Matthew 8:25
ਚੇਲੇ ਉਸ ਕੋਲ ਆਏ ਅਤੇ ਉਸ ਨੂੰ ਜਗਾਇਆ। ਉਨ੍ਹਾਂ ਨੇ ਯਿਸੂ ਨੂੰ ਆਖਿਆ, “ਪ੍ਰਭੂ ਸਾਨੂੰ ਬਚਾਓ, ਅਸੀਂ ਡੁੱਬ ਰਹੇ ਹਾਂ।”
And | καὶ | kai | kay |
his | προσελθόντες | proselthontes | prose-ale-THONE-tase |
οἱ | hoi | oo | |
disciples | μαθηταὶ | mathētai | ma-thay-TAY |
came to | αὐτοῦ | autou | af-TOO |
awoke and him, | ἤγειραν | ēgeiran | A-gee-rahn |
him, | αὐτὸν | auton | af-TONE |
saying, | λέγοντες | legontes | LAY-gone-tase |
Lord, | Κύριε | kyrie | KYOO-ree-ay |
save | σῶσον | sōson | SOH-sone |
us: | ἡμᾶς, | hēmas | ay-MAHS |
we perish. | ἀπολλύμεθα | apollymetha | ah-pole-LYOO-may-tha |
Cross Reference
2 Chronicles 14:11
ਆਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਪੁਕਾਰਿਆ, “ਹੇ ਯਹੋਵਾਹ, ਸਿਰਫ਼ ਤੂੰ ਹੀ ਬਲਵਾਨ ਲੋਕਾਂ ਅੱਗੇ ਨਿਰਬਲ ਲੋਕਾਂ ਦੀ ਮਦਦ ਕਰ ਸੱਕਦਾ ਹੈਂ ਸੋ ਇਸ ਵਾਸਤੇ ਹੇ ਯਹੋਵਾਹ, ਸਾਡੇ ਪਰਮੇਸ਼ੁਰ ਅਸੀਂ ਤੇਰੇ ਅਧੀਨ ਹਾਂ ਸਾਡੀ ਮਦਦ ਕਰ। ਅਸੀਂ ਤੇਰਾ ਨਾਂ ਲੈ ਕੇ ਇੰਨੀ ਬਲਵਾਨ ਫ਼ੌਜ ਨਾਲ ਟਾਕਰਾ ਕਰਨ ਲੱਗੇ ਹਾਂ। ਹੇ ਯਹੋਵਾਹ ਪਰਮੇਸ਼ੁਰ ਤੂੰ ਆਪਣੇ ਨਾਂ ਦੀ ਲਾਜ ਰੱਖੀਂ ਤੇ ਕਿਸੇ ਨੂੰ ਆਪਣੇ ਵਿਰੁੱਧ ਨਾ ਉੱਠਣ ਦੇਵੀਂ।”
2 Chronicles 20:12
ਹੇ ਪਰਮੇਸ਼ੁਰ, ਕੀ ਤੂੰ ਉਨ੍ਹਾਂ ਦਾ ਨਿਆਂ ਨਹੀਂ ਕਰੇਂਗਾ? ਉਹ ਜੋ ਵੱਡੀ ਫ਼ੌਜ ਸਾਡੇ ਵਿਰੋਧ ਆ ਰਹੀ ਹੈ ਅਸੀਂ ਉਸਦਾ ਸਾਹਮਣਾ ਕਰਨ ਦੇ ਸਮਰੱਥ ਨਹੀਂ ਹਾਂ! ਅਸੀਂ ਲਾਚਾਰ ਹਾਂ ਅਤੇ ਨਹੀਂ ਜਾਣਦੇ ਕਿ ਕੀ ਕਰੀਏ? ਇਸੇ ਲਈ, ਅਸੀਂ ਤੈਥੋਂ ਮਦਦ ਮੰਗ ਰਹੇ ਹਾਂ!”
Psalm 10:1
ਹੇ ਯਹੋਵਾਹ, ਤੁਸੀਂ ਇੰਨੇ ਦੂਰ ਕਿਉਂ ਹੋ? ਮੁਸੀਬਤਾਂ ਵਿੱਚ ਘਿਰੇ ਲੋਕ ਤੈਨੂੰ ਵੇਖਣ ਯੋਗ ਨਹੀਂ ਹਨ।
Psalm 44:22
ਹੇ ਪਰਮੇਸ਼ੁਰ, ਹਰ ਰੋਜ਼ ਅਸੀਂ ਤੁਹਾਡੇ ਲਈ ਮਰਦੇ ਹਾਂ। ਅਸੀਂ ਉਨ੍ਹਾਂ ਭੇਡਾਂ ਵਰਗੇ ਸਾਂ ਜਿਨ੍ਹਾਂ ਨੂੰ ਮਾਰਨ ਵਾਸਤੇ ਲਿਜਾਇਆ ਜਾਣ ਵਾਲਾ ਹੁੰਦਾ ਹੈ।
Isaiah 51:9
ਪਰਮੇਸ਼ੁਰ ਦੀ ਆਪਣੀ ਸ਼ਕਤੀ ਉਸ ਦੇ ਬੰਦਿਆਂ ਨੂੰ ਬਚਾਵੇਗੀ ਯਹੋਵਾਹ ਦੇ ਬਾਜ਼ੂ (ਸ਼ਕਤੀ) ਜਾਗ ਪਓ! ਜਾਗ ਪਓ! ਤਕੜੇ ਬਣੋ! ਆਪਣੀ ਸ਼ਕਤੀ ਨੂੰ ਵਰਤੋਂ, ਜਿਹਾ ਕਿ ਤੁਸੀਂ ਬਹੁਤ ਪਹਿਲਾਂ ਕੀਤਾ ਸੀ, ਜਿਹਾ ਕਿ ਤੂੰ ਪ੍ਰਾਚੀਨ ਸਮਿਆਂ ਤੋਂ ਕੀਤਾ ਹੈ। ਤੁਸੀਂ ਹੀ ਉਹ ਸ਼ਕਤੀ ਹੋ, ਜਿਸਨੇ ਰਹਬ ਨੂੰ ਹਰਾਇਆ ਸੀ। ਤੁਸੀਂ ਅਜਗਰ ਨੂੰ ਹਰਾਇਆ ਸੀ।
Jonah 1:6
ਬੇੜੇ ਦੇ ਕਪਤਾਨ ਨੇ ਯੂਨਾਹ ਨੂੰ ਸੁੱਤਾ ਵੇਖਕੇ ਕਿਹਾ, “ਉੱਠ, ਜਾਗ! ਤੂੰ ਕਿਉਂ ਸੁੱਤਾ ਪਿਆ ਹੈਂ? ਆਪਣੇ ਦੇਵ ਦੀ ਅਰਾਧਨਾ ਕਰ। ਹੋ ਸੱਕਦਾ ਹੈ ਤੇਰਾ ਪਰਮੇਸ਼ੁਰ ਤੇਰੀ ਪ੍ਰਾਰਥਨਾ ਸੁਣ ਲਵੇ ਤੇ ਸਾਨੂੰ ਬਚਾਅ ਲਵੇ।”
Mark 4:38
ਯਿਸੂ ਉਸ ਵਕਤ ਬੇੜੀ ਦੇ ਪਿੱਛਲੇ ਪਾਸੇ ਇੱਕ ਸਿਰਹਾਣਾ ਰੱਖਕੇ ਸੁੱਤਾ ਹੋਇਆ ਸੀ। ਉਸ ਦੇ ਚੇਲਿਆਂ ਨੇ ਉਸ ਨੂੰ ਉੱਠਾਇਆ। ਉਨ੍ਹਾਂ ਆਖਿਆ, “ਗੁਰੂ ਜੀ, ਕੀ ਤੁਹਾਨੂੰ ਕੋਈ ਫ਼ਿਕਰ ਨਹੀਂ ਕਿ ਅਸੀਂ ਡੁੱਬ ਰਹੇ ਹਾਂ।”
Luke 8:24
ਚੇਲੇ ਯਿਸੂ ਕੋਲ ਗਏ ਅਤੇ ਜਾਕੇ ਉਸ ਨੂੰ ਜਗਾਇਆ। ਉਨ੍ਹਾਂ ਆਖਿਆ, “ਪ੍ਰਭੂ! ਪ੍ਰਭੂ! ਅਸੀਂ ਤਾਂ ਡੁੱਬ ਚੱਲੇ ਹਾਂ।” ਯਿਸੂ ਉੱਠਿਆ ਅਤੇ ਉਸ ਨੇ ਹਵਾ ਅਤੇ ਲਹਿਰਾਂ ਨੂੰ ਝਿੜਕਿਆ ਅਤੇ ਰੁਕ ਜਾਣ ਲਈ ਕਿਹਾ ਤਾਂ ਇੱਕਦਮ ਹਵਾ ਤੇ ਝੀਲ ਸ਼ਾਂਤ ਹੋ ਗਈ।