦੇ ਅੱਗੇ ਹਨ।
Psalm 51:19
ਫ਼ੇਰ ਤੁਸੀਂ ਚੰਗੀਆਂ ਬਲੀਆਂ ਅਤੇ ਅਗਨ ਭੇਟਾਂ ਕੀਤੇ ਚੜ੍ਹਾਵਿਆਂ ਨੂੰ ਮਾਣੋਂਗੇ ਅਤੇ ਫ਼ੇਰ ਲੋਕ ਤੁਹਾਡੀ ਜਗਵੇਦੀ ਉੱਤੇ ਬਲਦ ਚੜ੍ਹਾਉਣਗੇ।
2 Chronicles 31:20
ਇਉਂ ਹਿਜ਼ਕੀਯਾਹ ਪਾਤਸ਼ਾਹ ਨੇ ਸਾਰੇ ਯਹੂਦਾਹ ਵਿੱਚੋਂ ਅਜਿਹੇ ਨੇਕ ਕੰਮ ਕੀਤੇ। ਉਸ ਨੇ ਜੋ ਕੰਮ ਨੇਕ ਅਤੇ ਠੀਕ ਸੀ ਉਹੀ ਕੀਤੇ ਅਤੇ ਯਹੋਵਾਹ ਉਸ ਦੇ ਪਰਮੇਸ਼ੁਰ ਅੱਗੇ ਹਮੇਸ਼ਾ ਵਫ਼ਾਦਾਰ ਰਿਹਾ।
2 Chronicles 30:21
ਇਸਰਾਏਲ ਦੇ ਬਾਲਕ ਜਿਹੜੇ ਯਰੂਸ਼ਲਮ ਵਿੱਚ ਮੌਜੂਦ ਸਨ, ਉਨ੍ਹਾਂ ਨੇ ਵੱਡੀ ਖੁਸ਼ੀ ਨਾਲ ਸੱਤ ਦਿਨ ਪਤੀਰੀ ਰੋਟੀ ਦਾ ਪਰਬ ਮਨਾਇਆ। ਲੇਵੀ ਅਤੇ ਜਾਜਕ ਉੱਚੇ ਸੁਰ ਵਿੱਚ ਵਾਜਿਆਂ ਦੇ ਨਾਲ ਯਹੋਵਾਹ ਦੇ ਦਰਬਾਰ ਵਿੱਚ ਹਰ ਰੋਜ਼ ਗਾ-ਗਾ ਕੇ ਉਸਦੀ ਉਸਤਤ ਕਰਦੇ ਰਹੇ।
1 Chronicles 15:26
ਪਰਮੇਸ਼ੁਰ ਨੇ ਉਨ੍ਹਾਂ ਲੇਵੀਆਂ ਦੀ ਮਦਦ ਕੀਤੀ, ਜਿਨ੍ਹਾਂ ਨੇ ਨੇਮ ਦਾ ਸੰਦੂਕ ਚੁੱਕਿਆ ਹੋਇਆ ਸੀ। ਉਨ੍ਹਾਂ ਨੇ ਸੱਤ ਬਲਦ ਅਤੇ ਸੱਤ ਭੇਡੂ ਬਲੀ ਚੜ੍ਹਾਏ।
1 Chronicles 16:1
ਲੇਵੀਆਂ ਨੇ ਨੇਮ ਦੇ ਸੰਦੂਕ ਨੂੰ ਲਿਆ ਕੇ ਡੇਰੇ ਦੇ ਅੰਦਰ ਰੱਖਿਆ, ਜਿਹੜਾ ਕਿ ਦਾਊਦ ਨੇ ਸੰਦੂਕ ਰੱਖਣ ਲਈ ਬਣਾਇਆ ਸੀ। ਉਪਰੰਤ ਉਨ੍ਹਾਂ ਨੇ ਹੋਮ ਦੀਆਂ ਭੇਟਾਂ ਅਤੇ ਸੁੱਖ ਸਾਂਦ ਦੀਆਂ ਭੇਟਾਂ ਪਰਮੇਸ਼ੁਰ ਅੱਗੇ ਚੜ੍ਹਾਈਆਂ।
1 Chronicles 21:26
ਉੱਥੇ ਦਾਊਦ ਨੇ ਯਹੋਵਾਹ ਦੀ ਉਪਾਸਨਾ ਲਈ ਜਗਵੇਦੀ ਤਿਆਰ ਕੀਤੀ। ਦਾਊਦ ਨੇ ਉੱਥੇ ਹੋਮ ਦੀਆਂ ਭੇਟਾਂ ਅਤੇ ਸੁੱਖ ਸਾਂਦ ਦੀਆਂ ਭੇਟਾਂ ਚੜ੍ਹਾਈਆਂ। ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਤਾਂ ਜਵਾਬ ਵਿੱਚ ਯਹੋਵਾਹ ਨੇ ਅਕਾਸ਼ ਤੋਂ ਹੋਮ ਦੀਆਂ ਭੇਟਾਂ ਦੀ ਜਗਵੇਦੀ ਉੱਪਰ ਅੱਗ ਭੇਜੀ।
1 Chronicles 29:20
ਉਪਰੰਤ ਦਾਊਦ ਨੇ ਸਾਰੇ ਇਕੱਠੇ ਹੋਏ ਲੋਕਾਂ ਨੂੰ ਉਸ ਭੀੜ ਨੂੰ ਆਖਿਆ, “ਹੁਣ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤ ਕਰੋ।” ਤਾਂ ਸਭ ਲੋਕਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਉਸਤਤਿ ਕੀਤੀ। ਅਤੇ ਆਪਣੇ ਸਿਰ ਝੁਕਾਅ ਕੇ ਯਹੋਵਾਹ ਅਤੇ ਪਾਤਸ਼ਾਹ ਨੂੰ ਆਪਣਾ ਆਦਰ ਦਰਸਾਇਆ।
2 Chronicles 1:6
ਸੁਲੇਮਾਨ ਉਸ ਯਹੋਵਾਹ ਦੇ ਸਾਹਮਣੇ ਵਾਲੀ ਪਿੱਤਲ ਦੀ ਜਗਵੇਦੀ ਜਿਹੜੀ ਉੱਚੇ ਥਾਂ ਸੀ ਅਤੇ ਮੰਡਲੀ ਦੇ ਤੰਬੂ ਕੋਲ ਸੀ ਉੱਥੇ ਗਿਆ। ਸੁਲੇਮਾਨ ਨੇ ਉੱਥੇ 1,000 ਹੋਮ ਦੀਆਂ ਭੇਟਾਂ ਚੜ੍ਹਾਈਆਂ।
2 Chronicles 7:10
ਸੱਤਵੇਂ ਮਹੀਨੇ ਦੇ ਤੇਈਵੇਂ ਦਿਨ ਸੁਲੇਮਾਨ ਨੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੂੰ ਤੋਰ ਦਿੱਤਾ। ਲੋਕ ਬੜੇ ਖੁਸ਼ ਸਨ ਅਤੇ ਉਨ੍ਹਾਂ ਦੇ ਦਿਲ ਖੁਸ਼ੀ ਨਾਲ ਝੂੰਮ ਰਹੇ ਸਨ ਕਿਉਂ ਕਿ ਯਹੋਵਾਹ ਦਾਊਦ ਉੱਪਰ, ਸੁਲੇਮਾਨ ਤੇ ਇਸਰਾਏਲ ਦੀ ਪਰਜਾ ਤੇ ਮਿਹਰਬਾਨ ਸੀ।
2 Chronicles 8:12
ਤਦ ਸੁਲੇਮਾਨ ਨੇ ਯਹੋਵਾਹ ਦੀ ਜਗਵੇਦੀ ਦੇ ਅੱਗੇ ਯਹੋਵਾਹ ਨੂੰ ਹੋਮ ਦੀਆਂ ਭੇਟਾਂ ਚੜ੍ਹਾਈਆਂ। ਸੁਲੇਮਾਨ ਨੇ ਇਹ ਜਗਵੇਦੀ ਮੰਦਰ ਦੇ ਵਿਹੜੇ ਦੇ ਸਾਹਮਣੇ ਬਣਵਾਈ ਸੀ।
2 Chronicles 29:31
ਹਿਜ਼ਕੀਯਾਹ ਨੇ ਆਖਿਆ, “ਹੁਣ ਤੁਸੀਂ ਯਹੂਦਾਹ ਦੇ ਲੋਕਾਂ ਨੇ ਆਪਣੇ-ਆਪ ਨੂੰ ਪਵਿੱਤਰ ਕਰ ਲਿਆ ਹੈ, ਸੋ ਹੁਣ ਨੇੜੇ ਆਕੇ ਯਹੋਵਾਹ ਦੇ ਮੰਦਰ ਵਿੱਚ ਬਲੀਆਂ ਅਤੇ ਧੰਨਵਾਦ ਦੀਆਂ ਭੇਟਾਂ ਚੜ੍ਹਾਵੋ।” ਤਦ ਸਭਾ ਬਲੀਆਂ ਅਤੇ ਧੰਨਵਾਦ ਦੀਆਂ ਭੇਟਾ ਲਿਆਈ ਅਤੇ ਜਿਸ ਵੀ ਮਨੁੱਖ ਨੂੰ, ਜਿਵੇਂ ਉਸ ਦੇ ਮਨ ਨੇ ਪ੍ਰੇਰਿਆ ਭੇਟਾ ਲੈ ਕੇ ਆਇਆ।
Isaiah 1:26
ਮੈਂ ਉਸੇ ਤਰ੍ਹਾਂ ਦੇ ਨਿਆਂਕਾਰ ਵਾਪਸ ਲਿਆਵਾਂਗਾ ਜਿਹੋ ਜਿਹੇ ਸ਼ੁਰੂ ਵਿੱਚ ਤੁਹਾਡੇ ਕੋਲ ਸਨ। ਤੁਹਾਡੇ ਸਲਾਹਕਾਰ ਉਨ੍ਹਾਂ ਸਲਾਹਕਾਰਾਂ ਵਰਗੇ ਹੋਣਗੇ ਜਿਹੜੇ ਬਹੁਤ ਪਹਿਲੋਂ ਹੁੰਦੇ ਸਨ। ਫ਼ੇਰ ਤੁਸੀਂ ‘ਨੇਕ ਅਤੇ ਵਫ਼ਾਦਾਰ ਸ਼ਹਿਰ’ ਦੇ ਵਾਸੀ ਅਖਵਾਓਗੇ।”