Matthew 10:20
ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਹੋਵੋਂਗੇ, ਸਗੋਂ ਤੁਹਾਡੇ ਪਿਤਾ ਦਾ ਆਤਮਾ ਤੁਹਾਡੇ ਰਾਹੀਂ ਬੋਲ ਰਿਹਾ ਹੋਵੇਗਾ।
Matthew 10:20 in Other Translations
King James Version (KJV)
For it is not ye that speak, but the Spirit of your Father which speaketh in you.
American Standard Version (ASV)
For it is not ye that speak, but the Spirit of your Father that speaketh in you.
Bible in Basic English (BBE)
Because it is not you who say the words, but the Spirit of your Father in you.
Darby English Bible (DBY)
For *ye* are not the speakers, but the Spirit of your Father which speaks in you.
World English Bible (WEB)
For it is not you who speak, but the Spirit of your Father who speaks in you.
Young's Literal Translation (YLT)
for ye are not the speakers, but the Spirit of your Father that is speaking in you.
| For | οὐ | ou | oo |
| it is | γὰρ | gar | gahr |
| not | ὑμεῖς | hymeis | yoo-MEES |
| ye | ἐστε | este | ay-stay |
| οἱ | hoi | oo | |
| that speak, | λαλοῦντες | lalountes | la-LOON-tase |
| but | ἀλλὰ | alla | al-LA |
| the | τὸ | to | toh |
| Spirit | πνεῦμα | pneuma | PNAVE-ma |
| τοῦ | tou | too | |
| of your | πατρὸς | patros | pa-TROSE |
| Father | ὑμῶν | hymōn | yoo-MONE |
| τὸ | to | toh | |
| which speaketh | λαλοῦν | laloun | la-LOON |
| in | ἐν | en | ane |
| you. | ὑμῖν | hymin | yoo-MEEN |
Cross Reference
Acts 4:8
ਤਦ ਪਤਰਸ, ਇੱਕਦੱਮ ਪਵਿੱਤਰ ਆਤਮਾ ਨਾਲ ਭਰਿਆ, ਉਨ੍ਹਾਂ ਨੂੰ ਕਹਿਣ ਲੱਗਾ, “ਹੇ ਕੌਮ ਦੇ ਆਗੂਓ ਅਤੇ ਲੋਕਾਂ ਦੇ ਬਜ਼ੁਰਗ ਆਗੂਓ।
2 Peter 1:21
ਕੋਈ ਵੀ ਅਗੰਮ ਵਾਕ ਉਵੇਂ ਨਹੀਂ ਹੋਏ ਜਿਵੇਂ ਕੋਈ ਵਿਅਕਤੀ ਚਾਹੁੰਦਾ ਸੀ। ਕਿਉਂਕਿ ਅਗੰਮ ਵਾਕ ਮਨੁੱਖ ਦੀ ਇੱਛਿਆ ਤੋਂ ਕਦੇ ਨਹੀਂ ਆਇਆ ਸਗੋਂ ਮਨੁੱਖ ਪਵਿੱਤਰ ਆਤਮਾ ਦੇ ਉਕਸਾਉਣ ਨਾਲ ਪਰਮੇਸ਼ੁਰ ਵੱਲੋਂ ਬੋਲਦੇ ਹਨ।
Acts 6:10
ਪਰ ਪਵਿੱਤਰ ਆਤਮਾ ਇਸਤੀਫ਼ਾਨ ਨੂੰ ਸਿਆਣਪ ਨਾਲ ਬੋਲਣ ਵਿੱਚ ਮਦਦ ਕਰ ਰਿਹਾ ਸੀ। ਉਸਦੀ ਗੱਲ ਇੰਨੀ ਸਿਆਣੀ ਤੇ ਜ਼ੋਰਦਾਰ ਸੀ ਕਿ ਕੋਈ ਵੀ ਯਹੂਦੀ ਉਸ ਅੱਗੇ ਠਹਿਰ ਨਾ ਸੱਕਿਆ।
Luke 21:15
ਮੈਂ ਤੁਹਾਨੂੰ ਇਸ ਬਾਰੇ ਸਿਆਣਪ ਦੇਵਾਂਗਾਂ ਕਿ ਤੁਹਾਨੂੰ ਕੀ ਜਵਾਬ ਦੇਣਾ ਚਾਹੀਦਾ ਹੈ, ਤਾਂ ਜੋ ਤੁਹਾਡਾ ਕੋਈ ਵੀ ਵੈਰੀ ਇਹ ਸਾਬਤ ਕਰਨ ਦੇ ਯੋਗ ਨਾ ਹੋ ਸੱਕੇ ਕਿ ਜੋ ਤੁਸੀਂ ਆਖਿਆ ਹੈ ਉਹ ਗਲਤ ਹੈ ਜਾਂ ਉਹ ਤੁਹਾਨੂੰ ਉੱਤਰ ਦੇਣ ਦੇ ਯੋਗ ਹੋ ਸੱਕੇ।
2 Samuel 23:2
ਯਹੋਵਾਹ ਦਾ ਆਤਮਾ ਮੇਰੇ ਵਿੱਚੋਂ ਬੋਲਿਆ ਅਤੇ ਉਸਦਾ ਬਚਨ ਮੇਰੀ ਜ਼ਬਾਨ ਉੱਤੇ ਸੀ।
1 Peter 1:12
ਉਨ੍ਹਾਂ ਨਬੀਆਂ ਨੂੰ ਦਰਸ਼ਾ ਦਿੱਤਾ ਗਿਆ ਸੀ ਕਿ ਉਨ੍ਹਾਂ ਦੀ ਸੇਵਾ ਉਨ੍ਹਾਂ ਦੇ ਆਪਣੇ ਲਈ ਨਹੀਂ ਸੀ ਸਗੋਂ ਉਹ ਤੁਹਾਡੇ ਲਈ ਸੇਵਾ ਕਰ ਰਹੇ ਸਨ। ਇਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਤੁਹਾਨੂੰ ਖੁਸ਼ਖਬਰੀ ਦਾ ਪ੍ਰਚਾਰ ਕੀਤਾ, ਉਹੀ ਗੱਲਾਂ ਕਹੀਆਂ। ਇਹ ਗੱਲਾਂ ਸਵਰਗ ਵੱਲੋਂ ਭੇਜੇ ਪਵਿੱਤਰ ਆਤਮਾ ਰਾਹੀਂ ਦਿੱਤੀਆਂ ਗਈਆਂ ਸਨ। ਦੂਤ ਵੀ ਉਨ੍ਹਾਂ ਗੱਲਾਂ ਬਾਰੇ ਜਾਨਣ ਲਈ ਉਤਸੁਕ ਸਨ ਜੋ ਤੁਹਾਨੂੰ ਦੱਸੀਆਂ ਗਈਆਂ ਹਨ।
2 Corinthians 13:3
ਤੁਸੀਂ ਇਸ ਗੱਲ ਦਾ ਸਬੂਤ ਚਾਹੁੰਦੇ ਹੋ ਕਿ ਮਸੀਹ ਬੋਲ ਰਿਹਾ ਹੈ। ਮੇਰਾ ਸਬੂਤ ਇਹ ਹੈ ਕਿ ਮਸੀਹ ਤੁਹਾਨੂੰ ਸਜ਼ਾ ਦੇਣ ਲਈ ਕਮਜ਼ੋਰ ਨਹੀਂ ਹੈ। ਪਰ ਮਸੀਹ ਤੁਹਾਡੇ ਵਿੱਚਕਾਰ ਸ਼ਕਤੀਸ਼ਾਲੀ ਹੈ।
Acts 28:25
ਉਹ ਆਪਸ ਵਿੱਚ ਬਹਿਸ ਕਰਨ ਲੱਗੇ। ਜਦੋਂ ਯਹੂਦੀ ਉੱਥੋਂ ਜਾਣ ਹੀ ਵਾਲੇ ਸਨ, ਪੌਲੁਸ ਨੇ ਉਨ੍ਹਾਂ ਨੂੰ ਇੱਕ ਹੋਰ ਗੱਲ ਕਈ: “ਪਵਿੱਤਰ ਆਤਮਾ ਨੇ ਤੁਹਾਡੇ ਵਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ:
Acts 13:9
ਪਰ ਸੌਲੁਸ ਪਵਿੱਤਰ ਆਤਮਾ ਨਾਲ ਭਰਪੂਰ ਸੀ (ਸੌਲੁਸ ਨੂੰ ਪੌਲੁਸ ਵੀ ਆਖਿਆ ਜਾਂਦਾ ਹੈ) ਪੌਲੁਸ ਨੇ ਇਲਮਾਸ ਵੱਲ ਵੇਖਿਆ,
Acts 7:55
ਪਰ ਇਸਤੀਫ਼ਾਨ ਨੇ, ਜੋ ਕਿ ਪਵਿੱਤਰ ਆਤਮਾ ਨਾਲ ਭਰਪੂਰ ਸੀ, ਉੱਪਰ ਅਸਮਾਨ ਚ ਪਰਮੇਸ਼ੁਰ ਦੀ ਮਹਿਮਾ ਨੂੰ ਵੇਖਿਆ ਅਤੇ ਉਸ ਨੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਪਾਸੇ ਖੜ੍ਹਾ ਵੇਖਿਆ।
Acts 2:4
ਵੇਖਦਿਆਂ-ਵੇਖਦਿਆਂ ਉਨ੍ਹਾਂ ਸਭਨਾਂ ਵਿੱਚ ਪਵਿੱਤਰ ਆਤਮਾ ਸਮਾ ਗਿਆ ਅਤੇ ਉਨ੍ਹਾਂ ਸਭ ਨੇ ਵੱਖ-ਵੱਖ ਬੋਲੀਆਂ ਬੋਲਣੀਆਂ ਸ਼ੁਰੂ ਕਰ ਦਿੱਤੀਆਂ। ਕਿਉਂਕਿ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਤਾਕਤ ਦਿੱਤੀ ਸੀ।
Luke 12:30
ਕਿਉਂਕਿ ਇਸ ਦੁਨੀਆਂ ਦੀਆਂ ਸਾਰੀਂ ਕੌਮਾਂ ਇਨ੍ਹਾਂ ਚੀਜ਼ਾਂ ਭਾਲਦੀਆਂ ਹਨ ਪਰ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਕਿਨ੍ਹਾਂ ਚੀਜ਼ਾਂ ਦੀ ਲੋੜ ਹੈ।
Luke 12:12
ਘਬਰਾਓ ਨਹੀਂ ਕਿਉਂਕਿ ਉਸ ਸਮੇਂ ਪਵਿੱਤਰ ਆਤਮਾ ਤੁਹਾਨੂੰ ਸੂਝ ਦੇਵੇਗਾ ਕਿ ਤੁਹਾਨੂੰ ਕੀ ਆਖਣਾ ਚਾਹੀਦਾ ਹੈ।”
Luke 11:13
ਤੁਸੀਂ ਵੀ ਬਾਕੀ ਸਭ ਲੋਕਾਂ ਵਾਂਗ ਹੋ। ਤੁਸੀਂ ਬੁਰੇ ਹੋਕੇ ਵੀ ਜੇਕਰ ਆਪਣੇ ਬੱਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਸਵਰਗ ਵਿੱਚ ਪਿਤਾ ਉਨ੍ਹਾਂ ਨੂੰ ਕਿਤੇ ਵੱਧ ਪਵਿੱਤਰ ਆਤਮਾ ਦਿੰਦਾ ਹੈ ਜੋ ਉਸਤੋਂ ਮੰਗਦੇ ਹਨ।”
Mark 12:36
ਦਾਊਦ ਨੇ ਪਵਿੱਤਰ ਆਤਮਾ ਰਾਹੀਂ ਖੁਦ ਆਖਿਆ ਹੈ ਕਿ: ‘ਪ੍ਰਭੂ ਨੇ, ਮੇਰੇ ਪ੍ਰਭੂ ਨੂੰ, ਆਖਿਆ: ਤੂੰ ਮੇਰੇ ਸੱਜੇ ਪਾਸੇ ਬੈਠ। ਅਤੇ ਮੈਂ ਤੇਰੇ ਦੁਸ਼ਮਣਾ ਨੂੰ ਤੇਰੇ ਪੈਰਾਂ ਹੇਠ ਕਰ ਦਿਆਂਗਾ।’
Matthew 6:32
ਉਹ ਲੋਕ ਜੋ ਪਰਮੇਸ਼ੁਰ ਨੂੰ ਨਹੀਂ ਜਾਣਦੇ ਉਹ ਇਨ੍ਹਾਂ ਸਭਨਾਂ ਵਸਤਾਂ ਨੂੰ ਭਾਲਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂਕਿ ਤੁਹਾਡਾ ਸੁਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਚੀਜ਼ਾਂ ਦੀ ਲੋੜ ਹੈ।