Matthew 19:9
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇਕਰ ਕੋਈ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਜੀ ਔਰਤ ਨਾਲ ਵਿਆਹ ਕਰਾ ਲੈਂਦਾ ਹੈ ਤਾਂ, ਉਹ ਵਿਭਚਾਰ ਦਾ ਦੋਸ਼ੀ ਹੈ ਕਿਸੇ ਬੰਦੇ ਦਾ ਆਪਣੀ ਪਤਨੀ ਨੂੰ ਤਲਾਕ ਦੇਣ ਲਈ ਸਿਰਫ਼ ਇੱਕ ਹੀ ਕਾਰਣ ਹੋ ਸੱਕਦਾ ਹੈ ਉਹ ਇਹ ਕਿ ਉਸਦੀ ਪਤਨੀ ਦੇ ਕਿਸੇ ਦੂਜੇ ਆਦਮੀ ਨਾਲ ਜਿਨਸੀ ਸੰਬੰਧ ਹੋਣ।”
Matthew 19:9 in Other Translations
King James Version (KJV)
And I say unto you, Whosoever shall put away his wife, except it be for fornication, and shall marry another, committeth adultery: and whoso marrieth her which is put away doth commit adultery.
American Standard Version (ASV)
And I say unto you, Whosoever shall put away his wife, except for fornication, and shall marry another, committeth adultery: and he that marrieth her when she is put away committeth adultery.
Bible in Basic English (BBE)
And I say to you, Whoever puts away his wife for any other cause than the loss of her virtue, and takes another, is a false husband: and he who takes her as his wife when she is put away, is no true husband to her.
Darby English Bible (DBY)
But I say unto you, that whosoever shall put away his wife, not for fornication, and shall marry another, commits adultery; and he who marries one put away commits adultery.
World English Bible (WEB)
I tell you that whoever divorces his wife, except for sexual immorality, and marries another, commits adultery; and he who marries her when she is divorced commits adultery."
Young's Literal Translation (YLT)
`And I say to you, that, whoever may put away his wife, if not for whoredom, and may marry another, doth commit adultery; and he who did marry her that hath been put away, doth commit adultery.'
| And | λέγω | legō | LAY-goh |
| I say | δὲ | de | thay |
| unto you, | ὑμῖν | hymin | yoo-MEEN |
| ὅτι | hoti | OH-tee | |
| Whosoever | ὃς | hos | ose |
| ἂν | an | an | |
| away put shall | ἀπολύσῃ | apolysē | ah-poh-LYOO-say |
| his | τὴν | tēn | tane |
| wife, | γυναῖκα | gynaika | gyoo-NAY-ka |
| except | αὐτοῦ | autou | af-TOO |
| it be | εἰ | ei | ee |
| for | μὴ | mē | may |
| fornication, | ἐπὶ | epi | ay-PEE |
| and | πορνείᾳ | porneia | pore-NEE-ah |
| shall marry | καὶ | kai | kay |
| another, | γαμήσῃ | gamēsē | ga-MAY-say |
| committeth adultery: | ἄλλην | allēn | AL-lane |
| and | μοιχᾶται | moichatai | moo-HA-tay |
| marrieth whoso | καὶ | kai | kay |
| her | ὁ | ho | oh |
| which is put away | ἀπολελυμένην | apolelymenēn | ah-poh-lay-lyoo-MAY-nane |
| doth commit adultery. | γαμήσας | gamēsas | ga-MAY-sahs |
| μοιχᾶται | moichatai | moo-HA-tay |
Cross Reference
Matthew 5:32
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਵੀ ਵਿਅਕਤੀ ਜੋ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ, ਉਹ ਉਸ ਨੂੰ ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਬਣਾਉਂਦਾ ਹੈ। ਕਿਸੇ ਵਿਅਕਤੀ ਕੋਲ ਆਪਣੀ ਪਤਨੀ ਨੂੰ ਤਲਾਕ ਦੇਣ ਦਾ ਇੱਕ ਹੀ ਕਾਰਣ ਹੈ, ਕਿ ਜੇਕਰ ਉਸਦੀ ਪਤਨੀ ਨੇ ਦੂਸਰੇ ਆਦਮੀ ਨਾਲ ਜਿਨਸੀ ਸੰਬੰਧ ਬਣਾਏ ਹੋਣ। ਅਤੇ ਕੋਈ ਵੀ ਵਿਅਕਤੀ ਜੋ ਉਸ ਤਲਾਕਸ਼ੁਦਾ ਔਰਤ ਨਾਲ ਵਿਆਹ ਕਰਵਾਉਦਾ ਹੈ, ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਹੈ।
1 Corinthians 7:39
ਜਿੰਨਾ ਚਿਰ ਪਤੀ ਜਿਉਂਦਾ ਹੈ ਪਤਨੀ ਨੂੰ ਅਵਸ਼ ਉਸ ਦੇ ਨਾਲ ਰਹਿਣਾ ਚਾਹੀਦਾ ਹੈ। ਪਰ ਜੇ ਪਤੀ ਮਰ ਜਾਂਦਾ ਹੈ ਤਾਂ ਪਤਨੀ ਕਿਸੇ ਵੀ ਹੋਰ ਮਰਦ ਨਾਲ ਆਪਣੀ ਇੱਛਾ ਅਨੁਸਾਰ ਵਿਆਹ ਕਰਵਾ ਸੱਕਦੀ ਹੈ। ਪਰ ਉਸ ਨੂੰ ਪ੍ਰਭੂ ਦੇ ਨਮਿੱਤ ਵਿਆਹ ਅਵੱਸ਼ ਕਰਵਾਉਣਾ ਚਾਹੀਦਾ ਹੈ।
Luke 16:18
ਤਲਾਕ ਅਤੇ ਦੂਜਾ ਵਿਆਹ “ਕੋਈ ਵੀ ਜੋ ਆਪਣੀ ਔਰਤ ਨੂੰ ਤਲਾਕ ਦਿੰਦਾ ਹੈ ਅਤੇ ਦੂਜੀ ਔਰਤ ਨਾਲ ਵਿਆਹ ਕਰਦਾ ਹੈ ਉਹ ਇੱਕ ਬਦਕਾਰ ਹੈ। ਇਸੇ ਤਰ੍ਹਾਂ ਹੀ ਉਹ ਆਦਮੀ ਜੋ ਤਲਾਕ ਦਿੱਤੀ ਹੋਈ ਔਰਤ ਨਾਲ ਵਿਆਹ ਕਰਦਾ ਹੈ ਉਹ ਵੀ ਇੱਕ ਬਦਕਾਰ ਹੈ।”
1 Corinthians 7:10
ਹੁਣ ਮੈਂ ਵਿਆਹੇ ਲੋਕਾਂ ਨੂੰ ਹੁਕਮ ਦਿੰਦਾ ਹਾਂ। ਇਹ ਹੁਕਮ ਮੇਰੇ ਵੱਲੋਂ ਨਹੀਂ ਹੈ ਇਹ ਪ੍ਰਭੂ ਵੱਲੋਂ ਹੈ। ਕਿਸੇ ਪਤਨੀ ਨੂੰ ਆਪਣੇ ਪਤੀ ਨੂੰ ਛੱਡਣਾ ਨਹੀਂ ਚਾਹੀਦਾ।
Jeremiah 3:8
ਇਸਰਾਏਲ ਬੇਵਫ਼ਾ ਸੀ ਅਤੇ ਇਸਰਾਏਲ ਨੂੰ ਪਤਾ ਸੀ ਕਿ ਮੈਂ ਕਿਉਂ ਉਸ ਨੂੰ ਦੂਰ ਕੀਤਾ ਹੈ। ਇਸਰਾਏਲ ਨੂੰ ਪਤਾ ਸੀ ਕਿ ਮੈਂ ਉਸ ਨੂੰ ਤਲਾਕ ਦੇ ਦਿੱਤਾ ਹੈ ਕਿਉਂ ਕਿ ਉਸ ਨੇ ਵਿਭਚਾਰ ਦਾ ਪਾਪ ਕੀਤਾ ਹੈ। ਪਰ ਇਸ ਗੱਲ ਨੇ ਉਸਦੀ ਬੇਵਫ਼ਾ ਭੈਣ ਨੂੰ ਭੈਭੀਤ ਨਹੀਂ ਕੀਤਾ। ਯਹੂਦਾਹ ਭੈਭੀਤ ਨਹੀਂ ਹੋਈ। ਯਹੂਦਾਹ ਨੇ ਵੀ ਬਾਹਰ ਜਾਕੇ ਵੇਸਵਾ ਵਾਲੇ ਕਰਮ ਕੀਤੇ।
1 Corinthians 7:4
ਇੱਕ ਪਤਨੀ ਦਾ ਆਪਣੇ ਸਰੀਰ ਉੱਪਰ ਕੋਈ ਇਖਤਿਆਰ ਨਹੀਂ ਹੈ। ਜਦਕਿ ਉਸ ਦੇ ਪਤੀ ਨੂੰ ਉਸ ਦੇ ਸਰੀਰ ਉੱਪਰ ਇਖਤਿਆਰ ਹੈ। ਇਸੇ ਤਰ੍ਹਾਂ ਹੀ, ਇੱਕ ਪਤੀ ਦਾ ਆਪਣੇ ਸਰੀਰ ਉੱਪਰ ਕੋਈ ਇਖਤਿਆਰ ਨਹੀਂ ਜਦਕਿ ਉਸਦੀ ਪਤਨੀ ਨੂੰ ਉਸ ਦੇ ਸਰੀਰ ਉੱਤੇ ਇਖਤਿਆਰ ਹੈ।
1 Corinthians 5:1
ਕਲੀਸਿਯਾ ਦੀ ਇੱਕ ਨੈਤਿਕ ਸਮੱਸਿਆ ਲੋਕ ਸੱਚਮੁੱਚ ਆਖ ਰਹੇ ਹਨ ਕਿ ਤੁਹਾਡੇ ਵਿੱਚ ਜਿਨਸੀ ਗੁਨਾਹ ਹੈ। ਅਜਿਹਾ ਜਿਨਸੀ ਗੁਨਾਹ ਉਨ੍ਹਾਂ ਲੋਕਾਂ ਵਿੱਚਕਾਰ ਵੀ ਨਹੀਂ ਹੁੰਦਾ ਜੋ ਅਵਿਸ਼ਵਾਸੀ ਹਨ। ਲੋਕੀਂ ਆਖਦੇ ਹਨ ਕਿ ਕਿਸੇ ਵਿਅਕਤੀ ਨੇ ਆਪਣੇ ਪਿਤਾ ਦੀ ਪਤਨੀ ਨਾਲ ਗੁਨਾਹ ਕੀਤਾ ਹੈ।
Romans 7:2
ਮੈਂ ਤੁਹਾਨੂੰ ਇੱਕ ਉਦਾਹਰਣ ਦਿੰਦਾ ਹਾਂ; ਇੱਕ ਵਿਆਹੀ ਔਰਤ ਆਪਣੇ ਪਤੀ ਨਾਲ, ਜਦ ਤੱਕ ਉਸਦਾ ਪਤੀ ਜਿਉਂਦਾ ਹੈ ਵਿਆਹ ਦੇ ਬੰਧਨ ਵਿੱਚ ਹੈ। ਜਦੋਂ ਉਸਦਾ ਪਤੀ ਮਰ ਜਾਂਦਾ ਹੈ, ਤਾਂ ਉਹ ਵਿਆਹ ਦੇ ਬੰਧਨ ਤੋਂ, ਆਜ਼ਾਦ ਕਰ ਦਿੱਤੀ ਜਾਂਦੀ ਹੈ।
Mark 10:11
ਯਿਸੂ ਨੇ ਆਖਿਆ, “ਜੇਕਰ ਕੋਈ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਸਰੀ ਔਰਤ ਨਾਲ ਵਿਆਹ ਕਰਾਉਂਦਾ ਹੈ, ਉਹ ਆਪਣੀ ਪਤਨੀ ਵਿਰੁੱਧ ਬਦਕਾਰੀ ਦਾ ਪਾਪ ਕਰਦਾ ਹੈ।
Ezekiel 16:29
ਇਸ ਲਈ ਤੂੰ ਕਾਨਾਨ ਵੱਲ ਪਰਤੀ ਅਤੇ ਫ਼ੇਰ ਬਾਬਲ ਵੱਲ। ਅਤੇ ਫ਼ੇਰ ਵੀ ਤੇਰੀ ਤਸੱਲੀ ਨਹੀਂ ਹੋਈ।
Ezekiel 16:15
Jerusalem, the Unfaithful Bride ਪਰਮੇਸ਼ੁਰ ਨੇ ਆਖਿਆ, “ਪਰ ਤੂੰ ਆਪਣੀ ਸੁੰਦਰਤਾ ਵਿੱਚ ਵਿਸ਼ਵਾਸ ਕਰਨਾ ਸ਼ੁਰੂ ਕਰ ਦਿੱਤਾ। ਤੂੰ ਆਪਣੀ ਨੇਕ ਨਾਮੀ ਦੀ ਵਰਤੋਂ ਕੀਤੀ ਜਿਹੜੀ ਤੇਰੇ ਪਾਸ ਸੀ ਅਤੇ ਮੇਰੇ ਨਾਲ ਬੇਵਫ਼ਾ ਹੋ ਗਈ। ਤੂੰ ਹਰ ਆਉਂਦੇ ਜਾਂਦੇ ਬੰਦੇ ਨਾਲ ਵੇਸਵਾ ਵਾਲਾ ਵਿਹਾਰ ਕੀਤਾ। ਤੂੰ ਆਪਣੇ ਆਪ ਨੂੰ ਉਨ੍ਹਾਂ ਸਾਰਿਆਂ ਨੂੰ ਦੇ ਦਿੱਤਾ!
Ezekiel 16:8
ਮੈਂ ਤੇਰੇ ਵੱਲ ਦੇਖਿਆ। ਮੈਂ ਦੇਖਿਆ ਕਿ ਤੂੰ ਪਿਆਰ ਲਈ ਤਿਆਰ ਸੈਂ। ਇਸ ਲਈ ਮੈਂ ਆਪਣੇ ਕੱਪੜੇ ਤੇਰੇ ਉੱਤੇ ਪਾ ਦਿੱਤੇ ਅਤੇ ਤੇਰਾ ਨੰਗੇਜ਼ ਢੱਕ ਦਿੱਤਾ। ਮੈਂ ਤੇਰੇ ਨਾਲ ਵਿਆਹ ਕਰਨ ਦਾ ਇਕਰਾਰ ਕੀਤਾ। ਮੈਂ ਤੇਰੇ ਨਾਲ ਇਕਰਾਰਨਾਮਾ ਕੀਤਾ। ਅਤੇ ਤੂੰ ਮੇਰੀ ਬਣ ਗਈ।’” ਯਹੋਵਾਹ ਮੇਰੇ ਪ੍ਰਭੂ, ਨੇ ਇਹ ਗੱਲਾਂ ਆਖੀਆਂ।
Jeremiah 3:1
“ਜੋ ਕੋਈ ਬੰਦਾ ਆਪਣੀ ਪਤਨੀ ਨੂੰ ਤਲਾਕ ਦਿੰਦਾ, ਅਤੇ ਉਹ ਉਸ ਨੂੰ ਛੱਡ ਦਿੰਦੀ ਹੈ ਅਤੇ ਉਹ ਕਿਸੇ ਹੋਰ ਨਾਲ ਵਿਆਹ ਕਰ ਲੈਂਦੀ ਹੈ, ਕੀ ਉਹ ਬੰਦਾ ਫ਼ੇਰ ਵੀ ਆਪਣੀ ਪਤਨੀ ਵੱਲ ਆ ਸੱਕਦਾ ਹੈ? ਨਹੀਂ! ਜੇ ਉਹ ਬੰਦਾ ਉਸ ਔਰਤ ਕੋਲ ਵਾਪਸ ਜਾਂਦਾ ਹੈ, ਤਾਂ ਉਹ ਜ਼ਮੀਨ ਪਰਦੂਸ਼ਿਤ ਹੋ ਜਾਵੇਗੀ। ਯਹੂਦਾਹ, ਤੂੰ ਆਪਣੇ ਅਨੇਕਾਂ ਪ੍ਰੇਮੀਆਂ ਨਾਲ ਵੇਸਵਾ ਵਰਗਾ ਵਿਹਾਰ ਕੀਤਾ ਸੀ। ਅਤੇ ਹੁਣ ਤੂੰ ਮੇਰੇ ਕੋਲ ਵਾਪਸ ਆਉਣਾ ਚਾਹੁੰਦਾ ਹੈਂ!” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
Genesis 20:3
ਪਰ ਉਸ ਰਾਤ, ਪਰਮੇਸ਼ੁਰ ਨੇ ਅਬੀਮਲਕ ਨਾਲ ਸੁਪਨੇ ਵਿੱਚ ਗੱਲ ਕੀਤੀ, ਅਤੇ ਆਖਿਆ, “ਤੈਨੂੰ ਮਰ ਜਾਣਾ ਚਾਹੀਦਾ। ਜਿਸ ਔਰਤ ਨੂੰ ਤੂੰ ਵਿਆਹਿਆ, ਉਹ ਕਿਸੇ ਹੋਰ ਆਦਮੀ ਦੀ ਪਤਨੀ ਹੈ।”
Genesis 12:18
ਇਸ ਲਈ ਫਿਰਊਨ ਨੇ ਅਬਰਾਮ ਨੂੰ ਬੁਲਾਇਆ। ਫਿਰਊਨ ਨੇ ਆਖਿਆ, “ਤੂੰ ਮੇਰੇ ਨਾਲ ਬਹੁਤ ਬੁਰਾ ਸਲੂਕ ਕੀਤਾ ਹੈ!। ਤੂੰ ਮੈਨੂੰ ਇਹ ਨਹੀਂ ਦੱਸਿਆ ਕਿ ਸਾਰਈ ਤੇਰੀ ਪਤਨੀ ਸੀ! ਕਿਉਂ?
2 Chronicles 21:11
ਯਹੋਰਾਮ ਨੇ ਯਹੂਦਾਹ ਦੇ ਪਰਬਤਾਂ ਉੱਪਰ ਉੱਚੇ ਅਸਥਾਨ ਬਣਾਏ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਅਤੇ ਯਹੂਦਾਹ ਦੇ ਲੋਕਾਂ ਨੂੰ ਯਹੋਵਾਹ ਦੇ ਰਾਹ ਤੋਂ ਗੁਮਰਾਹ ਕੀਤਾ।