Matthew 1:11
ਯੋਸ਼ੀਯਾਹ, ਯਕਾਨਯਾਹ, ਅਤੇ ਉਸ ਦੇ ਭਰਾਵਾਂ ਦਾ ਦਾਦਾ ਸੀ। ਇਸ ਸਮੇਂ ਦੌਰਾਨ, ਯਹੂਦੀ ਕੈਦੀਆਂ ਦੀ ਤਰ੍ਹਾਂ ਬੇਬੀਲੋਨ ਨੂੰ ਲਿਜਾਏ ਗਏ ਸਨ।
Matthew 1:11 in Other Translations
King James Version (KJV)
And Josias begat Jechonias and his brethren, about the time they were carried away to Babylon:
American Standard Version (ASV)
and Josiah begat Jechoniah and his brethren, at the time of the carrying away to Babylon.
Bible in Basic English (BBE)
And the sons of Josiah were Jechoniah and his brothers, at the time of the taking away to Babylon.
Darby English Bible (DBY)
and Josias begat Jechonias and his brethren, at the time of the carrying away of Babylon.
World English Bible (WEB)
Josiah became the father of Jechoniah and his brothers, at the time of the exile to Babylon.
Young's Literal Translation (YLT)
and Josiah begat Jeconiah and his brethren, at the Babylonian removal.
| And | Ἰωσίας | iōsias | ee-oh-SEE-as |
| Josias | δὲ | de | thay |
| begat | ἐγέννησεν | egennēsen | ay-GANE-nay-sane |
| τὸν | ton | tone | |
| Jechonias | Ἰεχονίαν | iechonian | ee-ay-hoh-NEE-an |
| and | καὶ | kai | kay |
| τοὺς | tous | toos | |
| his | ἀδελφοὺς | adelphous | ah-thale-FOOS |
| brethren, | αὐτοῦ | autou | af-TOO |
| about | ἐπὶ | epi | ay-PEE |
| the time they | τῆς | tēs | tase |
| were carried away to | μετοικεσίας | metoikesias | may-too-kay-SEE-as |
| Babylon: | Βαβυλῶνος | babylōnos | va-vyoo-LOH-nose |
Cross Reference
Jeremiah 27:20
ਨਬੂਕਦਨੱਸਰ ਉਦੋਂ ਉਨ੍ਹਾਂ ਚੀਜ਼ਾਂ ਨੂੰ ਲੈ ਕੇ ਨਹੀਂ ਗਿਆ ਜਦੋਂ ਉਸ ਨੇ ਯਹੂਦਾਹ ਦੇ ਰਾਜੇ ਯੇਹੋਇਆਚਿਨ ਨੂੰ ਕੈਦੀ ਬਣਾ ਕੇ ਲੈ ਗਿਆ ਸੀ। ਯੇਹੋਇਆਚਿਨ ਰਾਜੇ ਯਹੋਯਾਕੀਮ ਦਾ ਪੁੱਤਰ ਸੀ। ਨਬੂਕਦਨੱਸਰ ਯਹੂਦਾਹ ਅਤੇ ਯਰੂਸ਼ਲਮ ਦੇ ਹੋਰ ਵੀ ਕਈ ਮਹੱਤਵਪੂਰਣ ਬੰਦਿਆਂ ਨੂੰ ਲੈ ਗਿਆ ਸੀ।
Daniel 1:2
ਯਹੋਵਾਹ ਨੇ ਨਬੂਕਦਨੱਸਰ ਨੂੰ ਯਹੂਦਾਹ ਦੇ ਰਾਜੇ ਯਹੋਯਾਕੀਮ ਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ। ਨਬੂਕਦਨੱਸਰ ਪਰਮੇਸ਼ੁਰ ਦੇ ਮੰਦਰ ਵਿੱਚੋਂ ਪਲੇਟਾਂ ਅਤੇ ਹੋਰ ਸਾਰੀਆਂ ਚੀਜ਼ਾਂ ਚੁੱਕ ਕੇ ਲੈ ਗਿਆ। ਉਹ ਇਨ੍ਹਾਂ ਚੀਜ਼ਾਂ ਨੂੰ ਸ਼ੀਨਾਰ ਦੀ ਧਰਤੀ ਤੇ ਲੈ ਗਿਆ। ਨਬੂਕਦਨੱਸਰ ਨੇ ਉਹ ਚੀਜ਼ਾਂ ਆਪਣੇ ਬੁੱਤਾਂ ਦੇ ਦੇਵਤਿਆਂ ਦੇ ਮੰਦਰ ਵਿੱਚ ਰੱਖ ਦਿੱਤੀਆਂ।
Jeremiah 52:28
ਨਬੂਕਦਨੱਸਰ ਵੱਲੋਂ ਬੰਦੀ ਬਣਾਏ ਲੋਕਾਂ ਦੀ ਗਿਣਤੀ ਇਸ ਪ੍ਰਕਾਰ ਹੈ: ਬਾਬਲ ਦੇ ਰਾਜੇ ਨਬੂਕਦਨੱਸਰ ਦੇ ਸੱਤਵੇਂ ਵਰ੍ਹੇ ਵਿੱਚ ਯਹੂਦਾਹ ਦੇ 3,023 ਬੰਦੇ ਫ਼ੜੇ ਗਏ।
Jeremiah 52:11
ਫ਼ਿਰ ਬਾਬਲ ਦੇ ਰਾਜੇ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਦਿੱਤੀਆਂ। ਉਸ ਨੇ ਉਸ ਨੂੰ ਤਾਂਬੇ ਦੀਆਂ ਜ਼ੰਜ਼ੀਰਾਂ ਨਾਲ ਬੰਨ੍ਹ ਦਿੱਤਾ। ਫ਼ਿਰ ਉਹ ਸਿਦਕੀਯਾਹ ਨੂੰ ਬਾਬਲ ਲੈ ਗਿਆ। ਬਾਬਲ ਵਿੱਚ ਉਸ ਨੇ ਸਿਦਕੀਯਾਹ ਨੂੰ ਕੈਦਖਾਨੇ ਵਿੱਚ ਸੁੱਟ ਦਿੱਤਾ। ਸਿਦਕੀਯਾਹ ਉਸ ਕੈਦ ਵਿੱਚ ਆਪਣੇ ਮਰਨ ਤੀਕ ਰਿਹਾ।
Jeremiah 39:9
ਨਬੂਜ਼ਰਦਾਨ ਨਾਂ ਦਾ ਬੰਦਾ ਬਾਬਲ ਦੇ ਰਾਜੇ ਦੇ ਸੁਰੱਖਿਆ ਸੈਨਕਾਂ ਦਾ ਕਮਾਂਡਰ ਸੀ। ਉਸ ਨੇ ਯਰੂਸ਼ਲਮ ਵਿੱਚ ਰਹਿ ਗਏ ਲੋਕਾਂ ਨੂੰ ਫ਼ੜ ਲਿਆ ਅਤੇ ਉਨ੍ਹਾਂ ਨੂੰ ਬੰਦੀ ਬਣਾ ਲਿਆ। ਉਹ ਉਨ੍ਹਾਂ ਨੂੰ ਬਾਬਲ ਲੈ ਗਿਆ। ਨਬੂਜ਼ਰਦਾਨ ਨੇ ਯਰੂਸ਼ਲਮ ਦੇ ਉਨ੍ਹਾਂ ਲੋਕਾਂ ਨੂੰ ਵੀ ਬੰਦੀ ਬਣਾ ਲਿਆ ਜਿਨ੍ਹਾਂ ਨੇ ਪਹਿਲਾਂ ਹੀ ਉਸ ਦੇ ਅੱਗੇ ਆਤਮ-ਸਮਰਪਣ ਕਰ ਦਿੱਤਾ ਸੀ। ਉਸ ਨੇ ਯਰੂਸ਼ਲਮ ਦੇ ਹੋਰ ਸਾਰੇ ਲੋਕਾਂ ਨੂੰ ਵੀ ਬੰਦੀ ਬਣਾ ਲਿਆ ਅਤੇ ਉਨ੍ਹਾਂ ਨੂੰ ਬਾਬਲ ਲੈ ਗਿਆ।
Jeremiah 2:10
ਸਮੁੰਦਰ ਪਾਰ ਕਰਕੇ ਕਿੱਤੀਮ ਦੇ ਟਾਪੂਆਂ ਵੱਲ ਜਾਓ। ਕਿਸੇ ਨੂੰ ਕੇਦਾਰ ਦੀ ਧਰਤੀ ਉੱਤੇ ਭੇਜੋ। ਧਿਆਨ ਨਾਲ ਦੇਖੋ। ਦੇਖੋ ਕਿ ਕੀ ਕਿਸੇ ਬੰਦੇ ਨੇ ਕਦੇ ਅਜਿਹਾ ਕੀਤਾ ਹੈ।
2 Chronicles 36:20
ਨਬੂਕਦਨੱਸਰ ਨੇ ਬਾਕੀ ਜਿਉਂਦੇ ਲੋਕਾਂ ਨੂੰ ਬਾਬਲ ਵਿੱਚ ਲਿਆਕੇ ਆਪਣੇ ਗੁਲਾਮ ਬਣਾ ਲਿਆ। ਉਹ ਲੋਕ ਪਾਤਸ਼ਾਹ ਦੇ ਅਤੇ ਉਸ ਦੇ ਪੁੱਤਰਾਂ ਦੇ ਤਦ ਤੀਕ ਗੁਲਾਮ ਬਣਕੇ ਰਹੇ ਜਦ ਤੀਕ ਕਿ ਫ਼ਾਰਸ ਦੇ ਪਾਤਸ਼ਾਹ ਨੇ ਬਾਬਲ ਨੂੰ ਹਾਰ ਨਾ ਦੇ ਦਿੱਤੀ ਤੇ ਆਪਣਾ ਰਾਜ ਨਾ ਕਾਇਮ ਕੀਤਾ।
2 Chronicles 36:10
ਬਹਾਰ ਦੇ ਮੌਸਮ ਵਿੱਚ ਨਬੂਕਦਨੱਸਰ ਪਾਤਸ਼ਾਹ ਯਹੋਯਾਕੀਨ ਨੂੰ ਫ਼ੜਨ ਲਈ ਕੁਝ ਸੇਵਕਾਂ ਨੂੰ ਭੇਜਿਆ ਤਾਂ ਉਹ ਯਹੋਯਾਕੀਨ ਅਤੇ ਯੋਹਵਾਹ ਦੇ ਮੰਦਰ ਵਿੱਚੋਂ ਕੁਝ ਕੀਮਤੀ ਚੀਜ਼ਾਂ ਚੁੱਕ ਕੇ ਬਾਬਲ ਲੈ ਆਏ। ਫ਼ਿਰ ਨਬੂਕਦਨੱਸਰ ਨੇ ਯਹੋਯਾਕੀਨ ਦੇ ਸੰਬੰਧੀ ਨੂੰ ਉਸਦੀ ਥਾਵੇਂ ਯਹੂਦਾਹ ਅਤੇ ਯਰੂਸ਼ਲਮ ਦਾ ਪਾਤਸ਼ਾਹ ਚੁਣਿਆ, ਜਿਸ ਦਾ ਨਾਂ ਸੀ ਸਿਦਕੀਯਾਹ।
2 Chronicles 36:1
ਯਹੂਦਾਹ ਦਾ ਪਾਤਸ਼ਾਹ ਯਹੋਆਹਾਜ਼ ਯਹੂਦਾਹ ਦੇ ਲੋਕਾਂ ਨੇ ਯਰੂਸ਼ਲਮ ਦਾ ਨਵਾਂ ਪਾਤਸ਼ਾਹ ਯਹੋਆਹਾਜ਼ ਨੂੰ ਚੁਣਿਆ। ਯਹੋਆਹਾਜ਼ ਯੋਸੀਯਾਹ ਦਾ ਪੁੱਤਰ ਸੀ।
1 Chronicles 3:15
ਅਤੇ ਯੋਸ਼ੀਯਾਹ ਦੇ ਪੁੱਤਰਾਂ ਦੀ ਸੂਚੀ ਇਵੇਂ ਹੈ: ਉਸਦਾ ਪਹਿਲੋਠਾ ਪੁੱਤਰ ਯੋਹਾਨਾਨ ਅਤੇ ਦੂਜਾ ਯਹੋਯਕੀਮ ਸੀ। ਤੀਜੇ ਪੁੱਤਰ ਦਾ ਨਾਉਂ ਸੀ ਸਿਦਕੀਯਾਹ ਤੇ ਚੌਥੇ ਦਾ ਸ਼ੱਲੂਮ।
2 Kings 25:11
ਨਬੂਕਦਨੱਸਰ ਨੇ ਸ਼ਹਿਰ ਵਿੱਚ ਬਾਕੀ ਦੇ ਲੁਕੇ ਹੋਏ ਲੋਕਾਂ ਨੂੰ ਵੀ ਫ਼ੜ ਲਿਆ ਅਤੇ ਉਨ੍ਹਾਂ ਨੂੰ ਕੈਦੀ ਬਣਾ ਲਿਆ। ਉਨ੍ਹਾਂ ਲੋਕਾਂ ਨੂੰ ਵੀ ਉਸ ਨੇ ਬੰਦੀ ਬਣਾ ਲਿਆ ਜਿਹੜੇ ਕਿ ਉਸ ਕੋਲ ਸਮਰਪਣ ਹੋਣ ਲਈ ਤਰਲੇ ਲੈਣ ਆਏ।
2 Kings 23:31
ਯਹੋਆਹਾਜ਼ ਯਹੂਦਾਹ ਦਾ ਪਾਤਸ਼ਾਹ ਬਣ ਗਿਆ ਯਹੋਆਹਾਜ਼ 23 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ। ਉਸ ਨੇ ਯਰੂਸ਼ਲਮ ਵਿੱਚ ਤਿੰਨ ਮਹੀਨੇ ਰਾਜ ਕੀਤਾ। ਉਸ ਦੀ ਮਾਂ ਦਾ ਨਾਂ ਹਮੂਟਲ ਸੀ, ਜੋ ਲਿਬਨਾਹ ਦੇ ਯਿਰਮਯਾਹ ਦੀ ਧੀ ਸੀ।