Cross Reference
Proverbs 30:8
ਝੂਠ ਨਾ ਬੋਲਣ ਵਿੱਚ ਮੇਰੀ ਸਹਾਇਤਾ ਕਰ ਅਤੇ ਮੈਨੂੰ ਨਾ ਬਹੁਤਾ ਅਮੀਰ ਬਣਾ ਅਤੇ ਨਾ ਬਹੁਤਾ ਗਰੀਬ ਸਿਰਫ਼ ਮੈਨੂੰ ਉਹ ਚੀਜ਼ਾਂ ਦੇ ਜਿਨ੍ਹਾਂ ਦੀ ਮੈਨੂੰ ਰੋਜ਼ਾਨਾ ਲੋੜ ਹੈ।
Exodus 16:16
ਯਹੋਵਾਹ ਆਖਦਾ ਹੈ, ‘ਹਰੇਕ ਬੰਦੇ ਨੂੰ ਓਨਾ ਹੀ ਇਕੱਠਾ ਕਰਨਾ ਚਾਹੀਦਾ ਹੈ ਜਿੰਨਾ ਉਸ ਨੂੰ ਲੋੜੀਂਦਾ ਹੈ। ਤੁਹਾਡੇ ਵਿੱਚ ਹਰੇਕ ਨੂੰ ਤਕਰੀਬਨ ਦੋ ਓਮਰ ਪਰਿਵਾਰ ਦੇ ਹਰ ਬੰਦੇ ਲਈ ਇਕੱਠਾ ਕਰਨਾ ਚਾਹੀਦਾ ਹੈ।’”
Luke 11:3
ਹਰ ਰੋਜ ਸਾਨੂੰ ਉਹ ਰੋਟੀ ਦੇ, ਜੋ ਸਾਨੂੰ ਲੋੜੀਦੀ ਹੈ।
Isaiah 33:16
ਉਹ ਲੋਕ ਉੱਚੀਆਂ ਥਾਵਾਂ ਉੱਤੇ ਸੁਰੱਖਿਅਤ ਰਹਿਣਗੇ। ਉਨ੍ਹਾਂ ਦੀ ਉੱਚੀ ਕਿਲਿਆਂ ਵਿੱਚ ਰੱਖਿਆ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਕੋਲ ਹਮੇਸ਼ਾ ਅੰਨ ਪਾਣੀ ਹੋਵੇਗਾ।
Matthew 4:4
ਯਿਸੂ ਨੇ ਜਵਾਬ ਦਿੱਤਾ, “ਇਹ ਪੋਥੀਆਂ ਵਿੱਚ ਲਿਖਿਆ ਹੈ: ‘ਇਨਸਾਨ ਨਿਰੀ ਰੋਟੀ ਤੇ ਹੀ ਨਹੀਂ ਜਿਉਂਦੇ ਸਗੋਂ ਉਨ੍ਹਾਂ ਦਾ ਜੀਵਨ ਉਸ ਹਰੇਕ ਵਾਕ ਉੱਪਰ ਨਿਰਭਰ ਕਰਦਾ ਹੈ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿਕਲਦਾ ਹੈ।’”
1 Timothy 6:8
ਇਸ ਲਈ ਜੇ ਸਾਡੇ ਕੋਲ ਖਾਣ ਪਹਿਨਣ ਨੂੰ ਹੈ ਤਾਂ ਅਸੀਂ ਉਸ ਨਾਲ ਸੰਤੁਸ਼ਟ ਹੋਵਾਂਗੇ।
Psalm 33:18
ਯਹੋਵਾਹ ਦੇਖਦਾ ਅਤੇ ਉਨ੍ਹਾਂ ਦੇ ਦੇਖਭਾਲ ਕਰਦਾ ਜਿਹੜੇ ਉਸ ਦੇ ਮਾਰਗ ਉੱਤੇ ਤੁਰਦੇ ਹਨ। ਉਸਦਾ ਵੱਡਾ ਪਿਆਰ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਜਿਹੜੇ ਉਸਦੀ ਉਪਾਸਨਾ ਕਰਦੇ ਹਨ।
Psalm 34:10
ਕਮਜ਼ੋਰ ਅਤੇ ਭੁੱਖੇ ਲੋਕ ਤਕੜੇ ਹੋ ਜਾਣਗੇ। ਪਰ ਉਹ ਲੋਕ ਜਿਹੜੇ ਮਦਦ ਲਈ ਪਰਮੇਸ਼ੁਰ ਵੱਲ ਜਾਂਦੇ ਹਨ ਹਰ ਚੰਗੀ ਵਸਤੂ ਹਾਸਲ ਕਰਨਗੇ।
Job 23:12
ਮੈਂ ਸਦਾ ਪਰਮੇਸ਼ੁਰ ਦੇ ਆਦੇਸ਼ ਮੰਨਦਾ ਹਾਂ। ਮੈਂ ਪਰਮੇਸ਼ੁਰ ਦੇ ਮੂੰਹੋਁ ਨਿਕਲਦੇ ਸ਼ਬਦਾਂ ਨੂੰ, ਆਪਣੇ ਭੋਜਨ ਨੂੰ ਪਿਆਰ ਕਰਨ ਨਾਲੋਂ ਵੀ ਵੱਧੀਕ ਪਿਆਰ ਕਰਦਾ ਹਾਂ।
2 Thessalonians 3:12
ਅਸੀਂ ਉਨ੍ਹਾਂ ਲੋਕਾਂ ਨੂੰ ਹੁਕਮ ਦਿੰਦੇ ਹਾਂ ਕਿ ਉਹ ਹੋਰਨਾਂ ਨੂੰ ਕਸ਼ਟ ਦੇਣਾ ਬੰਦ ਕਰ ਦੇਣ ਅਤੇ ਅਸੀਂ ਪ੍ਰਭੂ ਯਿਸੂ ਮਸੀਹ ਦੇ ਨਾਂ ਵਿੱਚ ਉਨ੍ਹਾਂ ਨੂੰ ਕੰਮ ਕਰਕੇ ਆਪਣਾ ਭੋਜਨ ਕਮਾਉਣ ਦੀ ਬੇਨਤੀ ਕਰਦੇ ਹਾਂ।
John 6:31
ਸਾਡੇ ਪੂਰਵਜਾਂ ਨੇ ਉਜਾੜ ਵਿੱਚ ਮੰਨ ਖਾਧਾ ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ, ‘ਉਸਨੇ ਸਵਰਗ ਤੋਂ ਉਨ੍ਹਾਂ ਨੂੰ ਰੋਟੀ ਖਾਣ ਨੂੰ ਦਿੱਤੀ।’”