Matthew 5:34
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ, ਕਦੇ ਵੀ ਵਾਅਦਾ ਨਾ ਕਰੋ। ਕਦੇ ਵੀ ਸੁਰਗ ਦੀ ਸੌਂਹ ਨਾ ਖਾਓ ਕਿਉਂਕਿ ਇਹ ਪਰਮੇਸ਼ੁਰ ਦਾ ਸਿੰਘਾਸਨ ਹੈ।
Matthew 5:34 in Other Translations
King James Version (KJV)
But I say unto you, Swear not at all; neither by heaven; for it is God's throne:
American Standard Version (ASV)
but I say unto you, swear not at all; neither by the heaven, for it is the throne of God;
Bible in Basic English (BBE)
But I say to you, Take no oaths at all: not by the heaven, because it is the seat of God;
Darby English Bible (DBY)
But *I* say unto you, Do not swear at all; neither by the heaven, because it is [the] throne of God;
World English Bible (WEB)
but I tell you, don't swear at all: neither by heaven, for it is the throne of God;
Young's Literal Translation (YLT)
but I -- I say to you, not to swear at all; neither by the heaven, because it is the throne of God,
| But | ἐγὼ | egō | ay-GOH |
| I | δὲ | de | thay |
| say | λέγω | legō | LAY-goh |
| unto you, | ὑμῖν | hymin | yoo-MEEN |
| Swear | μὴ | mē | may |
| not | ὀμόσαι | omosai | oh-MOH-say |
| at all; | ὅλως· | holōs | OH-lose |
| neither | μήτε | mēte | MAY-tay |
| by | ἐν | en | ane |
| τῷ | tō | toh | |
| heaven; | οὐρανῷ | ouranō | oo-ra-NOH |
| for | ὅτι | hoti | OH-tee |
| it is | θρόνος | thronos | THROH-nose |
| ἐστὶν | estin | ay-STEEN | |
| God's | τοῦ | tou | too |
| throne: | Θεοῦ | theou | thay-OO |
Cross Reference
James 5:12
ਆਪਣੇ ਕਥਨ ਬਾਰੇ ਸਾਵੱਧਾਨ ਰਹੋ ਮੇਰੇ ਭਰਾਵੋ ਅਤੇ ਭੈਣੋ ਇਹ ਬਹੁਤ ਜ਼ਰੂਰੀ ਹੈ ਕਿ ਜਦੋਂ ਤੁਸੀਂ ਕੋਈ ਵਾਅਦਾ ਕਰੋ ਤਾਂ ਸੌਂਹ ਨਾ ਖਾਓ। ਸਵਰਗ, ਧਰਤੀ ਜਾਂ ਕਿਸੇ ਹੋਰ ਚੀਜ਼ ਦਾ ਨਾਮ ਆਪਣੇ ਬੋਲਾਂ ਨੂੰ ਤਸਦੀਕ ਕਰਨ ਲਈ ਨਾ ਵਰਤੋ। ਜਦੋਂ ਤੁਹਾਡਾ ਭਾਵ “ਹਾਂ” ਹੋਵੇ ਤੁਹਾਨੂੰ ਸਿਰਫ਼ “ਹਾਂ” ਆਖਣੀ ਚਾਹੀਦੀ ਹੈ। ਜਦੋਂ ਤੁਹਾਡਾ ਭਾਵ “ਨਾਹ” ਹੋਵੇ ਤਾਂ ਤੁਸੀਂ ਸਿਰਫ਼ “ਨਾਹ” ਆਖੋ। ਅਜਿਹਾ ਹੀ ਕਰੋ ਤਾਂ ਜੋ ਤੁਹਾਨੂੰ ਦੋਸ਼ੀ ਨਾ ਠਹਿਰਾਇਆ ਜਾਵੇ।
Isaiah 66:1
ਪਰਮੇਸ਼ੁਰ ਸਮੂਹ ਕੌਮਾਂ ਦਾ ਨਿਆਂ ਕਰੇਗਾ ਇਹੀ ਹੈ ਜੋ ਪਰਮੇਸ਼ੁਰ ਆਖਦਾ ਹੈ, “ਅਕਾਸ਼ ਮੇਰਾ ਸਿੰਘਾਸਣ ਨੇ। ਧਰਤੀ ਮੇਰਾ ਪੈਰ ਟਿਕਾਣਾ ਹੈ। ਇਸ ਲਈ ਤੁਸੀਂ ਕੀ ਸੋਚਦੇ ਹੋ ਕਿ ਤੁਸੀਂ ਮੇਰੇ ਲਈ ਇੱਕ ਘਰ ਬਣਾ ਸੱਕਦੇ ਹੋ? ਨਹੀਂ! ਤੁਸੀਂ ਨਹੀਂ ਬਣਾ ਸੱਕਦੇ! ਕੀ ਤੁਸੀਂ ਮੇਰੇ ਅਰਾਮ ਕਰਨ ਲਈ ਕੋਈ ਥਾਂ ਦੇ ਸੱਕਦੇ ਹੋ? ਨਹੀਂ! ਤੁਸੀਂ ਨਹੀਂ ਦੇ ਸੱਕਦੇ!
Deuteronomy 23:21
“ਜਦੋਂ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨਾਲ ਕੋਈ ਇਕਰਾਰ ਕਰੋ ਤਾਂ ਕਦੇ ਵੀ ਇਕਰਾਰ ਕੀਤੀ ਹੋਈ ਚੀਜ਼ ਦੇਣ ਵਿੱਚ ਢਿੱਲ ਨਾ ਲਾਉ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਮੰਗ ਕਰੇਗਾ ਕਿ ਤੁਸੀਂ ਉਸ ਨੂੰ ਅਦਾ ਕਰੋ। ਜੇ ਤੁਸੀਂ ਉਹ ਚੀਜ਼ਾਂ ਨਹੀਂ ਦੇਵੋਂਗੇ ਜਿਨ੍ਹਾਂ ਦਾ ਇਕਰਾਰ ਕੀਤਾ ਸੀ ਤਾਂ ਤੁਸੀਂ ਪਾਪ ਕਰ ਰਹੇ ਹੋਵੋਂਗੇ।
Matthew 23:16
“ਹੇ ਅੰਨ੍ਹੇ ਰਾਹ ਨੁਮਾਓ, ਤੁਹਾਡੇ ਤੇ ਲਾਹਨਤ! ਤੁਸੀਂ ਆਖਦੇ ਹੋ, ‘ਜੇਕਰ ਕੋਈ ਮੰਦਰ ਦੀ ਸੌਂਹ ਖਾਵੇ ਇਸਦਾ ਕੋਈ ਅਰਥ ਨਹੀਂ ਪਰ ਜੇਕਰ ਉਹ ਮੰਦਰ ਦੇ ਸੋਨੇ ਦੀ ਸੌਂਹ ਖਾਵੇ, ਤਾਂ ਉਹ ਸੌਂਹ ਬੱਧ ਹੈ।’
Isaiah 57:15
ਪਰਮੇਸ਼ੁਰ ਉੱਚਾ ਅਤੇ ਉੱਠਿਆ ਹੋਇਆ ਹੈ। ਪਰਮੇਸ਼ੁਰ ਸਦਾ ਜਿਉਂਦਾ ਹੈ। ਪਰਮੇਸ਼ੁਰ ਦਾ ਨਾਮ ਪਵਿੱਤਰ ਹੈ। ਪਰਮੇਸ਼ੁਰ ਆਖਦਾ ਹੈ, “ਮੈਂ ਉੱਚੀ ਪਵਿੱਤਰ ਥਾਂ ਉੱਤੇ ਰਹਿੰਦਾ ਹਾਂ, ਪਰ ਉਨ੍ਹਾਂ ਲੋਕਾਂ ਨਾਲ ਵੀ ਜਿਹੜੇ ਉਦਾਸ ਅਤੇ ਨਿਮਾਣੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਨਵਾਂ ਜੀਵਨ ਦੇਵਾਂਗਾ ਜਿਹੜੇ ਆਪਣੇ ਆਤਮੇ ਵਿੱਚ ਨਿਮਾਣੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਜੀਵਨ ਦੇਵਾਂਗਾ, ਜਿਹੜੇ ਆਪਣੇ ਦਿਲਾਂ ਅੰਦਰ ਉਦਾਸ ਨੇ।
Ecclesiastes 9:2
ਇਹ ਅਰਬਹੀਣ ਹੈ, ਕਿਉਂਕਿ ਸਭ ਲੋਕਾਂ ਦਾ ਨਸੀਬ ਇੱਕੋ ਜਿਹਾ: ਧਰਮੀ ਅਤੇ ਦੁਸ਼ਟ, ਨੇਕ ਅਤੇ ਬਦ, ਪਾਕ ਅਤੇ ਨਾਪਾਕ, ਉਹ ਜਿਹੜੇ ਬਲੀਆਂ ਲਿਆਉਂਦੇ ਹਨ ਅਤੇ ਉਹ ਜਿਹੜੇ ਨਹੀਂ ਲਿਆਉਂਦੇ, ਨਿਆਂਈ ਅਤੇ ਪਾਪੀ ਵੀ, ਉਹ ਜਿਹੜੇ ਧਾਰਮਿਕ ਸੌਹਾਂ ਖਾਂਦੇ ਹਨ ਅਤੇ ਉਹ ਜਿਹੜੇ ਸੌਹਾਂ ਖਾਣ ਤੋਂ ਡਰਦੇ ਹਨ।