Matthew 5:44
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਵੀ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।
But | ἐγὼ | egō | ay-GOH |
I | δὲ | de | thay |
say | λέγω | legō | LAY-goh |
unto you, | ὑμῖν | hymin | yoo-MEEN |
Love | ἀγαπᾶτε | agapate | ah-ga-PA-tay |
your | τοὺς | tous | toos |
ἐχθροὺς | echthrous | ake-THROOS | |
enemies, | ὑμῶν | hymōn | yoo-MONE |
bless | εὐλογεῖτε | eulogeite | ave-loh-GEE-tay |
τοὺς | tous | toos | |
them that curse | καταρωμένους | katarōmenous | ka-ta-roh-MAY-noos |
you, | ὑμᾶς | hymas | yoo-MAHS |
do | καλῶς | kalōs | ka-LOSE |
good | ποιεῖτε | poieite | poo-EE-tay |
τοὺς | tous | toos | |
to them that hate | μισοῦντας | misountas | mee-SOON-tahs |
you, | ὑμᾶς, | hymas | yoo-MAHS |
and | καὶ | kai | kay |
pray | προσεύχεσθε | proseuchesthe | prose-AFE-hay-sthay |
for | ὑπὲρ | hyper | yoo-PARE |
τῶν | tōn | tone | |
them which despitefully use | ἐπηρεαζόντων | epēreazontōn | ape-ay-ray-ah-ZONE-tone |
you, | ὑμᾶς, | hymas | yoo-MAHS |
and | καὶ | kai | kay |
persecute | διωκόντων | diōkontōn | thee-oh-KONE-tone |
you; | ὑμᾶς, | hymas | yoo-MAHS |
Cross Reference
Luke 6:27
ਆਪਣੇ ਵੈਰੀਆਂ ਨਾਲ ਵੀ ਪਿਆਰ ਕਰੋ “ਪਰ ਤੁਸੀਂ, ਜੋ ਮੈਨੂੰ ਸੁਣ ਰਹੇ ਹੋ। ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਵੈਰੀਆਂ ਨੂੰ ਵੀ ਪਿਆਰ ਕਰੋ। ਜਿਹੜੇ ਲੋਕ ਤੁਹਾਡੇ ਨਾਲ ਨਫ਼ਰਤ ਕਰਦੇ ਹਨ ਅਤੇ ਤੁਹਾਡਾ ਬੁਰਾ ਕਰਦੇ ਹਨ, ਉਨ੍ਹਾਂ ਦਾ ਵੀ ਭਲਾ ਕਰੋ।
Romans 12:14
ਉਨ੍ਹਾਂ ਲੋਕਾਂ ਨੂੰ ਵੀ ਚੰਗੀਆਂ ਗੱਲਾਂ ਹੀ ਆਖੋ ਜੋ ਤੁਹਾਡੇ ਨਾਲ ਮਾੜਾ ਸਲੂਕ ਕਰਨ, ਅਤੇ ਉਨ੍ਹਾਂ ਨੂੰ ਸਰਾਪ ਨਾ ਦਿਉ।
1 Peter 3:9
ਜਿਹੜਾ ਤੁਹਾਡੇ ਨਾਲ ਬੁਰਾ ਕਰਦਾ ਹੈ ਬਦਲੇ ਵਿੱਚ ਉਸ ਦੇ ਨਾਲ ਬੁਰਾ ਨਾ ਕਰੋ। ਜਾਂ ਜਿਹੜਾ ਤੁਹਾਨੂੰ ਮੰਦਾ ਬੋਲਦਾ ਹੈ ਬਦਲੇ ਵਿੱਚ ਉਸ ਨਾਲ ਮੰਦਾ ਨਾ ਬੋਲੋ। ਪਰ ਉਸ ਵਿਅਕਤੀ ਨੂੰ ਅਸੀਸ ਦਿਉ ਕਿਉਂਕਿ ਤੁਸੀਂ ਵੀ ਪਰਮੇਸ਼ੁਰ ਦੁਆਰਾ ਅਸੀਸਾਂ ਪ੍ਰਾਪਤ ਕਰਨ ਲਈ ਸੱਦੇ ਗਏ ਸੀ।
Romans 12:20
ਪਰ ਤੁਹਾਨੂੰ ਇਵੇਂ ਕਰਨਾ ਚਾਹੀਦਾ ਹੈ, “ਜੇਕਰ ਤੇਰਾ ਦੁਸ਼ਮਣ ਭੁੱਖਾ ਹੈ, ਉਸ ਨੂੰ ਭੋਜਨ ਦੇ। ਜੇਕਰ ਤੇਰਾ ਵੈਰੀ ਪਿਆਸਾ ਹੈ, ਉਸ ਨੂੰ ਕੁਝ ਪੀਣ ਲਈ ਦੇ। ਇੰਝ ਕਰਨ ਨਾਲ ਤੂੰ ਉਸ ਨੂੰ ਸ਼ਰਮਿੰਦਗੀ ਦਾ ਅਹਿਸਾਸ ਕਰਾਵੇਗਾ।”
Luke 23:34
ਯਿਸੂ ਨੇ ਆਖਿਆ, “ਹੇ ਪਿਤਾ! ਇਨ੍ਹਾਂ ਲੋਕਾਂ ਨੂੰ ਮਾਫ਼ ਕਰ ਦੇਵੋ ਕਿਉਂਕਿ ਇਹ ਨਹੀਂ ਜਾਣਦੇ ਕਿ ਇਹ ਕੀ ਕਰਦੇ ਨੇ।” ਪਰਚੀਆਂ ਪਾਕੇ, ਸਿਪਾਹੀਆਂ ਨੇ ਯਿਸੂ ਦੇ ਕੱਪੜਿਆਂ ਨੂੰ ਆਪਸ ਵਿੱਚ ਵੰਡ ਲਿਆ।
Proverbs 25:21
ਜੇ ਤੁਹਾਡਾ ਦੁਸ਼ਮਣ ਭੁੱਖਾ ਹੈ, ਉਸ ਨੂੰ ਰੋਟੀ ਦਿਓ। ਜੇਕਰ ਉਹ ਪਿਆਸਾ ਹੈ, ਉਸ ਨੂੰ ਪੀਣ ਲਈ ਪਾਣੀ ਦਿਓ।
1 Peter 2:23
ਲੋਕਾਂ ਨੇ ਉਸ ਨੂੰ ਮੰਦੀਆਂ ਗੱਲਾਂ ਆਖੀਆਂ ਪਰ ਉਸ ਨੇ ਵਾਪਸ ਉਨ੍ਹਾਂ ਨੂੰ ਮੰਦੀਆਂ ਗੱਲਾਂ ਨਹੀਂ ਬੋਲੀਆਂ। ਮਸੀਹ ਨੇ ਦੁੱਖ ਸਹਾਰੇ, ਪਰ ਉਸ ਨੇ ਕਦੇ ਕੋਈ ਧਮਕੀ ਨਹੀਂ ਦਿੱਤੀ। ਨਹੀਂ, ਮਸੀਹ ਨੇ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਸਮਰਪਿਤ ਕਰ ਦਿੱਤਾ। ਪਰਮੇਸ਼ੁਰ ਹੀ ਹੈ ਜਿਹੜਾ ਸਹੀ ਨਿਆਂ ਦਿੰਦਾ ਹੈ।
Acts 7:60
ਉਹ ਆਪਣੇ ਗੋਡੇ ਟੇਕ ਕੇ ਉੱਚੀ ਬੋਲਿਆ, “ਹੇ ਪ੍ਰਭੂ। ਇਹ ਪਾਪ ਉਨ੍ਹਾਂ ਦੇ ਜੁੰਮੇ ਨਾ ਲਾਵੀ।” ਇਹ ਆਖਣ ਤੋਂ ਬਾਅਦ ਉਹ ਮਰ ਗਿਆ।
Luke 6:34
ਜੇਕਰ ਤੁਸੀਂ ਸਿਰਫ਼ ਉਨ੍ਹਾਂ ਨੂੰ ਹੀ ਉਧਾਰ ਦਿਉ, ਜਿਨ੍ਹਾਂ ਕੋਲੋਂ ਵਾਪਸ ਆਉਣ ਦੀ ਆਸ ਹੋਵੇ ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਵਡਿਆਈ ਦੀ ਆਸ ਰੱਖ ਸੱਕਦੇ ਹੋ? ਇੰਝ ਤਾਂ ਪਾਪੀ ਲੋਕ ਵੀ ਦੂਜੇ ਪਾਪੀ ਲੋਕਾਂ ਨੂੰ ਉਧਾਰ ਦਿੰਦੇ ਹਨ ਤਾਂ ਜੋ ਉਹ ਆਪਣਾ ਪੂਰਾ ਪੈਸਾ ਵਾਪਸ ਲੈ ਸੱਕਣ।
1 Corinthians 4:12
ਅਸੀਂ ਆਪਣੇ ਹੱਥਾਂ ਨਾਲ ਸਖਤ ਮਿਹਨਤ ਕਰਦੇ ਹਾਂ। ਲੋਕੀਂ ਸਾਨੂੰ ਦੁਰਸੀਸਾਂ ਦਿੰਦੇ ਹਨ, ਪਰ ਅਸੀਂ ਉਨ੍ਹਾਂ ਨੂੰ ਦਇਆ ਦੇ ਸ਼ਬਦ ਬੋਲਦੇ ਹਾਂ। ਲੋਕੀਂ ਸਾਨੂੰ ਸਤਾਉਂਦੇ ਹਨ, ਪਰ ਅਸੀਂ ਇਸ ਨੂੰ ਸਹਿਜਤਾ ਨਾਲ ਸਹਿੰਦੇ ਹਾਂ।
2 Kings 6:22
ਅਲੀਸ਼ਾ ਨੇ ਕਿਹਾ, ਨਹੀਂ! ਉਨ੍ਹਾਂ ਨੂੰ ਮਾਰ “ਨਹੀਂ। ਜਿਨ੍ਹਾਂ ਨੂੰ ਤੂੰ ਆਪਣੀ ਤਲਵਾਰ ਅਤੇ ਧਣੁਖ ਨਾਲ ਆਪਣੇ ਬੰਧੀ ਬਣਾਇਆ ਸੀ, ਕੀ ਤੂੰ ਉਨ੍ਹਾਂ ਨੂੰ ਮਾਰ ਸੁੱਟੇਂਗਾ? ਅਰਾਮੀ ਫ਼ੌਜ ਨੂੰ ਸਗੋਂ ਥੋੜਾ ਅੰਨ-ਪਾਣੀ ਦੇਹ। ਉਨ੍ਹਾਂ ਨੂੰ ਕੁਝ ਖਾਣ-ਪੀਣ ਦੇ ਤੇ ਫ਼ਿਰ ਉਨ੍ਹਾਂ ਨੂੰ ਆਪਣੇ ਮਾਲਿਕ ਦੇ ਘਰ ਵਾਪਸ ਪਰਤਣ ਦੇਹ।”
1 Corinthians 13:4
ਪ੍ਰੇਮ ਸਹਿਜ ਅਤੇ ਦਿਆਲੂ ਹੈ। ਇਹ ਈਰਖਾਲੂ ਨਹੀਂ ਹੈ, ਅਤੇ ਇਹ ਘਮੰਡੀ ਨਹੀਂ ਹੈ।
Psalm 7:4
ਮੈਂ ਆਪਣੇ ਕਿਸੇ ਵੀ ਸਹਾਇਕ ਦਾ ਮੰਦਾ ਕੰਮ ਨਹੀਂ ਕੀਤਾ। ਅਤੇ ਨਾ ਹੀ ਆਪਣੇ ਸਹਾਇਕ ਦੇ ਦੁਸ਼ਮਣਾਂ ਦੀ ਕੋਈ ਮਦਦ ਕੀਤੀ ਹੈ।
Exodus 23:4
“ਜੇ ਤੁਹਾਨੂੰ ਕੋਈ ਗੁਆਚਿਆ ਹੋਇਆ ਬਲਦ ਜਾਂ ਖੋਤਾ ਨਜ਼ਰ ਆਵੇ ਤਾਂ ਤੁਹਾਨੂੰ ਇਸਦੇ ਮਾਲਕ ਨੂੰ ਵਪਸ ਕਰ ਦੇਣਾ ਚਾਹੀਦਾ ਹੈ। ਤੁਹਾਨੂੰ ਅਜਿਹਾ ਹੀ ਕਰਨਾ ਚਾਹੀਦਾ ਹੈ ਭਾਵੇਂ ਮਾਲਕ ਤੁਹਾਡਾ ਦੁਸ਼ਮਣ ਹੀ ਕਿਉਂ ਨਾ ਹੋਵੇ।
Psalm 35:13
ਜਦੋਂ ਉਹ ਲੋਕ ਬਿਮਾਰ ਸਨ, ਮੈਂ ਉਨ੍ਹਾਂ ਲਈ ਦੁੱਖੀ ਸੀ। ਮੈਂ ਭੋਜਨ ਛੱਡ ਕੇ ਉਨ੍ਹਾਂ ਨੂੰ ਆਪਣਾ ਪਿਆਰ ਦਰਸਾਇਆ। ਕੀ ਮੈਨੂੰ ਉਨ੍ਹਾਂ ਦੀ ਪ੍ਰਾਰਥਨਾ ਕਰਕੇ ਇਹੀ ਸਿਲਾ ਮਿਲਿਆ?
2 Chronicles 28:9
ਪਰ ਉੱਥੇ ਯਹੋਵਾਹ ਦਾ ਇੱਕ ਨਬੀ ਸੀ, ਜਿਸ ਦਾ ਨਾਉਂ ਓਦੇਦ ਸੀ। ਓਦੇਦ ਉਸ ਇਸਰਾਏਲੀ ਫ਼ੌਜ ਨੂੰ ਮਿਲਿਆ ਜੋ ਸਾਮਰਿਯਾ ਵਿੱਚ ਆਈ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, “ਵੇਖੋ, ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਯਹੂਦਾਹ ਤੋਂ ਨਾਰਾਜ਼ ਸੀ, ਉਸ ਨੇ ਉਨ੍ਹਾਂ ਨੂੰ ਤੁਹਾਡੇ ਹੱਥ ਦੇ ਦਿੱਤਾ ਪਰ ਤੁਸੀਂ ਉਨ੍ਹਾਂ ਨੂੰ ਇੰਨੇ ਬੁਰੇ ਤਰੀਕੇ ਨਾਲ ਮਾਰਿਆ ਹੈ ਕਿ ਉਨ੍ਹਾਂ ਦੀ ਦੁਹਾਈ ਅਕਾਸ਼ ਤਾਈਂ ਪਹੁੰਚੀ ਹੈ ਸੋ ਪਰਮੇਸ਼ੁਰ ਹੁਣ ਤੁਹਾਡੇ ਨਾਲ ਨਾਰਾਜ਼ ਹੈ।