Matthew 11:18
ਮੈਂ ਕਿਉਂ ਕਹਿੰਦਾ ਹਾਂ ਕਿ ਲੋਕ ਇਹੋ ਜਿਹੇ ਹਨ? ਕਿਉਂਕਿ ਯੂਹੰਨਾ ਆਇਆ ਪਰ ਉਸ ਨੇ ਦੂਜੇ ਲੋਕਾਂ ਵਾਂਗ ਨਾ ਖਾਧਾ ਨਾ ਪੀਤਾ, ‘ਅਤੇ ਲੋਕਾਂ ਨੇ ਆਖਿਆ ਕਿ ਉਸ ਦੇ ਅੰਦਰ ਭੂਤ ਹੈ।’
Matthew 11:18 in Other Translations
King James Version (KJV)
For John came neither eating nor drinking, and they say, He hath a devil.
American Standard Version (ASV)
For John came neither eating nor drinking, and they say, He hath a demon.
Bible in Basic English (BBE)
For John came, taking no food or drink, and they say, He has an evil spirit.
Darby English Bible (DBY)
For John has come neither eating nor drinking, and they say, He has a demon.
World English Bible (WEB)
For John came neither eating nor drinking, and they say, 'He has a demon.'
Young's Literal Translation (YLT)
`For John came neither eating nor drinking, and they say, He hath a demon;
| For | ἦλθεν | ēlthen | ALE-thane |
| John | γὰρ | gar | gahr |
| came | Ἰωάννης | iōannēs | ee-oh-AN-nase |
| neither | μήτε | mēte | MAY-tay |
| eating | ἐσθίων | esthiōn | ay-STHEE-one |
| nor | μήτε | mēte | MAY-tay |
| drinking, | πίνων | pinōn | PEE-none |
| and | καὶ | kai | kay |
| they say, | λέγουσιν | legousin | LAY-goo-seen |
| He hath | Δαιμόνιον | daimonion | thay-MOH-nee-one |
| a devil. | ἔχει | echei | A-hee |
Cross Reference
Luke 1:15
ਕਿਉਂ ਕਿ ਉਹ ਪ੍ਰਭੂ ਦੀ ਦ੍ਰਿਸ਼ਟੀ ਵਿੱਚ ਮਹਾਨ ਹੋਵੇਗਾ। ਉਹ ਕਦੇ ਵੀ ਕੋਈ ਮੈਅ ਜਾਂ ਨਸ਼ੀਲੀ ਚੀਜ਼ ਨਹੀਂ ਪੀਵੇਗਾ। ਅਤੇ ਉਹ ਆਪਣੀ ਮਾਤਾ ਦੀ ਕੁੱਖੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਪੈਦਾ ਹੋਵੇਗਾ।
Matthew 3:4
ਯੂਹੰਨਾ ਦੇ ਕੱਪੜੇ ਊਂਠ ਦੇ ਵਾਲਾਂ ਤੋਂ ਬਣੇ ਸਨ ਅਤੇ ਚੰਮ ਦੀ ਪੇਟੀ ਉਸ ਦੇ ਲੱਕ ਦੇ ਦੁਆਲੇ ਸੀ। ਅਤੇ ਉਸਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਤ ਸੀ।
John 10:20
ਬਹੁਤਿਆਂ ਨੇ ਆਖਿਆ, “ਇਸ ਦੇ ਅੰਦਰ ਭੂਤ ਹੈ ਇਸ ਲਈ ਇਹ ਇੱਕ ਪਾਗਲ ਆਦਮੀ ਵਾਂਗ ਬੋਲ ਰਿਹਾ ਹੈ। ਤੁਸੀਂ ਇਸ ਨੂੰ ਕਿਉਂ ਸੁਣ ਰਹੇ ਹੋ?”
John 8:48
ਯਿਸੂ ਆਪਣੇ ਅਤੇ ਅਬਰਾਹਾਮ ਬਾਰੇ ਦੱਸਦਾ ਹੈ ਯਹੂਦੀਆਂ ਨੇ ਆਖਿਆ, “ਕੀ ਅਸੀਂ ਠੀਕ ਨਹੀਂ ਆਖਿਆ ਕਿ ਤੂੰ ਇੱਕ ਸਾਮਰੀ ਹੈ ਅਤੇ ਤੇਰੇ ਅੰਦਰ ਇੱਕ ਭੂਤ ਪ੍ਰਵੇਸ਼ ਕਰ ਗਿਆ ਹੈ।”
John 7:20
ਲੋਕਾਂ ਨੇ ਜਵਾਬ ਦਿੱਤਾ, “ਤੇਰੇ ਅੰਦਰ ਭੂਤ ਹੈ ਜੋ ਤੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ?”
1 Corinthians 9:27
ਇਸ ਲਈ ਮੈਂ ਆਪਣੇ ਖੁਦ ਦੇ ਸਰੀਰ ਨੂੰ ਸੰਜ਼ਮ ਵਿੱਚ ਰੱਖਦਾ ਹਾਂ ਅਤੇ ਇਸ ਨੂੰ ਆਪਣਾ ਗੁਲਾਮ ਬਨਾਉਂਦਾ ਹਾਂ। ਮੈਂ ਇਸ ਤਰ੍ਹਾਂ ਇਸ ਲਈ ਕਰਦਾ ਹਾਂ ਤਾਂ ਜੋ ਲੋਕਾਂ ਵਿੱਚ ਪ੍ਰਚਾਰ ਕਰਨ ਤੋਂ ਬਾਦ ਮੈਂ ਖੁਦ ਪਰਮੇਸ਼ੁਰ ਵੱਲੋਂ ਨਾਮੰਜ਼ੂਰ ਨਾ ਕੀਤਾ ਜਾਵਾਂ।
Acts 26:24
ਪੌਲੁਸ ਦੀ ਅਗ੍ਰਿਪਾ ਨੂੰ ਮਨਾਉਣ ਦੀ ਕੋਸ਼ਿਸ਼ ਜਦੋਂ ਪੌਲੁਸ ਅਪਣੀ ਰੱਖਿਆ ਕਰਨ ਲਈ ਇਹ ਗੱਲਾਂ ਆਖ ਰਿਹਾ ਸੀ ਤਾਂ ਫ਼ੇਸਤੁਸ ਨੇ ਰੌਲਾ ਪਾਇਆ, “ਪੌਲੁਸ। ਤੂੰ ਪਾਗਲ ਹੈਂ। ਬਹੁਤ ਜ਼ਿਆਦਾ ਵਿਦਿਆ ਨੇ ਤੈਨੂੰ ਕਮਲਾ ਕਰ ਦਿੱਤਾ ਹੈ।”
Matthew 10:25
ਇੰਨਾ ਹੀ ਬਹੁਤ ਹੈ ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜੇਕਰ ਘਰ ਦੇ ‘ਮਾਲਕ ਨੂੰ ਬਆਲ-ਜ਼ਬੂਲ’ (ਸ਼ੈਤਾਨ) ਆਖਿਆ ਜਾਂਦਾ, ਤਾਂ ਘਰ ਦੇ ਬਾਕੀ ਲੋਕਾਂ ਨੂੰ ਇਸਤੋਂ ਵੀ ਬੱਦਤਰ ਨਾਂ ਨਾਲ ਸੱਦਿਆ ਜਾਵੇਗਾ।
Hosea 9:7
ਇਸਰਾਏਲ ਦਾ ਸੱਚੇ ਨਬੀਆਂ ਨੂੰ ਨਾਮਂਜ਼ੂਰ ਕਰਨਾ ਨਬੀਆਂ ਦਾ ਕਹਿਣਾ, “ਹੇ ਇਸਰਾਏਲ! ਇਹ ਚੇਤੇ ਰੱਖ: ਸਜ਼ਾ ਦਾ ਵਕਤ ਆ ਗਿਆ ਹੈ। ਤੇਰੇ ਲਈ ਆਪਣੀ ਕੀਤੀ ਦੀ ਸਜ਼ਾ ਪਾਉਣ ਦਾ ਸਮਾਂ ਆ ਗਿਆ ਹੈ!” ਪਰ ਇਸਰਾਏਲ ਦੇ ਲੋਕ ਕਹਿੰਦੇ ਹਨ: “ਨਬੀ ਮੂਰਖ ਹੈ। ਪਰਮੇਸ਼ੁਰ ਦੇ ਆਤਮੇ ਵਾਲਾ ਮਨੁੱਖ ਸਨਕੀ ਹੈ।” ਨਬੀ ਆਖਦਾ: “ਤੁਸੀਂ ਆਪਣੇ ਮਹਾਨ ਪਾਪ ਅਤੇ ਨਫ਼ਰਤ ਕਾਰਣ ਸਜ਼ਾ ਪਾਵੋਂਗੇ।”
Jeremiah 29:26
ਸ਼ਮਅਯਾਹ ਤੂੰ ਸਫ਼ਨਯਾਹ ਨੂੰ ਲਿਖੀ ਆਪਣੀ ਚਿੱਠੀ ਵਿੱਚ ਇਹ ਆਖਿਆ ਸੀ, ‘ਸਫ਼ਨਯਾਹ ਯਹੋਵਾਹ ਨੇ ਤੈਨੂੰ ਯਹੋਯਾਦਾ ਦੀ ਬਾਵੇਂ ਜਾਜਕ ਬਣਾਇਆ ਹੈ। ਤੂੰ ਯਹੋਵਾਹ ਦੇ ਮੰਦਰ ਦਾ ਸੰਚਾਲਕ ਹੋਣ ਵਾਲਾ ਹੈਂ। ਤੈਨੂੰ ਚਾਹੀਦਾ ਹੈ ਕਿ ਤੂੰ ਹਰ ਓਸ ਬੰਦੇ ਨੂੰ ਗ੍ਰਿਫ਼ਤਾਰ ਕਰ ਲਵੇਂ ਜਿਹੜਾ ਪਾਗਲਾਂ ਵਾਲੀਆਂ ਗੱਲਾਂ ਕਰਦਾ ਹੈ ਜਾਂ ਨਬੀ ਹੋਣ ਦਾ ਸਾਂਗ ਕਰਦਾ ਹੈ। ਤੈਨੂੰ ਚਾਹੀਦਾ ਹੈ ਕਿ ਉਸ ਦੇ ਪੈਰਾਂ ਵਿੱਚ ਲੱਕੜ ਦੀਆਂ ਬੇੜੀਆਂ ਅਤੇ ਗਲੇ ਵਿੱਚ ਲੋਹੇ ਦੇ ਸੰਗਲਲ ਪਾ ਦੇਵੇ।
Jeremiah 16:8
“ਯਿਰਮਿਯਾਹ, ਉਸ ਘਰ ਵਿੱਚ ਨਾ ਜਾਵੀਂ ਜਿੱਥੇ ਲੋਕ ਦਾਵਤ ਕਰ ਰਹੇ ਹੋਣ। ਉਸ ਘਰ ਵਿੱਚ ਜਾਕੇ ਖਾਣ ਪੀਣ ਲਈ ਨਾ ਬੈਠ ਜਾਵੀਂ।
Jeremiah 15:17
ਮੈਂ ਕਦੇ ਵੀ ਭੀੜ ਸੰਗ ਨਹੀਂ ਬੈਠਿਆ, ਜਦੋਂ ਉਹ ਹੱਸਦੀ ਅਤੇ ਮੌਜ ਮਨਾਉਂਦੀ ਸੀ। ਮੈਂ, ਮੇਰੇ ਉੱਤੇ ਤੁਹਾਡੇ ਪ੍ਰਭਾਵ ਕਾਰਣ, ਇੱਕਲਾ ਬੈਠਾ ਰਹਿੰਦਾ ਸਾਂ। ਤੁਸਾਂ ਮੈਨੂੰ ਆਲੇ-ਦੁਆਲੇ ਦੀ ਬਦੀ ਨਾਲ ਮੈਨੂੰ ਕਰੋਧ ਨਾਲ ਭਰ ਦਿੱਤਾ ਸੀ।
2 Kings 9:11
ਸੇਵਕਾਂ ਨੇ ਯੇਹੂ ਨੂੰ ਪਾਤਸ਼ਾਹ ਠਹਿਰਾਇਆ ਫ਼ਿਰ ਯੇਹੂ ਆਪਣੇ ਪਾਤਸ਼ਾਹ ਦੇ ਅਫ਼ਸਰਾਂ ਕੋਲ ਵਾਪਿਸ ਗਿਆ। ਉਨ੍ਹਾਂ ਵਿੱਚੋਂ ਇੱਕ ਨੇ ਯੇਹੂ ਨੂੰ ਪੁੱਛਿਆ, “ਕੀ ਸਭ ਕੁਝ ਠੀਕ-ਠਾਕ ਹੈ? ਇਹ ਕਮਲਾ ਆਦਮੀ ਤੇਰੇ ਕੋਲ ਕਿਉਂ ਆਇਆ ਸੀ?” ਯੇਹੂ ਨੇ ਅਫ਼ਸਰਾਂ ਨੂੰ ਕਿਹਾ, “ਤੁਸੀਂ ਉਸ ਆਦਮੀ ਨੂੰ ਅਤੇ ਉਸ ਦੇ ਗੱਲ ਕਰਨ ਦੇ ਸਨਕੀ ਤਰੀਕੇ ਨੂੰ ਵੀ ਜਾਣਦੇ ਹੋ।”