Matthew 22:17 in Punjabi

Punjabi Punjabi Bible Matthew Matthew 22 Matthew 22:17

Matthew 22:17
ਸੋ ਸਾਨੂੰ ਦੱਸੋ ਕਿ ਤੁਸੀਂ ਕੀ ਸੋਚਦੇ ਹੋ ਕੀ ਕੈਸਰ ਨੂੰ ਮਸੂਲ ਦੇਣਾ ਨਿਆਂ ਅਨੁਸਾਰ ਹੈ ਜਾਂ ਨਹੀਂ?”

Matthew 22:16Matthew 22Matthew 22:18

Matthew 22:17 in Other Translations

King James Version (KJV)
Tell us therefore, What thinkest thou? Is it lawful to give tribute unto Caesar, or not?

American Standard Version (ASV)
Tell us therefore, What thinkest thou? Is it lawful to give tribute unto Caesar, or not?

Bible in Basic English (BBE)
Give us, then, your opinion of this: Is it right to give tax to Caesar, or not?

Darby English Bible (DBY)
tell us therefore what thou thinkest: Is it lawful to give tribute to Caesar, or not?

World English Bible (WEB)
Tell us therefore, what do you think? Is it lawful to pay taxes to Caesar, or not?"

Young's Literal Translation (YLT)
tell us, therefore, what dost thou think? is it lawful to give tribute to Caesar or not?'

Tell
εἰπὲeipeee-PAY
us
οὖνounoon
therefore,
ἡμῖνhēminay-MEEN
What
τίtitee
thinkest
σοιsoisoo
thou?
δοκεῖ·dokeithoh-KEE
lawful
it
Is
ἔξεστινexestinAYKS-ay-steen
to
give
δοῦναιdounaiTHOO-nay
tribute
κῆνσονkēnsonKANE-sone
unto
Caesar,
ΚαίσαριkaisariKAY-sa-ree
or
ēay
not?
οὔouoo

Cross Reference

Luke 2:1
ਯਿਸੂ ਦਾ ਜਨਮ ਉਸ ਸਮੇਂ ਔਗੁਸਤੁਸ ਕੈਸਰ ਵੱਲੋਂ ਇਹ ਆਦੇਸ਼ ਹੋਇਆ ਕਿ ਸਾਰੇ ਰੋਮ ਵਾਸੀਆਂ ਨੂੰ ਮਰਦੁਮ-ਸ਼ੁਮਾਰੀ ਵਾਸਤੇ ਆਪਣੇ ਨਾਮ ਦਰਜ ਕਰਾਉਣੇ ਚਾਹੀਦੇ ਹਨ।

Matthew 17:25
ਪਤਰਸ ਨੇ ਉੱਤਰ ਦਿੱਤਾ, “ਹਾਂ, ਯਿਸੂ ਮਸੂਲ ਦਿੰਦਾ ਹੈ।” ਜਦੋਂ ਪਤਰਸ ਘਰ ਅੰਦਰ ਆਇਆ, ਉਸ ਦੇ ਬੋਲਣ ਤੋਂ ਪਹਿਲਾਂ, ਯਿਸੂ ਬੋਲਿਆ ਅਤੇ ਉਸ ਨੂੰ ਪੁੱਛਿਆ, “ਸ਼ਮਊਨ, ਤੂੰ ਕੀ ਸੋਚਦਾ ਹੈਂ? ਧਰਤੀ ਦੇ ਰਾਜੇ ਕਿਨ੍ਹਾਂ ਤੋਂ ਕਰ ਅਤੇ ਮਸੂਲ ਵਸੂਲਦੇ ਹਨ। ਆਪਣੇ ਲੋਕਾਂ ਤੋਂ ਜਾਂ ਦੂਸਰਿਆਂ ਤੋਂ?”

Romans 13:6
ਇਹੀ ਕਾਰਣ ਹੈ ਕਿ ਤੁਸੀਂ ਮਹਿਸੂਲ ਵੀ ਦਿੰਦੇ ਹੋ। ਸ਼ਾਸਕ ਆਪਣੇ ਕੰਮਾਂ ਵਿੱਚ ਰੁੱਝੇ ਹਨ ਕਿਉਂਕਿ ਪਰਮੇਸ਼ੁਰ ਦੇ ਸੇਵਕ ਹਨ।

Acts 28:22
ਪਰ ਅਸੀਂ ਤੈਥੋਂ ਤੇਰੀ ਨਿਹਚਾ ਬਾਰੇ ਸੁਣਨਾ ਚਾਹੁੰਦੇ ਹਾਂ ਕਿਉਂਕਿ ਸਾਨੂੰ ਪਤਾ ਹੈ ਕਿ ਹਰ ਜਗ਼੍ਹਾ ਦੇ ਲੋਕ ਇਸ ਸਮੂਹ ਬਾਰੇ ਮੰਦਾ ਬੋਲ ਰਹੇ ਹਨ।”

Acts 25:8
ਪਰ ਪੌਲੁਸ ਨੇ ਆਪਣੀ ਸਫ਼ਾਈ ਵਿੱਚ ਇਹੀ ਕਿਹਾ, “ਮੈਂ ਯਹੂਦੀ ਸ਼ਰ੍ਹਾ, ਮੰਦਰ ਜਾਂ, ਕੈਸਰ ਦੇ ਵਿਰੋਧ ਕੋਈ ਵੀ ਗਲਤ ਕੰਮ ਨਹੀਂ ਕੀਤਾ।”

Acts 17:7
ਯਾਸੋਨ ਨੇ ਉਨ੍ਹਾਂ ਨੂੰ ਆਪਣੇ ਘਰ ਲੁਕਾਅ ਰੱਖਿਆ ਹੈ ਅਤੇ ਉਹ ਸਾਰੇ ਉਹ ਗੱਲਾਂ ਕਰਦੇ ਹਨ ਜੋ ਕੈਸਰ ਦੇ ਨੇਮ ਦੇ ਖਿਲਾਫ਼ ਹਨ। ਅਤੇ ਉਹ ਆਖਦੇ ਹਨ ਕਿ ਉੱਥੇ ਯਿਸੂ ਨਾਂ ਦਾ ਇੱਕ ਹੋਰ ਰਾਜਾ ਹੈ।”

Acts 5:37
ਬਾਅਦ ਵਿੱਚ, ਮਰਦੁਮਸ਼ੁਮਾਰੀ ਦੇ ਸਮੇਂ ਗਲੀਲੀ ਤੋਂ ਯਹੂਦਾ ਆਇਆ ਅਤੇ ਉਸ ਨੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਪਿੱਛੇ ਲਾ ਲਿਆ। ਉਹ ਵੀ ਮਾਰਿਆ ਗਿਆ ਅਤੇ ਜਿੰਨੇ ਉਸ ਨੂੰ ਮੰਨਦੇ ਸਨ ਸਭ ਇੱਧਰ-ਉੱਧਰ ਖਿੱਲਰ ਗਏ।

John 19:12
ਇਸਤੋਂ ਬਾਦ ਪਿਲਾਤੁਸ ਨੇ ਯਿਸੂ ਨੂੰ ਆਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਯਹੂਦੀ ਰੌਲਾ ਪਾ ਰਹੇ ਸਨ, “ਜੋ ਕੋਈ ਵੀ ਇਸ ਨੂੰ ਬਾਦਸ਼ਾਹ ਠਹਿਰਾਵੇਗਾ ਉਹ ਕੈਸਰ ਦੇ ਖਿਲਾਫ਼ ਹੈ। ਇਸ ਲਈ ਜੇਕਰ ਤੂੰ ਇਸ ਆਦਮੀ ਨੂੰ ਛੱਡੇਂਗਾ ਤਾਂ ਇਸਦਾ ਮਤਲਬ ਤੂੰ ਕੈਸਰ ਦਾ ਮਿੱਤਰ ਨਹੀਂ ਹੈ।”

Luke 3:1
ਯੂਹੰਨਾ ਦੇ ਪ੍ਰਚਾਰ ਤਿਬਿਰਿਯੁਸ ਕੈਸਰ ਦੇ ਪੰਦਰ੍ਹਵੇਂ ਵਰ੍ਹੇ ਵਿੱਚ, ਇਹ ਆਦਮੀ ਕੈਸਰ ਦੇ ਅਧੀਨ ਸਨ: ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ, ਹੇਰੋਦੇਸ ਯਹੂਦਿਯਾ ਦਾ ਹਾਕਮ, ਹੇਰੋਦੇਸ ਦਾ ਭਰਾ ਫ਼ਿਲਿਪੁੱਸ ਇਤੂਰਿਯਾ ਅਤੇ ਤ੍ਰੱਖੋਨੀਤਿਸ, ਲੁਸਨਿਯੁਸ ਅਬਿਲੇਨੇ ਦਾ ਹਾਕਮ।

Jeremiah 42:20
ਤੁਸੀਂ ਲੋਕ ਅਜਿਹੀ ਗ਼ਲਤੀ ਕਰ ਰਹੇ ਹੋ ਜਿਹੜੀ ਤੁਹਾਡੀ ਮੌਤ ਦਾ ਕਾਰਣ ਬਣੇਗੀ। ਤੁਸੀਂ ਲੋਕਾਂ ਨੂੰ ਮੈਨੂੰ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਭੇਜਿਆ ਸੀ। ਤੁਸੀਂ ਮੈਨੂੰ ਆਖਿਆ ਸੀ, ‘ਸਾਡੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰੋ। ਸਾਨੂੰ ਹਰ ਉਹ ਗੱਲ ਦੱਸੋ ਜੋ ਯਹੋਵਾਹ ਸਾਨੂੰ ਕਰਨ ਲਈ ਆਖਦਾ ਹੈ। ਅਸੀਂ ਯਹੋਵਾਹ ਦਾ ਹੁਕਮ ਮੰਨਾਂਗੇ।’

Jeremiah 42:2
ਉਨ੍ਹਾਂ ਸਾਰੇ ਲੋਕਾਂ ਨੇ ਉਸ ਨੂੰ ਆਖਿਆ, “ਯਿਰਮਿਯਾਹ ਮਿਹਰਬਾਨੀ ਕਰਕੇ ਜੋ ਅਸੀਂ ਆਖਦੇ ਹਾਂ ਉਸ ਨੂੰ ਧਿਆਨ ਨਾਲ ਸੁਣੋ। ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਉਨ੍ਹਾਂ ਸਾਰੇ ਲੋਕਾਂ ਲਈ, ਜਿਹੜੇ ਯਹੂਦਾਹ ਦੇ ਪਰਿਵਾਰ ਵਿੱਚੋਂ ਬਚੇ ਰਹਿ ਗਏ ਹਨ, ਪ੍ਰਾਰਥਨਾ ਕਰੋ। ਯਿਰਮਿਯਾਹ, ਇਹ ਤਾਂ ਤੁਸੀਂ ਦੇਖਦੇ ਹੀ ਹੋ ਕਿ ਸਾਡੇ ਵਿੱਚੋਂ ਬਹੁਤੇ ਲੋਕ ਨਹੀਂ ਬਚੇ ਹੋਏ। ਇੱਕ ਵੇਲੇ ਅਸੀਂ ਬਹੁਤ ਸਾਂ।

Nehemiah 9:37
ਇਸ ਧਰਤੀ ਦੀ ਮਿੱਟੀ ਬੜੀ ਉਪਜਾਉ ਹੈ ਪਰ ਅਸੀਂ ਪਾਪ ਕੀਤੇ ਹਨ। ਅਤੇ ਜਿਹੜੇ ਰਾਜੇ ਤੂੰ ਸਾਡੇ ਉੱਪਰ ਨਿਯੁਕਤ ਕੀਤੇ ਇਹ ਫ਼ਸ਼ਲ ਉਨ੍ਹਾਂ ਨੂੰ ਚਲੀ ਗਈ। ਉਹੀ ਪਾਤਸ਼ਾਹ ਸਾਡੇ ਸਰੀਰਾਂ ਅਤੇ ਸਾਡੇ ਪਸ਼ੂਆਂ ਤੇ ਸ਼ਾਸਨ ਕਰਦੇ ਹਨ। ਉਹ ਆਪਣੀ ਮਨ ਮਰਜ਼ੀ ਕਰਦੇ ਹਨ ਤੇ ਹੁਣ ਅਸੀਂ ਬੜੀ ਮੁਸੀਬਤ ਵਿੱਚ ਹਾਂ।

Nehemiah 5:4
ਅਤੇ ਕੁਝ ਹੋਰ ਲੋਕ ਇਹ ਵੀ ਆਖ ਰਹੇ ਸਨ, “ਸਾਨੂੰ ਆਪਣੇ ਖੇਤਾਂ ਤੇ ਅੰਗੂਰਾਂ ਦੇ ਬਾਗ਼ਾਂ ਤੋਂ ਪਾਤਸ਼ਾਹ ਦਾ ਕਰ ਵੀ ਚੁਕਾਣਾ ਹੋਵੇਗਾ ਜੋ ਕਿ ਅਸੀਂ ਦੇਣ ਤੋਂ ਅਸਮਰੱਥ ਹਾਂ, ਸੋ ਇਸ ਕਰ ਨੂੰ ਅਦਾਅ ਕਰਨ ਲਈ ਵੀ ਸਾਨੂੰ ਪੈਸਾ ਉਧਾਰ ਚੁੱਕਣਾ ਪਵੇਗਾ।

Ezra 7:24
ਮੈਂ ਤੁਹਾਨੂੰ ਸੂਚਨਾ ਦੇ ਰਿਹਾ ਹਾਂ ਕਿ ਜਾਜਕਾਂ, ਲੇਵੀਆਂ, ਗਵੈਯਾਂ, ਦਰਬਾਨਾਂ, ਮੰਦਰ ਦੇ ਸੇਵਕਾਂ ਅਤੇ ਪਰਮੇਸ਼ੁਰ ਦੇ ਮੰਦਰ ਦੇ ਹੋਰ ਮਜ਼ਦੂਰਾਂ ਕੋਲੋਂ ਕਰ ਲੈਣਾ ਬਿਵਸਬਾ ਦੇ ਖਿਲਾਫ ਹੈ।

Ezra 4:13
ਅਤੇ ਪਾਤਸ਼ਾਹ, ਤੈਨੂੰ ਇਹ ਵੀ ਪਤਾ ਹੋਣਾ ਚਾਹੀਦਾ ਹੈ ਕਿ ਜੇਕਰ ਸ਼ਹਿਰ ਦੁਬਾਰਾ ਉਸਾਰਿਆ ਗਿਆ ਅਤੇ ਇਸ ਦੀਆਂ ਕੰਧਾ ਪੂਰੀਆਂ ਕੀਤੀਆਂ ਗਈਆਂ ਤਾਂ ਇੱਥੋਂ ਦੇ ਲੋਕ ਆਪਣੇ ਕਰ, ਦਾਨ ਅਤੇ ਫ਼ਰਜ਼ੀ ਕਰ ਦੇਣੇ ਬੰਦ ਕਰ ਦੇਣਗੇ ਅਤੇ ਪਾਤਸ਼ਾਹ ਇਹ ਸਾਰੀ ਆਮਦਨੀ ਗੁਆ ਲਵੇਗਾ।

Deuteronomy 17:14
ਰਾਜੇ ਦੀ ਚੋਣ ਕਿਵੇਂ ਕਰਨੀ ਹੈ “ਤੁਸੀਂ ਉਸ ਧਰਤੀ ਅੰਦਰ ਦਾਖਲ ਹੋਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਤੁਸੀਂ ਉਹ ਧਰਤੀ ਹਾਸਿਲ ਕਰ ਲਵੋਂਗੇ ਅਤੇ ਉੱਥੇ ਰਹੋਂਗੇ। ਫ਼ੇਰ ਤੁਸੀਂ ਆਖੋਂਗੇ, ‘ਅਸੀਂ ਆਪਣੇ ਉੱਪਰ ਇੱਕ ਰਾਜਾ ਥਾਪਾਂਗੇ, ਜਿਵੇਂ ਸਾਡੇ ਆਲੇ-ਦੁਆਲੇ ਦੀਆਂ ਹੋਰ ਕੌਮਾਂ ਕਰਦੀਆਂ ਹਨ।’