Matthew 6:14
ਕਿਉਂਕਿ ਜੇਕਰ ਤੁਸੀਂ ਦੂਸਰੇ ਲੋਕਾਂ ਦੀਆਂ ਗ਼ਲਤੀਆਂ ਮਾਫ ਕਰ ਦੇਵੋਂਗੇ, ਤਾਂ ਸੁਰਗ ਵਿੱਚ ਤੁਹਾਡਾ ਸੁਰਗੀ ਪਿਤਾ ਵੀ ਤੁਹਾਡੀਆਂ ਗ਼ਲਤੀਆਂ ਨੂੰ ਮਾਫ਼ ਕਰ ਦੇਵੇਗਾ।
For | Ἐὰν | ean | ay-AN |
if | γὰρ | gar | gahr |
ye forgive | ἀφῆτε | aphēte | ah-FAY-tay |
τοῖς | tois | toos | |
men | ἀνθρώποις | anthrōpois | an-THROH-poos |
their | τὰ | ta | ta |
παραπτώματα | paraptōmata | pa-ra-PTOH-ma-ta | |
trespasses, | αὐτῶν | autōn | af-TONE |
your | ἀφήσει | aphēsei | ah-FAY-see |
καὶ | kai | kay | |
heavenly | ὑμῖν | hymin | yoo-MEEN |
ὁ | ho | oh | |
Father | πατὴρ | patēr | pa-TARE |
will also | ὑμῶν | hymōn | yoo-MONE |
forgive | ὁ | ho | oh |
you: | οὐράνιος· | ouranios | oo-RA-nee-ose |
Cross Reference
Ephesians 4:32
ਦਿਆਲੂ ਬਣੋ ਅਤੇ ਦੂਸਰਿਆਂ ਨੂੰ ਪਿਆਰ ਕਰਦੇ ਰਹੋ। ਇੱਕ ਦੂਸਰੇ ਨੂੰ ਉਸੇ ਤਰ੍ਹਾਂ ਮਾਫ਼ ਕਰ ਦਿਓ ਜਿਵੇਂ ਪਰਮੇਸ਼ੁਰ ਨੇ ਮਸੀਹ ਵਿੱਚ ਤੁਹਾਨੂੰ ਮੁਆਫ਼ ਕੀਤਾ ਹੈ।
Mark 11:25
ਜਦੋਂ ਤੁਸੀਂ ਪ੍ਰਾਰਥਨਾ ਕਰੋ, ਜੇਕਰ ਤੁਹਾਨੂੰ ਯਾਦ ਆਵੇ ਕਿ ਤੁਸੀਂ ਕਿਸੇ ਨਾਲ ਗੁੱਸੇ ਹੋ, ਤੁਸੀਂ ਮਨੁੱਖ ਨੂੰ ਮਾਫ਼ ਕਰ ਦੇਵੋ। ਜੇਕਰ ਤੁਸੀਂ ਉਸ ਇੰਝ ਕਰੋਂਗੇ, ਸੁਰਗ ਵਿੱਚ ਬੈਠਾ ਤੁਹਾਡਾ ਪਿਤਾ ਵੀ ਤੁਹਾਡੇ ਪਾਪ ਮਾਫ਼ ਕਰ ਦੇਵੇਗਾ।”
Matthew 7:2
ਜੇਕਰ ਤੁਸੀਂ ਦੂਸਰਿਆਂ ਦਾ ਨਿਰਨਾ ਕਰਦੇ ਹੋ ਤਾਂ ਉਸੇ ਤਰ੍ਹਾਂ ਹੀ ਤੁਹਾਡਾ ਵੀ ਨਿਰਨਾ ਕੀਤਾ ਜਾਵੇਗਾ। ਅਤੇ ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਮਿਣਦੇ ਹੋ, ਉਸੇ ਨਾਲ ਤੁਹਾਨੂੰ ਵੀ ਮਿਣਿਆ ਜਾਵੇਗਾ।
Colossians 3:13
ਇੱਕ ਦੂਸਰੇ ਨਾਲ ਨਾਰਾਜ਼ ਨਾ ਹੋਵੋ, ਸਗੋਂ ਇੱਕ ਦੂਸਰੇ ਨੂੰ ਮਾਫ਼ ਕਰ ਦਿਉ। ਜੇ ਕੋਈ ਵਿਅਕਤੀ ਤੁਹਾਡੇ ਨਾਲ ਕੁਝ ਗਲਤ ਕਰਦਾ ਹੈ, ਉਸ ਨੂੰ ਮਾਫ਼ ਕਰ ਦਿਉ। ਤੁਹਾਨੂੰ ਹੋਰਨਾਂ ਨੂੰ ਉਵੇਂ ਮੁਆਫ਼ ਕਰ ਦੇਣਾ ਚਾਹੀਦਾ ਹੈ ਜਿਵੇਂ ਪ੍ਰਭੂ ਨੇ ਤੁਹਾਨੂੰ ਮੁਆਫ਼ ਕਰ ਦਿੱਤਾ।
Proverbs 21:13
ਜੇ ਕੋਈ ਬੰਦਾ ਗਰੀਬ ਲੋਕਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦਾ ਹੈ ਤਾਂ ਲੋੜ ਪੈਣ ਤੇ ਉਸ ਦੀ ਵੀ ਕੋਈ ਸਹਾਇਤਾ ਨਹੀਂ ਕਰੇਗਾ।
Matthew 6:12
ਅਤੇ ਤੁਸੀਂ ਸਾਡੇ ਪਾਪ ਮਾਫ਼ ਕਰ ਦਿਓ ਜਿਵੇਂ ਅਸੀਂ ਵੀ ਉਨ੍ਹਾਂ ਨੂੰ ਮਾਫ਼ ਕਰ ਦਿੱਤਾ ਹੈ ਜਿਨ੍ਹਾਂ ਨੇ ਸਾਡਾ ਬੁਰਾ ਕੀਤਾ।
Matthew 18:21
ਖਿਮਾ ਬਾਰੇ ਉਪਦੇਸ਼ ਤਦ ਪਤਰਸ ਯਿਸੂ ਕੋਲ ਆਇਆ ਅਤੇ ਉਸ ਨੂੰ ਆਖਿਆ, “ਜੇਕਰ ਮੇਰਾ ਭਰਾ ਮੇਰਾ ਬੁਰਾ ਕਰਨਾ ਜਾਰੀ ਰੱਖੇ, ਤਾਂ ਕਿੰਨੀ ਵਾਰੀ ਮੈਂ ਉਸ ਨੂੰ ਮਾਫ਼ ਕਰਾਂ? ਕੀ ਮੈਂ ਉਸ ਨੂੰ ਸੱਤ ਵਾਰ ਬੁਰਾ ਕਰਨ ਤੱਕ ਮਾਫ਼ ਕਰਾਂ?”
James 2:13
ਹਾਂ, ਤੁਹਾਨੂੰ ਦੂਸਰਿਆਂ ਤੇ ਦਯਾ ਦਰਸ਼ਾਉਣੀ ਚਾਹੀਦੀ ਹੈ। ਜੇ ਤੁਸੀਂ ਦੂਸਰਿਆਂ ਤੇ ਦਯਾ ਨਹੀਂ ਦਰਸ਼ਾਵੋਂਗੇ, ਤਾਂ ਪਰਮੇਸ਼ੁਰ ਵੀ ਤੁਹਾਡੇ ਤੇ ਦਯਾ ਨਹੀਂ ਦਰਸ਼ਾਵੇਗਾ ਜਦੋਂ ਉਹ ਤੁਹਾਡਾ ਨਿਆਂ ਕਰੇਗਾ। ਪਰ ਇੱਕ ਜਿਹੜਾ ਦਯਾ ਦਰਸ਼ਾਉਂਦਾ ਹੈ ਉਹ ਉਦੋਂ ਨਿਡਰ ਹੋਕੇ ਖਲੋ ਸੱਕਦਾ ਹੈ ਜਦੋਂ ਉਸਦਾ ਨਿਆਂ ਕੀਤਾ ਜਾ ਰਿਹਾ ਹੋਵੇਗਾ।
1 John 3:10
ਇਸ ਲਈ ਅਸੀਂ ਦੇਖ ਸੱਕਦੇ ਹਾਂ ਕਿ ਪਰਮੇਸ਼ੁਰ ਦੇ ਬੱਚੇ ਕਿਹੜੇ ਹਨ। ਅਤੇ ਸ਼ੈਤਾਨ ਦੇ ਬੱਚੇ ਕਿਹੜੇ ਹਨ। ਜਿਹੜੇ ਲੋਕ ਨੇਕ ਕੰਮ ਨਹੀਂ ਕਰਦੇ ਪਰਮੇਸ਼ੁਰ ਦੇ ਬੱਚੇ ਨਹੀਂ ਹੋ ਸੱਕਦੇ। ਅਤੇ ਜਿਹੜਾ ਵਿਅਕਤੀ ਮਸੀਹ ਵਿੱਚ ਆਪਣੇ ਭਰਾ ਜਾਂ ਭੈਣ ਨੂੰ ਪਿਆਰ ਨਹੀਂ ਕਰਦਾ ਉਹ ਵੀ ਪਰਮੇਸ਼ੁਰ ਦਾ ਬੱਚਾ ਨਹੀਂ ਹੈ।