Mark 8:8
ਸਭ ਲੋਕਾਂ ਨੇ ਢਿੱਡ ਭਰਕੇ ਖਾਧਾ। ਇਸਤੋਂ ਬਾਅਦ ਚੇਲਿਆਂ ਨੇ ਬਚੇ ਹੋਏ ਭੋਜਨ ਦੇ ਟੁਕੜਿਆਂ ਨਾਲ ਸੱਤ ਟੋਕਰੇ ਭਰੇ।
Mark 8:8 in Other Translations
King James Version (KJV)
So they did eat, and were filled: and they took up of the broken meat that was left seven baskets.
American Standard Version (ASV)
And they ate, and were filled: and they took up, of broken pieces that remained over, seven baskets.
Bible in Basic English (BBE)
And they took the food, and had enough; and they took up seven baskets full of the broken bits.
Darby English Bible (DBY)
And they ate and were satisfied. And they took up of fragments that remained seven baskets.
World English Bible (WEB)
They ate, and were filled. They took up seven baskets of broken pieces that were left over.
Young's Literal Translation (YLT)
and they did eat and were filled, and they took up that which was over of broken pieces -- seven baskets;
| So | ἔφαγον | ephagon | A-fa-gone |
| they did eat, | δὲ, | de | thay |
| and | καὶ | kai | kay |
| were filled: | ἐχορτάσθησαν | echortasthēsan | ay-hore-TA-sthay-sahn |
| and | καὶ | kai | kay |
| up took they | ἦραν | ēran | A-rahn |
| of the broken | περισσεύματα | perisseumata | pay-rees-SAVE-ma-ta |
| left was that meat | κλασμάτων | klasmatōn | kla-SMA-tone |
| seven | ἑπτὰ | hepta | ay-PTA |
| baskets. | σπυρίδας | spyridas | spyoo-REE-thahs |
Cross Reference
2 Kings 4:42
ਅਲੀਸ਼ਾ ਦਾ ਨਬੀਆਂ ਦੇ ਟੋਲੇ ਨੂੰ ਭੋਜ ਕਰਾਉਣਾ ਬਆਲ ਸ਼ਲੀਸ਼ਾਹ ਤੋਂ ਇੱਕ ਮਨੁੱਖ ਆਪਣੇ ਖੇਤ ਦੀ ਪਹਿਲੀ ਫ਼ਸਲ ਵਿੱਚੋਂ ਜੌਆਂ ਦੀਆਂ ਰੋਟੀਆਂ ਦੇ 20 ਟੁਕੜੇ ਅਤੇ ਆਪਣੇ ਝੋਲੇ ਵਿੱਚ ਅਲੀਸ਼ਾ ਲਈ ਤਾਜ਼ਾ ਅਨਾਜ ਲਿਆਇਆ। ਤਦ ਅਲੀਸ਼ਾ ਨੇ ਕਿਹਾ, “ਇਹ ਭੋਜਨ ਲੋਕਾਂ ਵਿੱਚ ਵੰਡ ਦੇ, ਤਾਂ ਜੋ ਉਹ ਖਾ ਸੱਕਣ।”
Revelation 7:16
ਉਹ ਫ਼ੇਰ ਕਦੇ ਵੀ ਭੁੱਖੇ ਨਹੀਂ ਹੋਣਗੇ। ਉਹ ਫ਼ੇਰ ਕਦੇ ਵੀ ਪਿਆਸੇ ਨਹੀਂ ਹੋਣਗੇ। ਸੂਰਜ ਉਨ੍ਹਾਂ ਨੂੰ ਨੁਕਸਾਨ ਨਹੀਂ ਪੁਚਾਏਗਾ। ਕੋਈ ਤਪਸ਼ ਉਨ੍ਹਾਂ ਨੂੰ ਸਾੜੇਗੀ ਨਹੀਂ।
John 6:47
“ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਮਨੁੱਖ ਨਿਹਚਾ ਰੱਖਦਾ ਹੈ ਸਦੀਪਕ ਜੀਵਨ ਪਾਉਂਦਾ ਹੈ।
John 6:32
ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇਹ ਮੂਸਾ ਨਹੀਂ ਸੀ ਜਿਸਨੇ ਤੁਹਾਨੂੰ ਸਵਰਗ ਵੱਲੋਂ ਰੋਟੀ ਖਾਣ ਨੂੰ ਦਿੱਤੀ। ਇਹ ਮੇਰਾ ਪਿਤਾ ਹੈ ਜੋ ਤੁਹਾਨੂੰ ਸਵਰਗ ਤੋਂ ਸੱਚੀ ਰੋਟੀ ਦਿੰਦਾ ਹੈ।
John 6:27
ਨਾਸ਼ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”
John 6:11
ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ। ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ। ਉਨ੍ਹਾਂ ਮੱਛੀਆਂ ਨਾਲ ਵੀ ਇਹੀ ਕੀਤਾ। ਯਿਸੂ ਨੇ ਲੋਕਾਂ ਨੂੰ ਓਨਾਂ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ।
Luke 1:53
ਉਸ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾ ਦਿੱਤਾ ਅਤੇ ਅਮੀਰ ਲੋਕਾਂ ਨੂੰ ਖਾਲੀ ਹੱਥੀ ਭੇਜ ਦਿੱਤਾ।
Mark 8:19
ਮੈਂ ਪੰਜ ਰੋਟੀਆਂ ਨੂੰ ਪੰਜ-ਹਜ਼ਾਰ ਲੋਕਾਂ ਵਿੱਚ ਵੰਡਿਆ ਸੀ। ਕੀ ਤੁਹਾਨੂੰ ਯਾਦ ਹੈ, ਲੋਕਾਂ ਨੂੰ ਖੁਆਉਣ ਤੋਂ ਬਾਅਦ ਬਚੇ ਹੋਏ ਭੋਜਨ ਦੇ ਟੁਕੜਿਆਂ ਦੀਆਂ ਤੁਸੀਂ ਕਿੰਨੀਆਂ ਟੋਕਰੀਆਂ ਭਰੀਆਂ ਸਨ?” ਚੇਲਿਆਂ ਨੇ ਜਵਾਬ ਦਿੱਤਾ, “ਅਸੀਂ ਬਾਰ੍ਹਾਂ, ਟੋਕਰੀਆਂ ਭਰੀਆਂ ਸਨ।”
Matthew 16:10
ਕੀ ਤੁਹਾਨੂੰ ਯਾਦ ਨਹੀਂ ਮੈਂ ਸੱਤਾਂ ਰੋਟੀਆਂ ਨਾਲ ਚਾਰ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ? ਕੀ ਤੁਹਾਨੂੰ ਯਾਦ ਨਹੀਂ ਕਿ ਬਚੇ ਹੋਏ ਭੋਜਨ ਨਾਲ ਤੁਸੀਂ ਕਿੰਨੇ ਟੋਕਰੇ ਭਰੇ ਸਨ?
Psalm 145:16
ਯਹੋਵਾਹ, ਤੁਸੀਂ ਆਪਣੇ ਹੱਥ ਖੋਲ੍ਹ ਦਿੰਦੇ ਹੋ, ਅਤੇ ਤੁਸੀਂ ਹਰ ਜਿਉਂਦੇ ਪ੍ਰਾਣੀ ਨੂੰ ਜੋ ਵੀ ਉਸ ਦੀ ਲੋੜ ਹੈ ਉਸ ਨੂੰ ਦਿੰਦੇ ਹੋ।
Psalm 107:8
ਯਹੋਵਾਹ ਦਾ ਉਸ ਦੇ ਪਿਆਰ ਲਈ ਅਤੇ ਉਨ੍ਹਾਂ ਚਮਤਕਾਰਾਂ ਲਈ ਧੰਨਵਾਦ ਕਰੋ। ਜਿਹੜੇ ਉਹ ਲੋਕਾਂ ਲਈ ਕਰਦਾ ਹੈ।
2 Kings 4:2
ਅਲੀਸ਼ਾ ਨੇ ਆਖਿਆ, “ਮੈਂ ਤੇਰੀ ਮਦਦ ਕਿਵੇਂ ਕਰ ਸੱਕਦਾ ਹਾਂ? ਮੈਨੂੰ ਦੱਸ ਕਿ ਤੇਰੇ ਘਰ ਵਿੱਚ ਤੇਰੇ ਕੋਲ ਕੀ ਹੈ?” ਉਸ ਔਰਤ ਨੇ ਕਿਹਾ, “ਮੇਰੇ ਕੋਲ ਘਰ ਵਿੱਚ ਕੁਝ ਵੀ ਨਹੀਂ ਹੈ, ਮੇਰੇ ਕੋਲ ਸਿਰਫ਼ ਜੈਤੂਨ ਦੇ ਤੇਲ ਦਾ ਇੱਕ ਮਰਤਬਾਨ ਹੈ।”
1 Kings 17:14
ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, ‘ਉਹ ਆਟੇ ਵਾਲਾ ਮਰਤਬਾਨ ਕਦੇ ਵੀ ਖਾਲੀ ਨਾ ਹੋਵੇਗਾ ਤੇ ਤੇਰੀ ਬੋਤਲ ਵਿੱਚ ਹਮੇਸ਼ਾ ਤੇਲ ਭਰਿਆ ਰਹੇਗਾ। ਇਹ ਤਦ ਤੱਕ ਸਿਲਸਿਲਾ ਚੱਲਦਾ ਰਹੇਗਾ, ਜਦ ਤੀਕ ਯਹੋਵਾਹ ਇਸ ਧਰਤੀ ਤੇ ਮੀਂਹ ਨਹੀਂ ਪਾਉਂਦਾ।’”