Mark 12:44 in Punjabi

Punjabi Punjabi Bible Mark Mark 12 Mark 12:44

Mark 12:44
ਉਨ੍ਹਾਂ ਅਮੀਰ ਲੋਕਾਂ ਕੋਲ ਅਥਾਹ ਧਨ ਹੈ ਅਤੇ ਉਸ ਸਭ ਕਾਸੇ ਵਿੱਚੋਂ, ਉਨ੍ਹਾਂ ਕੋਲ ਜੋ ਫ਼ਾਲਤੂ ਸੀ, ਸੋ ਉਨ੍ਹਾਂ ਨੇ ਭੇਟਾ ਕਰ ਦਿੱਤਾ। ਪਰ ਇਹ ਔਰਤ ਬਹੁਤ ਗਰੀਬ ਹੈ ਅਤੇ ਉਸ ਕੋਲ ਜੋ ਵੀ ਸੀ ਉਸ ਨੇ ਅਰਪਣ ਕਰ ਦਿੱਤਾ ਹੈ। ਜੋ ਕੁਝ ਉਸ ਨੇ ਅਰਪਣ ਕੀਤਾ ਹੈ ਉਹ ਉਸ ਦੇ ਆਪਣੇ ਜਿਉਣ ਵਾਸਤੇ ਸੀ।”

Mark 12:43Mark 12

Mark 12:44 in Other Translations

King James Version (KJV)
For all they did cast in of their abundance; but she of her want did cast in all that she had, even all her living.

American Standard Version (ASV)
for they all did cast in of their superfluity; but she of her want did cast in all that she had, `even' all her living.

Bible in Basic English (BBE)
Because they all put in something out of what they had no need for; but she out of her need put in all she had, even all her living.

Darby English Bible (DBY)
for all have cast in of that which they had in abundance, but she of her destitution has cast in all that she had, the whole of her living.

World English Bible (WEB)
for they all gave out of their abundance, but she, out of her poverty, gave all that she had to live on."

Young's Literal Translation (YLT)
for all, out of their abundance, put in, but she, out of her want, all that she had put in -- all her living.'

For
πάντεςpantesPAHN-tase
all
γὰρgargahr
they
did
cast
in
ἐκekake
of
τοῦtoutoo
their
περισσεύοντοςperisseuontospay-rees-SAVE-one-tose

αὐτοῖςautoisaf-TOOS
abundance;
ἔβαλονebalonA-va-lone
but
αὕτηhautēAF-tay
she
δὲdethay
of
ἐκekake
her
τῆςtēstase

ὑστερήσεωςhysterēseōsyoo-stay-RAY-say-ose
want
αὐτῆςautēsaf-TASE
did
cast
in
πάνταpantaPAHN-ta
all
ὅσαhosaOH-sa
that
εἶχενeichenEE-hane
had,
she
ἔβαλενebalenA-va-lane
even
all
ὅλονholonOH-lone
her
τὸνtontone

βίονbionVEE-one
living.
αὐτῆςautēsaf-TASE

Cross Reference

Luke 8:43
ਉੱਥੇ ਇੱਕ ਔਰਤ ਆਈ ਜਿਸ ਨੂੰ ਬਾਰ੍ਹਾਂ ਸਾਲਾਂ ਤੋਂ ਖੂਨ ਆ ਰਿਹਾ ਸੀ। ਉਹ ਆਪਣਾ ਸਾਰਾ ਧਨ ਆਪਣੇ ਇਲਾਜ ਲਈ ਵੈਦਾਂ ਉੱਪਰ ਖਰਚ ਚੁੱਕੀ ਸੀ, ਪਰ ਕੋਈ ਵੀ ਵੈਦ ਉਸ ਨੂੰ ਰਾਜੀ ਨਾ ਕਰ ਸੱਕਿਆ।

1 John 3:17
ਫ਼ਰਜ਼ ਕਰੋ ਕਿ ਇੱਕ ਨਿਹਚਾਵਾਨ ਹੈ ਜੋ ਕਿ ਬਹੁਤ ਅਮੀਰ ਹੈ ਅਤੇ ਉਸ ਕੋਲ ਉਹ ਸਭ ਕੁਝ ਹੈ, ਜੋ ਉਸ ਨੂੰ ਚਾਹੀਦਾ। ਪਰ ਜੇਕਰ ਉਹ ਨਿਹਚਾਵਾਨ ਉਦੋਂ ਹਮਦਰਦੀ ਨਹੀਂ ਵਿਖਾਉਂਦਾ ਜਦੋਂ ਉਹ ਆਪਣੇ ਭਰਾ ਨੂੰ ਵੇਖਦਾ ਹੈ ਜਿਹੜਾ ਗਰੀਬ ਹੈ ਅਤੇ ਆਪਣੀ ਰੋਜ਼ੀ ਦਾ ਲੋੜਵੰਦ ਹੈ, ਉਸ ਨਿਹਚਾਵਾਨ ਦੇ ਦਿਲ ਵਿੱਚ ਪਰਮੇਸ਼ੁਰ ਦਾ ਪਿਆਰ ਹੋਣਾ ਕਿਵੇਂ ਸੰਭਵ ਹੈ।

Philippians 4:10
ਪੌਲੁਸ ਫ਼ਿਲਿੱਪੀਆਂ ਦੇ ਮਸੀਹੀਆਂ ਦਾ ਧੰਨਵਾਦ ਕਰਦਾ ਤੁਸੀਂ ਮੇਰੇ ਹਿੱਤ ਬਾਰੇ ਸੋਚਦੇ ਸੀ, ਪਰ ਤੁਹਾਡੇ ਕੋਲ ਇਹ ਵਿਖਾਉਣ ਦਾ ਮੌਕਾ ਨਹੀਂ ਸੀ। ਪਰ ਇੱਕ ਵਾਰ ਫ਼ੇਰ ਤੁਸੀਂ ਮੈਨੂੰ ਮਹੱਤਤਾ ਦੇਣੀ ਸ਼ੁਰੂ ਕਰ ਦਿੱਤੀ। ਇਸ ਲਈ ਮੈਂ ਬਹੁਤ ਪ੍ਰਸੰਨ ਹਾਂ।

2 Corinthians 8:2
ਉਨ੍ਹਾਂ ਵਿਸ਼ਵਾਸੀਆਂ ਨੂੰ ਵੱਡੀਆਂ ਔਕੜਾਂ ਰਾਹੀਂ ਪਰੱਖਿਆ ਗਿਆ ਸੀ। ਅਤੇ ਉਹ ਬਹੁਤ ਗਰੀਬ ਸਨ। ਪਰ ਉਨ੍ਹਾਂ ਨੇ ਆਪਣੀ ਅਥਾਹ ਖੁਸ਼ੀ ਤੋਂ ਬਹੁਤ ਕੁਝ ਦਿੱਤਾ।

Luke 21:2
ਤਦ ਉਸ ਨੇ ਇੱਕ ਗਰੀਬ ਵਿਧਵਾ ਵੇਖੀ।

Luke 15:30
ਪਰ ਜਦੋਂ ਤੁਹਾਡਾ ਇਹ ਪੁੱਤਰ ਜਿਹੜਾ ਕੰਜਰੀਆਂ ਤੇ ਤੁਹਾਡਾ ਸਾਰਾ ਪੈਸਾ ਬਰਬਾਦ ਕਰਕੇ ਵਾਪਸ ਆਇਆ ਹੈ, ਉਸ ਲਈ ਤੁਸੀਂ ਮੋਟਾ ਵੱਛਾ ਵੱਢਿਆ ਹੈ।’

Luke 15:12
ਛੋਟੇ ਪੁੱਤਰ ਨੇ ਆਪਣੇ ਪਿਤਾ ਨੂੰ ਕਿਹਾ, ‘ਮੈਨੂੰ ਮੇਰੀ ਜਾਇਦਾਦ ਦਾ ਹਿੱਸਾ ਦੇ ਦੇਵੋ।’ ਤਾਂ ਪਿਤਾ ਨੇ ਜਾਇਦਾਦ ਨੂੰ ਆਪਣੇ ਦੋਹਾਂ ਪੁੱਤਰਾ ਵਿੱਚ ਵੰਡ ਦਿੱਤਾ।

Mark 14:8
ਉਸ ਨੇ ਉਹੀ ਕੀਤਾ ਜੋ ਉਹ ਕਰ ਸੱਕਦੀ ਸੀ। ਉਸ ਨੇ ਮੇਰੇ ਸਰੀਰ ਤੇ ਅਤਰ ਡੋਲ੍ਹਿਆ। ਉਸ ਨੇ ਇਹ ਮਿਥੇ ਸਮੇਂ ਤੋਂ ਪਹਿਲਾਂ ਮੇਰੇ ਸਰੀਰ ਨੂੰ ਦਫ਼ਨਾਉਣ ਲਈ ਤਿਆਰ ਕੀਤਾ ਹੈ।

Nehemiah 7:70
ਕੁਝ ਘਰਾਣਿਆਂ ਨੇ ਕੰਮ ਵਿੱਚ ਪੈਸੇ ਨਾਲ ਮਦਦ ਕੀਤੀ। ਰਾਜਪਾਲ ਨੇ 1,000 ਦਰਮ ਸੋਨਾ ਖਜ਼ਾਨੇ ਲਈ ਦਿੱਤੇ। ਉਸ ਨੇ 50 ਬਾਟੇ ਅਤੇ ਜਾਜਕਾਂ ਵਾਸਤੇ 530 ਕਮੀਜਾਂ ਦਿੱਤੀਆਂ।

Ezra 2:68
ਜਦ ਉਹ ਸਮੂਹ ਯੋਹਵਾਹ ਦੇ ਮੰਦਰ ਯਰੂਸ਼ਲਮ ਵਿੱਚ ਪੁਜਿਆ ਤ੍ਤਦ ਪਰਿਵਾਰਾਂ ਦੇ ਮੁਖੀਆਂ ਨੇ ਮੰਦਰ ਦੇ ਨਿਰਮਾਣ ਲਈ ਤੋਂਹਫੇ ਭੇਂਟ ਕੀਤੇ ਤਾਂ ਜੋ ਉਸ ਬਾਵੇਂ ਜਿੱਥੇ ਮੰਦਰ ਨਸ਼ਟ ਕੀਤਾ ਗਿਆ ਸੀ ਉਸ ਬਾਂਵੇਂ ਉਹ ਨਵਾਂ ਮੰਦਰ ਉਸਾਰ ਸੱਕਣ।

2 Chronicles 35:7
ਯੋਸੀਯਾਹ ਨੇ ਇਸਰਾਏਲੀਆਂ ਨੂੰ ਪਸਹ ਲਈ 30,000 ਭੇਡਾਂ ਬੱਕਰੀਆਂ ਬਲੀ ਲਈ ਦਿੱਤੀਆਂ। ਉਸ ਨੇ ਲੋਕਾਂ ਨੂੰ 3,000 ਹੋਰ ਪਸ਼ੂ ਵੀ ਦਿੱਤੇ। ਇਹ ਸਾਰੇ ਜਾਨਵਰ ਯੋਸੀਯਾਹ ਪਾਤਸ਼ਾਹ ਦੇ ਆਪਣੇ ਸਨ ਜੋ ਉਸ ਨੇ ਲੋਕਾਂ ਨੂੰ ਦਿੱਤੇ।

2 Chronicles 31:5
ਸਾਰੇ ਦੇਸ਼ ਵਿੱਚ ਇਸ ਹੁਕਮ ਦੀ ਖਬਰ ਫ਼ੈਲ ਗਈ। ਤਦ ਇਸਰਾਏਲ ਦੇ ਲੋਕਾਂ ਨੇ ਅਨਾਜ ਦੀ ਫ਼ਸਲ ਦਾ ਪਹਿਲਾ ਹਿੱਸਾ, ਅੰਗਰੂ, ਤੇਲ, ਸ਼ਹਿਦ ਅਤੇ ਹੋਰ ਜੋ ਕੁਝ ਵੀ ਉਹ ਆਪਣੇ ਖੇਤਾਂ ਵਿੱਚ ਪੈਦਾ ਕਰਦੇ ਸਨ ਦੇਣਾ ਸ਼ੁਰੂ ਕੀਤਾ। ਉਹ ਇਨ੍ਹਾਂ ਸਭਨਾਂ ਵਸਤਾਂ ਦਾ ਦਸਵੰਧ ਲੈ ਕੇ ਆਉਂਦੇ।

2 Chronicles 24:10
ਸਾਰੇ ਆਗੂ ਅਤੇ ਲੋਕ ਖੁਸ਼ ਸਨ। ਉਹ ਸਾਰੇ ਖੁਸ਼ੀ-ਖੁਸ਼ੀ ਧਨ ਦੌਲਤ ਲਿਆਏ ਅਤੇ ਉਸ ਸੰਦੂਕ ਵਿੱਚ ਪਾਇਆ ਤੇ ਜਦ ਤੀਕ ਉਹ ਸੰਦੂਕ ਭਰ ਨਾ ਗਿਆ ਉਹ ਪੈਸੇ ਦਿੰਦੇ ਰਹੇ।

1 Chronicles 29:2
ਮੈਂ ਪਰਮੇਸ਼ੁਰ ਦੇ ਮੰਦਰ ਦੀ ਉਸਾਰੀ ਲਈ ਸਾਮਾਨ ਦੇਣ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ ਅਤੇ ਸੋਨੇ ਦੀਆਂ ਵਸਤਾਂ ਲਈ ਸੋਨਾ ਵੀ ਦੇ ਦਿੱਤਾ ਹੈ ਅਤੇ ਚਾਂਦੀ ਦੀਆਂ ਜੋ ਵਸਤਾਂ ਬਨਾਉਣੀਆਂ ਹਨ, ਉਸ ਲਈ ਚਾਂਦੀ ਵੀ ਦੇ ਦਿੱਤੀ ਹੈ। ਤਾਂਬੇ ਦੀਆਂ ਵਸਤਾਂ ਲਈ ਤਾਂਬਾ ਅਤੇ ਲੋਹੇ ਦੀਆਂ ਵਸਤਾਂ ਲਈ ਲੋਹਾ ਵੀ ਦੇ ਦਿੱਤਾ ਹੈ। ਲੱਕੜ ਦੇ ਸਮਾਨ ਲਈ ਲੱਕੜ ਦੇ ਦਿੱਤੀ ਹੈ। ਇਸਦੇ ਇਲਾਵਾ ਬਲੌਰੀ ਪੱਥਰ, ਜੜਤ ਤੇ ਘੜਤ ਲਈ ਭਾਂਤ-ਭਾਂਤ ਦੇ ਰੰਗੀਲੇ ਪੱਥਰ, ਸਫ਼ੇਦ ਸੰਗਮਰਮਰੀ ਪੱਥਰ ਵੀ ਦੇ ਦਿੱਤੇ ਹਨ। ਮੈਂ ਅਜਿਹੀ ਬਹੁਤ ਸਾਰੀ ਸਮਗ੍ਰੀ ਯਹੋਵਾਹ ਦੇ ਮੰਦਰ ਦੀ ਉਸਾਰੀ ਲਈ ਦਿੱਤੀ ਹੈ।

Deuteronomy 24:6
“ਜਦੋਂ ਤੁਸੀਂ ਕਿਸੇ ਬੰਦੇ ਨੂੰ ਕਰਜ਼ਾ ਦਿਉ, ਤਾਂ ਤੁਹਾਨੂੰ ਉਸਦੀ ਆਟੇ ਦੀ ਚੱਕੀ ਦੇ ਕਿਸੇ ਹਿੱਸੇ ਨੂੰ ਜ਼ਮਾਨਤ ਵਜੋਂ ਨਹੀਂ ਰੱਖਣਾ ਚਾਹੀਦਾ। ਕਿਉਂਕਿ ਇਹ ਗੱਲ ਉਸ ਪਾਸੋਂ ਭੋਜਨ ਖੋਹਣ ਵਰਗੀ ਹੋਵੇਗੀ।