Matthew 15:24
ਤਦ ਯਿਸੂ ਨੇ ਆਖਿਆ, “ਮੈਨੂੰ ਸਿਰਫ਼ ਇਸਰਾਏਲ ਦੀਆਂ ਗੁਆਚੀਆਂ ਹੋਈਆਂ ਭੇਡਾਂ ਲਈ ਘੱਲਿਆ ਗਿਆ ਹੈ।”
Matthew 15:24 in Other Translations
King James Version (KJV)
But he answered and said, I am not sent but unto the lost sheep of the house of Israel.
American Standard Version (ASV)
But he answered and said, I was not sent but unto the lost sheep of the house of Israel.
Bible in Basic English (BBE)
But he made answer and said, I was sent only to the wandering sheep of the house of Israel.
Darby English Bible (DBY)
But he answering said, I have not been sent save to the lost sheep of Israel's house.
World English Bible (WEB)
But he answered, "I wasn't sent to anyone but the lost sheep of the house of Israel."
Young's Literal Translation (YLT)
and he answering said, `I was not sent except to the lost sheep of the house of Israel.'
| But | ὁ | ho | oh |
| he | δὲ | de | thay |
| answered | ἀποκριθεὶς | apokritheis | ah-poh-kree-THEES |
| and said, | εἶπεν | eipen | EE-pane |
| not am I | Οὐκ | ouk | ook |
| sent | ἀπεστάλην | apestalēn | ah-pay-STA-lane |
| εἰ | ei | ee | |
| but | μὴ | mē | may |
| unto | εἰς | eis | ees |
| the | τὰ | ta | ta |
| lost | πρόβατα | probata | PROH-va-ta |
| τὰ | ta | ta | |
| sheep | ἀπολωλότα | apolōlota | ah-poh-loh-LOH-ta |
| house the of | οἴκου | oikou | OO-koo |
| of Israel. | Ἰσραήλ | israēl | ees-ra-ALE |
Cross Reference
Matthew 10:5
ਯਿਸੂ ਨੇ ਬਾਰ੍ਹਾਂ ਰਸੂਲਾਂ ਨੂੰ ਇਹ ਹਿਦਾਇਤਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਭੇਜ ਦਿੱਤਾ। ਉਸ ਨੇ ਆਖਿਆ, “ਗੈਰ-ਯਹੂਦੀਆਂ ਦੇ ਇਲਾਕੇ ਨੂੰ ਨਾ ਜਾਣਾ ਅਤੇ ਸਾਮਰੀਆ ਦੇ ਕਿਸੇ ਵੀ ਨਗਰ ਵਿੱਚ ਪ੍ਰਵੇਸ਼ ਨਾ ਕਰਨਾ।
Romans 15:8
ਮੈਂ ਤੁਹਾਨੂੰ ਦੱਸਦਾ ਹਾਂ ਕਿ ਯਿਸੂ ਇਹ ਵਿਖਾਉਣ ਲਈ ਯਹੂਦੀਆਂ ਦਾ ਸੇਵਕ ਬਣਿਆ, ਕਿ ਪਰਮੇਸ਼ੁਰ ਆਪਣੇ ਵਚਨ ਪੂਰੇ ਕਰਦਾ ਹੈ। ਮਸੀਹ ਨੇ ਅਜਿਹਾ ਇਹ ਸਾਬਿਤ ਕਰਨ ਲਈ ਕੀਤਾ ਕਿ ਜਿਹੜਾ ਵਚਨ ਪਰਮੇਸ਼ੁਰ ਨੇ ਯਹੂਦੀਆਂ ਦੇ ਪਿਉਵਾਂ ਨਾਲ ਕੀਤਾ ਸੀ ਉਹ ਪੂਰਾ ਕਰੇਗਾ।
Acts 3:25
ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸ ਨੂੰ ਪਰਮੇਸ਼ੁਰ ਨੇ ਤੁਹਾਡੇ ਪਿਓ ਦਾਦਿਆਂ ਨਾਲ ਬਣਾਇਆ ਸੀ। ਜਦ ਉਹ ਅਬਰਾਹਾਮ ਨੂੰ ਆਖਿਆ ਕਿ, ‘ਧਰਤੀ ਦੇ ਸਾਰੇ ਲੋਕ ਤੇਰੀ ਅੰਸ ਰਾਹੀਂ ਧੰਨ ਹੋਣਗੇ।’
Acts 13:46
ਪਰ ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਖੁਲ੍ਹੇ ਤੌਰ ਤੇ ਆਖਿਆ, “ਸਾਨੂੰ ਪਰਮੇਸ਼ੁਰ ਦਾ ਸੰਦੇਸ਼ ਪਹਿਲਾਂ ਤੁਹਾਨੂੰ ਯਹੂਦੀਆਂ ਨੂੰ ਦੇਣਾ ਚਾਹੀਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ। ਤੁਸੀਂ ਆਪਣੇ-ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ, ਇਸ ਲਈ ਅਸੀਂ ਹੁਣ ਹੋਰਨਾਂ ਕੌਮਾਂ ਵੱਲ ਨੂੰ ਮੁੜਦੇ ਹਾਂ।
Luke 15:4
“ਮੰਨ ਲਵੋ ਤੁਹਾਡੇ ਵਿੱਚੋਂ ਕਿਸੇ ਕੋਲ ਸੌ ਭੇਡਾਂ ਹੋਣ, ਪਰ ਉਹ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ। ਤਾਂ ਕੀ ਉਹ ਬਾਕੀ ਦੀਆਂ ਨੜਿੰਨਵੇ ਭੇਡਾਂ ਨੂੰ ਇੱਕਲੀਆਂ ਛੱਡ ਕੇ ਉਸ ਇੱਕ ਗੁਆਚੀ ਹੋਈ ਭੇਡ ਦੀ ਭਾਲ ਵਿੱਚ ਨਹੀਂ ਜਾਵੇਗਾ? ਜਦ ਤੱਕ ਕਿ ਆਦਮੀ ਉਸ ਨੂੰ ਲੱਭ ਨਾ ਲਵੇ।
Matthew 9:36
ਜਦੋਂ ਉਸ ਨੇ ਭੀੜਾਂ ਵੇਖੀਆਂ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ ਕਿਉਂਕਿ ਲੋਕ ਥੱਕੇ ਹੋਏ ਅਤੇ ਲਾਚਾਰ ਸਨ। ਉਹ ਉਨ੍ਹਾਂ ਭੇਡਾਂ ਵਾਂਗ ਸਨ ਜਿਨ੍ਹਾਂ ਦਾ ਕੋਈ ਆਜੜੀ ਨਾ ਹੋਵੇ।
Ezekiel 34:23
ਫ਼ੇਰ ਮੈਂ ਉਨ੍ਹਾਂ ਉੱਤੇ ਇੱਕ ਆਜੜੀ, ਆਪਣੇ ਸੇਵਕ ਦਾਊਦ, ਨੂੰ ਲਵਾਂਗਾ। ਉਹ ਉਨ੍ਹਾਂ ਦਾ ਪੋਸ਼ਣ ਕਰੇਗਾ ਅਤੇ ਉਨ੍ਹਾਂ ਦਾ ਆਜੜੀ ਬਣੇਗਾ।
Ezekiel 34:16
“ਮੈਂ ਆਪਣੀਆਂ ਗੁਆਚੀਆਂ ਭੇਡਾਂ ਦੀ ਤਲਾਸ਼ ਕਰਾਂਗਾ। ਮੈਂ ਉਨ੍ਹਾਂ ਭੇਡਾਂ ਨੂੰ ਵਾਪਸ ਲਿਆਵਾਂਗਾ ਜਿਹੜੀਆਂ ਖਿੰਡ ਗਈਆਂ ਸਨ। ਮੈਂ ਜ਼ਖਮੀ ਹੋਈਆਂ ਭੇਡਾਂ ਦੇ ਪਟ੍ਟੀਆਂ ਬਂਨ੍ਹਾਂਗਾ। ਮੈਂ ਕਮਜ਼ੋਰ ਭੇਡਾਂ ਨੂੰ ਤਕੜੀਆਂ ਕਰਾਂਗਾ। ਪਰ ਮੈਂ ਉਨ੍ਹਾਂ ਮੋਟੇ ਅਤੇ ਤਾਕਤਵਰ ਆਜੜੀਆਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਨੂੰ ਓਸੇ ਤਰ੍ਹਾਂ ਦੀ ਸਜ਼ਾ ਦੀ ਖੁਰਾਕ ਦਿਆਂਗਾ ਜਿਸਦੇ ਉਹ ਅਧਿਕਾਰੀ ਹਨ।”
Ezekiel 34:5
“‘ਅਤੇ ਹੁਣ ਭੇਡਾਂ ਖਿਲਰ ਗਈਆਂ ਹਨ ਕਿਉਂ ਕਿ ਇੱਥੇ ਕੋਈ ਵੀ ਆਜੜੀ ਨਹੀਂ ਸੀ। ਉਹ ਹਰ ਜੰਗਲੀ ਜਾਨਵਰ ਦੀ ਖੁਰਾਕ ਬਣ ਗਈਆਂ। ਇਸ ਲਈ ਉਹ ਖਿੰਡ ਗਈਆਂ।
Jeremiah 50:6
“ਮੇਰੇ ਬੰਦੇ ਗੁਆਚੀਆਂ ਭੇਡਾਂ ਵਾਂਗ ਰਹੇ ਹਨ। ਉਨ੍ਹਾਂ ਦੇ ਅਯਾਲੀਆਂ ਨੇ ਉਨ੍ਹਾਂ ਨੂੰ ਕੁਰਾਹੇ ਪਾਇਆ। ਉਨ੍ਹਾਂ ਦੇ ਆਗੂਆਂ ਨੇ ਉਨ੍ਹਾਂ ਨੂੰ ਪਹਾੜਾਂ-ਪਰਬਤਾਂ ਉੱਤੇ ਭਟਕਾਇਆ। ਉਹ ਆਪਣੇ ਟਿਕਾਣੇ ਨੂੰ ਭੁੱਲ ਗਏ ਸਨ।
Isaiah 53:6
ਅਸੀਂ ਸਾਰੇ ਹੀ ਭੇਡਾਂ ਵਾਂਗ ਭਟਕ ਗਏ। ਅਸੀਂ ਸਾਰੇ ਆਪਣੇ-ਆਪਣੇ ਰਾਹ ਤੁਰ ਗਏ। ਅਸੀਂ ਅਜਿਹਾ ਉਦੋਂ ਕੀਤਾ ਜਦੋਂ ਯਹੋਵਾਹ ਨੇ ਸਾਨੂੰ ਸਾਡੇ ਪਾਪ ਤੋਂ ਮੁਕਤ ਕਰ ਦਿੱਤਾ ਅਤੇ ਸਾਡਾ ਸਾਰਾ ਪਾਪ ਆਪਣੇ ਜ਼ਿਂਮੇ ਲੈ ਲਿਆ।