Matthew 4:16
ਹਨੇਰੇ ਵਿੱਚ ਰਹਿੰਦੇ ਲੋਕਾਂ ਨੇ ਵੱਡਾ ਚਾਨਣ ਵੇਖਿਆ ਹੈ; ਚਾਨਣ ਉਨ੍ਹਾਂ ਲਈ ਆਇਆ ਜੋ ਕਿ ਕਬਰਾਂ ਵਾਂਗ ਹਨੇਰੇ ਦੇਸ਼ ਵਿੱਚ ਰਹਿੰਦੇ ਹਨ।”
The | ὁ | ho | oh |
people | λαὸς | laos | la-OSE |
which | ὁ | ho | oh |
sat | καθήμενος | kathēmenos | ka-THAY-may-nose |
in | ἐν | en | ane |
darkness | σκότει | skotei | SKOH-tee |
saw | εἶδε | eide | EE-thay |
great | φῶς | phōs | fose |
light; | μέγα | mega | MAY-ga |
and | καὶ | kai | kay |
to them | τοῖς | tois | toos |
which | καθημένοις | kathēmenois | ka-thay-MAY-noos |
sat | ἐν | en | ane |
in | χώρᾳ | chōra | HOH-ra |
the region | καὶ | kai | kay |
and | σκιᾷ | skia | skee-AH |
shadow | θανάτου | thanatou | tha-NA-too |
death of | φῶς | phōs | fose |
light | ἀνέτειλεν | aneteilen | ah-NAY-tee-lane |
is sprung up. | αὐτοῖς | autois | af-TOOS |
Cross Reference
Luke 2:32
ਇਹ ਬਾਲਕ ਗੈਰ-ਯਹੂਦੀਆਂ ਨੂੰ ਤੇਰਾ ਰਸਤਾ ਦਰਸਾਉਣ ਲਈ ਜੋਤ ਹੈ ਅਤੇ ਉਹ ਤੇਰੇ ਇਸਰਾਏਲ ਦੇ ਆਪਣੇ ਲੋਕਾਂ ਲਈ ਮਹਿਮਾ ਹੈ।”
Isaiah 9:2
ਇਹ ਲੋਕ ਹਨੇਰੇ ਵਿੱਚ ਰਹਿੰਦੇ ਸਨ। ਪਰ ਹੁਣ ਉਹ ਇੱਕ ਮਹਾਨ ਰੌਸ਼ਨੀ ਵੇਖਣਗੇ। ਉਹ ਮੌਤ ਦੇ ਮਾਏ ਜਿੰਨੀ ਹਨੇਰੇ, ਸਥਾਨ ਵਿੱਚ ਰਹਿੰਦੇ ਸਨ ਪਰ ਹੁਣ, ਉਨ੍ਹਾਂ ਉੱਤੇ “ਮਹਾਨ ਰੌਸ਼ਨੀ” ਲਿਸ਼ਕੇਗੀ।
Isaiah 60:1
ਪਰਮੇਸ਼ੁਰ ਆ ਰਿਹਾ ਹੈ “ਹੇ ਯਰੂਸ਼ਲਮ, ਮੇਰੇ ਨੂਰ, ਉੱਠ। ਤੁਹਾਡਾ ਨੂਰ (ਯਹੋਵਾਹ) ਆ ਰਿਹਾ ਹੈ। ਯਹੋਵਾਹ ਦਾ ਪਰਤਾਪ ਤੁਹਾਡੇ ਉੱਤੇ ਚਮਕੇਗਾ।
Job 3:5
ਕਾਸ਼ ਕਿ ਉਹ ਦਿਨ ਹਨੇਰਾ ਰਹਿੰਦਾ, ਮੌਤ ਵਰਗਾ ਹਨੇਰਾ। ਕਾਸ਼ ਕਿ ਬੱਦਲ ਉਸ ਦਿਨ ਨੂੰ ਢੱਕ ਲੈਂਦੇ। ਕਾਸ਼ ਕਿ ਕਾਲੇ ਬੱਦਲ ਰੋਸ਼ਨੀ ਨੂੰ ਉਸ ਦਿਨ ਕੋਲੋਂ ਭਜਾ ਦਿੰਦੇ, ਜਦੋਂ ਮੈਂ ਜੰਮਿਆ ਸਾਂ।
Luke 1:78
“ਸਾਡੇ ਪਰਮੇਸ਼ੁਰ ਦੀ ਮਹਾਨ ਦਯਾ ਦੇ ਕਾਰਣ, ਇੱਕ ਨਵੀਂ ਸਵੇਰ ਸਾਡੇ ਉੱਪਰ ਆਵੇਗੀ।
Micah 7:8
ਭਾਵੇਂ ਮੈਂ ਡਿੱਗ ਪਿਆ ਹਾਂ, ਪਰ ਮੇਰੇ ਵੈਰੀ, ਮੇਰੀ ਹਸੀਁ ਨਾ ਕਰਨਾ! ਮੈਂ ਮੁੜ ਉੱਠ ਖੜੋਵਾਂਗਾ ਹੁਣ ਮੈਂ ਹਨੇਰੇ ’ਚ ਬੈਠਿਆ ਹਾਂ ਪਰ ਯਹੋਵਾਹ ਮੇਰੇ ਲਈ ਰੋਸ਼ਨੀ ਹੋਵੇਗਾ।
Jeremiah 13:16
ਯਹੋਵਾਹ ਆਪਣੇ ਪਰਮੇਸ਼ੁਰ ਦੀ ਇੱਜ਼ਤ ਕਰੋ। ਉਸਦੀ ਉਸਤਤ ਕਰੋ ਨਹੀਂ ਤਾਂ ਉਹ ਹਨੇਰਾ ਪਾ ਦੇਵੇਗਾ। ਇਸਤੋਂ ਪਹਿਲਾਂ ਕਿ ਤੁਸੀਂ ਉਨ੍ਹਾਂ ਪਹਾੜੀਆਂ ਉੱਤੋਂ ਡਿੱਗ ਪਵੋਁ ਜਿੱਥੇ ਤੁਸੀਂ ਖਲੋਤੇ ਹੋਏ ਰੌਸ਼ਨੀ ਦਾ ਇੰਤਜ਼ਾਰ ਕਰ ਰਹੇ ਹੋ, ਉਸਦੀ ਉਸਤਤ ਕਰੋ। ਪਰ ਯਹੋਵਾਹ ਭਿਆਨਕ ਅੰਧਕਾਰ ਲਿਆਵੇਗਾ। ਉਹ ਰੌਸ਼ਨੀ ਨੂੰ ਬਹੁਤ ਗੂੜੇ ਹਨੇਰੇ ਅੰਦਰ ਬਦਲ ਦੇਵੇਗਾ।
Isaiah 42:6
“ਮੈਂ, ਯਹੋਵਾਹ ਤੁਹਾਨੂੰ ਸਹੀ ਕੰਮ ਕਰਨ ਲਈ ਆਖਿਆ ਸੀ, ਮੈਂ ਤੁਹਾਡਾ ਹੱਥ ਫ਼ੜਾਂਗਾ ਤੇ ਮੈਂ ਤੁਹਾਨੂੰ ਬਚਾਵਾਂਗਾ। ਤੁਸੀਂ ਉਹ ਸੰਕੇਤ ਹੋਵੋਗੇ ਜਿਹੜਾ ਇਹ ਦਰਸਾਵੇਗਾ ਕਿ ਮੇਰਾ ਲੋਕਾਂ ਨਾਲ ਇੱਕ ਇਕਰਾਰਨਾਮਾ ਹੈ। ਤੁਸੀਂ ਸਮੂਹ ਲੋਕਾਂ ਲਈ ਰੌਸ਼ਨੀ ਹੋਵੋਗੇ।
Psalm 107:10
ਪਰਮੇਸ਼ੁਰ ਦੇ ਕੁਝ ਲੋਕ, ਕੈਦ ਦੀਆਂ ਸਲਾਖਾਂ ਦੇ ਪਿੱਛੇ ਹਨੇਰਮਈ ਕੈਦ ਵਿੱਚ ਬੰਦ ਸਨ।
Psalm 44:19
ਪਰ ਹੇ ਪਰਮੇਸ਼ੁਰ, ਤੁਸੀਂ ਸਾਨੂੰ ਇਸ ਥਾਵੇਂ ਕੁਚਲ ਦਿੱਤਾ ਹੈ ਜਿੱਥੇ ਗਿੱਦੜ ਰਹਿੰਦੇ ਹਨ। ਤੁਸੀਂ ਸਨੂੰ ਉਸ ਥਾਵੇਂ ਛੱਡ ਦਿੱਤਾ ਹੈ ਜੋ ਮੌਤ ਵਰਗੀ ਹਨੇਰੀ ਹੈ।
Job 34:22
ਇੱਥੇ ਕੋਈ ਥਾਂ ਇੰਨੀ ਹਨੇਰੀ ਨਹੀਂ ਕਿ ਬੁਰੇ ਬੰਦੇ ਪਰਮੇਸ਼ੁਰ ਕੋਲੋਂ ਛੁਪ ਜਾਣ।
Job 10:22
ਮੈਨੂੰ ਉਹ ਥੋੜਾ ਜਿਹਾ ਸਮਾਂ ਮਾਨਣ ਦਿਓ ਜੋ ਮੇਰੇ ਕੋਲ ਬੱਚਿਆਂ ਹੈ ਇਸ ਤੋਂ ਪਹਿਲਾਂ ਕਿ ਮੈਂ ਚੱਲਾ ਜਾਵਾਂ। ਮੈਂ ਹਨੇਰੇ, ਪਰਛਾਵਿਆਂ ਅਤੇ ਉਲਝਨ ਦੀ ਧਰਤੀ ਤੇ ਚੱਲਿਆ ਜਾਵਾਂ। ਉੱਥੇ ਚਾਨਣ ਵੀ ਹਨੇਰਾ ਹੈ।’”