Matthew 26:15
“ਮੈਂ ਯਿਸੂ ਨੂੰ ਤੁਹਾਡੇ ਹੱਥ ਫ਼ੜਵਾ ਦੇਵਾਂਗਾ ਤਾਂ ਤੁਸੀਂ ਮੈਨੂੰ ਇਸ ਕਾਰਜ ਲਈ ਕੀ ਦੇਵੋਂਗੇ?” ਤਾਂ ਉਨ੍ਹਾਂ ਜਾਜਕਾਂ ਨੇ ਉਸ ਨੂੰ ਤੀਹ ਚਾਂਦੀ ਦੇ ਸਿੱਕੇ ਦੇ ਦਿੱਤੇ।
Matthew 26:15 in Other Translations
King James Version (KJV)
And said unto them, What will ye give me, and I will deliver him unto you? And they covenanted with him for thirty pieces of silver.
American Standard Version (ASV)
and said, What are ye willing to give me, and I will deliver him unto you? And they weighed unto him thirty pieces of silver.
Bible in Basic English (BBE)
What will you give me, if I give him up to you? And the price was fixed at thirty bits of silver.
Darby English Bible (DBY)
and said, What are ye willing to give me, and *I* will deliver him up to you? And they appointed to him thirty pieces of silver.
World English Bible (WEB)
and said, "What are you willing to give me, that I should deliver him to you?" They weighed out for him thirty pieces of silver.
Young's Literal Translation (YLT)
`What are ye willing to give me, and I will deliver him up to you?' and they weighed out to him thirty silverlings,
| And said | εἶπεν, | eipen | EE-pane |
| unto them, What | Τί | ti | tee |
| ye will | θέλετέ | thelete | THAY-lay-TAY |
| give | μοι | moi | moo |
| me, | δοῦναι | dounai | THOO-nay |
| and I | κἀγὼ | kagō | ka-GOH |
| will deliver | ὑμῖν | hymin | yoo-MEEN |
| him | παραδώσω | paradōsō | pa-ra-THOH-soh |
| unto you? | αὐτόν; | auton | af-TONE |
| And | οἱ | hoi | oo |
| they | δὲ | de | thay |
| covenanted | ἔστησαν | estēsan | A-stay-sahn |
| him with | αὐτῷ | autō | af-TOH |
| for thirty pieces of | τριάκοντα | triakonta | tree-AH-kone-ta |
| silver. | ἀργύρια | argyria | ar-GYOO-ree-ah |
Cross Reference
Zechariah 11:12
ਤਦ ਮੈਂ ਉਨ੍ਹਾਂ ਨੂੰ ਕਿਹਾ, “ਜੇਕਰ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਤਾਂ ਮੇਰੀ ਮਜਦੂਰੀ ਦੇਵੋ ਜੇਕਰ ਨਹੀਂ ਤਾਂ ਨਾ ਸਹੀ।” ਤਾਂ ਉਨ੍ਹਾਂ ਨੇ ਮੈਨੂੰ 30 ਚਾਂਦੀ ਦੇ ਸਿੱਕੇ ਦੇ ਦਿੱਤੇ।
Exodus 21:32
ਪਰ ਜੇ ਬਲਦ ਕਿਸੇ ਗੁਲਾਮ ਨੂੰ ਮਾਰ ਦੇਵੇ ਤਾਂ ਬਲਦ ਦੇ ਮਾਲਕ ਨੂੰ (ਗੁਲਾਮ ਦੇ) ਮਾਲਕ ਨੂੰ 30 ਚਾਂਦੀ ਦੇ ਸਿੱਕੇ ਦੇਣੇ ਚਾਹੀਦੇ ਹਨ। ਅਤੇ ਬਲਦ ਨੂੰ ਵੀ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਇਹ ਨੇਮ ਦਾਸਾਂ ਅਤੇ ਦਾਸੀਆਂ ਦੋਹਾਂ ਲਈ ਇੱਕ ਜਿਹਾ ਹੋਵੇਗਾ।
2 Peter 2:14
ਹਰ ਵਕਤ ਉਹ ਭੋਗ ਵਿਲਾਸ ਕਰਨ ਲਈ ਔਰਤਾਂ ਨੂੰ ਲੱਭਦੇ ਰਹਿੰਦੇ ਹਨ। ਉਹ ਹਮੇਛਾਂ ਪਾਪ ਕਰਨ ਵਿੱਚ ਲਗੇ ਰਹਿੰਦੇ ਹਨ। ਉਹ ਉਨ੍ਹਾਂ ਲੋਕਾਂ ਨੂੰ, ਪਾਪ ਦੇ ਜਾਲ ਵਿੱਚ ਫ਼ਸਾਉਂਦੇ ਹਨ ਜਿਹੜੇ ਕਮਜ਼ੋਰ ਹਨ। ਉਹ ਲਾਲਚ ਨਾਲ ਭਰੇ ਹੋਏ ਹਨ ਅਤੇ ਸਰਾਪੇ ਹੋਏ ਹਨ।
2 Peter 2:3
ਉਨ੍ਹਾਂ ਦੇ ਲਾਲਚ ਦੇ ਕਾਰਣ, ਉਹ ਤੁਹਾਨੂੰ ਝੂਠੀਆਂ ਕਹਾਣੀਆਂ ਦੱਸੱਕੇ ਤੁਹਾਡਾ ਨਜਾਇਜ਼ ਫ਼ਾਇਦਾ ਉੱਠਾਉਣਗੇ। ਪਰ ਉਨ੍ਹਾਂ ਦੀ ਸਜ਼ਾ ਬਹੁਤ ਸਮਾਂ ਪਹਿਲਾਂ ਪਰਮੇਸ਼ੁਰ ਦੁਆਰਾ ਨਿਰਧਾਰਿਤ ਹੋ ਚੁੱਕੀ ਹੈ। ਉਨ੍ਹਾਂ ਦੀ ਤਬਾਹੀ ਤਿਆਰ ਹੈ ਛੇਤੀ ਹੀ ਉਨ੍ਹਾਂ ਉੱਪਰ ਡਿੱਗ ਪਵੇਗੀ।
1 Timothy 6:9
ਜੋ ਲੋਕ ਅਮੀਰ ਬਣਨਾ ਚਾਹੁੰਦੇ ਹਨ ਉਹ ਪਰਤਾਵੇ ਵਿੱਚ ਪੈ ਜਾਂਦੇ ਹਨ। ਉਹ ਫ਼ਸ ਜਾਂਦੇ ਹਨ ਅਤੇ ਨਿਕੰਮੀਆਂ ਚੀਜ਼ਾਂ ਅਤੇ ਹਾਨੀਕਾਰਕ ਚੀਜ਼ਾਂ ਲੈਣੀਆਂ ਸ਼ੁਰੂ ਕਰ ਦਿੰਦੇ ਹਨ। ਉਹ ਚੀਜ਼ਾਂ ਲੋਕਾਂ ਨੂੰ ਤਬਾਹ ਤੇ ਬਰਬਾਦ ਕਰ ਦਿੰਦੀਆਂ ਹਨ।
Matthew 27:3
ਯਹੂਦਾ ਨੇ ਆਤਮ ਹੱਤਿਆ ਕੀਤੀ ਯਹੂਦਾ ਨੇ ਵੇਖਿਆ ਕਿ ਉਨ੍ਹਾਂ ਨੇ ਯਿਸੂ ਨੂੰ ਮਾਰਨ ਦਾ ਫ਼ੈਸਲਾ ਕਰ ਲਿਆ ਹੈ। ਇਹ ਯਹੂਦਾ ਹੀ ਸੀ ਜਿਸਨੇ ਯਿਸੂ ਨੂੰ ਦੁਸ਼ਮਨਾਂ ਦੇ ਹੱਥ ਫ਼ੜਾ ਦਿੱਤਾ ਸੀ। ਜਦੋਂ ਉਸ ਨੇ ਇਹ ਸਭ ਵਾਪਰਦਾ ਵੇਖਿਆ, ਉਹ ਪਛਤਾਇਆ, ਅਤੇ ਉਸ ਨੇ ਉਹ 30 ਸਿੱਕੇ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਆਗੂਆਂ ਨੂੰ ਵਾਪਸ ਮੋੜ ਦਿੱਤੇ।
Isaiah 56:11
ਉਹ ਭੁੱਖੇ ਕੁਤਿਆਂ ਵ੍ਵਰਗੇ ਨੇ। ਉਹ ਕਦੇ ਨਹੀਂ ਰੱਜਦੇ। ਅਯਾਲੀ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਨੇ। ਉਹ ਆਪਣੀਆਂ ਭੇਡਾਂ ਸਮਾਨ ਹੀ ਹਨ ਜਿਹੜੀਆਂ ਸਾਰੀਆਂ ਹੀ ਭਟਕ ਗਈਆਂ ਨੇ। ਉਹ ਲਾਲਚੀ ਨੇ, ਉਹ ਸਿਰਫ਼ ਆਪਣੇ-ਆਪ ਨੂੰ ਹੀ ਸੰਤੁਸ਼ਟ ਕਰਨਾ ਜਾਣਦੇ ਨੇ।
Judges 18:19
ਪੰਜਾਂ ਆਦਮੀਆਂ ਨੇ ਜਵਾਬ ਦਿੱਤਾ, “ਸ਼ਾਂਤ ਹੋ ਜਾਓ! ਇੱਕ ਲਫ਼ਜ਼ ਨਹੀਂ ਬੋਲਣਾ। ਸਾਡੇ ਨਾਲ ਆਓ। ਸਾਡੇ ਪਿਤਾ ਅਤੇ ਜਾਜਕ ਬਣੋ। ਤੁਹਾਨੂੰ ਇਹ ਚੋਣ ਕਰਨੀ ਹੀ ਪਵੇਗੀ। ਕੀ ਤੇਰੇ ਲਈ ਸਿਰਫ਼ ਇੱਕ ਆਦਮੀ ਦਾ ਜਾਜਕ ਬਨਣਾ ਬਿਹਤਰ ਹੈ? ਜਾਂ ਕਿ ਤੇਰੇ ਲਈ ਇਸਰਾਏਲੀ ਲੋਕਾਂ ਦੇ ਪੂਰੇ ਪਰਿਵਾਰ-ਸਮੂਹ ਦਾ ਜਾਜਕ ਬਣਨਾ ਬਿਹਤਰ ਹੈ?”
Judges 17:10
ਫ਼ੇਰ ਮੀਕਾਹ ਨੇ ਉਸ ਨੂੰ ਆਖਿਆ, “ਮੇਰੇ ਨਾਲ ਰਹਿ ਲੈ। ਮੇਰਾ ਪਿਤਾ ਅਤੇ ਮੇਰਾ ਜਾਜਕ ਬਣ ਜਾ। ਮੈਂ ਤੈਨੂੰ ਹਰ ਸਾਲ 4 ਔਂਸ ਚਾਂਦੀ ਦਿਆਂ ਕਰਾਂਗਾ। ਮੈਂ ਤੈਨੂੰ ਕੱਪੜੇ ਅਤੇ ਭੋਜਨ ਵੀ ਦਿਆਂਗਾ।” ਲੇਵੀ ਨੇ ਉਹੀ ਕੀਤਾ ਜੋ ਮੀਕਾਹ ਨੇ ਆਖਿਆ ਸੀ।
Judges 16:5
ਫ਼ਲਿਸਤੀ ਹਾਕਮਾਂ ਨੇ ਦਲੀਲਾਹ ਕੋਲ ਜਾਕੇ ਆਖਿਆ, “ਅਸੀਂ ਜਾਨਣਾ ਚਾਹੁੰਦੇ ਹਾਂ ਕਿ ਸਮਸੂਨ ਨੂੰ ਇੰਨੀ ਤਾਕਤ ਕਿੱਥੋਂ ਮਿਲਦੀ ਹੈ। ਉਸ ਨੂੰ ਫ਼ਸਾ ਅਤੇ ਉਸਦੀ ਮਹਾਨ ਸ਼ਕਤੀ ਦੇ ਰਾਜ ਦਾ ਪਤਾ ਲੱਗਾ। ਅਤੇ ਪਤਾ ਕਰ ਕਿ ਅਸੀਂ ਕਿਵੇਂ ਉਸ ਉੱਤੇ ਕਾਬੂ ਪਾ ਸੱਕਦੇ ਹਾਂ ਤਾਂ ਜੋ ਅਸੀਂ ਉਸ ਨੂੰ ਫ਼ੜਕੇ ਬੰਨ੍ਹ ਸੱਕੀਏ। ਜੇ ਤੂੰ ਅਜਿਹਾ ਕਰੇਂਗੀ ਤਾਂ ਸਾਡੇ ਵਿੱਚੋਂ ਹਰੇਕ ਜਣਾ ਤੈਨੂੰ 28 ਪੌਂਡ ਚਾਂਦੀ ਦੇਵੇਗਾ।”
Genesis 38:16
ਇਸ ਲਈ ਯਹੂਦਾਹ ਉਸ ਕੋਲ ਗਿਆ ਅਤੇ ਆਖਿਆ, “ਕੀ ਮੈਂ ਤੇਰੇ ਨਾਲ ਜਿਨਸੀ ਸੰਬੰਧ ਜੋੜ ਸੱਕਦਾ ਹਾਂ।” (ਯਹੂਦਾਹ ਨੂੰ ਇਹ ਨਹੀਂ ਸੀ ਪਤਾ ਕਿ ਉਸਦੀ ਨੂੰਹ ਤਾਮਾਰ ਸੀ।) ਉਸ ਨੇ ਆਖਿਆ, “ਇਸ ਬਦਲੇ ਤੂੰ ਮੈਨੂੰ ਕੀ ਦੇਵੇਂਗਾ?”
Genesis 37:26
ਇਸ ਲਈ ਯਹੂਦਾਹ ਨੇ ਆਪਣੇ ਭਰਾਵਾਂ ਨੂੰ ਆਖਿਆ, “ਜੇ ਅਸੀਂ ਆਪਣੇ ਭਰਾ ਨੂੰ ਮਾਰ ਦਿਆਂਗੇ ਅਤੇ ਉਸਦੀ ਮੌਤ ਉੱਤੇ ਪਰਦਾ ਪਾ ਦਿਆਂਗੇ ਤਾਂ ਸਾਨੂੰ ਕੀ ਲਾਭ ਮਿਲੇਗਾ?
1 Timothy 3:3
ਉਸ ਨੂੰ ਬਹੁਤੀ ਸ਼ਰਾਬ ਨਹੀਂ ਪੀਣੀ ਚਾਹੀਦੀ। ਉਸ ਨੂੰ ਝਗੜਾਲੂ ਨਹੀਂ ਹੋਣਾ ਚਾਹੀਦਾ। ਉਹ ਸ਼ਰੀਫ਼ ਅਤੇ ਅਮਨ ਪਸੰਦ ਹੋਣਾ ਚਾਹੀਦਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜੇ ਪੈਸੇ ਨਾਲ ਪਿਆਰ ਕਰਦਾ ਹੋਵੇ।
Acts 1:18
(ਯਹੂਦਾ ਨੂੰ ਇਸ ਦੁਸ਼ਟ ਕਰਨੀ ਵਾਸਤੇ ਧਨ ਦਿੱਤਾ ਗਿਆ ਸੀ, ਅਤੇ ਉਸ ਨੇ ਇਸ ਧਨ ਨਾਲ ਇੱਕ ਖੇਤ ਖਰੀਦਿਆ। ਪਰ ਯਹੂਦਾ ਸਿਰ ਪਰਨੇ ਡਿੱਗਿਆ ਉਸਦਾ ਸਰੀਰ ਫ਼ਟਕੇ ਪਾਟ ਗਿਆ, ਉਸ ਦੀਆਂ ਸਾਰੀਆਂ ਆਂਤੜੀਆਂ ਬਾਹਰ ਨਿਕਲ ਆਈਆਂ।