Matthew 19:6
ਇਸ ਲਈ ਉਹ ਹੁਣ ਦੋ ਨਹੀਂ ਹਨ, ਸਗੋਂ ਇੱਕ ਹਨ! ਸੋ ਜੋ ਕੁਝ ਪਰਮੇਸ਼ੁਰ ਨੇ ਜੋੜ ਦਿੱਤਾ ਹੈ ਉਸ ਨੂੰ ਮਨੁੱਖ ਅੱਡ ਨਾ ਕਰੇ।”
Wherefore | ὥστε | hōste | OH-stay |
they are | οὐκέτι | ouketi | oo-KAY-tee |
no more | εἰσὶν | eisin | ees-EEN |
twain, | δύο | dyo | THYOO-oh |
but | ἀλλὰ | alla | al-LA |
one | σὰρξ | sarx | SAHR-ks |
flesh. | μία· | mia | MEE-ah |
What | ὃ | ho | oh |
therefore | οὖν | oun | oon |
ὁ | ho | oh | |
God | θεὸς | theos | thay-OSE |
hath joined together, | συνέζευξεν | synezeuxen | syoon-A-zayf-ksane |
put not let | ἄνθρωπος | anthrōpos | AN-throh-pose |
man | μὴ | mē | may |
asunder. | χωριζέτω | chōrizetō | hoh-ree-ZAY-toh |
Cross Reference
Romans 7:2
ਮੈਂ ਤੁਹਾਨੂੰ ਇੱਕ ਉਦਾਹਰਣ ਦਿੰਦਾ ਹਾਂ; ਇੱਕ ਵਿਆਹੀ ਔਰਤ ਆਪਣੇ ਪਤੀ ਨਾਲ, ਜਦ ਤੱਕ ਉਸਦਾ ਪਤੀ ਜਿਉਂਦਾ ਹੈ ਵਿਆਹ ਦੇ ਬੰਧਨ ਵਿੱਚ ਹੈ। ਜਦੋਂ ਉਸਦਾ ਪਤੀ ਮਰ ਜਾਂਦਾ ਹੈ, ਤਾਂ ਉਹ ਵਿਆਹ ਦੇ ਬੰਧਨ ਤੋਂ, ਆਜ਼ਾਦ ਕਰ ਦਿੱਤੀ ਜਾਂਦੀ ਹੈ।
Mark 10:9
ਇਸ ਲਈ ਜੋ ਵੀ ਪਰਮੇਸ਼ੁਰ ਨੇ ਇਕੱਠਿਆਂ ਕੀਤਾ ਹੈ, ਮਨੁੱਖ ਨੂੰ ਉਹ ਵੱਖਰਾ ਨਹੀਂ ਕਰਨਾ ਚਾਹੀਦਾ।”
Proverbs 2:17
ਉਹ ਆਪਣੇ ਜਵਾਨੀ ਦੇ ਸਾਥੀ ਨੂੰ ਤਿਆਗ ਦਿੰਦੀ ਹੈ ਅਤੇ ਪਰਮੇਸ਼ੁਰ ਅੱਗੇ ਕੀਤੇ ਆਪਣੇ ਇਕਰਾਰਨਾਮੇ ਨੂੰ ਭੁੱਲ ਜਾਂਦੀ ਹੈ।
Malachi 2:14
ਤੁਸੀਂ ਆਖਦੇ ਹੋ, “ਸਾਡੀਆਂ ਭੇਟਾ ਯਹੋਵਾਹ ਵੱਲੋਂ ਕਿਉਂ ਪ੍ਰਵਾਣ ਨਹੀਂ?” ਕਿਉਂ ਕਿ ਉਹ ਤੁਹਾਡੀਆਂ ਬਦੀਆਂ ਨੂੰ ਵੇਖਦਾ ਹੈ, ਅਤੇ ਉਹ ਤੁਹਾਡੀ ਬਦੀ ਦੇ ਖਿਲਾਫ਼ ਚਸ਼ਮਦੀਦ ਗਵਾਹ ਹੈ। ਉਸ ਨੇ ਤੈਨੂੰ ਤੇਰੀ ਪਤਨੀ ਨਾਲ ਬੇਵਫ਼ਾਈ ਕਰਦਿਆਂ ਵੇਖਿਆ। ਤੇਰੀ ਜਵਾਨੀ ਵਿੱਚ ਤੂੰ ਉਸ ਮੁਟਿਆਰ ਨਾਲ ਦੋਸਤੀ ਕੀਤੀ, ਆਪਣੀ ਸਾਬਣ-ਸਖੀ ਨੂੰ ਆਪਣੀ ਪਤਨੀ ਬਣਾਇਆ ਫ਼ਿਰ ਇੱਕ ਦੂਜੇ ਨਾਲ ਸੌਂਹਾਂ ਖਾਕੇ ਪਤੀ-ਪਤਨੀ ਬਣੇ ਪਰ ਫ਼ਿਰ ਤੂੰ ਉਸ ਨਾਲ ਧੋਖਾ ਕੀਤਾ।
1 Corinthians 7:10
ਹੁਣ ਮੈਂ ਵਿਆਹੇ ਲੋਕਾਂ ਨੂੰ ਹੁਕਮ ਦਿੰਦਾ ਹਾਂ। ਇਹ ਹੁਕਮ ਮੇਰੇ ਵੱਲੋਂ ਨਹੀਂ ਹੈ ਇਹ ਪ੍ਰਭੂ ਵੱਲੋਂ ਹੈ। ਕਿਸੇ ਪਤਨੀ ਨੂੰ ਆਪਣੇ ਪਤੀ ਨੂੰ ਛੱਡਣਾ ਨਹੀਂ ਚਾਹੀਦਾ।
Ephesians 5:28
ਅਤੇ ਪਤੀਆਂ ਨੂੰ ਆਪਣੀਆਂ ਪਤਨੀਆਂ ਨੂੰ ਇਸੇ ਤਰ੍ਹਾਂ ਪਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਸਰੀਰ ਨੂੰ ਪਿਆਰ ਕਰਦੇ ਹਨ। ਜਿਹੜਾ ਵਿਅਕਤੀ ਆਪਣੀ ਪਤਨੀ ਨੂੰ ਪਿਆਰ ਕਰਦਾ ਹੈ ਉਹ ਆਪਣੇ ਆਪ ਨੂੰ ਪਿਆਰ ਕਰਦਾ ਹੈ।
Hebrews 13:4
ਵਿਆਹ ਦਾ ਸਮੂਹ ਲੋਕਾਂ ਵੱਲੋਂ ਆਦਰ ਕੀਤਾ ਜਾਣਾ ਚਾਹੀਦਾ ਹੈ। ਅਤੇ ਹਰ ਵਿਆਹ ਨੂੰ ਸਿਰਫ਼ ਦੋ ਲੋਕਾਂ ਵਿੱਚ ਪਵਿੱਤਰ ਰੱਖਿਆ ਜਾਣਾ ਚਾਹੀਦਾ ਹੈ। ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਪਾਪੀ ਪਰੱਖੇਗਾ ਜਿਹੜੇ ਜਿਨਸੀ ਪਾਪ ਅਤੇ ਬਦਕਾਰੀ ਕਰਦੇ ਹਨ।