Matthew 21:34 in Punjabi

Punjabi Punjabi Bible Matthew Matthew 21 Matthew 21:34

Matthew 21:34
ਜਦੋਂ ਫ਼ਲਾਂ ਦੀ ਰੁੱਤ ਨੇੜੇ ਆਈ ਤਾਂ ਉਸ ਨੇ ਆਪਣੇ ਨੋਕਰ ਕਿਸਾਨਾਂ ਦੇ ਕੋਲ ਆਪਣੇ ਅੰਗੂਰਾਂ ਦਾ ਹਿੱਸਾ ਲੈਣ ਲਈ ਭੇਜੇ।

Matthew 21:33Matthew 21Matthew 21:35

Matthew 21:34 in Other Translations

King James Version (KJV)
And when the time of the fruit drew near, he sent his servants to the husbandmen, that they might receive the fruits of it.

American Standard Version (ASV)
And when the season of the fruits drew near, he sent his servants to the husbandmen, to receive his fruits.

Bible in Basic English (BBE)
And when the time for the fruit came near, he sent his servants to the workmen, to get the fruit.

Darby English Bible (DBY)
But when the time of fruit drew near, he sent his bondmen to the husbandmen to receive his fruits.

World English Bible (WEB)
When the season for the fruit drew near, he sent his servants to the farmers, to receive his fruit.

Young's Literal Translation (YLT)
`And when the season of the fruits came nigh, he sent his servants unto the husbandmen, to receive the fruits of it,

And
ὅτεhoteOH-tay
when
δὲdethay
the
ἤγγισενēngisenAYNG-gee-sane
time
hooh
of
the
καιρὸςkairoskay-ROSE
fruit
τῶνtōntone
drew
near,
καρπῶνkarpōnkahr-PONE
he
sent
ἀπέστειλενapesteilenah-PAY-stee-lane
his
τοὺςtoustoos

δούλουςdoulousTHOO-loos
servants
αὐτοῦautouaf-TOO
to
πρὸςprosprose
the
τοὺςtoustoos
husbandmen,
γεωργοὺςgeōrgousgay-ore-GOOS
receive
might
they
that
λαβεῖνlabeinla-VEEN
the
τοὺςtoustoos
fruits
καρποὺςkarpouskahr-POOS
of
it.
αὐτοῦautouaf-TOO

Cross Reference

2 Kings 17:13
ਯਹੋਵਾਹ ਨੇ ਸਾਰੇ ਨਬੀਆਂ ਤੇ ਪੈਗੰਬਰਾਂ ਦੇ ਰਾਹੀਂ ਇਹ ਆਖ ਕੇ ਇਸਰਾਏਲ ਤੇ ਯਹੂਦਾਹ ਨੂੰ ਚਿਤਾਵਨੀ ਦਿੰਦਾ ਰਿਹਾ ਕਿ ਤੁਸੀਂ ਆਪਣੇ ਭੈੜੇ ਰਾਹਾਂ ਤੋਂ ਮੁੜੋ। ਮੇਰੇ ਹੁਕਮਾਂ ਅਤੇ ਬਿਵਸਥਾ ਦਾ ਪਾਲਣ ਕਰੋ। ਉਸ ਸਾਰੀ ਬਿਵਸਥਾ ਦਾ ਅਨੁਸਰਣ ਕਰੋ ਜੋ ਮੈਂ ਤੁਹਾਡੇ ਪੁਰਖਿਆਂ ਨੂੰ ਆਪਣੇ ਸੇਵਕਾਂ, ਨਬੀਆਂ ਰਾਹੀਂ ਦਿੱਤਾ ਸੀ।

Mark 12:2
“ਉਸਨੇ ਫ਼ਲ ਦੀ ਰੁੱਤ ਵੇਲੇ, ਆਪਣੇ ਨੋਕਰ ਨੂੰ ਕਿਸਾਨਾਂ ਕੋਲੋਂ ਆਪਣਾ ਅੰਗੂਰਾਂ ਦਾ ਹਿੱਸਾ ਲੈਣ ਵਾਸਤੇ ਭੇਜਿਆ।

Matthew 22:3
ਰਾਜੇ ਨੇ ਆਪਣੇ ਨੋਕਰਾਂ ਨੂੰ ਉਨ੍ਹਾਂ ਲੋਕਾਂ ਨੂੰ ਲਿਆਉਣ ਲਈ ਭੇਜਿਆ ਜਿਨ੍ਹਾਂ ਨੂੰ ਉਸ ਨੇ ਵਿਆਹ ਦੀ ਦਾਵਤ ਤੇ ਸੱਦਾ ਦਿੱਤਾ ਸੀ। ਜਦੋਂ ਦਾਵਤ ਦੀ ਤਿਆਰੀ ਹੋ ਗਈ ਤਾਂ ਉਸ ਨੇ ਜਿਨ੍ਹਾਂ ਨੂੰ ਸੱਦਾ ਦਿੱਤਾ ਸੀ ਉਨ੍ਹਾਂ ਨੂੰ ਨੋਕਰਾਂ ਹੱਥ ਆਉਣ ਲਈ ਸੁਨੇਹਾ ਭੇਜਿਆ, ਪਰ ਲੋਕਾਂ ਨੇ ਰਾਜੇ ਦੀ ਦਾਵਤ ਤੇ ਆਉਣ ਤੋਂ ਇਨਕਾਰ ਕਰ ਦਿੱਤਾ।

Zechariah 7:9
ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ। “ਤੁਹਾਨੂੰ ਸੱਚੇ ਨਿਆਂ ਉੱਤੇ ਨਿਯੰਤਰਨ ਰੱਖਣਾ ਚਾਹੀਦਾ ਅਤੇ ਇੱਕ-ਦੂਜੇ ਨਾਲ ਮਿਹਰ ਅਤੇ ਦਇਆ ਨਾਲ ਵਿਹਾਰ ਕਰਨਾ ਚਾਹੀਦਾ ਹੈ।

Zechariah 1:3
ਇਸ ਲਈ ਤੁਸੀਂ ਲੋਕਾਂ ਨੂੰ ਇਹ ਗੱਲਾਂ ਜ਼ਰੂਰ ਆਖਣਾ। ਯਹੋਵਾਹ ਦਾ ਕਹਿਣਾ ਹੈ, “ਤੁਸੀਂ ਮੇਰੇ ਵੱਲ ਪਰਤੋਂ ਮੈਂ ਤੁਹਾਡੇ ਵੱਲ ਪਰਤਾਂਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ।

Jeremiah 35:15
ਮੈਂ ਆਪਣੇ ਸੇਵਕਾਂ, ਨਬੀਆਂ, ਨੂੰ ਇਸਰਾਏਲ ਅਤੇ ਯਹੂਦਾਹ ਦੇ ਤੁਸੀਂ ਲੋਕਾਂ ਕੋਲ ਭੇਜਿਆ। ਮੈਂ ਉਨ੍ਹਾਂ ਨੂੰ ਤੁਹਾਡੇ ਵੱਲ ਬਾਰ-ਬਾਰ ਭੇਜਿਆ। ਉਨ੍ਹਾਂ ਨਬੀਆਂ ਨੇ ਤੁਹਾਨੂੰ ਆਖਿਆ ਸੀ, ‘ਤੁਹਾਨੂੰ ਇਸਰਾਏਲ ਅਤੇ ਯਹੂਦਾਹ ਦੇ ਹਰ ਬੰਦੇ ਨੂੰ ਮੰਦੇ ਕੰਮ ਕਰਨੇ ਛੱਡ ਦੇਣੇ ਚਾਹੀਦੇ ਹਨ। ਤੁਹਾਨੂੰ ਨੇਕੀ ਹੀ ਕਰਨੀ ਚਾਹੀਦੀ ਹੈ। ਹੋਰਨਾਂ ਦੇਵਤਿਆਂ ਦੇ ਪਿੱਛੇ ਨਾ ਲੱਗੋ। ਉਨ੍ਹਾਂ ਦੀ ਉਪਾਸਨਾ ਜਾਂ ਸੇਵਾ ਨਾ ਕਰੋ। ਜੇ ਤੁਸੀਂ ਮੇਰਾ ਹੁਕਮ ਮੰਨੋਗੇ, ਤਾਂ ਤੁਸੀਂ ਉਸ ਧਰਤੀ ਉੱਤੇ ਵਸੋਗੇ ਜਿਹੜੀ ਮੈਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤੀ ਹੋਈ ਹੈ।’ ਪਰ ਤੁਸਾਂ ਲੋਕਾਂ ਨੇ ਮੇਰੇ ਸੰਦੇਸ਼ ਵੱਲ ਕੋਈ ਧਿਆਨ ਹੀ ਨਹੀਂ ਦਿੱਤਾ।

Jeremiah 25:3
ਮੈਂ ਤੁਹਾਨੂੰ ਇਨ੍ਹਾਂ 23 ਸਾਲਾਂ ਦੌਰਾਨ ਬਾਰ-ਬਾਰ ਯਹੋਵਾਹ ਦੇ ਸੰਦੇਸ਼ ਦਿੰਦਾ ਰਿਹਾ ਹਾਂ। ਮੈਂ ਯਹੂਦਾਹ ਦੇ ਰਾਜੇ, ਆਮੋਨ ਦੇ ਪੁੱਤਰ ਯੋਸ਼ੀਯਾਹ ਦੇ ਰਾਜ ਦੇ 13 ਵੇਂ ਵਰ੍ਹੇ ਤੋਂ ਨਬੀ ਰਿਹਾ ਹਾਂ। ਉਦੋਂ ਤੋਂ ਲੈ ਕੇ ਹੁਣ ਤੀਕ ਮੈਂ ਤੁਹਾਨੂੰ ਯਹੋਵਾਹ ਦੇ ਸੰਦੇਸ਼ ਦਿੰਦਾ ਰਿਹਾ ਹਾਂ। ਪਰ ਤੁਸੀਂ ਸੁਣਿਆ ਨਹੀਂ।

Isaiah 5:4
ਆਪਣੇ ਅੰਗੂਰਾਂ ਦੇ ਖੇਤ ਲਈ ਮੈਂ ਹੋਰ ਕੀ ਕਰ ਸੱਕਦਾ ਸਾਂ। ਮੈਂ ਹਰ ਸੰਭਵ ਕੰਮ ਕੀਤਾ। ਮੈਨੂੰ ਆਸ ਸੀ ਚੰਗੇ ਅੰਗੂਰਾਂ ਦੀ। ਪਰ ਇੱਥੇ ਸਿਰਫ਼ ਖਰਾਬ ਅੰਗੂਰ ਹੋਏ। ਇਹ ਕਿਉਂ ਵਾਪਰਿਆ?

Song of Solomon 8:11
ਉਹ ਬੋਲਦਾ ਹੈ ਬਆਲ-ਹਮੋਨ ਵਿੱਚ ਅੰਗੂਰਾਂ ਦਾ ਇੱਕ ਬਾਗ਼ ਸੀ ਜੋ ਸੁਲੇਮਾਨ ਦਾ ਸੀ। ਉਸ ਨੇ ਬਾਗ਼ ਨੂੰ ਰਾਖਿਆਂ ਨੂੰ ਕਿਰਾਏ ਤੇ ਦੇ ਦਿੱਤਾ। ਅਤੇ ਹਰ ਆਦਮੀ ਨੇ ਇਸਦੇ ਫ਼ਲ ਲਈ 1,000 ਚਾਂਦੀ ਦੇ ਸਿੱਕੇ ਲਿਆਉਣੇ ਸੀ।

Nehemiah 9:29
ਤੂੰ ਉਨ੍ਹਾਂ ਨੂੰ ਖਬਰਦਾਰ ਕੀਤਾ ਅਤੇ ਉਨ੍ਹਾਂ ਨੂੰ ਆਪਣੀ ਬਿਵਸਬਾ ਵੱਲ ਵਾਪਸ ਮੁੜਨ ਲਈ ਆਖਿਆ, ਪਰ ਇਨ੍ਹਾਂ ਹਂਕਾਰੀ ਲੋਕਾਂ ਨੇ ਤੇਰੇ ਹੁਕਮਾਂ ਨੂੰ ਨਾ ਮੰਨਿਆ। ਜਿਹੜਾ ਵਿਅਕਤੀ ਤੇਰੀ ਬਿਵਸਬਾ ਨੂੰ ਮੰਨਦਾ ਅਤੇ ਉਨ੍ਹਾਂ ਨੂੰ ਨਿਭਾਉਂਦਾ, ਉਹ ਜਿਉਂਦਾ ਰਹੇਗਾ। ਪਰ ਸਾਡੇ ਪੁਰਖਿਆਂ ਨੇ ਤੇਰੀ ਬਿਵਸਬਾ ਦੇ ਖਿਲਾਫ਼ ਪਾਪ ਕੀਤਾ। ਉਹ ਜ਼ਿੱਦੀ ਅੜੀਅਲ ਸਨ ਅਤੇ ਤੇਰੇ ਵੱਲ ਪਿੱਠ ਕਰ ਲਈ। ਉਨ੍ਹਾਂ ਨੇ ਤੇਰੀ ਆਵਾਜ਼ ਨਾ ਸੁਣੀ।

2 Chronicles 36:15
ਯਹੋਵਾਹ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਨ੍ਹਾਂ ਨੂੰ ਯਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੰਦੇਸ਼ ਭੇਜਿਆ ਕਿਉਂ ਕਿ ਉਸ ਨੂੰ ਲੋਕਾਂ ਅਤੇ ਆਪਣੇ ਮੰਦਰ ਤੇ ਤਰਸ ਆਉਂਦਾ ਸੀ ਅਤੇ ਉਹ ਲੋਕਾਂ ਨੂੰ ਅਤੇ ਮੰਦਰ ਨੂੰ ਨਸ਼ਟ ਨਹੀਂ ਸੀ ਕਰਨਾ ਚਾਹੁੰਦਾ।

Luke 20:10
ਸਮਾਂ ਆਉਣ ਤੇ ਰੁੱਤ ਸਿਰ ਉਸ ਨੇ ਇੱਕ ਨੌਕਰ ਨੂੰ ਕਿਸਾਨਾਂ ਕੋਲ ਭੇਜਿਆ ਕਿ ਉਹ ਉਸ ਨੂੰ ਅੰਗੂਰਾਂ ਵਿੱਚੋਂ ਉਸਦਾ ਬਣਦਾ ਹਿੱਸਾ ਦੇਣ। ਪਰ ਕਿਸਾਨਾਂ ਨੇ ਨੌਕਰ ਨੂੰ ਕੁੱਟਿਆ ਅਤੇ ਉਸ ਨੂੰ ਖਾਲੀ ਹੱਥੀਂ ਵਾਪਸ ਭੇਜ ਦਿੱਤਾ।