Cross Reference
2 Peter 3:17
ਪਿਆਰੇ ਮਿੱਤਰੋ, ਤੁਸੀਂ ਇਸ ਬਾਰੇ ਪਹਿਲਾਂ ਹੀ ਜਾਣਦੇ ਹੋ। ਇਸ ਲਈ ਹੁਸ਼ਿਆਰ ਰਹੋ। ਮੰਦੇ ਲੋਕਾਂ ਨੂੰ ਇਨ੍ਹਾਂ ਗਲਤ ਅੰਦਾਜ਼ਿਆਂ ਨਾਲ ਤੁਹਾਨੂੰ ਸਹੀ ਰਾਹ ਤੋਂ ਭਟਕਾਉਣ ਅਤੇ ਤੁਹਾਨੂੰ ਅੜ੍ਹਕਾ ਕੇ ਆਪਣੀ ਮਜਬੂਤ ਨਿਹਚਾ ਤੋਂ ਡੇਗਣ ਦਾ ਮੌਕਾ ਨਾ ਦਿਉ।
John 14:29
ਇਹ ਵਾਪਰਨ ਤੋਂ ਪਹਿਲਾਂ ਮੈਂ ਤੁਹਾਨੂੰ ਇਹ ਦੱਸਿਆ ਹੈ, ਤਾਂ ਜੋ ਜਦੋਂ ਇਹ ਵਾਪਰੇ, ਤੁਸੀਂ ਵਿਸ਼ਵਾਸ ਕਰੋ।
Mark 13:5
ਯਿਸੂ ਚੇਲਿਆਂ ਨੂੰ ਆਖਣ ਲੱਗਾ, “ਹੋਸ਼ਿਆਰ ਰਹੋ! ਕਿਸੇ ਨੂੰ ਵੀ ਆਪਣੇ-ਆਪ ਨੂੰ ਗੁਮਰਾਹ ਨਾ ਕਰਨ ਦਿਓ।
John 16:1
“ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸੀਆਂ ਹਨ ਤਾਂ ਜੋ ਤੁਹਾਡਾ ਵਿਸ਼ਵਾਸ ਦ੍ਰਿੜ ਰਹਿ ਸੱਕੇ।
Luke 21:34
ਹਰ ਵਕਤ ਤਿਆਰ ਰਹਿਣਾ “ਸਚੇਤ ਰਹੋ! ਅਸੱਭਿਅਤ ਦਾਅਵਤਾਂ ਬਾਰੇ, ਪੀਣ ਬਾਰੇ, ਅਤੇ ਦੁਨਿਆਵੀ ਚੀਜ਼ਾਂ ਬਾਰੇ ਚਿੰਤਾ ਕਰਨ ਵਿੱਚ ਆਪਣਾ ਸਮਾਂ ਬਰਬਾਦ ਨਾ ਕਰੋ। ਜੇਕਰ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਸਹੀ ਸੋਚਣ ਦੇ ਯੋਗ ਨਹੀਂ ਹੋਵੋਂਗੇ। ਅਤੇ ਜਦੋਂ ਤੁਸੀਂ ਹਾਲੇ ਤਿਆਰ ਵੀ ਨਹੀਂ ਹੋਵੋਂਗੇ ਕਿ ਅੰਤ ਤੁਹਾਨੂੰ ਫ਼ੜ ਲਵੇਗਾ।
Luke 21:8
ਯਿਸੂ ਨੇ ਕਿਹਾ, “ਸਾਵੱਧਾਨ ਰਹੋ! ਤਾਂ ਜੋ ਕੋਈ ਵੀ ਤੁਹਾਨੂੰ ਮੂਰਖ ਨਾ ਬਣਾ ਸੱਕੇ। ਬਹੁਤ ਸਾਰੇ ਲੋਕ ਮੇਰੇ ਨਾਂ ਤੇ ਆਉਣਗੇ ਅਤੇ ਆਖਣਗੇ, ‘ਮੈਂ ਮਸੀਹ ਹਾਂ’, ਅਤੇ ‘ਸਹੀ ਵਕਤ ਆ ਗਿਆ ਹੈ!’ ਪਰ ਉਨ੍ਹਾਂ ਦੇ ਪਿੱਛੇ ਨਾ ਲੱਗਿਓ।
Mark 13:33
ਚੌਕਸ ਰਹੋ! ਅਤੇ ਹਰ ਸਮੇਂ ਤਿਆਰ ਰਹੋ! ਪਤਾ ਨਹੀਂ ਉਹ ਘੜੀ ਕਿਸ ਵੇਲੇ ਆ ਜਾਵੇ।
Mark 13:9
“ਪਰ ਤੁਸੀਂ ਚੌਕਸ ਰਹਿਣਾ ਕਿਉਂਕਿ ਲੋਕ ਤੁਹਾਨੂੰ ਕਚਿਹਰੀਆਂ ਦੇ ਹਵਾਲੇ ਕਰਣਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਲਿਜਾਕੇ ਕੁੱਟਣਗੇ। ਤੁਹਾਨੂੰ ਰਾਜਿਆਂ ਅਤੇ ਹਾਕਮਾਂ ਦੇ ਅੱਗੇ ਮੇਰੇ ਕਾਰਣ ਖੜ੍ਹੇ ਕਰਨਗੇ ਅਤੇ ਤੁਸੀਂ ਮੇਰੇ ਬਾਰੇ ਗਵਾਹੀ ਦੇਵੋਂਗੇ। ਇਹ ਸਭ ਉਹ ਇਸ ਲਈ ਕਰਨਗੇ ਕਿਉਂਕਿ ਤੁਸੀਂ ਮੇਰਾ ਅਨੁਸਰਣ ਕਰਦੇ ਹੋ।
Matthew 7:15
ਲੋਕਾਂ ਦੇ ਕੰਮਾਂ ਤੋਂ ਹੁਸ਼ਿਆਰ ਰਹੋ “ਝੂਠੇ ਨਬੀਆਂ ਤੋਂ ਹੁਸ਼ਿਆਰ ਰਹੋ, ਉਹ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ, ਪਰ ਅਸਲ ਵਿੱਚ ਉਹ ਬਹੁਤ ਖਤਰਨਾਕ ਬਘਿਆੜਾਂ ਵਰਗੇ ਹਨ।
Isaiah 44:7
ਇੱਥੇ ਮੇਰੇ ਵਰਗਾ ਕੋਈ ਹੋਰ ਪਰਮੇਸ਼ੁਰ ਨਹੀਂ ਹੈ। ਜੇ ਇੱਥੇ ਹੈ, ਤਾਂ ਉਸ ਦੇਵਤੇ ਨੂੰ ਹੁਣ ਬੋਲਣਾ ਚਾਹੀਦਾ ਹੈ। ਉਸ ਦੇਵਤੇ ਨੂੰ ਆਉਣਾ ਚਾਹੀਦਾ ਹੈ ਅਤੇ ਇਹ ਸਬੂਤ ਦੇਣਾ ਚਾਹੀਦਾ ਹੈ ਕਿ ਉਹ ਮੇਰੇ ਵਰਗਾ ਹੈ। ਉਸ ਦੇਵਤੇ ਨੂੰ ਮੈਨੂੰ ਦੱਸਣਾ ਚਾਹੀਦਾ ਹੈ ਕਿ ਉਸ ਸਮੇਂ ਤੋਂ ਲੈ ਕੇ ਕੀ ਵਾਪਰਿਆ ਹੈ ਜਦੋਂ ਤੋਂ ਮੈਂ ਆਪਣੇ ਪ੍ਰਾਚੀਨ ਲੋਕਾਂ ਨੂੰ ਸਾਜਿਆ ਸੀ। ਉਸ ਦੇਵਤੇ ਨੂੰ ਇਹ ਦਰਸਾਉਣ ਲਈ ਸੰਕੇਤ ਦੇਣੇ ਚਾਹੀਦੇ ਹਨ ਕਿ ਉਹ ਭਵਿੱਖ ਵਿੱਚ ਵਾਪਰਨ ਬਾਰੇ ਜਾਣਦਾ ਹੈ।