Mark 11:31
ਇਨ੍ਹਾਂ ਯਹੂਦੀ ਆਗੂਆਂ ਨੇ ਉਸ ਦੇ ਸਵਾਲ ਬਾਰੇ ਆਪਸ ਵਿੱਚ ਵਿੱਚਾਰ ਕੀਤੀ ਅਤੇ, ਇੱਕ-ਦੂਜੇ ਨੂੰ ਕਿਹਾ, “ਜੇਕਰ ਅਸੀਂ ਇਹ ਕਹੀਏ ਕਿ ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਤਾਂ ਉਹ ਕਹੇਗਾ, ਤੇ, ਫ਼ੇਰ ਤੁਸੀਂ ਯੂਹੰਨਾ ਨੂੰ ਕਿਉਂ ਨਹੀਂ ਮੰਨਦੇ?
And | καὶ | kai | kay |
they reasoned | ἐλογίζοντο | elogizonto | ay-loh-GEE-zone-toh |
with | πρὸς | pros | prose |
themselves, | ἑαυτοὺς | heautous | ay-af-TOOS |
saying, | λέγοντες, | legontes | LAY-gone-tase |
If | Ἐὰν | ean | ay-AN |
we shall say, | εἴπωμεν, | eipōmen | EE-poh-mane |
From | Ἐξ | ex | ayks |
heaven; | οὐρανοῦ, | ouranou | oo-ra-NOO |
he will say, | ἐρεῖ, | erei | ay-REE |
Why | Διατί | diati | thee-ah-TEE |
then | οὖν | oun | oon |
not ye did | οὐκ | ouk | ook |
believe | ἐπιστεύσατε | episteusate | ay-pee-STAYF-sa-tay |
him? | αὐτῷ; | autō | af-TOH |
Cross Reference
Matthew 11:7
ਯਿਸੂ ਨੇ ਯੂਹੰਨਾ ਬਾਰੇ ਲੋਕਾਂ ਨਾਲ ਗੱਲ ਕਰਨੀ ਸ਼ੁਰੂ ਕੀਤੀ, “ਤੁਸੀਂ ਬਾਹਰ ਉਜਾੜ ਵਿੱਚ ਕੀ ਵੇਖਣ ਨਿਕਲੇ ਸੀ? ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ? ਨਹੀਂ!
Matthew 21:25
ਯੂਹੰਨਾ ਦਾ ਬਪਤਿਸਮਾ ਕੀ ਇਹ ਪਰਮੇਸ਼ੁਰ ਵੱਲੋਂ ਆਇਆ ਜਾਂ ਮਨੁੱਖਾਂ ਵੱਲੋਂ?” ਉਨ੍ਹਾਂ ਨੇ ਆਪਸ ਵਿੱਚ ਵਿੱਚਾਰ ਕੀਤਾ, ਜੇ ਅਸੀਂ ਕਹੀਏ “ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ” ਤਾਂ ਉਹ ਸਾਨੂੰ ਆਖੇਗਾ ਕਿ ਫ਼ੇਰ ਤੁਸੀਂ ਉਸਤੇ ਭਰੋਸਾ ਕਿਉਂ ਨਾ ਕੀਤਾ?
Matthew 21:31
“ਸੋ ਦੋਹਾਂ ਵਿੱਚੋਂ ਕਿਸਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ?” ਉਨ੍ਹਾਂ ਆਖਿਆ, “ਪਹਿਲੇ ਨੇ।” ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਸੂਲੀਏ ਅਤੇ ਕੰਜਰੀਆਂ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਜਾਂਦੇ ਹਨ।
John 1:15
ਯੂਹੰਨਾ ਨੇ ਲੋਕਾਂ ਨੂੰ ਉਸ ਦੇ ਬਾਰੇ ਦੱਸਿਆ ਅਤੇ ਆਖਿਆ, “ਇਹੀ ਉਹ ਹੈ ਜਿਸ ਬਾਰੇ ਮੈਂ ਦੱਸ ਰਿਹਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਉਹ ਇੱਕ, ‘ਜਿਹੜਾ ਮੇਰੇ ਬਾਦ ਆਵੇਗਾ, ਉਹ ਮੈਥੋਂ ਵੀ ਮਹਾਨ ਹੈ। ਉਹ ਮੈਥੋਂ ਵੀ ਪਹਿਲਾਂ ਰਹਿ ਰਿਹਾ ਸੀ।’”
John 1:29
ਯਿਸੂ ਪਰਮੇਸ਼ੁਰ ਦਾ ਲੇਲਾ ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਦੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।
John 1:36
ਯੂਹੰਨਾ ਨੇ ਯਿਸੂ ਨੂੰ ਤੁਰਦਿਆਂ ਵੇਖਿਆ। ਯੂਹੰਨਾ ਨੇ ਆਖਿਆ, “ਦੇਖੋ! ਪਰਮੇਸ਼ੁਰ ਦਾ ਲੇਲਾ।”
John 3:29
ਲਾੜੀ ਕੇਵਲ ਲਾੜੇ ਵਾਸਤੇ ਹੀ ਹੈ। ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਉਦੋਂ ਬਹੁਤ ਖੁਸ਼ ਹੁੰਦਾ ਹੈ ਜਦੋਂ ਉਹ ਲਾੜੇ ਦੀ ਅਵਾਜ਼ ਸੁਣਦਾ ਹੈ। ਇਹ ਖੁਸ਼ੀ ਮੈਨੂੰ ਮਿਲੀ ਹੈ। ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ।